Deuteronomy 20 - PUNJABI (Tamil)

1 ਜੰਗ ਅਤੇ ਅਸੂਲ “ਜਦੋਂ ਤੁਸੀਂ ਆਪਣੇ ਦੁਸ਼ਮਣ ਦੇ ਵਿਰੁੱਧ ਲੜਾਈ ਕਰਨ ਲਈ ਜਾਵੋ, ਅਤੇ ਤੁਸੀਂ ਆਪਣੇ ਨਾਲੋਂ ਵੱਧੇਰੇ ਆਦਮੀਆਂ, ਘੋੜਿਆਂ ਅਤੇ ਰੱਥਾਂ ਨੂੰ ਵੇਖੋ, ਤੁਹਾਨੂੰ ਉਨ੍ਹਾਂ ਕੋਲੋਂ ਡਰਨਾ ਨਹੀਂ ਚਾਹੀਦਾ। ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ-ਜੋ ਤੁਹਾਨੂੰ ਮਿਸਰ ਵਿੱਚੋਂ ਬਾਹਰ ਲੈ ਕੇ ਆਇਆ, ਤੁਹਾਡੇ ਨਾਲ ਹੈ।நீ உன் சத்துருக்களுக்கு எதிராக யுத்தஞ்செய்யப் புறப்பட்டுப் போகையில், குதிரைகளையும் இரதங்களையும், உன்னிலும் பெரிய கூட்டமாகிய ஜனங்களையும் கண்டால், அவர்களுக்குப் பயப்படாயாக; உன்னை எகிப்து தேசத்திலிருந்து புறப்படப்பண்ணின உன் தேவனாகிய கர்த்தர் உன்னோடே இருக்கிறார்.

2 “ਜੰਗ ਵਿੱਚ ਜਾਣ ਤੋਂ ਪਹਿਲਾਂ, ਜਾਜਕ ਨੂੰ ਸਿਪਾਹੀਆਂ ਕੋਲ ਜਾਕੇ ਉਨ੍ਹਾਂ ਨਾਲ ਗੱਲ ਕਰਨੀ ਚਾਹੀਦੀ ਹੈ।நீங்கள் யுத்தஞ்செய்யத் தொடங்கும்போது, ஆசாரியன் சேர்ந்துவந்து, ஜனங்களிடத்தில் பேசி:

3 ਜਾਜਕ ਆਖੇਗਾ, ‘ਇਸਰਾਏਲ ਦੇ ਲੋਕੋ, ਮੇਰੀ ਗੱਲ ਸੁਣੋ! ਅੱਜ ਤੁਸੀਂ ਆਪਣੇ ਦੁਸ਼ਮਣ ਨਾਲ ਲੜਨ ਲਈ ਜਾ ਰਹੇ ਹੋ। ਆਪਣਾ ਹੌਂਸਲਾ ਨਹੀਂ ਹਾਰਨਾ। ਆਤੰਕਿਤ ਨਹੀਂ ਹੋਣਾ! ਆਪਣੇ ਦੁਸ਼ਮਣ ਤੋਂ ਡਰਨਾ ਨਹੀਂ!இஸ்ரவேலரே, கேளுங்கள்: இன்று உங்கள் சத்துருக்களுடன் யுத்தஞ்செய்யப் போகிறீர்கள்; உங்கள் இருதயம் துவளவேண்டாம்; நீங்கள் அவர்களைப் பார்த்துப் பயப்படவும் கலங்கவும் தத்தளிக்கவும் வேண்டாம்.

4 ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ ਤੁਹਾਡੇ ਅੰਗ-ਸੰਗ ਹੈ। ਉਹ ਤੁਹਾਡੀ ਦੁਸ਼ਮਣਾ ਨਾਲ ਲੜਾਈ ਵਿੱਚ ਸਹਾਇਤਾ ਕਰੇਗਾ। ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਜਿੱਤਣ ਵਿੱਚ ਸਹਾਇਤਾ ਕਰੇਗਾ।’உங்களுக்காக உங்கள் சத்துருக்களோடே யுத்தம்பண்ணவும் உங்களை இரட்சிக்கவும் உங்களோடே கூடப்போகிறவர் உங்கள் தேவனாகிய கர்த்தரென்று சொல்லவேண்டும்.

5 “ਉਹ ਅਧਿਕਾਰੀ ਸਿਪਾਹੀਆਂ ਨੂੰ ਆਖਣਗੇ, ‘ਕੀ ਇੱਥੇ ਕੋਈ ਅਜਿਹਾ ਬੰਦਾ ਹੈ ਜਿਸਨੇ ਨਵਾਂ ਘਰ ਬਣਾਇਆ ਹੋਵੇ ਪਰ ਇਸ ਨੂੰ ਹਾਲੇ ਤੱਕ ਸਮਰਪਿਤ ਨਾ ਕੀਤਾ ਹੋਵੇ? ਉਸ ਬੰਦੇ ਨੂੰ ਘਰ ਵਾਪਸ ਚੱਲੇ ਜਾਣਾ ਚਾਹੀਦਾ। ਜੇਕਰ ਉਹ ਜੰਗ ਵਿੱਚ ਮਾਰਿਆ ਗਿਆ ਫ਼ੇਰ ਹੋ ਸੱਕਦਾ ਕਿ ਕੋਈ ਹੋਰ ਬੰਦਾ ਉਸ ਬੰਦੇ ਦੇ ਘਰ ਨੂੰ ਸਮਰਪਿਤ ਕਰੇਗਾ।அன்றியும் அதிபதிகள் ஜனங்களை நோக்கி: புதுவீட்டைக் கட்டி, அதைப் பிரதிஷ்டைபண்ணாதிருக்கிறவன் எவனோ, அவன் தன் வீட்டுக்குத் திரும்பிப்போகக்கடவன்; அவன் யுத்தத்திலே செத்தால் வேறொருவன் அதைப் பிரதிஷ்டைபண்ணவேண்டியதாகும்.

6 ਕੀ ਇੱਥੇ ਕੋਈ ਅਜਿਹਾ ਬੰਦਾ ਹੈ ਜਿਸਨੇ ਅੰਗੂਰਾਂ ਦਾ ਬਾਗ ਲਾਇਆ ਹੋਵੇ ਪਰ ਹਾਲੇ ਤੀਕ ਅੰਗੂਰਾਂ ਦੀ ਫ਼ਸਲ ਨਾ ਲਾਈ ਹੋਵੇ? ਉਸ ਬੰਦੇ ਨੂੰ ਘਰ ਚੱਲੇ ਜਾਣਾ ਚਾਹੀਦਾ ਹੈ। ਜੇ ਉਹ ਬੰਦਾ ਜੰਗ ਵਿੱਚ ਮਾਰਿਆ ਜਾਂਦਾ ਹੈ ਤਾਂ ਕੋਈ ਹੋਰ ਬੰਦਾ ਉਸ ਦੇ ਖੇਤ ਦੇ ਫ਼ਲਾਂ ਦਾ ਆਨੰਦ ਮਾਣੇਗਾ।திராட்சத்தோட்டத்தை நாட்டி, அதை அநுபவியாதிருக்கிறவன் எவனோ, அவன் தன் வீட்டுக்குத் திரும்பிப்போகக்கடவன்; அவன் யுத்தத்திலே செத்தால் வேறொருவன் அதை அநுபவிக்கவேண்டியதாகும்.

7 ਕੀ ਕੋਈ ਅਜਿਹਾ ਬੰਦਾ ਵੀ ਹੈ ਜਿਸਦੀ ਮੰਗਣੀ ਹੋਈ ਹੈ ਪਰ ਵਿਆਹ ਨਹੀਂ। ਜੇ ਉਹ ਬੰਦਾ ਜੰਗ ਵਿੱਚ ਮਾਰਿਆ ਗਿਆ ਤਾਂ ਕੋਈ ਹੋਰ ਬੰਦਾ ਉਸਦੀ ਮੰਗ ਨੂੰ ਵਿਆਹ ਲਵੇਗਾ।’ஒரு பெண்ணைத் தனக்கு நியமித்துக்கொண்டு, அவளை விவாகம்பண்ணாதிருக்கிறவன் எவனோ, அவன் தன் வீட்டுக்குத்திரும்பிப்போகக்கடவன்; அவன் யுத்தத்திலே செத்தால் வேறொருவன் அவளை விவாகம்பண்ணவேண்டியதாகும் என்று சொல்லவேண்டும்.

8 “ਉਨ੍ਹਾਂ ਅਧਿਕਾਰੀਆਂ ਨੂੰ ਲੋਕਾਂ ਨੂੰ ਇਹ ਵੀ ਆਖਣਾ ਚਾਹੀਦਾ, ‘ਕੀ ਇੱਥੇ ਕੋਈ ਅਜਿਹਾ ਬੰਦਾ ਹੈ ਜਿਸਦਾ ਹੌਂਸਲਾ ਟੁੱਟ ਗਿਆ ਹੋਵੇ ਅਤੇ ਡਰ ਗਿਆ ਹੈ? ਉਸ ਨੂੰ ਘਰ ਵਾਪਸ ਚੱਲਿਆ ਜਾਣਾ ਚਾਹੀਦਾ। ਫ਼ੇਰ ਉਹ ਹੋਰਨਾ ਸਿਪਾਹੀਆਂ ਨੂੰ ਡਰਾਉਣ ਦਾ ਕਾਰਣ ਨਹੀਂ ਬਣੇਗਾ।’பின்னும் அதிபதிகள் ஜனங்களுடனே பேசி: பயங்காளியும் திடனற்றவனுமாயிருக்கிறவன் எவனோ, அவன் தன் சகோதரரின் இருதயத்தைத் தன் இருதயத்தைப்போலக் கரைந்துபோகப்பண்ணாதபடிக்கு, தன் வீட்டுக்குத் திரும்பிப்போகக்கடவன் என்று சொல்லவேண்டும்.

9 ਫ਼ੇਰ, ਜਦੋਂ ਅਧਿਕਾਰੀ ਫ਼ੌਜ ਨਾਲ ਗੱਲ ਕਰ ਹਟਣ ਤਾਂ ਉਨ੍ਹਾਂ ਨੂੰ ਸਿਪਾਹੀਆਂ ਦੀ ਅਗਵਾਈ ਲਈ ਕਪਤਾਨ ਚੁਨਣੇ ਚਾਹੀਦੇ ਹਨ।அதிபதிகள் ஜனங்களோடே பேசிமுடிந்தபின்பு, ஜனங்களை நடத்தும்படி சேனைத்தலைவரை நியமிக்கக்கடவர்கள்.

10 “ਜਦੋਂ ਤੁਸੀਂ ਕਿਸੇ ਸ਼ਹਿਰ ਉੱਤੇ ਹਮਲਾ ਕਰਨ ਜਾਂਦੇ ਹੋ, ਤਾਂ ਤੁਹਾਨੂੰ ਸਭ ਤੋਂ ਪਹਿਲਾਂ ਉੱਥੋਂ ਦੇ ਲੋਕਾਂ ਨੂੰ ਅਮਨ ਦੀ ਪੇਸ਼ਕਸ਼ ਕਰਨੀ ਚਾਹੀਦੀ ਹੈ।நீ ஒரு பட்டணத்தின்மேல் யுத்தம்பண்ண நெருங்கும்போது, அந்தப் பட்டணத்தாருக்குச் சமாதானம் கூறக்கடவாய்.

11 ਜੇ ਉਹ ਤੁਹਾਡੀ ਪੇਸ਼ਕਸ਼ ਨੂੰ ਪ੍ਰਵਾਨ ਕਰ ਲੈਣ ਅਤੇ ਆਪਣੇ ਦਰਵਾਜ਼ੇ ਖੋਲ੍ਹ ਦੇਣ ਤਾਂ ਉਸ ਸ਼ਹਿਰ ਦੇ ਸਾਰੇ ਲੋਕ ਤੁਹਾਡੇ ਗੁਲਾਮ ਬਣ ਜਾਣਗੇ ਅਤੇ ਤੁਹਾਡੇ ਲਈ ਕੰਮ ਕਰਨ ਲਈ ਮਜ਼ਬੂਰ ਹੋਣਗੇ।அவர்கள் உனக்குச் சமாதானமான உத்தரவுகொடுத்து, வாசலைத் திறந்தால், அதிலுள்ள ஜனங்கள் எல்லாரும் உனக்குப் பகுதி கட்டுகிறவர்களாகி, உனக்கு ஊழியஞ்செய்யக்கடவர்கள்.

12 ਪਰ ਜੇ ਉਹ ਸ਼ਹਿਰ ਤੁਹਾਡੇ ਨਾਲ ਸ਼ਾਤੀ ਕਰਨ ਤੋਂ ਇਨਕਾਰ ਕਰਦਾ ਹੈ ਅਤੇ ਤੁਹਾਡੇ ਖਿਲਾਫ਼ ਲੜਾਈ ਕਰਦਾ ਹੈ ਤਾਂ ਤੁਹਾਨੂੰ ਉਸ ਸ਼ਹਿਰ ਨੂੰ ਘੇਰਾ ਪਾ ਲੈਣਾ ਚਾਹੀਦਾ ਹੈ।அவர்கள் உன்னோடே சமாதானப்படாமல், உன்னோடே யுத்தம்பண்ணுவார்களானால், நீ அதை முற்றிக்கைபோட்டு,

13 ਅਤੇ ਜਦੋਂ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਸ਼ਹਿਰ ਉੱਤੇ ਕਬਜ਼ਾ ਕਰ ਲੈਣ ਦੇਵੇ ਤਾਂ ਤੁਹਾਨੂੰ ਉਸ ਸ਼ਹਿਰ ਦੇ ਸਾਰੇ ਆਦਮੀ ਮਾਰ ਦੇਣੇ ਚਾਹੀਦੇ ਹਨ।உன் தேவனாகிய கர்த்தர் அதை உன் கையில் ஒப்புக்கொடுக்கும்போது, அதிலுள்ள புருஷர்கள் எல்லாரையும் பட்டயக்கருக்கினால் வெட்டி,

14 ਪਰ ਤੁਸੀਂ ਔਰਤਾਂ, ਬੱਚਿਆਂ, ਗਾਵਾਂ ਅਤੇ ਸ਼ਹਿਰ ਦੀ ਹੋਰ ਹਰ ਸ਼ੈਅ ਨੂੰ ਆਪਣੇ ਕਬਜ਼ੇ ਵਿੱਚ ਲੈ ਸੱਕਦੇ ਹੋ। ਤੁਸੀਂ ਇਨ੍ਹਾਂ ਸਾਰੀਆਂ ਚੀਜ਼ਾਂ ਦੀ ਵਰਤੋਂ ਕਰ ਸੱਕਦੇ ਹੋ। ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਇਹ ਚੀਜ਼ਾਂ ਦਿੱਤੀਆਂ ਹਨ।ஸ்திரீகளையும் குழந்தைகளையும் மிருகஜீவன்களையும் மாத்திரம் உயிரோடே வைத்து, பட்டணத்திலுள்ள எல்லாவற்றையும் கொள்ளையிட்டு, உன் தேவனாகிய கர்த்தர் உனக்கு ஒப்புக்கொடுத்த உன் சத்துருக்களின் கொள்ளைப்பொருளை அநுபவிப்பாயாக.

15 ਇਹੀ ਗੱਲ ਹੈ ਜਿਹੜੀ ਤੁਹਾਨੂੰ ਉਨ੍ਹਾਂ ਸਾਰੇ ਸ਼ਹਿਰਾਂ ਨਾਲ ਕਰਨੀ ਚਾਹੀਦੀ ਹੈ ਜਿਹੜੇ ਤੁਹਾਡੇ ਕੋਲੋਂ ਬਹੁਤ ਦੂਰ ਹਨ-ਉਹ ਸ਼ਹਿਰ ਜਿਹੜੇ ਉਸ ਧਰਤੀ ਉੱਤੇ ਨਹੀਂ ਹਨ ਜਿੱਥੇ ਤੁਸੀਂ ਰਹੋਗੇ।இந்த ஜாதிகளைச் சேர்ந்த பட்டணங்களாயிராமல், உனக்கு வெகுதூரத்திலிருக்கிற சகல பட்டணங்களுக்கும் இப்படியே செய்வாயாக.

16 “ਪਰ ਜਦੋਂ ਤੁਸੀਂ ਉਸ ਧਰਤੀ ਦੇ ਸ਼ਹਿਰਾਂ ਉੱਪਰ ਕਬਜ਼ਾ ਕਰੋ ਜੋ ਯਹੋਵਾਹ, ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇ ਰਿਹਾ ਹੈ, ਤੁਹਾਨੂੰ ਹਰੇਕ ਨੂੰ ਮਾਰ ਦੇਣਾ ਚਾਹੀਦਾ ਹੈ।உன் தேவனாகிய கர்த்தர் உனக்குச் சுதந்தரமாகக் கொடுக்கிற ஏத்தியர், எமோரியர், கானானியர், பெரிசியர், ஏவியர், எபூசியர் என்னும் ஜனங்களின் பட்டணங்களிலேமாத்திரம் சுவாசமுள்ளதொன்றையும் உயிரோடே வைக்காமல்,

17 ਤੁਹਾਨੂੰ ਸਾਰੇ ਲੋਕਾਂ-ਹਿੱਤੀਆਂ, ਅਮੋਰੀਆਂ, ਕਨਾਨੀਆਂ, ਪਰਿਜ਼ੀਆਂ, ਹਿੱਵੀਆਂ ਅਤੇ ਯਬੂਸੀਆਂ-ਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਣਾ ਚਾਹੀਦਾ ਹੈ। ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਅਜਿਹਾ ਕਰਨ ਦਾ ਆਦੇਸ਼ ਦਿੱਤਾ ਹੈ।அவர்களை உன் தேவனாகிய கர்த்தர் உனக்குக் கட்டளையிட்டபடியே சங்காரம்பண்ணக்கடவாய்.

18 ਕਿਉਂਕਿ ਫ਼ੇਰ ਉਹ ਤੁਹਾਨੂੰ ਯਹੋਵਾਹ, ਤੁਹਾਡੇ ਪਰਮੇਸ਼ੁਰ, ਦੇ ਖਿਲਾਫ਼ ਗੁਨਾਹ ਕਰਨ ਲਈ ਨਹੀਂ ਉਕਸਾ ਸੱਕਣਗੇ। ਉਹ ਤੁਹਾਨੂੰ ਉਹੋ ਜਿਹੀਆਂ ਭਿਆਨਕ ਗੱਲਾਂ ਦੀ ਸਿੱਖਿਆ ਨਹੀਂ ਦੇ ਸੱਕਣਗੇ ਜਿਹੜੀਆਂ ਉਹ ਆਪਣੇ ਦੇਵਤਿਆਂ ਦੀ ਉਪਾਸਨਾ ਕਰਨ ਵੇਲੇ ਕਰਦੇ ਹਨ।அவர்கள் தங்கள் தேவர்களுக்குச் செய்கிற தங்களுடைய சகல அருவருப்புகளின்படியே நீங்களும் செய்ய உங்களுக்குக் கற்றுக்கொடாமலும், நீங்கள் உங்கள் தேவனாகிய கர்த்தருக்கு விரோதமாய்ப் பாவஞ்செய்யாமலும் இருக்கும்படி இப்படிச் செய்யவேண்டும்.

19 “ਜਦੋਂ ਤੁਸੀਂ ਕਿਸੇ ਸ਼ਹਿਰ ਦੇ ਖਿਲਾਫ਼ ਜੰਗ ਕਰ ਰਹੇ ਹੋ, ਹੋ ਸੱਕਦਾ ਹੈ ਤੁਹਾਨੂੰ ਲੰਮੇ ਸਮੇਂ ਤੱਕ ਉਸ ਸ਼ਹਿਰ ਨੂੰ ਘੇਰਾ ਪਾਉਣਾ ਪਵੇ। ਤੁਹਾਨੂੰ ਸ਼ਹਿਰ ਦੇ ਆਲੇ-ਦੁਆਲੇ ਦੇ ਫ਼ਲਦਾਰ ਰੁੱਖਾਂ ਨੂੰ ਨਹੀਂ ਕੱਟਣਾ ਚਾਹੀਦਾ। ਤੁਸੀਂ ਇਨ੍ਹਾਂ ਰੁੱਖਾਂ ਦੇ ਫ਼ਲ ਖਾ ਸੱਕਦੇ ਹੋ ਪਰ ਤੁਹਾਨੂੰ ਇਨ੍ਹਾਂ ਨੂੰ ਕੱਟਣਾ ਨਹੀਂ ਚਾਹੀਦਾ। ਇਹ ਰੁੱਖ ਦੁਸ਼ਮਣ ਨਹੀਂ ਹਨ, ਇਸ ਲਈ ਇਨ੍ਹਾਂ ਦੇ ਖਿਲਾਫ਼ ਜੰਗ ਨਾ ਕਰੋ!நீ ஒரு பட்டணத்தின்மேல் யுத்தம்பண்ணி அதைப் பிடிக்க அநேக நாள் அதை முற்றிக்கைபோட்டிருக்கும்போது, நீ கோடரியை ஓங்கி, அதின் மரங்களைவெட்டிச் சேதம்பண்ணாயாக; அவைகளின் கனியை நீ புசிக்கலாமே; ஆகையால் உனக்குக் கொத்தளத்திற்கு உதவுமென்று அவைகளை வெட்டாயாக; வெளியின் விருட்சங்கள் மனுஷனுடைய ஜீவனத்துக்கானவைகள்.

20 ਪਰ ਤੁਸੀਂ ਉਨ੍ਹਾਂ ਰੁੱਖਾਂ ਨੂੰ ਕੱਟ ਸੱਕਦੇ ਹੋ ਜਿਨ੍ਹਾਂ ਦਾ ਤੁਹਾਨੂੰ ਇਹ ਪਤਾ ਹੈ ਕਿ ਉਹ ਫ਼ਲਦਾਰ ਨਹੀਂ ਹਨ। ਤੁਸੀਂ ਇਨ੍ਹਾਂ ਰੁੱਖਾਂ ਦੀ ਵਰਤੋਂ, ਉਸ ਸ਼ਹਿਰ ਦੇ ਲੋਕਾਂ ਨਾਲ ਜੰਗ ਕਰਨ ਲਈ ਹਥਿਆਰ ਬਣਾਕੇ, ਕਰ ਸੱਕਦੇ ਹੋ, ਤੁਸੀਂ ਓਨਾ ਚਿਰ ਤੱਕ ਉਨ੍ਹਾਂ ਦੀ ਵਰਤੋਂ ਕਰ ਸੱਕਦੇ ਹੋ ਜਿੰਨਾ ਚਿਰ ਤੱਕ ਕਿ ਉਹ ਸ਼ਹਿਰ ਜਿੱਤਿਆ ਨਹੀਂ ਜਾਂਦਾ।புசிக்கிறதற்கேற்ற கனி கொடாத மரம் என்று நீ அறிந்திருக்கிற மரங்களைமாத்திரம் வெட்டியழித்து, உன்னோடே யுத்தம்பண்ணுகிற பட்டணம் பிடிபடுமட்டும் அதற்கு எதிராகக் கொத்தளம்போடலாம்.

Tamil Bible