2 Kings 15 - PUNJABI (Tamil)

1 ਅਜ਼ਰਯਾਹ ਦਾ ਯਹੂਦਾਹ ਤੇ ਰਾਜ ਇਸਰਾਏਲ ਦੇ ਪਾਤਸ਼ਾਹ ਯਾਰਾਬੁਆਮ ਦੇ 27ਵਰ੍ਹੇ ਯਹੂਦਾਹ ਦੇ ਪਾਤਸ਼ਾਹ ਅਮਸਯਾਹ ਦਾ ਪੁੱਤਰ ਅਜ਼ਰਯਾਹ ਰਾਜ ਕਰਨ ਲੱਗਾ।இஸ்ரவேலின் ராஜாவாகிய யெரொபெயாமின் இருபத்தேழாம் வருஷத்தில், யூதாவின் ராஜாவாகிய அமத்சியாவின் குமாரன் அசரியா ராஜாவானான்.

2 ਅਜ਼ਰਯਾਹ ਨੇ ਜਦੋਂ ਰਾਜ ਸੰਭਾਲਿਆ ਤਦ ਉਹ 16ਵਰ੍ਹਿਆਂ ਦਾ ਸੀ। ਉਸ ਨੇ ਯਰੂਸ਼ਲਮ ਵਿੱਚ 52 ਵਰ੍ਹੇ ਰਾਜ ਕੀਤਾ ਉਸ ਦੀ ਮਾਂ ਦਾ ਨਾਂ ਯਕਾਲਯਾਹ ਸੀ ਜੋ ਯਰੂਸ਼ਲਮ ਦੀ ਸੀ।அவன் ராஜாவாகிறபோது பதினாறு வயதாயிருந்து, ஐம்பத்திரண்டு வருஷம் எருசலேமிலே அரசாண்டான்; எருசலேம் நகரத்தாளான அவன் தாயின் பேர் எக்கோலியாள்.

3 ਜੋ ਕੁਝ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਅਜ਼ਰਯਾਹ ਨੇ ਉਹੀ ਕੁਝ ਕੀਤਾ ਜਿਵੇਂ ਉਸ ਦੇ ਪਿਤਾ ਅਮਸਯਾਹ ਨੇ ਵੀ ਕੀਤਾ ਸੀ। ਅਜ਼ਰਯਾਹ ਆਪਣੇ ਪਿਤਾ ਅਮਸਯਾਹ ਦੇ ਨਕਸ਼ੇ ਕਦਮ ਤੇ ਚੱਲਿਆ।அவன் தன் தகப்பனாகிய அமத்சியா செய்தபடியெல்லாம் கர்த்தரின் பார்வைக்குச் செம்மையானதைச் செய்தான்.

4 ਪਰ ਇਸਨੇ ਵੀ ਉੱਚੀਆਂ ਥਾਵਾਂ ਨੂੰ ਨਾ ਢਾਹਿਆ। ਲੋਕ ਅਜੇ ਵੀ ਉੱਚੀਆਂ ਥਾਵਾਂ ਤੇ ਬਲੀਆਂ ਚੜ੍ਹਾਉਂਦੇ ਅਤੇ ਧੂਪ ਧੁਖਾਉਂਦੇ ਸਨ।மேடைகள் மாத்திரம் அகற்றப்படவில்லை; ஜனங்கள் இன்னும் மேடைகள் மேல் பலியிட்டுத் தூபங்காட்டிவந்தார்கள்.

5 ਯਹੋਵਾਹ ਨੇ ਅਜ਼ਰਯਾਹ ਪਾਤਸ਼ਾਹ ਨੂੰ ਅਜਿਹਾ ਮਾਰਿਆ ਕਿ ਉਹ ਆਪਣੇ ਮਰਨ ਕਾਲ ਤੀਕ ਕੋੜ੍ਹੀ ਰਿਹਾ। ਉਹ ਇੱਕ ਅਲੱਗ ਘਰ ਵਿੱਚ ਰਹਿੰਦਾ ਅਤੇ ਪਾਤਸ਼ਾਹ ਦਾ ਪੁੱਤਰ ਯੋਥਾਮ ਘਰ ਦੀ ਦੇਖਭਾਲ ਅਤੇ ਲੋਕਾਂ ਦਾ ਨਿਆਉਂ ਕਰਦਾ ਸੀ।கர்த்தர் இந்த ராஜாவை வாதித்ததினால், அவன் தன் மரணநாள்மட்டும் குஷ்டரோகியாயிருந்து, தனித்து ஒரு வீட்டிலே வாசம்பண்ணினான்; ராஜாவின் குமாரனாகிய யோதாம் அரமனை விசாரிப்புக்காரனாயிருந்து, தேசத்தின் ஜனங்களை நியாயம் விசாரித்தான்.

6 ਅਜ਼ਰਯਾਹ ਨੇ ਵੀ ਜੋ ਮਹਾਨ ਕਾਰਜ ਕੀਤੇ ਉਹ ਯਹੂਦਾਹ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਗਿਆ।அசரியாவின் மற்ற வர்த்தமானங்களும், அவன் செய்தவை யாவும், யூதாவுடைய ராஜாக்களின் நாளாகமப் புஸ்தகத்தில் அல்லவோ எழுதியிருக்கிறது.

7 ਜਦੋਂ ਅਜ਼ਰਯਾਹ ਦੀ ਮੌਤ ਹੋਈ ਤਾਂ ਉਸ ਨੂੰ ਦਾਊਦ ਦੇ ਸ਼ਹਿਰ ਆਪਣੇ ਪੁਰਖਿਆਂ ਦੇ ਕੋਲ ਦਫ਼ਨਾਇਆ ਗਿਆ। ਅਤੇ ਉਸ ਦੇ ਮਰਨ ਉਪਰੰਤ ਉਸਦਾ ਪੁੱਤਰ ਯੋਥਾਮ ਨਵਾਂ ਪਾਤਸ਼ਾਹ ਬਣਿਆ।அசரியா தன் பிதாக்களோடே நித்திரையடைந்தபின், அவனைத் தாவீதின் நகரத்திலே அவன் பிதாக்களண்டையிலே அடக்கம்பண்ணினார்கள்; அவன் குமாரனாகிய யோதாம் அவன் ஸ்தானத்தில் ராஜாவானான்.

8 ਇਸਰਾਏਲ ਉੱਪਰ ਜ਼ਕਰਯਾਹ ਦਾ ਥੋੜੀ ਦੇਰ ਰਾਜ ਕਰਨਾ ਯਾਰਾਬੁਆਮ ਦੇ ਪੁੱਤਰ ਜ਼ਕਰਯਾਹ ਨੇ ਸਾਮਰਿਯਾ ਵਿੱਚ ਇਸਰਾਏਲ ਉੱਪਰ ਛੇ ਮਹੀਨਿਆਂ ਲਈ ਰਾਜ ਕੀਤਾ। ਉਸ ਨੇ ਅਜ਼ਰਯਾਹ ਦੇ ਯਹੂਦਾਹ ਵਿੱਚ 38ਵੇਂ ਵਰ੍ਹੇ ਵਿੱਚ ਰਾਜ ਕਰਨਾ ਸ਼ੁਰੂ ਕੀਤਾ।யூதாவின் ராஜாவாகிய அசரியாவின் முப்பத்தெட்டாம் வருஷத்திலே யெரொபெயாமின் குமாரனாகிய சகரியா இஸ்ரவேலின்மேல் சமாரியாவிலே ஆறுமாதம் ராஜ்யபாரம்பண்ணி,

9 ਜ਼ਕਰਯਾਹ ਨੇ ਉਹ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਮਾੜੇ ਸਨ। ਉਸ ਨੇ ਵੀ ਆਪਣੇ ਪੁਰਖਿਆਂ ਵਾਂਗ ਗ਼ਲਤ ਕੰਮ ਕੀਤੇ। ਉਸ ਨੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਉਨ੍ਹਾਂ ਪਾਪਾਂ ਤੋਂ ਮੂੰਹ ਨਾ ਮੋੜਿਆ ਜੋ ਉਸ ਨੇ ਇਸਰਾਏਲ ਤੋਂ ਕਰਵਾਏ ਸਨ।தன் பிதாக்கள் செய்ததுபோல, கர்த்தரின் பார்வைக்குப் பொல்லாப்பானதைச் செய்தான்; இஸ்ரவேலைப் பாவஞ்செய்யப்பண்ணின நேபாத்தின் குமாரனாகிய யெரொபெயாமின் பாவங்களை அவன் விட்டு விலகவில்லை.

10 ਤਦ ਯਾਬੇਸ਼ ਦੇ ਪੁੱਤਰ ਸ਼ੱਲੁਮ ਨੇ ਉਸ ਦੇ ਵਿਰੁੱਧ ਮਤਾ ਪਕਾਇਆ ਉਸ ਨੇ ਉਸ ਨੂੰ ਹੇਠਾਂ ਧੱਕ ਦਿੱਤਾ ਅਤੇ ਉਸ ਨੂੰ ਖੁਲੇਆਮ ਮਾਰਕੇ ਉਸਦੀ ਥਾਵੇਂ ਖੁਦ ਰਾਜ ਕਰਨ ਲੱਗ ਪਿਆ।யாபேசின் குமாரனாகிய சல்லூம் அவனுக்கு விரோதமாகக் கட்டுப்பாடுபண்ணி, ஜனத்தின் முன்பாக அவனை வெட்டிக் கொன்றுபோட்டு, அவன் ஸ்தானத்தில் ராஜாவானான்.

11 ਜ਼ਕਰਯਾਹ ਨੇ ਹੋਰ ਜੋ ਵੀ ਕਾਰਜ ਕੀਤੇ ਉਹ ਇਸਰਾਏਲ ਦੇ ਰਾਜਿਆਂ ਦੇ ਇਤਹਾਸ ਦੀ ਪੋਥੀ ਵਿੱਚ ਦਰਜ ਹਨசகரியாவின் மற்ற வர்த்தமானங்கள் இஸ்ரவேல் ராஜாக்களின் நாளாகமப் புஸ்தகத்தில் அல்லவோ எழுதியிருக்கிறது.

12 ਇਸ ਤਰ੍ਹਾਂ ਯਹੋਵਾਹ ਦੇ ਬਚਨ ਸੱਚ ਹੋਏ। ਯਹੋਵਾਹ ਨੇ ਯੇਹੂ ਨੂੰ ਆਖਿਆ ਸੀ ਕਿ ਉਸਦੀਆਂ ਚਾਰ ਪੀੜੀਆਂ ਇਸਰਾਏਲ ਦੀ ਰਾਜ ਗੱਦੀ ਉੱਪਰ ਬੈਠਣਗੀਆਂ।உன் குமாரர் நாலாம் தலைமுறைமட்டும் இஸ்ரவேலுடைய சிங்காசனத்தின் மேல் வீற்றிருப்பார்கள் என்று கர்த்தர் யெகூவோடே சொன்ன வார்த்தை இதுதான்; அப்படியே ஆயிற்று.

13 ਇਸਰਾਏਲ ਉੱਪਰ ਸ਼ੱਲੁਮ ਦਾ ਥੋੜੀ ਦੇਰ ਰਾਜ ਕਰਨਾ ਯਹੂਦਾਹ ਦੇ ਪਾਤਸ਼ਾਹ ਉਜ਼ੀਯਾਹ ਦੇ 39ਵਰ੍ਹੇ ਯਾਬੇਸ਼ ਦਾ ਪੁੱਤਰ ਸ਼ੱਲੁਮ ਰਾਜ ਕਰਨ ਲੱਗਾ ਅਤੇ ਉਸ ਨੇ ਸਾਮਰਿਯਾ ਵਿੱਚ ਇੱਕ ਮਹੀਨਾ ਰਾਜ ਕੀਤਾ।யூதாவின் ராஜாவாகிய உசியாவின் முப்பத்தொன்பதாம் வருஷத்தில் யாபேசின் குமாரனாகிய சல்லூம் ராஜாவாகி, சமாரியாவில் ஒரு மாதம் அரசாண்டான்.

14 ਤਦ ਗਾਦੀ ਦਾ ਪੁੱਤਰ ਮਨਹੇਮ ਤਿਰਸਾਹ ਤੋਂ ਆਇਆ ਅਤੇ ਸਾਮਰਿਯਾ ਵਿੱਚ ਵੜ ਗਿਆ। ਮਨਹੇਮ ਨੇ ਯਾਬੇਸ਼ ਦੇ ਪੁੱਤਰ ਸ਼ੱਲੁਮ ਨੂੰ ਮਾਰ ਸੁੱਟਿਆ ਅਤੇ ਉਸ ਨੂੰ ਮਾਰਨ ਬਾਅਦ ਉਹ ਆਪ ਪਾਤਸ਼ਾਹ ਬਣ ਗਿਆ।காதியின் குமாரனாகிய மெனாகேம் திர்சாவிலிருந்து சமாரியாவுக்கு வந்து, யாபேசின் குமாரனாகிய சல்லூமைச் சமாரியாவிலே வெட்டிக் கொன்றுபோட்டு, அவன் ஸ்தானத்தில் ராஜாவானான்.

15 ਸ਼ੱਲੁਮ ਦੀ ਬਾਕੀ ਸਾਰੀ ਵਾਰਤਾ ਅਤੇ ਜੋ ਮਤਾ ਉਸ ਨੇ ਜ਼ਕਰਯਾਹ ਦੇ ਵਿਰੁੱਧ ਬਣਾਇਆ ਉਹ ਸਭ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਦਰਜ ਹੈ।சல்லூமின் மற்ற வர்த்தமானங்களும், அவன் செய்த கட்டுப்பாடும், இஸ்ரவேல் ராஜாக்களின் நாளாகமப் புஸ்தகத்தில் அல்லவோ எழுதியிருக்கிறது.

16 ਮਨਹੇਮ ਦਾ ਇਸਰਾਏਲ ਉੱਪਰ ਰਾਜ ਸ਼ੱਲੁਮ ਦੀ ਮੌਤ ਤੋਂ ਬਾਅਦ, ਮਨਹੇਮ ਨੇ ਤਿਫ਼ਸਾਹ, ਜੋ ਸ਼ਹਿਰ ਵਿੱਚ ਸਨ ਅਤੇ ਇਸਦੇ ਆਸ-ਪਾਸ ਦੇ ਖੇਤਾਂ ਉੱਤੇ ਹਮਲਾ ਕਰ ਦਿੱਤਾ, ਕਿਉਂ ਕਿ ਲੋਕਾ ਨੇ ਉਸਦੀ ਖਾਤਰ ਸ਼ਹਿਰ ਦੇ ਫ਼ਾਟਕ ਨਹੀਂ ਖੋਲ੍ਹੇ, ਉਸ ਨੇ ਉਨ੍ਹਾਂ ਨੂੰ ਹਰਾ ਦਿੱਤਾ ਅਤੇ ਤਿਫ਼ਸਾਹ ਦੀਆਂ ਸਾਰੀਆਂ ਗਰਭਵਤੀ ਔਰਤਾਂ ਚੀਰ ਦਿੱਤੀਆਂ।அப்பொழுது மெனாகேம் திப்சா பட்டணத்தையும், அதிலுள்ள யாவையும், திர்சாதொடங்கி அதின் எல்லைகளையும் முறிய அடித்தான்; அவர்கள் தனக்கு வாசலைத் திறக்கவில்லை என்று அவர்களை வெட்டி, அவர்களுடைய கர்ப்பவதிகளையெல்லாம் கீறிப்போட்டான்.

17 ਯਹੂਦਾਹ ਦੇ ਪਾਤਸ਼ਾਹ ਅਜ਼ਰਯਾਹ ਦੇ 39ਵਰ੍ਹੇ ਗਾਦੀ ਦਾ ਪੁੱਤਰ ਮਨਹੇਮ ਇਸਰਾਏਲ ਉੱਪਰ ਰਾਜ ਕਰਨ ਲੱਗਾ। ਉਸ ਨੇ ਸਾਮਰਿਯਾ ਵਿੱਚ 10 ਵਰ੍ਹੇ ਰਾਜ ਕੀਤਾ।யூதாவின் ராஜாவாகிய அசரியாவின் முப்பத்தொன்பதாம் வருஷத்தில், காதியின் குமாரனாகிய மெனாகேம் இஸ்ரவேல்மேல் ராஜாவாகி சமாரியாவிலே பத்துவருஷம் ராஜ்யபாரம்பண்ணி, அவன் தன் நாட்களிலெல்லாம் கர்த்தரின் பார்வைக்குப் பொல்லாப்பானதைச் செய்தான்.

18 ਮਨਹੇਮ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਮਾੜਾ ਸੀ। ਉਸ ਨੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਉਨ੍ਹਾਂ ਪਾਪਾਂ ਤੋਂ ਸਾਰੀ ਉਮਰ ਭਰ ਮੂੰਹ ਨਾ ਮੋੜਿਆ ਜਿਹੜੇ ਉਸ ਨੇ ਇਸਰਾਏਲ ਤੋਂ ਕਰਵਾਏ ਸਨ।இஸ்ரவேலைப் பாவஞ்செய்யப்பண்ணின நேபாத்தின் குமாரனாகிய யெரொபெயாமின் பாவங்களை விட்டு விலகாதிருந்தான்.

19 ਅੱਸ਼ੂਰ ਦਾ ਪਾਤਸ਼ਾਹ ਪੂਲ ਇਸਰਾਏਲ ਉੱਪਰ ਹਮਲਾ ਕਰਨ ਲਈ ਆਇਆ, ਤਾਂ ਮਨਹੇਮ ਨੇ ਪੂਲ ਨੂੰ 34,000 ਕਿਲੋ ਚਾਂਦੀ ਦਿੱਤੀ ਤਾਂ ਜੋ ਉਹ ਉਸਦੀ ਮਦਦ ਕਰੇ ਅਤੇ ਮਨਹੇਮ ਦਾ ਉਸ ਦੇ ਰਾਜ ਉੱਤੇ ਪਕੜ ਮਜਬੂਤ ਕਰ ਦੇਵੇ।அசீரியாவின் ராஜாவாகிய பூல், தேசத்திற்கு விரோதமாய் வந்தான்; அப்பொழுது மெனாகேம் பூலின் உதவியினால் ராஜ்யபாரத்தை தன் கையில் பலப்படுத்தும்பொருட்டு, அவனுக்கு ஆயிரம் தாலந்து வெள்ளி கொடுத்தான்.

20 ਮਨਹੇਮ ਨੇ ਉਹ ਚਾਂਦੀ ਸਾਰੇ ਅਮੀਰ ਆਦਮੀਆਂ ਕੋਲੋਂ ਇਕੱਠੀ ਕਰ ਲਈ ਹਰ ਇੱਕ ਆਦਮੀ ਕੋਲੋਂ, ਉਸ ਨੇ 50 ਸ਼ੈਕਲ ਚਾਂਦੀ ਲਈ। ਤਾਂ ਕਿ ਉਹ ਇਹ ਪੈਸਾ ਅੱਸ਼ੂਰ ਦੇ ਪਾਤਸ਼ਾਹ ਨੂੰ ਦੇ ਸੱਕੇ। ਫੇਰ ਅੱਸ਼ੂਰ ਦਾ ਰਾਜਾ ਵਾਪਸ ਆਪਣੀ ਧਰਤੀ ਵੱਲ ਮੁੜਿਆ ਅਤੇ ਇਸਰਾਏਲ ਦੀ ਧਰਤੀ ਵਿੱਚ ਨਾ ਰਿਹਾ।இந்தப் பணத்தை அசீரியாவின் ராஜாவுக்குக் கொடுக்கும்படி, மெனாகேம் இஸ்ரவேலில் பலத்த ஐசுவரியவான்களிடத்தில் ஆள் ஒன்றிற்கு ஐம்பது வெள்ளிச் சேக்கல் தண்டினான்; அப்படியே அசீரியாவின் ராஜா தேசத்திலே நிற்காமல் திரும்பிப்போனான்.

21 ਮਨਹੇਮ ਨੇ ਜੋ ਵੀ ਮਹਾਨ ਕਾਰਜ ਕੀਤੇ ਉਹ ਇਸਰਾਏਲ ਦੇ ਇਤਹਾਸ ਦੀ ਪੋਥੀ ਵਿੱਚ ਲਿਖੇ ਗਏ।மெனாகேமின் மற்ற வர்த்தமானங்களும், அவன் செய்தவை யாவும், இஸ்ரவேல் ராஜாக்களின் நாளாகமப் புஸ்தகத்தில் அல்லவோ எழுதியிருக்கிறது.

22 ਮਨਹੇਮ ਮਰ ਗਿਆ ਤਾਂ ਉਸ ਨੂੰ ਉਸ ਦੇ ਪੁਰਖਿਆਂ ਨਾਲ ਦਫ਼ਨਾਇਆ ਗਿਆ। ਉਸ ਉਪਰੰਤ ਉਸਦਾ ਪੁੱਤਰ ਪਕਹਯਾਹ ਪਾਤਸ਼ਾਹ ਬਣਿਆ।மெனாகேம் தன் பிதாக்களோடு நித்திரையடைந்தபின், அவன் குமாரனாகிய பெக்காகியா அவன் ஸ்தானத்தில் ராஜாவானான்.

23 ਪਕਹਯਾਹ ਦਾ ਇਸਰਾਏਲ ਉੱਪਰ ਰਾਜ ਯਹੂਦਾਹ ਉੱਪਰ ਪਾਤਸ਼ਾਹ ਅਜ਼ਰਯਾਹ ਦੇ 50 ਵੇਂ ਵਰ੍ਹੇ ਵਿੱਚ ਮਨਹੇਮ ਦਾ ਪੁੱਤਰ ਪਕਹਯਾਹ ਸਾਮਰਿਯਾ ਤੋਂ ਇਸਰਾਏਲ ਉੱਪਰ ਰਾਜ ਕਰਨ ਲੱਗਾ ਅਤੇ ਉਸ ਨੇ ਦੋ ਸਾਲ ਰਾਜ ਕੀਤਾ।யூதாவின் ராஜாவாகிய அசரியாவின் ஐம்பதாம் வருஷத்தில், மெனாகேமின் குமாரனாகிய பெக்காகியா இஸ்ரவேலின் மேல் ராஜாவாகி சமாரியாவிலே இரண்டு வருஷம் ராஜ்யபாரம்பண்ணி,

24 ਪਕਹਯਾਹ ਨੇ ਵੀ ਉਹੀ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਬੁਰੇ ਸਨ। ਪਕਹਯਾਹ ਵੀ ਨਬਾਟ ਦੇ ਪੁੱਤਰ ਯਾਰਾਬੁਆਮ ਵਾਂਗ ਜਿਸਨੇ ਇਸਰਾਏਲ ਤੋਂ ਪਾਪ ਕਰਵਾਇਆ, ਵਾਂਗ ਪਾਪ ਕਰਨ ਤੋਂ ਬਾਜ ਨਾ ਆਇਆ।கர்த்தரின் பார்வைக்குப் பொல்லாப்பானதைச் செய்தான்; அவன் இஸ்ரவேலைப் பாவஞ்செய்யப்பண்ணின நேபாத்தின் குமாரனாகிய யெரொபெயாமின் பாவங்களை விட்டு விலகவில்லை.

25 ਰਮਲਯਾਹ ਦੇ ਪੁੱਤਰ ਪਕਹ ਨੇ ਜੋ ਉਸਦੀ ਸੈਨਾ ਦਾ ਕਮਾਂਡਰ ਸੀ, ਉਸ ਦੇ ਵਿਰੁੱਧ ਮਤਾ ਪਕਾਇਆ ਅਤੇ ਸਾਮਰਿਯਾ ਵਿੱਚ ਪਾਤਸ਼ਾਹ ਦੇ ਆਪਣੇ ਮਹਿਲ ਵਿੱਚ ਉਸ ਨੇ ਉਸ ਨੂੰ ਅਰਗੋਬ ਅਤੇ ਅਰਯੇਹ ਦੇ ਨਾਲ ਮਾਰ ਦਿੱਤਾ।ਗਿਲਆਦ ਦੇ 50 ਲੋਕ ਉਸ ਦੇ ਨਾਲ ਸਨ, ਜਦੋਂ ਉਸ ਨੇ ਰਾਜੇ ਨੂੰ ਮਾਰਿਆ ਸੀ ਅਤੇ ਰਾਜੇ ਦੀ ਥਾਵੇਂ ਖੁਦ ਰਾਜ ਕਰਨ ਲੱਗ ਪਿਆ।ஆனாலும் ரெமலியாவின் குமாரனாகிய பெக்கா என்னும் அவனுடைய சேர்வைக்காரன் அவனுக்கு விரோதமாய்க் கட்டுப்பாடுபண்ணி, கீலேயாத் புத்திரரில் ஐம்பதுபேரைக் கூட்டிக்கொண்டு, அவனையும் அர்கோபையும் ஆசியேயையும்; ராஜாவின் வீடாகிய அரமனையிலே சமாரியாவில் வெட்டிக் கொன்றுபோட்டு, அவன் ஸ்தானத்தில் ராஜாவானான்.

26 ਪਕਹਯਾਹ ਦੇ ਬਾਕੀ ਮਹਾਨ ਕਾਰਜ ਇਸਰਾਏਲ ਦੇ ਇਤਹਾਸ ਦੀ ਪੋਥੀ ਵਿੱਚ ਲਿਖੇ ਹੋਏ ਹਨ।பெக்காகியாவின் மற்ற வர்த்தமானங்களும், அவன் செய்தவை யாவும், இஸ்ரவேல் ராஜாக்களின் நாளாகமப் புஸ்தகத்தில் அல்லவோ எழுதியிருக்கிறது.

27 ਪਕਹ ਦਾ ਇਸਰਾਏਲ ਉੱਪਰ ਰਾਜ ਯਹੂਦਾਹ ਦੇ ਪਾਤਸ਼ਾਹ ਅਜ਼ਰਯਾਹ ਦੇ 52 ਸਾਲ ਰਮਲਯਾਹ ਦਾ ਪੁੱਤਰ ਪਕਹ ਸਾਮਰਿਯਾ ਵਿੱਚ ਇਸਰਾਏਲ ਉੱਪਰ ਰਾਜ ਕਰਨ ਲੱਗਾ ਅਤੇ ਉਸ ਨੇ 20 ਸਾਲ ਰਾਜ ਕੀਤਾ।யூதாவின் ராஜாவாகிய அசரியாவின் ஐம்பத்திரண்டாம் வருஷத்தில், ரெமலியாவின் குமாரனாகிய பெக்கா இஸ்ரவேலின்மேல் ராஜாவாகி சமாரியாவிலே இருபதுவருஷம் ராஜ்யபாரம்பண்ணி,

28 ਪਕਹ ਨੇ ਯਹੋਵਾਹ ਦੀ ਨਿਗਾਹ ਵਿੱਚ ਜੋ ਕੰਮ ਬੁਰਾ ਸੀ ਉਹੀ ਕੀਤਾ। ਉਸ ਨੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਉਨ੍ਹਾਂ ਪਾਪਾਂ ਤੋਂ ਮੂੰਹ ਨਾ ਮੋੜਿਆ ਜੋ ਉਸ ਨੇ ਇਸਰਾਏਲ ਤੋਂ ਕਰਵਾਏ ਸਨ।கர்த்தரின் பார்வைக்கு பொல்லாப்பானதைச் செய்தான்; இஸ்ரவேலைப் பாவஞ்செய்யப்பண்ணின நேபாத்தின் குமாரனாகிய யெரொபெயாமின் பாவங்களை அவன் விட்டு விலகவில்லை.

29 ਇਸਰਾਏਲ ਦੇ ਪਾਤਸ਼ਾਹ ਪਕਹ ਦੇ ਸਮੇਂ ਵਿੱਚ ਅੱਸ਼ੂਰ ਦੇ ਪਾਤਸ਼ਾਹ ਤਿਗਲਥ ਪਿਲਸਰ ਨੇ ਆਕੇ ਈਯੋਨ ਅਤੇ ਆਬੇਲ-ਬੈਤ-ਮਆਕਾਹ ਅਤੇ ਯਾਨੋਆਹ, ਕਦਸ਼, ਹਾਸੋਰ, ਗਿਲਆਦ, ਗਾਲੀਲ ਅਤੇ ਨਫ਼ਤਾਲੀ ਦੇ ਸਾਰੇ ਖੇਤਰਾਂ ਨੂੰ ਲੈ ਲਿਆ। ਪਾਤਸ਼ਾਹ ਤਿਗਲਥ ਪਿਲਸਰ ਇਨ੍ਹਾਂ ਸਾਰੇ ਆਦਮੀਆਂ ਨੂੰ ਕੈਦੀ ਬਣਾਕੇ ਅੱਸ਼ੂਰ ਨੂੰ ਲੈ ਗਿਆ।இஸ்ரவேலின் ராஜாவாகிய பெக்காவின் நாட்களில் அசீரியாவின் ராஜாவாகிய திகிலாத்பிலேசர் வந்து, ஈயோனையும், பெத்மாக்கா என்னும் ஆபேலையும், யனோவாகையும், கேதேசையும், ஆத்சோரையும், கீலேயாத்தையும், கலிலேயாவாகிய நப்தலி தேசமனைத்தையும் பிடித்து, குடிகளைச் சிறையாக அசீரியாவுக்குக் கொண்டுபோனான்.

30 ਏਲਾਹ ਦੇ ਪੁੱਤਰ ਹੋਸ਼ੇਆ ਨੇ ਰਮਲਯਾਹ ਦੇ ਪੁੱਤਰ ਪਕਹ ਦੇ ਵਿਰੁੱਧ ਮਤਾ ਪਕਾਇਆ ਅਤੇ ਉਸ ਨੂੰ ਮਾਰਿਆ ਅਤੇ ਉਸਦੀ ਥਾਵੇਂ ਆਪ ਨਵਾਂ ਪਾਤਸ਼ਾਹ ਬਣਿਆ। ਇਹ ਉਜ਼ੀਯਾਹ ਯਹੂਦਾਹ ਦੇ ਪਾਤਸ਼ਾਹ ਦੇ ਪੁੱਤਰ ਯੋਥਾਮ ਦੇ 20 ਵਰ੍ਹੇ ਦੇ ਰਾਜ ਵਿੱਚ ਵਾਪਰਿਆ।ஏலாவின் குமாரனாகிய ஓசெயா ரெமலியாவின் குமாரனாகிய பெக்காவுக்கு விரோதமாய் கட்டுப்பாடுபண்ணி, அவனை உசியாவின் குமாரனாகிய யோதாமை இருபதாம் வருஷத்தில் வெட்டிக் கொன்றுபோட்டு, அவன் ஸ்தானத்தில் ராஜாவானான்.

31 ਪਕਹ ਨੇ ਜੋ ਮਹਾਨ ਕਾਰਜ ਕੀਤੇ ਉਹ ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖੇ ਹੋਏ ਹਨ।பெக்காவின் மற்ற வர்த்தமானங்களும், அவன் செய்தவை யாவும், இஸ்ரவேல் ராஜாக்களின் நாளாகமப் புஸ்தகத்தில் அல்லவோ எழுதியிருக்கிறது.

32 ਯੋਥਾਮ ਦਾ ਯਹੂਦਾਹ ਵਿੱਚ ਰਾਜ ਰਮਲਯਾਹ ਦਾ ਪੁੱਤਰ ਪਕਹ ਜੋ ਇਸਰਾਏਲ ਦਾ ਪਾਤਸ਼ਾਹ ਸੀ, ਉਸ ਦੇ ਦੂਜੇ ਵਰ੍ਹੇ ਯਹੂਦਾਹ ਦੇ ਪਾਤਸ਼ਾਹ ਉਜ਼ੀਯਾਹ ਦਾ ਪੁੱਤਰ ਯੋਥਾਮ ਰਾਜ ਕਰਨ ਲੱਗ ਪਿਆ।இஸ்ரவேலின் ராஜாவாகிய ரெமலியாவின் குமாரன் பெக்காவின் இரண்டாம் வருஷத்தில், யூதாவின் ராஜாவாகிய உசியாவின் குமாரன் யோதாம் ராஜாவானான்.

33 ਯੋਥਾਮ 25 ਵਰ੍ਹਿਆਂ ਦਾ ਸੀ ਜਦੋਂ ਉਹ ਪਾਤਸ਼ਾਹ ਬਣਿਆ ਅਤੇ ਉਸ ਨੇ ਯਰੂਸ਼ਲਮ ਵਿੱਚ 16ਸਾਲ ਰਾਜ ਕੀਤਾ। ਉਸ ਦੀ ਮਾਂ ਸਾਦੋਕ ਦੀ ਧੀ ਯਰੂਸ਼ਾ ਸੀ।அவன் ராஜாவாகிறபோது, இருபத்தைந்து வயதாயிருந்து, எருசலேமிலே பதினாறுவருஷம் அரசாண்டான்; சாதோக்கின் குமாரத்தியாகிய அவன் தாயின் பேர் எருசாள்.

34 ਯੋਥਾਮ ਨੇ ਸਭ ਕੁਝ ਉਹੀ ਕੀਤਾ ਜਿਵੇਂ ਉਸ ਦੇ ਪਿਤਾ ਉਜ਼ੀਯਾਹ ਨੇ ਕੀਤਾ ਸੀ ਅਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਚੰਗਾ ਸੀ।அவன் கர்த்தரின் பார்வைக்குச் செம்மையானதைச் செய்தான்; தன் தகப்பனாகிய உசியா செய்தபடியெல்லாம் செய்தான்.

35 ਪਰ ਉਸ ਨੇ ਵੀ ਉੱਚੀਆਂ ਥਾਵਾਂ ਨੂੰ ਨਾ ਢਾਹਿਆ। ਲੋਕ ਅਜੇ ਵੀ ਉਨ੍ਹਾਂ ਉੱਚੀਆਂ ਥਾਵਾਂ ਤੇ ਬਲੀਆਂ ਚੜ੍ਹਾਉਂਦੇ ਅਤੇ ਧੂਪ ਧੁਖਾਉਂਦੇ ਸਨ। ਯੋਥਾਮ ਨੇ ਯਹੋਵਾਹ ਦੇ ਮੰਦਰ ਦਾ ਉੱਪਰਲਾ ਫ਼ਾਟਕ ਬਣਵਾਇਆ।மேடைகள்மாத்திரம் அகற்றப்படவில்லை; ஜனங்கள் இன்னும் மேடைகளின்மேல் பலியிட்டுத் தூபங்காட்டி வந்தார்கள்; இவன் கர்த்தருடைய ஆலயத்தின் உயர்ந்த வாசலைக் கட்டினான்.

36 ਯੋਥਾਮ ਨੇ ਜੋ ਵੀ ਵੱਡੇ ਕਾਰਨਾਮੇ ਕੀਤੇ ਉਹ ਯਹੂਦਾਹ ਦੇ ਰਾਜਿਆਂ ਦੇ ਇਤਹਾਸ ਦੀ ਪੋਥੀ ਵਿੱਚ ਲਿਖੇ ਗਏ।யோதாமின் மற்ற வர்த்தமானங்களும், அவன் செய்தவை யாவும், யூதாவுடைய ராஜாக்களின் நாளாகமப் புஸ்தகத்தில் அல்லவோ எழுதியிருக்கிறது.

37 ਉਸ ਵਕਤ ਯਹੋਵਾਹ ਨੇ ਅਰਾਮ ਦੇ ਰਾਜਾ ਰਸੀਨ ਅਤੇ ਹਮਲਯਾਹ ਦੇ ਪੁੱਤਰ ਪਕਹ ਨੂੰ ਯਹੂਦਾਹ ਦੇ ਵਿਰੁੱਧ ਭੇਜਿਆ।அந்நாட்களிலே கர்த்தர் சீரியாவின் ராஜாவாகிய ரேத்சீனையும், ரெமலியாவின் குமாரனாகிய பெக்காவையும் யூதாவுக்கு விரோதமாக அனுப்பத்தொடங்கினார்.

38 ਇਉਂ ਯੋਥਾਮ ਮਰਨ ਉਪਰੰਤ ਆਪਣੇ ਪਿਉ-ਦਾਦਿਆਂ ਕੋਲ ਦਾਊਦ ਦੇ ਸ਼ਹਿਰ ਆਪਣੇ ਪੁਰਖਿਆਂ ਦੇ ਕੋਲ ਦਫ਼ਨਾਇਆ ਗਿਆ ਅਤੇ ਉਸ ਦੇ ਮਰਨ ਬਾਅਦ ਉਸਦਾ ਪੁੱਤਰ ਆਹਾਜ਼ ਉਸਦੀ ਥਾਵੇਂ ਰਾਜ ਕਰਨ ਲੱਗਾ।யோதாம் தன் பிதாக்களோடே நித்திரையடைந்தபின், தன் தகப்பனாகிய தாவீதின் பட்டணத்திலே தன் பிதாக்களண்டையில் அடக்கம்பண்ணப்பட்டான்; அவன் குமாரனாகிய ஆகாஸ் அவன் ஸ்தானத்தில் ராஜாவானான்.

Tamil Bible