2 Samuel 19 - PUNJABI (Tamil)
1 ਯੋਆਬ ਦਾ ਦਾਊਦ ਨੂੰ ਮੰਦਾ ਆਖਣਾ ਲੋਕਾਂ ਨੇ ਇਹ ਖਬਰ ਯੋਆਬ ਨੂੰ ਸੁਣਾਈ। ਉਨ੍ਹਾਂ ਆਖਿਆ, “ਵੇਖ, ਪਾਤਸ਼ਾਹ ਅਬਸ਼ਾਲੋਮ ਲਈ ਕੁਰਲਾਅ ਰਿਹਾ ਹੈ ਅਤੇ ਬੜਾ ਉਦਾਸ ਹੈ।”இதோ, ராஜா அப்சலோமுக்காக அழுது புலம்புகிறார் என்று யோவாபுக்கு அறிவிக்கப்பட்டது.
2 ਉਸ ਦਿਨ ਦਾਊਦ ਦੀ ਫ਼ੌਜ ਦੀ ਜਿੱਤ ਹੋਈ, ਪਰ ਉਸ ਦਿਨ ਦੀ ਇਹ ਖਬਰ ਸਭਨਾਂ ਲੋਕਾਂ ਲਈ ਦੁੱਖ ਦਾ ਦਿਹਾੜਾ ਬਣੀ। ਇਹ ਸਭਨਾਂ ਲਈ ਸ਼ੋਕ ਦਾ ਦਿਹਾੜਾ ਸੀ ਕਿਉਂ ਕਿ ਲੋਕਾਂ ਨੇ ਸੁਣਿਆ ਕਿ, “ਪਾਤਸ਼ਾਹ ਆਪਣੇ ਪੁੱਤਰ ਲਈ ਬੜਾ ਦੁੱਖੀ ਹੈ।”ராஜா தம்முடைய குமாரனுக்காக மனம்நொந்திருக்கிறார் என்று அன்றையதினம் ஜனங்கள் கேள்விப்பட்டார்கள்; அதினிமித்தம் அன்றையதினம் அந்தஜெயம் ஜனத்திற்கெல்லம் துக்கமாய் மாறிற்று.
3 ਲੋਕ ਚੁੱਪ-ਚੁਪੀਤਾ ਸ਼ਹਿਰ ਵਿੱਚ ਆ ਵੜੇ। ਉਹ ਇੰਝ ਪ੍ਰਵੇਸ਼ ਕੀਤੇ ਜਿਵੇਂ ਲੋਕ ਲੜਾਈ ਵਿੱਚੋਂ ਹਾਰ ਖਾਕੇ ਸ਼ਰਮ ਦੇ ਮਾਰੇ ਆਉਂਦੇ ਹਨ।யுத்தத்தில் முறிந்தோடுகிறதினால் வெட்கப்பட்டுத் திருட்டளவாய் வருகிவறர்கள்போல, ஜனங்கள் அன்றையதினம் திருட்டளவாய்ப் பட்டணத்திற்குள் வந்தார்கள்.
4 ਪਾਤਸ਼ਾਹ ਨੇ ਆਪਣਾ ਮੂੰਹ ਢੱਕਿਆ ਹੋਇਆ ਸੀ ਤੇ ਉੱਚੀ-ਉੱਚੀ ਕੁਰਲਾਅ ਰਿਹਾ ਸੀ, “ਹਾਏ ਮੇਰੇ ਪੁੱਤਰ ਅਬਸ਼ਾਲੋਮ, ਹਾਏ ਅਬਸ਼ਾਲੋਮ, ਮੇਰੇ ਪੁੱਤਰ, ਹਾਏ ਮੇਰੇ ਪੁੱਤਰ।”ராஜா தன் முகத்தை மூடிக்கொண்டு, மகா சத்தமாய்: என் மகனாகிய அப்சலோமே, அப்சலோமாகிய என் மகனே, என் மகனே என்று அலறிக்கொண்டிருந்தான்.
5 ਯੋਆਬ ਦਾਊਦ ਪਾਤਸ਼ਾਹ ਦੇ ਕੋਲ ਆਇਆ ਅਤੇ ਉਸ ਨੂੰ ਆਖਣ ਲੱਗਾ, “ਅੱਜ ਦੇ ਦਿਨ ਤੁਸੀਂ ਆਪਣੇ ਸਾਰੇ ਅਫ਼ਸਰਾਂ ਨੂੰ ਸ਼ਰਮਿੰਦਾ ਕਰ ਰਹੇ ਹੋ! ਵੇਖੋ, ਉਨ੍ਹਾਂ ਅਫ਼ਸਰਾਂ ਨੇ ਅੱਜ ਤੁਹਾਡੀ ਜਾਨ ਬਚਾਈ ਹੈ ਅਤੇ ਉਨ੍ਹਾਂ ਨੇ ਤੁਹਾਡੇ ਇਲਾਵਾ ਤੁਹਾਡੇ ਪੁੱਤਰਾਂ, ਧੀਆਂ ਅਤੇ ਤੁਹਾਡੀਆਂ ਪਤਨੀਆਂ ਅਤੇ ਦਾਸੀਆਂ ਦੀਆਂ ਜਾਨਾਂ ਨੂੰ ਵੀ ਬਚਾਇਆ ਹੈ।அப்பொழுது யோவாப் வீட்டிற்குள்ளே ராஜாவினிடத்தில் போய்: இன்று உம்முடைய ஜீவனையும், உம்முடைய குமாரர் குமாரத்திகளின் ஜீவனையும், உம்முடைய மனைவிகளின் ஜீவனையும், உம்முடைய மறுமனையாட்டிகளின் ஜீவனையும் தப்புவித்த உம்முடைய ஊழியக்காரர் எல்லாரின் முகத்தையும் வெட்கப்படுதினீர்; இன்று நீர் உம்மைப் பகைக்கிறவர்களைச் சிநேகித்து, உம்மைச் சிநேகிக்கிறவர்களைப் பகைக்கிறீர் என்று விளங்குகிறது.
6 ਪਰ ਤੁਸੀਂ ਤਾਂ ਸਗੋਂ ਆਪਣੇ ਦੁਸ਼ਮਣਾਂ ਨਾਲ ਪ੍ਰੀਤ ਕਰ ਰਹੇ ਹੋ ਅਤੇ ਜੋ ਤੁਹਾਨੂੰ ਪ੍ਰੀਤ ਕਰਦੇ ਹਨ ਉਨ੍ਹਾਂ ਨਾਲ ਘਿਰਣਾ ਕਰ ਰਹੇ ਹੋ। ਅੱਜ ਤੁਸੀਂ ਇਹ ਸਿੱਧ ਕਰ ਦਿੱਤਾ ਹੈ ਕਿ ਤੁਹਾਡੇ ਲਈ ਤੁਹਾਡੇ ਅਫ਼ਸਰਾਂ ਅਤੇ ਲੋਕਾਂ ਦਾ ਕੋਈ ਮੁੱਲ ਨਹੀਂ। ਇਹ ਮੈਨੂੰ ਸਾਫ਼ ਨਜ਼ਰ ਆ ਰਿਹਾ ਹੈ ਕਿ ਜੇਕਰ ਅਬਸ਼ਾਲੋਮ ਜਿਉਂਦਾ ਰਹਿੰਦਾ ਅਤੇ ਉਸਦੀ ਜਗ੍ਹਾ ਅੱਜ ਅਸੀਂ ਮਾਰੇ ਗਏ ਹੁੰਦੇ ਤਾਂ ਤੁਸੀਂ ਪੂਰੇ ਖੁਸ਼ ਹੋਣਾ ਸੀ।அதிபதிகளும் சேவகரும் உமக்கு அற்பமானவர்கள் என்று இன்று விளங்கப்பண்ணுகிறீர்; அப்சலோம் உயிரோடிருந்து, நாங்கள் அனைவரும் இன்று செத்துப்போனால், அப்பொழுது உம்முடைய பார்வைக்கு நலமாயிருக்கும் என்று இன்று அறிந்துகொண்டேன்.
7 ਸੋ ਹੁਣ ਉੱਠੋ ਅਤੇ ਉੱਠ ਕੇ ਆਪਣੇ ਅਫ਼ਸਰਾਂ ਨੂੰ ਧੀਰਜ ਦੇਵੋ ਕਿਉਂ ਕਿ ਮੈਂ ਯਹੋਵਾਹ ਦੀ ਸੌਂਹ ਖਾਂਦਾ ਹਾਂ ਕਿ ਜੇ ਤੁਸੀਂ ਬਾਹਰ ਨਹੀਂ ਨਿਕਲੋਂਗੇ ਤਾਂ ਰਾਤ ਤੀਕ ਤੁਹਾਡੇ ਨਾਲ ਇੱਕ ਵੀ ਬੰਦਾ ਨਹੀਂ ਰਹੇਗਾ ਅਤੇ ਇਹ ਤੁਹਾਡੇ ਲਈ ਉਨ੍ਹਾਂ ਸਾਰੀਆਂ ਬੁਰਿਆਈਆਂ ਨਾਲੋਂ ਜੋ ਜੁਆਨੀ ਦੀ ਉਮਰ ਦੇ ਮੁੱਢ ਤੋਂ ਲੈ ਕੇ ਅੱਜ ਤੀਕ ਤੁਹਾਡੇ ਉੱਪਰ ਆਈਆਂ, ਤੋਂ ਵੱਧੀਕ ਬੁਰੀ ਹੋਵੇਗੀ।”இப்போதும் எழுந்திருந்து வெளியே வந்து, உம்முடைய ஊழியக்காரரோடே அன்பாய்ப் பேசும்; நீர் வெளியே வராதிருந்தால், இன்று இரவு ஒருவரும் உம்ήோடே தங்கியிருப்பதில்லை என்று கர்த்தர்மேல் ஆணையிடுகிறேன்; அப்பொழுது உம்முடைய சிறுவயது முதல் இதுவரைக்கும் உமக்கு நேரிட்ட எல்லாத் தீமையைப்பார்க்கிலும், அது உமக்கு அதிக தீமையாயிருக்கும் என்றான்.
8 ਤਦ ਪਾਤਸ਼ਾਹ ਸ਼ਹਿਰ ਦੇ ਦੁਆਰ ਤੀਕ ਗਿਆ ਤੇ ਇਹ ਖਬਰ ਝਟ ਫ਼ੈਲ ਗਈ ਕਿ ਪਾਤਸ਼ਾਹ ਦੁਆਰ ਤੇ ਖੜ੍ਹਾ ਹੈ ਤਾਂ ਸਾਰੇ ਲੋਕ ਪਾਤਸ਼ਾਹ ਨੂੰ ਮਿਲਣ ਲਈ ਆਏ। ਕਿਉਂ ਕਿ ਸਾਰੇ ਇਸਰਾਏਲੀ ਜਿਨ੍ਹਾਂ ਅਬਸ਼ਾਲੋਮ ਨੂੰ ਚੁਣਿਆ ਸੀ ਆਪਣੇ ਘਰੋ-ਘਰੀਁ ਭੱਜ ਗਏ ਸਨ।அப்பொழுது ராஜா எழுந்துபோய், ஒலிமுகவாசலில் உட்கார்ந்தான்; இதோ, ராஜா ஒலிமுகவாசலில் உட்கார்ந்திருக்கிறார் என்று சகல ஜனங்களுக்கும் அறிவிக்கப்பட்டபோது, ஜனங்கள் எல்லாரும் ராஜாவுக்கு முன்பாக வந்தார்கள்; இஸ்ரவேலரோவெனில் அவரவர் தங்கள் கூடாரங்களுக்கு ஓடிப்போனார்கள்.
9 ਦਾਊਦ ਦਾ ਮੁੜ ਪਾਤਸ਼ਾਹ ਠਹਿਰਨਾ ਇਸਰਾਏਲ ਦੇ ਸਾਰੇ ਪਰਿਵਾਰ-ਸਮੂਹਾਂ ਦੇ ਸਭ ਲੋਕ ਆਪਸ ਵਿੱਚ ਝਗੜਦੇ ਸਨ ਅਤੇ ਆਖਦੇ ਸਨ ਕਿ, “ਪਾਤਸ਼ਾਹ ਨੇ ਸਾਡੇ ਵੈਰੀਆਂ ਦੇ ਹੱਥੋਂ ਸਾਨੂੰ ਖੋਹਿਆ ਅਤੇ ਫ਼ਲਿਸਤੀਆਂ ਤੋਂ ਸਾਨੂੰ ਬਚਾਇਆ ਸੀ ਅਤੇ ਹੁਣ ਉਹ ਅਬਸ਼ਾਲੋਮ ਦੇ ਹੱਥੋਂ ਦੇਸੋਂ ਭੱਜ ਗਿਆ ਹੈ।இஸ்ரவேலுடைய சகல கோத்திரங்களிலுமுள்ள சகல ஜனங்களுக்குள்ளும் வாக்குவாதம் உண்டாகி, அவர்கள்: ராஜா நம்முடைய சத்துருக்களின் கைக்கு நம்மை நீங்கலாக்கிவிட்டார், அவர்தானே பெலிஸ்தரின் கைக்கு நம்மைத் தப்புவித்தார்; இப்போதோ அப்சலோமுக்குத் தப்ப, தேசத்தைவிட்டு ஓடிப்போனார்.
10 ਇਸ ਲਈ ਅਸੀਂ ਅਬਸ਼ਾਲੋਮ ਨੂੰ ਰਾਜ ਕਰਨ ਲਈ ਚੁਣਿਆ। ਪਰ ਹੁਣ ਅਬਸ਼ਾਲੋਮ ਵੀ ਮਰ ਗਿਆ ਹੈ। ਉਹ ਲੜਾਈ ਵਿੱਚ ਮਾਰਿਆ ਗਿਆ ਇਸ ਲਈ ਅਸੀਂ ਦਾਊਦ ਨੂੰ ਮੁੜ ਪਾਤਸ਼ਾਹ ਥਾਪਦੇ ਹਾਂ।”நமக்கு ராஜாவாக அபிஷேகம்பண்ணிவைத்த அப்சலோம் யுத்தத்திலே செத்தான்; இப்போதும் ராஜாவைத்திரும்ப அழைத்து வராமல் நீங்கள் சும்மாயிருப்பானேன் என்று சொல்லிக்கொண்டார்கள்
11 ਦਾਊਦ ਪਾਤਸ਼ਾਹ ਨੇ ਸਾਦੋਕ ਅਤੇ ਅਬਯਾਥਾਰ ਜਾਜਕਾਂ ਨੂੰ ਸੁਨੇਹਾ ਭੇਜਿਆ ਅਤੇ ਕਿਹਾ, “ਯਹੂਦਾਹ ਦੇ ਬਜ਼ੁਰਗਾਂ ਨਾਲ ਗੱਲ ਕਰੋ। ਆਖੋ, ਤੁਸੀਂ ਦਾਊਦ ਪਾਤਸ਼ਾਹ ਨੂੰ ਮਹਿਲ ਵੱਲ ਮੋੜ ਲਿਆਉਣ ਵਿੱਚ ਕਿਉਂ ਸਭਨਾਂ ਨਾਲੋਂ ਪਿੱਛੇ ਰਹਿ ਗਏ ਹੋਂ?”இப்படி இஸ்ரவேலர் எல்லாரும்பேசிகொண்டிருக்கிறது, ராஜா இருக்கிற வீட்டிலே அவருக்குக் கேள்வியானபடியினால், தாவீதுராஜா சாதோக் அபியத்தார் என்னும் ஆசாரியர்களிடத்துக்கு ஆள் அனுப்பி, நீங்கள் மூப்பரோடே பேசி: ராஜாவைத் தம்முடைய வீட்டுக்குத் திரும்ப அழைத்துவர நீங்கள் மற்றவர்களுக்குப் பிந்திப்போவானேன்?
12 ਤੁਸੀਂ ਮੇਰੇ ਭਰਾ ਭਾਈ ਅਤੇ ਮੇਰਾ ਪਰਿਵਾਰ ਹੋ ਤਾਂ ਫ਼ਿਰ ਤੁਸੀਂ ਪਾਤਸ਼ਾਹ ਨੂੰ ਮੋੜ ਲਿਆਉਣ ਵਿੱਚ ਪਿੱਛੇ ਕਿਉਂ ਰਹਿ ਗਏ।நீங்கள் அவன் சகோதரர், நீங்கள் என் எலும்பும் என் மாம்சமுமானவர்கள்; ராஜாவைத் திரும்ப அழைத்துவர நீங்கள் பிந்தினவர்களாயிருப்பானேன் என்று சொல்லுங்கள்.
13 ਅਮਾਸਾ ਨੂੰ ਆਖੋ, “ਤੂੰ ਮੇਰੇ ਹੀ ਪਰਿਵਾਰ ਦਾ ਅੰਗ ਹੈਂ। ਸੋ ਜੇਕਰ ਮੈਂ ਤੈਨੂੰ ਯੋਆਬ ਦੀ ਜਗ੍ਹਾ ਆਪਣੇ ਅੱਗੇ ਸੇਨਾਪਤੀ ਨਾ ਬਣਾਵਾਂ ਤਾਂ ਪਰਮੇਸ਼ੁਰ ਮੇਰੇ ਨਾਲ ਅਜਿਹਾ ਹੀ ਕਰੇ, ਸਗੋਂ ਇਸ ਤੋਂ ਵੀ ਵੱਧੀਕ ਕਰੇ।”நீங்கள் அமாசாவையும் நோக்கி: நீ என் எலும்பும் என் மாம்சமும் அல்லவோ? நீ யோவாபுக்குப் பதிலாக எந்நாளும் எனக்கு முன்பாகப் படைத்தலைவனாயிராவிட்டால், தேவன் அதற்குச் சரியாகவும் அதற்கு அதிகமாகவும் எனக்குச் செய்யக்கடவர் என்று சொல்லச்சொன்னான்.
14 ਦਾਊਦ ਨੇ ਯਹੂਦਾਹ ਦੇ ਸਾਰੇ ਲੋਕਾਂ ਦੇ ਦਿਲਾਂ ’ਚ ਘਰ ਕਰ ਲਿਆ ਇਸ ਲਈ ਉਹ ਸਾਰੇ ਇੱਕ ਰਾਇ ਹੋ ਗਏ। ਤਾਂ ਉਨ੍ਹਾਂ ਨੇ ਪਾਤਸ਼ਾਹ ਨੂੰ ਸੁਨੇਹਾ ਭੇਜਿਆ ਕਿ, “ਆਪਣੇ ਸਾਰੇ ਅਫ਼ਸਰਾਂ ਸਮੇਤ ਤੁਸੀਂ ਮੁੜ ਆਵੋ।”இப்படியே யூதாவின் சகல மனுஷருடைய இருதயத்தையும் ஒரு மனுஷனுடைய இருதயத்தைப்போல் இணங்கப்பண்ணினதினால், அவர்கள் ராஜாவுக்கு: நீர் உம்முடைய எல்லா ஊழியக்காரரோடும் திரும்பிவாரும் என்று சொல்லி அனுப்பினார்கள்.
15 ਤਦ ਦਾਊਦ ਪਾਤਸ਼ਾਹ ਯਰਦਨ ਨਦੀ ਦੇ ਕੰਢੇ ਆਇਆ। ਯਹੂਦਾਹ ਦੇ ਲੋਕ ਉਸ ਨੂੰ ਯਰਦਨ ਦੇ ਪਾਰ ਲਿਆਉਣ ਨੂੰ ਗਿਲਗਾਲ ਤੀਕ ਆਏ।ராஜா திரும்ப வருகிறதற்கு யோர்தான்மட்டும் வந்தபோது, யூதா கோத்திரத்தார்: ராஜாவுக்கு எதிர்கொண்டுபோய், ராஜாவை யோர்தானைக் கடக்கப்பண்ண கில்கால்மட்டும் வந்தார்கள்.
16 ਸ਼ਿਮਈ ਨੇ ਦਾਊਦ ਤੋਂ ਖਿਮਾ ਮੰਗੀ ਗੇਰਾ ਦਾ ਪੁੱਤਰ ਸ਼ਿਮਈ ਬਿਨਯਾਮੀਨੀ ਬਹੁਰੀਮ ਤੋਂ ਕਾਹਲੀ ਨਾਲ ਤੁਰਿਆ ਅਤੇ ਯਹੂਦਾਹ ਦੇ ਲੋਕਾਂ ਨਾਲ ਰਲ ਕੇ ਦਾਊਦ ਪਾਤਸ਼ਾਹ ਨੂੰ ਮਿਲਣ ਲਈ ਆਇਆ।பகூரிம் ஊரானான பென்யமீனனாகிய கேராவின் மகன் சீமேயியும் தீவிரித்து, யூதா மனுஷரோடுங்கூடத் தாவீது ராஜாவுக்கு எதிர்கொண்டுபோனான்.
17 ਤਕਰੀਬਨ 1,000 ਦੇ ਕਰੀਬ ਲੋਕ ਬਿਨਯਾਮੀਨ ਤੋਂ ਸ਼ਿਮਈ ਦੇ ਨਾਲ ਤੁਰੇ। ਦਾਊਦ ਦੇ ਪਰਿਵਾਰ-ਸਮੂਹ ਵਿੱਚੋਂ ਸੀਬਾ ਨਾਂ ਦਾ ਸੇਵਕ ਵੀ ਆਇਆ ਅਤੇ ਉਹ ਆਪਣੇ ਨਾਲ ਆਪਣੇ 15 ਪੁੱਤਰ ਅਤੇ 20 ਨੌਕਰ ਵੀ ਲੈ ਕੇ ਆਇਆ। ਫ਼ਿਰ ਸਾਰੇ ਲੋਕ ਬੜੀ ਕਾਹਲੀ ਨਾਲ ਯਰਦਨ ਦਰਿਆ ਕੋਲ ਦਾਊਦ ਪਾਤਸ਼ਾਹ ਦੇ ਮਿਲਣ ਲਈ ਆਏ।அவனோடே பென்யமீன் மனுஷர் ஆயிரம்பேரும், சவுலின் வீட்டு வேலைக்காரனாகிய சீபாவும், ஆண்டவனுடைய பதினைந்து குமாரரும், அவனுடைய இருபது வேலைக்காரரும் இருந்தார்கள்; அவர்கள் ராஜாவுக்கு முன்பாக யோர்தானை வேகமாய்க் கடந்துபோனார்கள்.
18 ਪਾਤਸ਼ਾਹ ਦੇ ਪਰਿਵਾਰ ਨੂੰ ਵਾਪਸ ਲਿਆਉਣ ਲਈ ਲੋਕਾਂ ਨੇ ਯਰਦਨ ਦਰਿਆ ਪਾਰ ਕੀਤਾ। ਲੋਕਾਂ ਨੇ ਉਹੀ ਕੀਤਾ ਜੋ ਰਾਜਾ ਚਾਹੁੰਦਾ ਸੀ, ਜਦੋਂ ਰਾਜਾ ਦਰਿਆ ਪਾਰ ਕਰ ਰਿਹਾ ਸੀ ਗੇਰਾ ਦਾ ਪੁੱਤਰ ਸ਼ਿਮਈ ਉਸ ਨੂੰ ਵੇਖਣ ਲਈ ਆਇਆ। ਸ਼ਿਮਈ ਦਾ ਅਭਿਵਾਦਨ ਕਰਨ ਲਈ ਧਰਤੀ ਤੇ ਝੁਕ ਗਿਆ।।அவர்கள் ராஜாவின் வீட்டாரை இக்கரைப்படுத்தவும், அவன் விரும்பும் காரியத்துக்கு உதவவும், ஒரு படகு இக்கரையிலே வந்தது; அப்பொழுது கேராவின் குமாரனாகிய சீமேயி யோர்தானைக் கடக்கப்போகிற ராஜாவுக்கு முன்பாகத் தாழவிழுந்து,
19 ਸ਼ਿਮਈ ਨੇ ਪਾਤਸ਼ਾਹ ਨੂੰ ਕਿਹਾ, “ਮੇਰੇ ਮਹਾਰਾਜ, ਮੇਰੀਆਂ ਗ਼ਲਤ ਕਰਨੀਆਂ ਨੂੰ ਚੇਤੇ ਨਾ ਕਰੋ! ਮੇਰੇ ਮਹਾਰਾਜ, ਉਨ੍ਹਾਂ ਮੰਦੀਆਂ ਗੱਲਾਂ ਨੂੰ ਭੁੱਲ ਜਾ ਜੋ ਮੈਂ ਉਦੋਂ ਕੀਤੀਆਂ ਸਨ ਜਦੋਂ ਤੂੰ ਯਰੂਸ਼ਲਮ ਛੱਡਿਆ ਸੀ।ராஜாவை நோக்கி: என் ஆண்டவன் என் அக்கிரமத்தை என்மேல் சுமத்தாமலும், ராஜாவாகிய என் ஆண்டவன் எருசலேமிலிருந்து புறப்பட்டு வருகிற நாளிலே, உமது அடியான் செய்த துரோகத்தை ராஜா நினைக்காமலும், தமது மனதில் வைக்காமலும் இருப்பாராக.
20 ਤੁਸੀਂ ਜਾਣਦੇ ਹੋ ਕਿ ਮੈਂ ਪਾਪ ਕੀਤਾ ਹੈ ਇਸੇ ਲਈ ਵੇਖੋ! ਅੱਜ ਦੇ ਦਿਨ ਮੈਂ ਆਪਣੇ ਮਹਾਰਾਜ ਪਾਤਸ਼ਾਹ ਨੂੰ ਮਿਲਣ ਲਈ ਯੂਸੁਫ਼ ਦੇ ਸਾਰੇ ਘਰਾਣੇ ਤੋਂ ਪਹਿਲਾਂ ਨਿਕਲਿਆ ਹਾਂ।”உமது அடியானாகிய நான் பாவஞ்செய்தேன் என்று அறிந்திருக்கிறேன்; இப்போதும், இதோ, ராஜாவாகிய என் ஆண்டவனுக்கு எதிர்கொண்டுவர, யோசேப்பு வீட்டார் அனைவருக்கும் நான் இன்று முந்திக்கொண்டேன் என்றான்.
21 ਫ਼ਿਰ ਲੇਕਿਨ ਸਰੂਯਾਹ ਦੇ ਪੁੱਤਰ ਅਬੀਸ਼ਈ ਨੇ ਕਿਹਾ, “ਸ਼ਿਮਈ ਨੂੰ ਜ਼ਰੂਰ ਮੌਤ ਮਿਲਣੀ ਚਾਹੀਦੀ ਹੈ ਜਿਸਨੇ ਯਹੋਵਾਹ ਦੇ ਮਸਹ ਕੀਤੇ ਨੂੰ ਸਰਾਪ ਦਿੱਤਾ।”அப்பொழுது செருயாவின் குமாரனாகிய அபிசாய் பிரதியுத்தரமாக: கர்த்தர் அபிஷேகம்பண்ணினவரைச் சீமேயி தூஷித்தபடியினால், அவனை அதற்காகக் கொல்லவேண்டாமா என்றான்.
22 ਦਾਊਦ ਨੇ ਆਖਿਆ, “ਹੇ ਸਰੂਯਾਹ ਦੇ ਪੁੱਤਰੋ! ਭਲਾ ਮੈਨੂੰ ਤੁਹਾਡੇ ਨਾਲ ਕੀ ਕੰਮ ਹੈ ਜੋ ਤੁਸੀਂ ਅੱਜ ਮੇਰੇ ਵਿਰੋਧੀ ਬਣ ਜਾਵੋਂ? ਇਸਰਾਏਲ ਦੇ ਵਿੱਚ ਕੋਈ ਵੀ ਮਨੁੱਖ ਅੱਜ ਦੇ ਦਿਨ ਵੱਢਿਆ ਨਹੀਂ ਜਾਵੇਗਾ! ਭਲਾ ਮੈਂ ਇਹ ਨਹੀਂ ਜਾਣਦਾ ਕਿ ਅੱਜ ਦੇ ਦਿਨ ਮੈਂ ਇਸਰਾਏਲ ਦਾ ਪਾਤਸ਼ਾਹ ਬਣਿਆ ਹਾਂ?”அதற்குத் தாவீது: செருயாவின் குமாரரே, இன்று நீங்கள் எனக்குச் சத்துருக்களாகிறதற்கு, எனக்கும் உங்களுக்கும் என்ன? இன்று இஸ்ரவேலில் ஒருவன் கொல்லப்படலாமா? இன்று நான் இஸ்ரவேலின்மேல் ராஜாவானேன் என்று எனக்குத் தெரியாதா என்று சொல்லி,
23 ਤਦ ਪਾਤਸ਼ਾਹ ਨੇ ਸ਼ਿਮਈ ਨੂੰ ਆਖਿਆ, “ਤੂੰ ਨਹੀਂ ਮਾਰਿਆ ਜਾਵੇਂਗਾ!” ਅਤੇ ਇਕਰਾਰ ਕੀਤਾ ਕਿ ਉਹ ਆਪਣੀ ਜ਼ਿੰਦਗੀ ਨਹੀਂ ਗੁਆਵੇਗਾ।ராஜா சீமேயியைப் பார்த்து: நீ சாவதில்லை என்று அவனுக்கு ஆணையிட்டான்.
24 ਮਫ਼ੀਬੋਸ਼ਥ ਦਾਊਦ ਨੂੰ ਵੇਖਣ ਗਿਆ ਸ਼ਾਊਲ ਦਾ ਪੁੱਤਰ ਮਫ਼ੀਬੋਸ਼ਥ ਪਾਤਸ਼ਾਹ ਨੂੰ ਮਿਲਣ ਲਈ ਗਿਆ। ਜਿਸ ਦਿਨ ਦਾ ਪਾਤਸ਼ਾਹ ਨਿਕਲਿਆ ਸੀ ਉਸ ਨੇ ਉਸ ਦਿਨ ਤੀਕ ਜਦ ਤੀਕ ਕਿ ਉਹ ਸੁੱਖ ਨਾਲ ਵਾਪਸ ਨਹੀਂ ਮੁੜ ਆਇਆ ਨਾ ਹੀ ਆਪਣੇ ਪੈਰ ਧੋਤੇ ਸਨ ਤੇ ਨਾ ਹੀ ਆਪਣੀ ਦਾਹੜੀ ਸੁਆਰੀ ਸੀ ਅਤੇ ਨਾ ਹੀ ਆਪਣੇ ਵਸਤਰ ਧੁਆਏ ਸਨ।சவுலின் குமரனாகிய மேவிபோசேத்தும் ராஜாவுக்கு எதிர்கொண்டுவந்தான்; ராஜா போனநாள்முதல், அவன் சமாதானத்தோடே திரும்பிவருகிற நாள்மட்டும், அவன் தன் கால்களைச் சுத்தம்பண்ணவுமில்லை, தன் தாடியைச் சவரம்பண்ணவுமில்லை; தன் வஸ்திரங்களை வெளுக்கவுமில்லை.
25 ਅਤੇ ਅਜਿਹਾ ਹੋਇਆ ਕਿ ਜਦੋਂ ਉਹ ਪਾਤਸ਼ਾਹ ਨੂੰ ਮਿਲਣ ਨੂੰ ਯਰੂਸ਼ਲਮ ਵਿੱਚ ਆਇਆ ਤਾਂ ਪਾਤਸ਼ਾਹ ਨੇ ਆਖਿਆ, “ਮਫ਼ੀਬੋਸ਼ਥ, ਜਦੋਂ ਮੈਂ ਯਰੂਸ਼ਲਮ ਤੋਂ ਭਜਿਆ ਸੀ ਤੂੰ ਮੇਰੇ ਨਾਲ ਕਿਉਂ ਨਾ ਭਜਿਆ?”அவன் எருசலேமிலிருந்து ராஜாவுக்கு எதிர்கொண்டுவருகிறபோது, ராஜா அவனைப் பார்த்து: மேவிபோசேத்தே, நீ என்னோடுகூட வராமல்போனது என்ன என்று கேட்டான்.
26 ਮਫ਼ੀਬੋਸ਼ਥ ਨੇ ਆਖਿਆ, “ਮੇਰੇ ਮਹਾਰਾਜ ਪਾਤਸ਼ਾਹ! ਮੇਰੇ ਨੌਕਰ ਨੇ ਮੇਰੇ ਨਾਲ ਚਾਲ ਖੇਡੀ। ਜਿਵੇਂ ਤੁਸੀਂ ਜਾਣਦੇ ਹੋ ਕਿ ਮੈਂ ਲੰਗਾ ਹਾਂ ਸੋ ਮੈਂ ਆਪਣੇ ਸੇਵਕ ਸੀਬਾ ਨੂੰ ਕਿਹਾ ਕਿ ‘ਜਾ ਤੇ ਖੋਤੇ ਤੇ ਕਾਠੀ ਚੜ੍ਹਾ ਤਾਂ ਜੋ ਮੈਂ ਇਸ ਤੇ ਸਵਾਰ ਹੋਕੇ ਪਾਤਸ਼ਾਹ ਨਾਲ ਜਾਵਾਂ।’அதற்கு அவன் ராஜாவாகிய என் ஆண்டவனே, என் வேலைக்காரன் என்னை மோசம்போக்கினான்; உமது அடியானாகிய நான் முடவனானபடியினால், ஒரு கழுதையின்மேல் சேணம்வைத்து அதின்மேல் ஏறி, ராஜாவோடேகூடப் போகிறேன் என்று அடியேன் சொன்னேன்.
27 ਪਰ ਮੇਰੇ ਨੌਕਰ ਨੇ ਮੇਰੇ ਨਾਲ ਛਲ ਕੀਤਾ। ਉਹ ਸਿਰਫ਼ ਤੁਹਾਡੇ ਕੋਲ ਆਇਆ ਅਤੇ ਮੇਰੇ ਖਿਲਾਫ਼ ਤੁਹਾਡੇ ਕੰਨ ਭਰ ਦਿੱਤੇ। ਪਰ ਮੇਰੇ ਮਹਾਰਾਜ ਅਤੇ ਪਾਤਸ਼ਾਹ, ਤੂੰ ਤਾਂ ਯਹੋਵਾਹ ਵੱਲੋਂ ਭੇਜੇ ਦੂਤ ਜਿਹਾ ਹੈਂ। ਸੋ ਤੁਹਾਨੂੰ ਜਿਵੇਂ ਮੁਨਾਸਿਬ ਲੱਗੇ ਉਹੀ ਕਰੋ।அவன் ராஜாவாகிய என் ஆண்டவனிடத்தில் உமது அடியான்மேல் வீண்பழி சொன்னான்; ராஜாவாகிய என் ஆண்டவனோ தேவனுடைய தூதனைப்போல, உமது பார்வைக்கு நலமாய்த் தோன்றுகிறபடி செய்யும்.
28 ਕਿਉਂ ਜੋ ਮੇਰੇ ਪਿਤਾ ਦਾ ਸਾਰਾ ਪਰਿਵਾਰ ਮੇਰੇ ਮਹਾਰਾਜ ਦੇ ਅੱਗੇ ਮੁਰਦਿਆਂ ਵਰਗਾ ਸੀ, ਪਰ ਤੁਸੀਂ ਆਪਣੇ ਸੇਵਕ ਨੂੰ ਉਨ੍ਹਾਂ ਨਾਲ ਬਿਠਾਇਆ, ਜੋ ਤੁਹਾਡੇ ਲੰਗਰ ਵਿੱਚ ਰੋਟੀ ਖਾਂਦੇ ਸਨ। ਤਾਂ ਫ਼ਿਰ ਪਾਤਸ਼ਾਹ ਦੇ ਅੱਗੇ ਹੋਰ ਦੁਹਾਈ ਕਰਨ ਨੂੰ ਭਲਾ ਮੇਰਾ ਕੀ ਅਧਿਕਾਰ ਹੈ?”ராஜாவாகிய என் ஆண்டவனுக்குமுன்பாக என் தகப்பன் வீட்டார் எல்லாம் சவுலுக்கு ஏதுவாயிருந்தார்களே ஒழிய, மற்றப்படி அல்ல; ஆனாலும் உமதுபந்தியிலே சாப்பிடுகிறவர்களோடே உமது அடியேனை வைத்தீர்; இன்னும் நான் ராஜாவிடத்தில் முறையிட, இனி எனக்கு என்ன நியாயம் இருக்கிறது என்றான்.
29 ਪਾਤਸ਼ਾਹ ਨੇ ਮਫ਼ੀਬੋਸ਼ਥ ਨੂੰ ਆਖਿਆ, “ਤੂੰ ਆਪਣੀਆਂ ਔਕੜਾਂ ਬਾਰੇ ਬਹੁਤਾਂ ਨਾ ਆਖੀ ਜਾ। ਮੈਂ ਤਾਂ ਫ਼ੈਸਲਾ ਕਰ ਚੁੱਕਿਆ ਹਾਂ ਕਿ ਤੂੰ ਅਤੇ ਸੀਬਾ ਇਸ ਪੈਲੀ ਨੂੰ ਵੰਡ ਲਵੋ।”அப்பொழுது ராஜா அவனைப்பார்த்து: உன் காரியத்தைக்குறித்து அதிகமாய்ப் பேசுவானேன்? நீயும் சீபாவும் நிலத்தைப் பங்கிட்டுக்கொள்ளுங்கள் என்று நான் சொல்லுகிறேன் என்றான்.
30 ਮਫ਼ੀਬੋਸ਼ਥ ਨੇ ਪਾਤਸ਼ਾਹ ਨੂੰ ਕਿਹਾ, “ਹੇ ਮੇਰੇ ਮਹਾਰਾਜ ਅਤੇ ਪਾਤਸ਼ਾਹ। ਸਾਡੇ ਲਈ ਇਹੀ ਕਾਫ਼ੀ ਹੈ ਕਿ ਤੁਸੀਂ ਘਰ ਸ਼ਾਂਤੀ ਨਾਲ ਵਾਪਸ ਆਏ ਹੋ ਸਗੋਂ ਉਹ ਪੈਲੀ ਭਾਵੇਂ ਸਾਰੀ ਸੀਬਾ ਨੂੰ ਹੀ ਦੇ ਦੇਵੋ।”அதற்கு மேவிபோசேத் ராஜாவை நோக்கி: ராஜாவாகிய என் ஆண்டவன் சமாதானத்தோடே தம்முடைய வீட்டிற்கு வந்திருக்கும்போது, அவனே எல்லாவற்றையும் எடுத்துக்கொள்ளட்டும் என்றான்.
31 ਦਾਊਦ ਦਾ ਬਰਜ਼ਿੱਲਈ ਨੂੰ ਨਾਲ ਆਉਣ ਲਈ ਕਹਿਣਾ ਬਰਜ਼ਿੱਲਈ ਗਿਲਆਦੀ ਰੋਗਲੀਮ ਤੋਂ ਆਕੇ ਉਸ ਨੂੰ ਯਰਦਨੋਂ ਪਾਰ ਪਹੁੰਚਾਉਣ ਲਈ ਪਾਤਸ਼ਾਹ ਦੇ ਨਾਲ ਯਰਦਨੋਂ ਪਾਰ ਗਿਆ।கீலேயாத்தியனாகிய பர்சிலாவும் ரோகிலிமிலிருந்து வந்து, யோர்தான்மட்டும் ராஜாவை வழிவிட்டனுப்ப, அவனோடேகூட யோர்தானின் துறைமட்டும் கடந்துவந்தான்.
32 ਬਰਜ਼ਿੱਲਈ ਬੜਾ ਬੁੱਢਾ, 80 ਵਰ੍ਹਿਆਂ ਦਾ ਬਜ਼ੁਰਗ ਸੀ। ਉਸ ਨੇ ਪਾਤਸ਼ਾਹ ਨੂੰ ਜਦੋਂ ਉਹ ਮਹਨਇਮ ਵਿੱਚ ਪਿਆ ਸੀ ਤਾਂ ਰਸਤ-ਪਾਣੀ ਪਹੁੰਚਾਇਆ ਸੀ ਕਿਉਂ ਕਿ ਉਹ ਬੜਾ ਅਮੀਰ ਆਦਮੀ ਸੀ।பர்சிலா எண்பது வயதுசென்ற கிழவனாயிருந்தான்; ராஜா மக்னாயீமிலே தங்கியிருக்குமட்டும் அவனைப் பராமரித்து வந்தான்; அவன் மகா பெரியமனுஷனாயிருந்தான்.
33 ਦਾਊਦ ਨੇ ਬਰਜ਼ਿੱਲਈ ਨੂੰ ਕਿਹਾ, “ਚੱਲ, ਮੇਰੇ ਨਾਲ ਯਰਦਨ ਦੇ ਪਾਰ ਚੱਲ। ਉੱਥੇ ਆਪਣੇ ਨਾਲ ਮੈਂ ਤੇਰਾ ਖਿਆਲ ਰੱਖਾਂਗਾ ਜੇਕਰ ਤੂੰ ਉੱਥੇ ਯਰੂਸ਼ਲਮ ਵਿੱਚ ਮੇਰੇ ਨਾਲ ਰਹੇਁਗਾ।”ராஜா பர்சிலாவை நோக்கி: நீ என்னோடேகூடக் கடந்துவா, எருசலேமிலே உன்னை என்னிடத்தில் வைத்து பராமரிப்பேன் என்றான்.
34 ਪਰ ਬਰਜ਼ਿੱਲਈ ਨੇ ਪਾਤਸ਼ਾਹ ਨੂੰ ਆਖਿਆ, “ਤੂੰ ਜਾਣਦਾ ਹੈਂ ਕਿ ਇਸ ਵਕਤ ਮੇਰੀ ਉਮਰ ਕਿੰਨੀ ਹੈ? ਤੂੰ ਕੀ ਸੋਚਦਾ ਹੈਂ ਕਿ ਮੈਂ ਇਸ ਉਮਰੇ ਤੇਰੇ ਨਾਲ ਯਰੂਸ਼ਲਮ ਜਾ ਸੱਕਦਾ ਹਾਂ?பர்சிலா ராஜாவைப் பார்த்து: நான் ராஜாவோடேகூட எருசலேமுக்கு வர, நான் இன்னும் உயிரோடிருக்கும் ஆயுசின் நாட்கள் எம்மாத்திரம்?
35 ਮੈਂ 80 ਸਾਲਾਂ ਦਾ ਹੋ ਗਿਆ ਹਾਂ। ਮੈਂ ਇੰਨਾ ਬੁੱਢਾ ਹਾਂ ਕਿ ਇਹ ਵੀ ਨਹੀਂ ਦੱਸ ਸੱਕਦਾ ਕਿ ਕਿਹੜਾ ਚੰਗਾ ਹੈ ਅਤੇ ਕਿਹੜਾ ਮਾੜਾ। ਮੈਂ ਇੰਨਾ ਬੁੱਢਾ ਹੋ ਗਿਆ ਹਾਂ ਕਿ ਮੈਂ ਸਵਾਦ ਵੀ ਨਹੀਂ ਵੇਖ ਸੱਕਦਾ ਕਿ ਮੈਂ ਕੀ ਖਾਂਦਾ ਹਾਂ ਜਾਂ ਕੀ ਪੀਂਦਾ ਹਾਂ। ਮੈਂ ਇੰਨਾ ਬੁੱਢਾ ਹੋ ਗਿਆ ਹਾਂ ਕਿ ਔਰਤਾਂ ਦੇ ਗਾਉਣ ਵਿੱਚ ਅਤੇ ਆਦਮੀਆਂ ਦੇ ਗਾਉਣ ਵਿੱਚ ਵੀ ਫ਼ਰਕ ਨਹੀਂ ਕਰ ਸੱਕਦਾ। ਤਾਂ ਫਿਰ ਤੈਨੂੰ ਮੇਰੇ ਬਾਰੇ ਫ਼ਿਕਰ ਕਰਨ ਦੀ ਕੀ ਲੋੜ ਹੈ?இப்பொழுது நான் எண்பது வயதுள்ளவன்; இனி நலமானது இன்னதென்றும் தீதானது இன்னதென்றும் எனக்குத் தெரியுமோ? புசிக்கிறதும் குடிக்கிறதும் உமது அடியேனுக்கு ருசிகரமாயிருக்குமோ? சங்கீதக்காரர் சங்கீதக்காரிகளுடைய சத்தத்தை இனிக் கேட்கக்கூடுமோ? உமது அடியேனாகிய நான் இனி ராஜாவாகிய என் ஆண்டவனுக்குப் பாரமாயிருக்கவேண்டியது என்ன?
36 ਜੋ ਕੁਝ ਤੂੰ ਮੈਨੂੰ ਬਖਸ਼ਣਾ ਚਾਹੁੰਦਾ ਹੈਂ ਦਰਅਸਲ ਮੈਨੂੰ ਕੁਝ ਵੀ ਨਹੀਂ ਚਾਹੀਦਾ ਇਸ ਲਈ ਮੈਂ ਯਰਦਨ ਪਾਰ ਤੱਕ ਤੇਰੇ ਨਾਲ ਜਾਵਾਂਗਾ।அடியேன் கொஞ்சதூரம் யோர்தான்மட்டும் ராஜாவோடேகூட வருவேன்; அதற்கு ராஜா இவ்வளவு பெரிய உபகாரத்தை எனக்குச் செய்யவேண்டியது என்ன?
37 ਪਰ ਮਿਹਰਬਾਨੀ ਕਰਕੇ ਤੂੰ ਮੈਨੂੰ ਘਰ ਨੂੰ ਪਰਤਨ ਦੇਵੀਂ। ਤਦ ਮੈਂ ਆਪਣੇ ਸ਼ਹਿਰ ਵਿੱਚ ਅਰਾਮ ਨਾਲ ਮਰ ਸੱਕਾਂਗਾ ਅਤੇ ਆਪਣੇ ਮਾਤਾ-ਪਿਤਾ ਦੀ ਕਬਰ ਦੇ ਨਾਲ ਹੀ ਦਫ਼ਨਾਇਆ ਜਾਵਾਂਗਾ। ਪਰ ਇੱਥੇ ਕਿਮਹਾਮ ਤੁਹਾਡਾ ਸੇਵਕ ਹੈ, ਉਹ ਮੇਰੇ ਮਹਾਰਾਜ ਪਾਤਸ਼ਾਹ ਦੇ ਨਾਲ ਜਾਵੇ, ਅਤੇ ਜੋ ਕੁਝ ਜਿਵੇਂ ਤੈਨੂੰ ਚੰਗਾ ਲੱਗੇ ਤੂੰ ਉਸ ਨਾਲ ਕਰੀਂ।”நான் என் ஊரிலே மரித்து, என் தாய் தகப்பன்மார் கல்லறையிலே அடக்கம்பண்ணப்படும்படிக்கு, உமது அடியான் திரும்பிப்போகட்டும்; ஆனாலும், இதோ, உமது அடியானாகிய கிம்காம் ராஜாவாகிய என் ஆண்டவனோடேகூட வருவான்; உம்முடைய பார்வைக்கு நலமானபடி அவனுக்குச் செய்யும் என்றான்.
38 ਪਾਤਸ਼ਾਹ ਨੇ ਜਵਾਬ ਦਿੱਤਾ, “ਕਿਮਹਾਮ ਮੇਰੇ ਨਾਲ ਪਾਰ ਚੱਲੇਗਾ ਅਤੇ ਜੋ ਕੁਝ ਤੈਨੂੰ ਚੰਗਾ ਲੱਗੇ ਮੈਂ ਉਹੀ ਉਸ ਨਾਲ ਕਰਾਂਗਾ ਅਤੇ ਜੋ ਕੁਝ ਤੂੰ ਮੇਰੇ ਕੋਲੋਂ ਮੰਗੇ ਮੈਂ ਉਹੀ ਤੈਨੂੰ ਦੇਵਾਂਗਾ।”அப்பொழுது ராஜா: கிம்காம் என்னோடேகூட வரட்டும்; உன் பார்வைக்கு நலமானபடியே நான் அவனுக்கு நடப்பித்து, நீ என்னிடத்தில் வேண்டிக்கொள்வதையெல்லாம் நான் உனக்குச் செய்வேன் என்றான்.
39 ਦਾਊਦ ਦਾ ਘਰ ਵਾਪਸ ਮੁੜਨਾ ਪਾਤਸ਼ਾਹ ਨੇ ਫ਼ੇਰ ਬਰਜ਼ਿੱਲਈ ਨੂੰ ਚੁੰਮਿਆ ਅਤੇ ਅਸੀਸ ਦਿੱਤੀ ਅਤੇ ਬਰਜ਼ਿੱਲਈ ਘਰ ਨੂੰ ਮੁੜ ਆਇਆ ਅਤੇ ਪਾਤਸ਼ਾਹ ਅਤੇ ਹੋਰ ਸਾਰੇ ਲੋਕ ਦਰਿਆ ਪਾਰ ਕਰ ਗਏ।ஜனங்கள் எல்லாரும் யோர்தானைக் கடந்தபோது, ராஜா பர்சிலாவை முத்தமிட்டு அவனை ஆசீர்வதித்து, தானும் கடந்துபோனான்; அவனோ தன்னிடத்திற்குத் திரும்பிப்போய்விட்டான்.
40 ਤਦ ਪਾਤਸ਼ਾਹ ਗਿਲਗਾਲ ਵੱਲ ਤੁਰਿਆ ਅਤੇ ਕਿਮਹਾਮ ਵੀ ਉਸ ਦੇ ਨਾਲ ਗਿਆ। ਯਹੂਦਾਹ ਦੇ ਸਭ ਲੋਕ ਅਤੇ ਇਸਰਾਏਲ ਦੇ ਲੋਕਾਂ ਵਿੱਚੋਂ ਅੱਧੇ ਲੋਕ ਪਾਤਸ਼ਾਹ ਦੇ ਨਾਲ ਗਏ।ராஜா கடந்து, கில்கால்மட்டும் போனான்; கிம்காம் அவனோடேகூடக் கடந்துவந்தான்; யூதா ஜனம் அனைத்தும், இஸ்ரவேலில் பாதிஜனமும், ராஜாவை இக்கரைப்படுத்தி வந்தபின்பு,
41 ਇਸਰਾਏਲੀਆਂ ਦੀ ਯਹੂਦਾਹ ਦੇ ਲੋਕਾਂ ਨਾਲ ਬਹਿਸ ਸਾਰੇ ਇਸਰਾਏਲੀ ਇਕੱਠੇ ਹੋਕੇ ਪਾਤਸ਼ਾਹ ਕੋਲ ਆਏ। ਉਨ੍ਹਾਂ ਨੇ ਪਾਤਸ਼ਾਹ ਨੂੰ ਕਿਹਾ, “ਸਾਡੇ ਹੀ ਭਰਾ, ਯਹੂਦਾਹ ਦੇ ਮਨੁੱਖ ਤੁਹਾਨੂੰ ਕਿਸ ਲਈ ਚੜ੍ਹਾ ਲਿਆਏ, ਅਤੇ ਜਾਕੇ ਪਾਤਸ਼ਾਹ ਨੂੰ, ਉਸ ਦੇ ਪਰਿਵਾਰ ਨੂੰ, ਦਾਊਦ ਦੇ ਨਾਲ ਦੇ ਸਾਰੇ ਲੋਕਾਂ ਨੂੰ ਯਰਦਨੋ ਪਾਰ ਲੈ ਆਏ?”இதோ, இஸ்ரவேல் மனுஷர் எல்லாரும் ராஜாவினிடத்தில் வந்து, ராஜாவை நோக்கி: எங்கள் சகோதரராகிய யூதாமனுஷர் திருட்டளவாய் உம்மை அழைத்துவந்து, ராஜாவையும், அவர் வீட்டாரையும், அவரோடேகூட இருக்கிற தாவீதின் மனுஷர் அனைவரையும், யோர்தானைக் கடக்கப்பண்ணினது என்ன என்றார்கள்.
42 ਤਦ ਯਹੂਦਾਹ ਸਾਰੇ ਲੋਕਾਂ ਨੇ ਇਸਰਾਏਲੀਆਂ ਨੂੰ ਉੱਤਰ ਦਿੱਤਾ, “ਇਸ ਲਈ ਕਿਉਂ ਕਿ ਪਾਤਸ਼ਾਹ ਸਾਡੇ ਨੇੜੇ ਦਾ ਸਾਕ ਹੈ, ਤਾਂ ਇਸ ਗੱਲ ਲਈ ਤੁਸੀਂ ਕਾਹਨੂੰ ਔਖੇ ਹੁੰਦੇ ਹੋ? ਕੀ ਭਲਾ ਅਸੀਂ ਪਾਤਸ਼ਾਹ ਦਾ ਕੁਝ ਖਾ ਲਿਆ ਹੈ? ਜਾਂ ਉਸ ਨੇ ਸਾਨੂੰ ਕੋਈ ਤੋਹਫ਼ੇ ਦੇ ਦਿੱਤੇ ਹਨ?”அப்பொழுது யூதா மனுஷர் எல்லாரும் இஸ்ரவேல் மனுஷருக்குப் பிரதியுத்தரமாக: ராஜா எங்களைச் சேர்ந்தவரானபடியினால் இதைச் செய்தோம்; இதற்காக நீங்கள் கோபிப்பானேன்? நாங்கள் ராஜாவின் கையிலே எதையாகிலும் வாங்கித் தின்றோமோ? எங்களுக்கு வெகுமானம் கொடுக்கப்பட்டதோ? என்றார்கள்.
43 ਇਸਰਾਏਲੀਆਂ ਨੇ ਉੱਤਰ ਦਿੱਤਾ, “ਪਾਤਸ਼ਾਹ ਵਿੱਚ ਸਾਡੀਆਂ ਦਸ ਵੰਡਾਂ ਹਨ ਇਸ ਲਈ ਤੁਹਾਡੇ ਨਾਲੋਂ ਦਾਊਦ ਉੱਪਰ ਸਾਡਾ ਹੱਕ ਵੱਧੇਰੇ ਹੈ। ਫ਼ਿਰ ਤੁਸੀਂ ਸਾਨੂੰ ਕਿਉਂ ਤੁੱਛ ਸਮਝਦੇ ਹੋ? ਅਸੀਂ ਹੀ ਸਗੋਂ ਪਾਤਸ਼ਾਹ ਨੂੰ ਘਰ ਵਾਪਸ ਮੋੜ ਲਿਆਉਣ ਦੀ ਸਲਾਹ ਪਹਿਲਾਂ ਦਿੱਤੀ ਸੀ।” ਪਰ ਯਹੂਦਾਹ ਦੇ ਲੋਕਾਂ ਨੇ ਇਸਰਾਏਲੀਆਂ ਨੂੰ ਬੜਾ ਮਾੜਾ ਜਵਾਬ ਦਿੱਤਾ। ਯਹੂਦਾਹ ਦੇ ਲੋਕਾਂ ਦਾ ਜਵਾਬ ਇਸਰਾਏਲੀਆਂ ਨਾਲੋਂ ਬਹੁਤ ਤੱਤਾ ਅਤੇ ਮੰਦਾ ਸੀ।இஸ்ரவேல் மனுஷரோ யூதா மனுஷருக்குப் பிரதியுத்தரமாக: ராஜாவினிடத்தில் எங்களுக்குப் பத்துப்பங்கு இருக்கிறது; உங்களைப்பார்க்கிலும் எங்களுக்குத் தாவீதினிடத்தில் அதிக உரிமை உண்டு; பின்னை ஏன் எங்களை அற்பமாய் எண்ணினீர்கள்; எங்கள் ராஜாவைத் திரும்ப அழைத்துவரவேண்டும் என்று முந்திச்சொன்னவர்கள் நாங்களல்லவா என்றார்கள்; ஆனாலும் இஸ்ரவேல் மனுஷரின் பேச்சைப்பார்க்கிலும் யூதா மனுஷரின் பேச்சு பலத்தது.
Tamil Bible