Ezekiel 33 - PUNJABI (Tamil)
1 ਪਰਮੇਸ਼ੁਰ ਦਾ ਹਿਜ਼ਕੀਏਲ ਨੂੰ ਇਸਰਾਏਲ ਦਾ ਚੌਕੀਦਾਰ ਚੁਣਨਾ ਹੈ ਮੈਨੂੰ ਯਹੋਵਾਹ ਦਾ ਸ਼ਬਦ ਮਿਲਿਆ। ਉਸ ਨੇ ਆਖਿਆ,கர்த்தருடைய வார்த்தை எனக்கு உண்டாகி, அவர்:
2 “ਆਦਮੀ ਦੇ ਪੁੱਤਰ, ਆਪਣੇ ਲੋਕਾਂ ਨਾਲ ਗੱਲ ਕਰ। ਉਨ੍ਹਾਂ ਨੂੰ ਆਖ, ‘ਹੋ ਸੱਕਦਾ ਹੈ ਕਿ ਮੈਂ ਇਸ ਦੇਸ ਨਾਲ ਲੜਨ ਲਈ ਦੁਸ਼ਮਣ ਸਿਪਾਹੀ ਲਿਆਵਾਂ। ਜਦੋਂ ਅਜਿਹਾ ਹੁੰਦਾ ਹੈ ਲੋਕ ਕਿਸੇ ਬੰਦੇ ਨੂੰ ਚੌਕੀਚਾਰ ਵਜੋਂ ਚੁਣਦੇ ਹਨ।மனுபுத்திரனே, நீ உன் ஜனத்தின் புத்திரரோடே பேசி, அவர்களோடே சொல்லவேண்டியதாவது: நான் தேசத்தின்மேல் பட்டயத்தை வரப்பண்ணுகையில் தேசத்தின் ஜனம் தங்கள் எல்லைகளிலுள்ள ஒருவனை அழைத்து, அவனைத் தங்களுக்குக் காவற்காரனாக வைத்தபின்பு,
3 ਜਦੋਂ ਇਹ ਚੌਕੀਦਾਰ ਦੁਸ਼ਮਣ ਦੇ ਸਿਪਾਹੀਆਂ ਨੂੰ ਆਉਂਦਿਆਂ ਦੇਖਦਾ ਹੈ ਤਾਂ ਉਹ ਤੁਰ੍ਹੀ ਵਜਾ ਦਿੰਦਾ ਹੈ ਅਤੇ ਲੋਕਾਂ ਨੂੰ ਚੇਤਾਵਨੀ ਦਿੰਦਾ ਹੈ।இவன் தேசத்தின்மேல் பட்டயம் வருவதைக்கண்டு, எக்காளம் ஊதி, ஜனத்தை எச்சரிக்கும்போது,
4 ਜੇ ਲੋਕ ਚੇਤਾਵਨੀ ਨੂੰ ਸੁਣ ਲੈਂਦੇ ਹਨ ਪਰ ਉਸ ਨੂੰ ਅਣਸੁਣਿਆਂ ਕਰ ਦਿੰਦੇ ਹਨ ਤਾਂ ਦੁਸ਼ਮਣ ਉਨ੍ਹਾਂ ਨੂੰ ਫ਼ੜ ਲੈਂਦਾ ਹੈ ਅਤੇ ਬੰਦੀ ਬਣਾਕੇ ਦੂਰ ਲੈ ਜਾਂਦਾ ਹੈ। ਉਹ ਬੰਦਾ ਆਪਣੀ ਮੌਤ ਦਾ ਖੁਦ ਜ਼ਿੰਮੇਵਾਰ ਹੋਵੇਗਾ।எக்காளத்தின் சத்தத்தக் கேட்கிறவன் அதைக் கேட்டும், எச்சரிக்கையாயிராமல், பட்டயம் வந்து அவனை வாரிக்கொள்ளுகிறது உண்டானால், அவனுடைய இரத்தப்பழி அவன் தலையின்மேல் சுமரும்.
5 ਉਸ ਨੇ ਤੁਰ੍ਹੀ ਦੀ ਆਵਾਜ਼ ਸੁਣੀ, ਪਰ ਉਸ ਨੇ ਚੇਤਾਵਨੀ ਨੂੰ ਅਣਸੁਣਿਆਂ ਕਰ ਦਿੱਤਾ। ਇਸ ਲਈ ਆਪਣੀ ਮੌਤ ਦਾ ਓਹੀ ਕਸੂਰਵਾਰ ਹੈ। ਜੇ ਉਸ ਨੇ ਚੇਤਾਨਵੀ ਵੱਲ ਧਿਆਨ ਦਿੱਤਾ ਹੁੰਦਾ ਤਾਂ ਉਹ ਆਪਣੀ ਜਾਨ ਬਚਾ ਸੱਕਦਾ ਸੀ।அவன் எக்காளத்தின் சத்தத்தைக்கேட்டும், எச்சரிக்கையிருக்கவில்லை; அவனுடைய இரத்தப்பழி அவன்பேரிலே சுமரும்; எச்சரிக்கையாயிருக்கிறவனோ தன் ஜீவனைத் தப்புவித்துக்கொள்ளுவான்.
6 “‘ਪਰ ਸ਼ਾਇਦ ਉਹ ਚੌਕੀਦਾਰ ਦੁਸ਼ਮਣ ਦੇ ਸਿਪਾਹੀਆਂ ਨੂੰ ਆਉਂਦਿਆਂ ਦੇਖਦਾ ਹੈ, ਪਰ ਤੁਰ੍ਹੀ ਨਹੀਂ ਵਜਾਉਂਦਾ। ਉਸ ਚੌਕੀਚਾਰ ਨੇ ਲੋਕਾਂ ਨੂੰ ਚੇਤਾਵਨੀ ਨਹੀਂ ਦਿੱਤੀ। ਦੁਸ਼ਮਣ ਉਨ੍ਹਾਂ ਨੂੰ ਫ਼ੜ ਲਵੇਗਾ ਅਤੇ ਬੰਦੀ ਬਣਾਕੇ ਲੈ ਜਾਵੇਗਾ। ਉਹ ਬੰਦਾ ਪਰ੍ਹਾਂ ਲੈ ਲਿਆ ਜਾਵੇਗਾ ਕਿਉਂ ਕਿ ਉਸ ਨੇ ਪਾਪ ਕੀਤਾ ਸੀ। ਪਰ ਚੌਕੀਦਾਰ ਉਸ ਬੰਦੇ ਦੀ ਮੌਤ ਲਈ ਵੀ ਜ਼ਿੰਮੇਵਾਰ ਹੋਵੇਗਾ।’காவற்காரன் பட்டயம் வருவதைக் கண்டும், அவன் எக்காளம் ஊதாமலும் ஜனங்கள் எச்சரிக்கப்படாமலும், பட்டயம் வந்து அவர்களில் யாதொருவனை வாரிக்கொள்ளுகிறது உண்டானால், அவன் தன் அக்கிரமத்திலே வாரிக்கொள்ளப்பட்டான்; ஆனாலும் அவன் இரத்தப்பழியைக் காவற்காரன் கையிலே கேட்பேன்.
7 “ਹੁਣ, ਆਦਮੀ ਦੇ ਪੁੱਤਰ, ਮੈਂ ਤੈਨੂੰ ਇਸਰਾਏਲ ਦੇ ਪਰਿਵਾਰ ਵਾਸਤੇ ਚੌਕੀਦਾਰ ਵਜੋਂ ਚੁਣ ਰਿਹਾ ਹਾਂ। ਜੇ ਤੂੰ ਮੇਰੇ ਮੂੰਹੋਁ ਸੰਦੇਸ਼ ਸੁਣੇ ਤਾਂ ਤੈਨੂੰ ਲੋਕਾਂ ਨੂੰ ਮੇਰੇ ਲਈ ਅਵੱਸ਼ ਚੇਤਾਵਨੀ ਦੇਣੀ ਚਾਹੀਦੀ ਹੈ।மனுபுத்திரனே, நான் உன்னை இஸ்ரவேல் வம்சத்தாருக்குக் காவற்காரனாக வைத்தேன்; ஆகையால் நீ என் வாயினாலே வார்த்தையைக்கேட்டு, என் நாமத்தினாலே அவர்களை எச்சரிப்பாயாக.
8 ਮੈਂ ਸ਼ਾਇਦ ਤੈਨੂੰ ਇਹ ਆਖਾਂ, ‘ਇਹ ਬਦ ਬੰਦਾ ਮਰੇਗਾ।’ ਤਾਂ ਤੈਨੂੰ ਮੇਰੇ ਲਈ ਉਸ ਬੰਦੇ ਕੋਲ ਜਾਕੇ ਚੇਤਾਵਨੀ ਅਵੱਸ਼ ਦੇਣੀ ਚਾਹੀਦੀ ਹੈ। ਜੇ ਤੂੰ ਉਸ ਬਦ ਬੰਦੇ ਨੂੰ ਚੇਤਾਵਨੀ ਨਹੀਂ ਦਿੰਦਾ ਅਤੇ ਉਸ ਨੂੰ ਬਦਲਣ ਲਈ ਨਹੀਂ ਆਖਦਾ, ਤਾਂ ਉਹ ਬੰਦਾ ਮਰੇਗਾ ਕਿਉਂ ਕਿ ਉਸ ਨੇ ਪਾਪ ਕੀਤਾ ਸੀ। ਪਰ ਮੈਂ ਉਸਦੀ ਮੌਤ ਲਈ ਤੈਨੂੰ ਜ਼ਿੰਮੇਵਾਰ ਠਹਿਰਾਵਾਂਗਾ।நான் துன்மார்க்கனை நோக்கி: துன்மார்க்கனே, நீ சாகவே சாவாயென்று சொல்லுகையில், நீ துன்மார்க்கனைத் தன் துன்மார்க்கத்திலிராதபடி எச்சரிக்கத்தக்கதாக அதை அவனுக்குச் சொல்லாமற்போனால், அந்தத் துன்மார்க்கன் தன் அக்கிரமத்திலே சாவான்; ஆனாலும் அவன் இரத்தப்பழியை உன் கையிலே கேட்பேன்.
9 ਜੇਕਰ ਤੂੰ ਉਸ ਬੰਦੇ ਨੂੰ ਆਪਣਾ ਜੀਵਨ ਬਦਲਣ ਅਤੇ ਪਾਪ ਤੋਂ ਦੂਰ ਰਹਿਣ ਲਈ ਚੇਤਾਵਨੀ ਦੇ ਦਿੰਦਾ ਹੈ, ਪਰ ਉਹ ਪਾਪ ਕਰਨੋ ਹਟਣ ਤੋਂ ਇਨਕਾਰ ਕਰਦਾ ਹੈ, ਤਾਂ ਉਹ ਮਰੇਗਾ ਕਿਉਂ ਕਿ ਉਸ ਨੇ ਪਾਪ ਕੀਤਾ ਸੀ। ਪਰ ਤੂੰ ਆਪਣੀ ਜਾਨ ਬਚਾ ਲਈ ਹੈ।துன்மார்க்கன் தன் வழியைவிட்டுத் திரும்பும்படி நீ அவனை எச்சரித்தும் அவன் தன் வழியைவிட்டுத் திரும்பாமற்போனால், அவன் தன் அக்கிரமத்திலே சாவான்; நீயோ உன் ஆத்துமாவைத் தப்புவிப்பாய்.
10 ਪਰਮੇਸ਼ੁਰ ਲੋਕਾਂ ਨੂੰ ਤਬਾਹ ਨਹੀਂ ਕਰਨਾ ਚਾਹੁੰਦਾ “ਇਸ ਲਈ, ਆਦਮੀ ਦੇ ਪੁੱਤਰ, ਮੇਰੇ ਲਈ ਇਸਰਾਏਲ ਦੇ ਪਰਿਵਾਰ ਨਾਲ ਗੱਲ ਕਰ। ਸ਼ਾਇਦ ਉਹ ਲੋਕ ਆਖਣ, ‘ਅਸੀਂ ਪਾਪ ਕੀਤਾ ਹੈ ਅਤੇ ਕਨੂੰਨ ਤੋੜਿਆ ਹੈ। ਸਾਡੇ ਪਾਪ ਬਤਦਾਸ਼ਤ ਕਰਨ ਨਾਲੋਂ ਜ਼ਿਆਦਾ ਭਾਰੇ ਹਨ। ਅਸੀਂ ਉਨ੍ਹਾਂ ਪਾਪਾਂ ਕਾਰਣ ਸੜਦੇ ਹਾਂ। ਅਸੀਂ ਜਿਉਣ ਲਈ ਕੀ ਕਰ ਸੱਕਦੇ ਹਾਂ?’மனுபுத்திரனே, நீ இஸ்ரவேல் வம்சத்தாரை நோக்கி: எங்கள் துரோகங்களும் எங்கள் பாவங்களும் எங்கள்மேல் இருக்கிறது, நாங்கள் சோர்ந்துபோகிறோம், தாங்கள் பிழைப்பது எப்படியென்று நீங்கள் சொல்லுகிறீர்கள்.
11 “ਤੈਨੂੰ ਉਨ੍ਹਾਂ ਨੂੰ ਇਹ ਜ਼ਰੂਰ ਕਹਿਣਾ ਚਾਹੀਦਾ ਹੈ, ‘ਮੇਰਾ ਪ੍ਰਭੂ ਯਹੋਵਾਹ ਇਹ ਆਖਦਾ ਹੈ: ਆਪਣੇ ਜੀਵਨ ਨੂੰ ਸਾਖੀ ਰੱਖਕੇ, ਮੈਂ ਇਕਰਾਰ ਕਰਦਾ ਹਾਂ, ਕਿ ਮੈਨੂੰ ਲੋਕਾਂ ਨੂੰ ਮਰਦਿਆਂ ਦੇਖਕੇ ਖੁਸ਼ੀ ਨਹੀਂ ਹੁੰਦੀ-ਬਦ ਲੋਕਾਂ ਨੂੰ ਦੇਖਕੇ ਵੀ! ਮੈਂ ਨਹੀਂ ਚਾਹੁੰਦਾ ਕਿ ਉਹ ਮਰਨ। ਮੈਂ ਚਾਹੁੰਦਾ ਹਾਂ ਕਿ ਉਹ ਮੰਦੇ ਲੋਕ ਮੇਰੇ ਵੱਲ ਵਾਪਸ ਪਰਤ ਆਉਣ। ਮੈਂ ਚਾਹੁੰਦਾ ਹਾਂ ਕਿ ਉਹ ਆਪਣਾ ਜੀਵਨ ਤਬਦੀਲ ਕਰ ਲੈਣ ਤਾਂ ਜੋ ਉਹ ਸੱਚਮੁੱਚ ਜਿਉਂ ਸੱਕਣ! ਇਸ ਲਈ ਪਰਤ ਆਓ ਮੇਰੇ ਵੱਲ! ਮੰਦੇ ਕੰਮ ਕਰਨੋ ਹਟ ਜਾਵੋ! ਇਸਰਾਏਲ ਦੇ ਪਰਿਵਾਰ, ਤੈਨੂੰ ਮਰਨਾ ਕਿਉਂ ਪਵੇ?’கர்த்தராகிய ஆண்டவர் உரைக்கிறது என்னவென்றால் நான் துன்மார்க்கனுடைய மரணத்தை விரும்பாமல், துன்மார்க்கன் தன் வழியைவிட்டுத் திரும்பிப் பிழைப்பதையே விரும்புகிறேன் என்று என் ஜீவனைக்கொண்டு சொல்லுகிறேன்; இஸ்ரவேல் வம்சத்தாரே, உங்கள் பொல்லாத வழிகளைவிட்டுத் திரும்புங்கள், திரும்புங்கள்; நீங்கள் ஏன் சாகவேண்டும் என்கிறார் என்று அவர்களோடே சொல்லு.
12 “ਅਤੇ ਆਦਮੀ ਦੇ ਪੁੱਤਰ, ਆਪਣੇ ਲੋਕਾਂ ਨੂੰ ਆਖ: ‘ਕਿਸੇ ਬੰਦੇ ਦੇ ਅਤੀਤ ਵਿੱਚ ਕੀਤੇ ਨੇਕ ਕੰਮ ਉਸ ਨੂੰ ਨਹੀਂ ਬਚਾਉਣਗੇ, ਜੇ ਉਹ ਬੁਰਾ ਬਣ ਜਾਂਦਾ ਹੈ ਅਤੇ ਪਾਪ ਕਰਨ ਲੱਗ ਪੈਂਦਾ ਹੈ। ਅਤੇ ਕਿਸੇ ਬੰਦੇ ਦੇ ਅਤੀਤ ਵਿੱਚ ਕੀਤੇ ਮੰਦੇ ਕੰਮ ਉਸ ਨੂੰ ਤਬਾਹ ਨਹੀਂ ਕਰਨਗੇ, ਜੇ ਉਹ ਆਪਣੀ ਬਦੀ ਤੋਂ ਪਰਤ ਜਾਂਦਾ ਹੈ। ਇਸ ਲਈ ਚੇਤੇ ਰੱਖ, ਕਿਸੇ ਬੰਦੇ ਨੇ ਅਤੀਤ ਵਿੱਚ ਕੀਤੇ ਨੇਕ ਕੰਮ ਉਸ ਨੂੰ ਨਹੀਂ ਬਚਾਉਣਗੇ ਜੇ ਉਹ ਪਾਪ ਕਰਨ ਲੱਗ ਪੈਂਦਾ ਹੈ।’மனுபுத்திரனே, நீ உன் ஜனத்தின் புத்திரரை நோக்கி: நீதிமான் துரோகம்பண்ணுகிற நாளிலே அவனுடைய நீதி அவனைத் தப்புவிப்பதில்லை; துன்மார்க்கன் தன் துன்மார்க்கத்தைவிட்டுத் திரும்புகிற நாளிலே அவன் தன் அக்கிரமத்தினால் விழுந்துபோவதுமில்லை; நீதிமான் பாவஞ்செய்கிற நாளிலே தன் நீதியினால் பிழைப்பதுமில்லை.
13 “ਸ਼ਾਇਦ ਮੈਂ ਕਿਸੇ ਨੇਕ ਬੰਦੇ ਨੂੰ ਆਖਾਂ ਕਿ ਉਹ ਜੀਵੇਗਾ। ਪਰ ਸ਼ਾਇਦ ਉਹ ਨੇਕ ਬੰਦਾ ਇਹ ਸੋਚਣਾ ਸ਼ੁਰੂ ਕਰ ਦੇਵੇ ਕਿ ਉਸ ਦੇ ਅਤੀਤ ਵਿੱਚ ਕੀਤੇ ਨੇਕ ਕੰਮ ਉਸ ਨੂੰ ਬਚਾ ਲੈਣਗੇ। ਇਸ ਲਈ, ਸ਼ਾਇਦ ਉਹ ਮੰਦੀਆਂ ਗੱਲਾਂ ਕਰਨ ਲੱਗ ਪਵੇ। ਪਰ ਮੈਂ ਉਸ ਦੀਆਂ ਅਤੀਤ ਵਿੱਚ ਕੀਤੀਆਂ ਨੇਕ ਗੱਲਾਂ ਨੂੰ ਚੇਤੇ ਨਹੀਂ ਕਰਾਂਗਾ! ਨਹੀਂ, ਉਹ ਉਨ੍ਹਾਂ ਮੰਦੀਆਂ ਗੱਲਾਂ ਕਾਰਣ ਮਰੇਗਾ ਜਿਹੜੀਆਂ ਉਹ ਸ਼ੁਰੂ ਕਰਨ ਲੱਗ ਪੈਂਦਾ ਹੈ।பிழைக்கவே பிழைப்பாய் என்று நான் நீதிமானுக்குச் சொல்லும்போது, அவன் தன் நீதியை நம்பி, அநியாயஞ்செய்தால், அவனுடைய நீதியில் ஒன்றும் நினைக்கப்படுவதில்லை, அவன் செய்த தன் அநியாயத்திலே சாவான்.
14 “ਜਾਂ ਸ਼ਾਇਦ, ਮੈਂ ਕਿਸੇ ਬੁਰੇ ਬੰਦੇ ਨੂੰ ਆਖਾਂ ਕਿ ਉਹ ਮਰੇਗਾ। ਪਰ ਸ਼ਾਇਦ ਉਹ ਆਪਣੀ ਜ਼ਿੰਦਗੀ ਤਬਦੀਲ ਕਰ ਲਵੇ। ਸ਼ਾਇਦ ਉਹ ਪਾਪ ਕਰਨ ਤੋਂ ਹਟ ਜਾਵੇ ਅਤੇ ਸਹੀ ਢੰਗ ਨਾਲ ਜਿਉਣਾ ਸ਼ੁਰੂ ਕਰ ਦੇਵੇ। ਸ਼ਾਇਦ ਉਹ ਨੇਕ ਅਤੇ ਨਿਰਪੱਖ ਬਣ ਜਾਵੇ।பின்னும் சாகவே சாவாய் என்று நான் துன்மார்க்கனுக்குச் சொல்லும்போது, அவன் தன் பாவத்தைவிட்டுத் திரும்பி, நியாயமும் நீதியுஞ்செய்து,
15 ਸ਼ਾਇਦ ਉਹ ਉਨ੍ਹਾਂ ਚੀਜ਼ਾਂ ਨੂੰ ਵਾਪਸ ਕਰ ਦੇਵੇ ਜਿਹੜੀਆਂ ਉਸ ਨੂੰ ਪੈਸਾ ਉਧਾਰ ਦੇਣ ਵੇਲੇ ਲਈਆਂ ਸਨ। ਸ਼ਾਇਦ ਉਹ ਆਪਣੀਆਂ ਚੋਰੀ ਕੀਤੀਆਂ ਚੀਜ਼ਾਂ ਦਾ ਮੁੱਲ ਤਾਰ ਦੇਵੇ। ਸ਼ਾਇਦ ਉਹ ਉਨ੍ਹਾਂ ਨੇਮਾਂ ਉੱਤੇ ਚੱਲਣਾ ਸੁਰੂ ਕਰ ਦੇਵੇ ਜਿਹੜੇ ਜੀਵਨ ਦਿੰਦੇ ਹਨ। ਉਹ ਮੰਦੇ ਕੰਮ ਕਰਨ ਤੋਂ ਹਟ ਜਾਂਦਾ ਹੈ। ਤਾਂ ਉਹ ਬੰਦਾ ਅਵੱਸ਼ ਜੀਵੇਗਾ। ਉਹ ਮਰੇਗਾ ਨਹੀਂ।துன்மார்க்கன் தான் வாங்கின அடைமானத்தையும் தான் கொள்ளையிட்ட பொருளையும் திரும்பக்கொடுத்துவிட்டு, அநியாயம் செய்யாதபடி ஜீவப்பிரமாணங்களில் நடந்தால், அவன் சாகாமல் பிழைக்கவே பிழைப்பான்.
16 ਮੈਂ ਉਸਦੀਆਂ ਅਤੀਤ ਵਿੱਚ ਕੀਤੀਆਂ ਬਦ ਕਰਨੀਆਂ ਨੂੰ ਚੇਤੇ ਨਹੀਂ ਕਰਾਂਗਾ। ਕਿਉਂ? ਕਿਉਂ ਕਿ ਹੁਣ ਉਹ ਸਹੀ ਢੰਗ ਨਾਲ ਜਿਉਂ ਰਿਹਾ ਹੈ ਅਤੇ ਨਿਰਪੱਖ ਹੈ। ਇਸ ਲਈ ਉਹ ਜੀਵੇਗਾ!அவன் செய்த அவனுடைய எல்லாப் பாவங்களும் அவனுக்கு விரோதமாக நினைக்கப்படுவதில்லை; அவன் நியாயமும் நீதியும் செய்தான், பிழைக்கவே பிழைப்பான் என்று சொல்லு.
17 “ਪਰ ਤੇਰੇ ਲੋਕ ਆਖਦੇ ਹਨ, ‘ਇਹ ਗੱਲ ਠੀਕ ਨਹੀਂ! ਯਹੋਵਾਹ ਮੇਰਾ ਪ੍ਰਭੂ ਇਸ ਤਰ੍ਹਾਂ ਦਾ ਨਹੀਂ ਹੋ ਸੱਕਦਾ!’ “ਪਰ ਉਹ ਅਜਿਹੇ ਲੋਕ ਹਨ ਜਿਹੜੇ ਨਿਰਪੱਖ ਨਹੀਂ ਹਨ! ਉਹ ਅਜਿਹੇ ਲੋਕ ਹਨ ਜਿਨ੍ਹਾਂ ਜ਼ਰੂਰ ਬਦਲਣਾ ਚਾਹੀਦਾ ਹੈ!உன் ஜனத்தின் புத்திரரோ, ஆண்டவருடைய வழி செம்மையானதல்ல என்கிறார்கள்; அவர்களுடைய வழியே செம்மையானதல்ல.
18 ਜੇ ਕੋਈ ਨੇਕ ਬੰਦਾ ਨੇਕੀ ਕਰਨਾ ਛੱਡ ਦਿੰਦਾ ਹੈ ਅਤੇ ਪਾਪ ਕਰਨ ਲੱਗ ਪੈਂਦਾ ਹੈ, ਤਾਂ ਉਹ ਆਪਣੇ ਪਾਪਾਂ ਕਾਰਣ ਮਰੇਗਾ।நீதிமான் தன் நீதியைவிட்டுத் திரும்பி, அநியாயஞ்செய்தால், அவன் அதினால் சாவான்.
19 ਅਤੇ ਜੇ ਕੋਈ ਬੁਰਾ ਬੰਦਾ ਬਦੀ ਕਰਨੀ ਛੱਡ ਦਿੰਦਾ ਹੈ ਅਤੇ ਸਹੀ ਢੰਗ ਨਾਲ ਜਿਉਂਣਾ ਅਤੇ ਨਿਰਪੱਖ ਹੋਣਾ ਸ਼ੁਰੂ ਕਰ ਦਿੰਦਾ ਹੈ ਤਾਂ ਉਹ ਜੀਵੇਗਾ!துன்மார்க்கன் தன் அக்கிரமத்தைவிட்டுத் திரும்பி, நியாயமும் நீதியும் செய்தால், அவன் அவைகளினால் பிழைப்பான்.
20 ਪਰ ਤੁਸੀਂ ਲੋਕ ਫ਼ੇਰ ਵੀ ਆਖਦੇ ਹੋ ਕਿ ਮੈਂ ਨਿਰਪੱਖ ਨਹੀਂ ਹਾਂ। ਪਰ ਮੈਂ ਤੁਹਾਨੂੰ ਸੱਚ ਆਖ ਰਿਹਾ ਹਾਂ। ਇਸਰਾਏਲ ਦੇ ਪਰਿਵਾਰ, ਹਰ ਬੰਦੇ ਦਾ ਨਿਆਂ ਉਸ ਦੇ ਅਮਲਾਂ ਅਨੁਸਾਰ ਹੋਵੇਗਾ!”நீங்களோ, ஆண்டவருடைய வழி செம்மையானதல்ல என்கிறீர்கள், இஸ்ரவேல் வீட்டாரே நான் உங்களில் ஒவ்வொருவனையும் அவனவன் வழிகளின்படியே நியாயந்தீர்ப்பேனென்று சொல் என்றார்.
21 ਯਰੂਸ਼ਲਮ ਉੱਤੇ ਕਬਜ਼ਾ ਹੋ ਗਿਆ ਹੈ ਜਲਾਵਤਨੀ ਦੇ 12 ਵੇਂ ਵਰ੍ਹੇ ਦੇ 10 ਵੇਂ ਮਹੀਨੇ 5 ਵੇਂ ਦਿਨ, ਯਰੂਸ਼ਲਮ ਤੋਂ ਮੇਰੇ ਕੋਲ ਇੱਕ ਬੰਦਾ ਆਇਆ। ਉਹ ਉੱਥੋਂ ਲੜਾਈ ਵਿੱਚੋਂ ਬਚਕੇ ਆਇਆ ਸੀ। ਉਸ ਨੇ ਆਖਿਆ, “ਯਰੂਸ਼ਲਮ ਸ਼ਹਿਰ ਉੱਤੇ ਕਬਜ਼ਾ ਹੋ ਗਿਆ ਹੈ!”எங்கள் சிறையிருப்பின் பன்னிரண்டாம் வருஷம் பத்தாம் மாதம் ஐந்தாந்தேதியிலே எருசலேமிலிருந்து தப்பின ஒருவன் என்னிடத்தில் வந்து: நகரம் அழிக்கப்பட்டது என்றான்.
22 ਹੁਣ ਮੇਰੇ ਪ੍ਰਭੂ ਯਹੋਵਾਹ ਦੀ ਸ਼ਕਤੀ ਉਸ ਬੰਦੇ ਦੇ ਆਉਣ ਤੋਂ ਪਹਿਲਾਂ ਦੀ ਸ਼ਾਮ ਨੂੰ ਆਈ ਸੀ। ਪਰਮੇਸ਼ੁਰ ਨੇ ਮੈਨੂੰ ਨਾ ਬੋਲ ਸੱਕਣ ਦੇ ਕਾਬਿਲ ਬਣਾ ਦਿੱਤਾ ਸੀ। ਉਸ ਸਮੇਂ ਜਦੋਂ ਉਹ ਬੰਦਾ ਆਇਆ, ਯਹੋਵਾਹ ਨੇ ਮੇਰਾ ਮੂੰਹ ਖੋਲ੍ਹ ਦਿੱਤਾ ਅਤੇ ਮੈਨੂੰ ਫ਼ੇਰ ਬੋਲਣ ਦਿੱਤਾ।தப்பினவன் வருகிறதற்கு முந்தின சாயங்காலத்திலே கர்த்தருடைய கை என்மேல் அமர்ந்து, அவன் காலையில் என்னிடத்தில் வருமட்டும் என் வாயைத் திறந்திருக்கப்பண்ணிற்று; என் வாய் திறக்கப்பட்டது, பின்பு நான் மெளனமாயிருக்கவில்லை.
23 ਫ਼ੇਰ ਯਹੋਵਾਹ ਦਾ ਸ਼ਬਦ ਮੇਰੇ ਕੋਲ ਆਇਆ। ਉਸ ਨੇ ਆਖਿਆ,அப்பொழுது கர்த்தருடைய வார்த்தை எனக்கு உண்டாகி, அவர்:
24 “ਆਦਮੀ ਦੇ ਪੁੱਤਰ, ਇਸਰਾਏਲ ਦੇ ਬਰਬਾਦ ਹੋਏ ਸ਼ਹਿਰਾਂ ਵਿੱਚ ਕੁਝ ਇਸਰਾਏਲੀ ਲੋਕ ਰਹਿੰਦੇ ਹਨ। ਉਹ ਲੋਕ ਆਖ ਰਹੇ ਹਨ, ‘ਸਿਰਫ਼ ਅਬਰਾਹਾਮ ਇੱਕ ਹੀ ਆਦਮੀ ਸੀ, ਅਤੇ ਪਰਮੇਸ਼ੁਰ ਨੇ ਉਸ ਨੂੰ ਇਹ ਸਾਰੀ ਧਰਤੀ ਦੇ ਦਿੱਤੀ ਸੀ। ਹੁਣ ਅਸੀਂ ਬਹੁਤ ਲੋਕ ਹਾਂ, ਇਸ ਲਈ ਇਹ ਧਰਤੀ ਅਵੱਸ਼ ਹੀ ਸਾਡੀ ਹੈ! ਇਹ ਸਾਡੀ ਧਰਤੀ ਹੈ!’மனுபுத்திரனே, இஸ்ரவேல் தேசத்தின் பாழான இடங்களிலுள்ள குடிகள்: ஆபிரகாம் ஒருவனாயிருந்து, தேசத்தைச் சுதந்தரித்துக்கொண்டான்; நாங்கள் அநேகராயிருக்கிறோம், எங்களுக்கு இந்த தேசம் சுதந்தரமாகக் கொடுக்கப்பட்டது என்று சொல்லுகிறார்கள்.
25 “ਤੈਨੂੰ ਉਨ੍ਹਾਂ ਨੂੰ ਜ਼ਰੂਰ ਦੱਸ ਦੇਣਾ ਚਾਹੀਦਾ ਹੈ ਕਿ ਪ੍ਰਭੂ ਅਤੇ ਯਹੋਵਾਹ ਇਹ ਗੱਲਾਂ ਆਖਦਾ ਹੈ, ‘ਤੁਸੀਂ ਖੂਨ ਨਾਲ ਭਰਿਆ ਹੋਇਆ ਮਾਸ ਖਾਂਦੇ ਹੋ। ਤੁਸੀਂ ਸਹਾਇਤਾ ਲਈ ਆਪਣੇ ਬੁੱਤਾਂ ਵੱਲ ਦੇਖਦੇ ਹੋ। ਤੁਸੀਂ ਲੋਕਾਂ ਨੂੰ ਕਤਲ ਕਰਦੇ ਹੋ। ਇਸ ਲਈ ਮੈਂ ਤੁਹਾਨੂੰ ਇਹ ਧਰਤੀ ਕਿਉਂ ਦੇਵਾਂ?ஆகையால், நீ அவர்களை நோக்கி: நீங்கள் இரத்தத்தோடே கூடியதைத் தின்று, உங்கள் நரகலான விக்கிரகங்களுக்கு நேராக உங்கள் கண்களை ஏறெடுத்து, இரத்தத்தைச் சிந்தியிருக்கிறீர்கள், நீங்கள் தேசத்தைச் சுதந்தரித்துக்கொள்வீர்களோ?
26 ਤੁਸੀਂ ਆਪਣੀ ਹੀ ਤਲਵਾਰ ਉੱਤੇ ਨਿਰਭਰ ਕਰਦੇ ਹੋ। ਤੁਹਾਡੇ ਵਿੱਚ ਹਰ ਕੋਈ ਭਿਆਨਕ ਗੱਲਾਂ ਕਰਦਾ ਹੈ। ਤੁਹਾਡੇ ਵਿੱਚੋਂ ਹਰ ਕੋਈ ਆਪਣੇ ਗੁਵਾਂਢੀ ਦੀ ਪਤਨੀ ਨਾਲ ਬਦਕਾਰੀ ਕਰਦਾ ਹੈ। ਤੁਹਾਨੂੰ ਧਰਤੀ ਨਹੀਂ ਮਿਲ ਸੱਕਦੀ!’நீங்கள் உங்கள் பட்டயத்தை நம்பிக்கொண்டு, அருவருப்பானதைச் செய்து, உங்களில் அவனவன் தன்தன் அயலான் மனைவியைத் தீட்டுப்படுத்துகிறீர்கள்; நீங்கள் தேசத்தைச் சுதந்தரித்துக்கொள்வீர்களோ என்று கர்த்தராகிய ஆண்டவர் உரைக்கிறார் என்று சொல்லு.
27 “‘ਤੈਨੂੰ ਉਨ੍ਹਾਂ ਨੂੰ ਜ਼ਰੂਰ ਦੱਸ ਦੇਣਾ ਚਾਹੀਦਾ ਹੈ ਕਿ ਯਹੋਵਾਹ ਅਤੇ ਪ੍ਰਭੂ ਇਹ ਗੱਲਾਂ ਆਖਦਾ ਹੈ, “ਆਪਣੇ ਜੀਵਨ ਨੂੰ ਸਾਖੀ ਰੱਖ ਕੇ ਮੈਂ ਇਕਰਾਰ ਕਰਦਾ ਹਾਂ, ਕਿ ਉਨ੍ਹਾਂ ਬਰਬਾਦ ਹੋਏ ਸ਼ਹਿਰਾਂ ਵਿੱਚ ਰਹਿਣ ਵਾਲੇ ਉਹ ਲੋਕ ਤਲਵਾਰ ਨਾਲ ਮਾਰੇ ਜਾਣਗੇ! ਜੇ ਕੋਈ ਸ਼ਹਿਰ ਤੋਂ ਬਾਹਰ ਹੈ ਤਾਂ ਮੈਂ ਉਸ ਨੂੰ ਜਾਨਵਰਾਂ ਤੋਂ ਮਰਵਾਵਾਂਗਾ ਅਤੇ ਉਸ ਨੂੰ ਉਨ੍ਹਾਂ ਦਾ ਭੋਜਨ ਬਣਾਵਾਂਗਾ। ਜੇ ਲੋਕ ਕਿਲਿਆਂ ਅਤੇ ਗੁਫ਼ਾਵਾਂ ਵਿੱਚ ਲੁਕੇ ਹੋਣਗੇ ਤਾਂ ਉਹ ਬੀਮਾਰੀ ਨਾਲ ਮਰਨਗੇ।நீ அவர்களை நோக்கி: பாழான இடங்களில் இருக்கிறவர்கள் பட்டயத்தால் விழுவார்கள்; வெளிகளில் இருக்கிறவனை மிருகங்களுக்கு இரையாக ஒப்புக்கொடுப்பேன்; கோட்டைகளிலும் கெபிகளிலும் இருக்கிறவர்கள் கொள்ளைநோயால் சாவார்கள்.
28 ਮੈਂ ਧਰਤੀ ਨੂੰ ਵੀਰਾਨ ਅਤੇ ਬੰਜਰ ਬਣਾ ਦਿਆਂਗਾ। ਉਹ ਦੇਸ਼ ਸਾਰੀਆਂ ਚੀਜ਼ਾਂ ਗਵਾ ਲਵੇਗਾ ਜਿਨ੍ਹਾਂ ਉੱਤੇ ਉਸ ਨੂੰ ਮਾਣ ਸੀ। ਇਸਰਾਏਲ ਦੇ ਪਰਬਤ ਵੀਰਾਨ ਹੋ ਜਾਣਗੇ। ਕੋਈ ਵੀ ਉਸ ਥਾਂ ਤੋਂ ਨਹੀਂ ਲੰਘੇਗਾ।நான் தேசத்தைப் பாழும் அவாந்தரமுமாக்குவேன்; அப்பொழுது அதினுடைய பெலத்தின் பெருமை ஒழிந்துபோகும்; அப்பொழுது இஸ்ரவேலின் மலைகள் கடந்துபோவாரில்லாமல் அவாந்தரமாய்க் கிடக்கும்.
29 ਉਨ੍ਹਾਂ ਲੋਕਾਂ ਨੇ ਬਹੁਤ ਸਾਰੇ ਭਿਆਨਕ ਕਾਰੇ ਕੀਤੇ ਹਨ। ਇਸ ਲਈ ਮੈਂ ਉਸ ਧਰਤੀ ਨੂੰ ਵੀਰਾਨ ਅਤੇ ਬੰਜਰ ਬਣਾ ਦੇਵਾਂਗਾ। ਫ਼ੇਰ ਉਨ੍ਹਾਂ ਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।”அவர்கள் செய்த அவர்களுடைய எல்லா அருவருப்புகளினிமித்தமும் நான் தேசத்தைப் பாழும் அவாந்தரமுமாக்கும்போது நான் கர்த்தரென்று அறிந்துகொள்வார்கள், இதை என் ஜீவனைக்கொண்டு சொல்லுகிறேன் என்று கர்த்தராகிய ஆண்டவர் உரைக்கிறார் என்று சொல்லு.
30 “‘ਅਤੇ ਹੁਣ, ਤੇਰੇ ਬਾਰੇ, ਆਦਮੀ ਦੇ ਪੁੱਤਰ। ਤੇਰੇ ਲੋਕ ਕੰਧਾਂ ਨਾਲ ਝੁਕੇ ਹੋਏ ਅਤੇ ਆਪਣੇ ਦਰਵਾਜ਼ਿਆਂ ਤੇ ਖਲੋਤੇ ਹੋਏ ਤੇਰੇ ਬਾਰੇ ਗੱਲਾਂ ਕਰ ਰਹੇ ਹਨ। ਉਹ ਇੱਕ ਦੂਸਰੇ ਨੂੰ ਆਖਦੇ ਹਨ, “ਆਓ, ਆਓ ਅਸੀਂ ਜਾਕੇ ਸੁਣੀੇਁ ਯਹੋਵਾਹ ਕੀ ਆਖਦਾ ਹੈ।”மேலும் மனுபுத்திரனே, உன் ஜனத்தின் புத்திரர் சுவர் ஓரங்களிலும் வீட்டுவாசல்களிலும் உன்னைக்குறித்துப் பேசி, கர்த்தரிடத்திலிருந்து புறப்பட்ட வார்த்தை என்னவென்று கேட்போம் வாருங்கள் என்று ஒருவரோடொருவரும் சகோதரனோடே சகோதரனும் சொல்லி,
31 ਇਸ ਲਈ ਉਹ ਤੇਰੇ ਕੋਲ ਇਸ ਤਰ੍ਹਾਂ ਆਉਂਦੇ ਹਨ ਜਿਵੇਂ ਉਹ ਮੇਰੇ ਬੰਦੇ ਹੋਣ। ਉਹ ਤੇਰੇ ਸਾਹਮਣੇ ਇਸ ਤਰ੍ਹਾਂ ਬੈਠਦੇ ਹਨ ਜਿਵੇਂ ਉਹ ਮੇਰੇ ਬੰਦੇ ਹੋਣ। ਉਹ ਤੇਰੇ ਸ਼ਬਦ ਸੁਣਦੇ ਹਨ। ਪਰ ਉਹ ਓਹੋ ਗੱਲਾਂ ਨਹੀਂ ਕਰਨਗੇ ਜਿਹੜੀਆਂ ਤੂੰ ਆਖਦਾ ਹੈਂ। ਉਹ ਸਿਰਫ਼ ਓਹੀ ਕਰਨਾ ਚਾਹੁੰਦੇ ਹਨ ਜੋ ਚੰਗਾ ਮਹਿਸੂਸ ਹੁੰਦਾ ਹੈ। ਉਹ ਸਿਰਫ਼ ਲੋਕਾਂ ਨੂੰ ਧੋਖਾ ਦੇਣਾ ਚਾਹੁੰਦੇ ਹਨ ਅਤੇ ਹੋਰ ਪੈਸਾ ਬਨਾਉਣਾ ਚਾਹੁੰਦੇ ਹਨ।ஜனங்கள் கூடிவருகிற வழக்கத்தின்படி உன்னிடத்தில் வந்து, உனக்கு முன்பாக என் ஜனங்கள்போல் உட்கார்ந்து, உன் வார்த்தைகளைக் கேட்கிறார்கள்; ஆனாலும் அவர்கள் அவைகளின்படி செய்கிறதில்லை; அவர்கள் தங்கள் வாயினாலே இன்பமாய்ப் பேசுகிறார்கள், அவர்கள் இருதயமோ பொருளாசையைப் பின்பற்றிப்போகிறது.
32 “‘ਤੂੰ ਉਨ੍ਹਾਂ ਲੋਕਾਂ ਲਈ ਪਿਆਰ ਦੇ ਗੀਤ ਗਾਉਣ ਵਾਲੇ ਗਾਇੱਕ ਤੋਂ ਇਲਾਵਾ ਕੁਝ ਵੀ ਨਹੀਂ। ਤੇਰੀ ਆਵਾਜ਼ ਚੰਗੀ ਹੈ। ਤੂੰ ਆਪਣਾ ਸਾਜ਼ਾ ਚੰਗੀ ਤਰ੍ਹਾਂ ਵਜਾਉਂਦਾ ਹੈਂ। ਉਹ ਤੇਰੇ ਸ਼ਬਦ ਸੁਣਦੇ ਹਨ, ਪਰ ਉਹ ਓਹੋ ਗੱਲਾਂ ਨਹੀਂ ਕਰਨਗੇ ਜੋ ਤੂੰ ਆਖਦਾ ਹੈਂ।இதோ நீ இனிய குரலும் கீதவாத்தியம் வாசிப்பதில் சாமர்த்தியமுமுடையவன் பாடும் இன்பமான பாட்டுக்குச் சமானமாயிருக்கிறாய்; அவர்கள் உன் வார்த்தைகளைக் கேட்கிறார்கள்; ஆனாலும் அவைகளின்படி செய்யாமற்போகிறார்கள்.
33 ਪਰ ਜਿਹੜੀਆਂ ਗੱਲਾਂ ਬਾਰੇ ਤੂੰ ਗੀਤ ਗਾਉਂਦਾ ਹੈਂ ਉਹ ਸੱਚਮੁੱਚ ਵਾਪਰਨਗੀਆਂ। ਫ਼ੇਰ ਲੋਕਾਂ ਨੂੰ ਪਤਾ ਲੱਗੇਗਾ ਕਿ ਉਨ੍ਹਾਂ ਦੇ ਵਿੱਚਕਾਰ ਸੱਚਮੁੱਚ ਇੱਕ ਨਬੀ ਰਹਿੰਦਾ ਸੀ।’”இதோ, அது வருகிறது, அது வருகையில் தங்கள் நடுவிலே ஒரு தீர்க்கதரிசி இருந்தான் என்று அறிந்துகொள்வார்கள் என்றார்.
Tamil Bible