Genesis 32 - PUNJABI (Tamil)
1 ਏਸਾਓ ਨਾਲ ਪੁਨਰ ਮਿਲਾਪ ਯਾਕੂਬ ਵੀ ਉਸ ਥਾਂ ਤੋਂ ਚੱਲਾ ਗਿਆ। ਜਦੋਂ ਉਸ ਸਫ਼ਰ ਕਰ ਰਿਹਾ ਸੀ ਪਰਮੇਸ਼ੁਰ ਦੇ ਦੂਤ ਉਸ ਨੂੰ ਮਿਲੇ।யாக்கோபு பிரயாணம்பண்ணுகையில், தேவதூதர்கள் அவனைச் சந்தித்தார்கள்.
2 ਯਾਕੂਬ ਨੇ ਉਨ੍ਹਾਂ ਨੂੰ ਦੇਖਿਆ ਤਾਂ ਉਸ ਨੇ ਆਖਿਆ, “ਇਹ ਪਰਮੇਸ਼ੁਰ ਦਾ ਡੇਰਾ ਹੈ।” ਇਸ ਲਈ ਯਾਕੂਬ ਨੇ ਉਸ ਥਾਂ ਦਾ ਨਾਂ ਮਹਨਾਯਿਮ ਰੱਖਿਆ।யாக்கோபு அவர்களைக் கண்டபோது: இது தேவனுடைய சேனை என்று சொல்லி, அந்த ஸ்தலத்திற்கு மக்னாயீம் என்று பேரிட்டான்.
3 ਯਾਕੂਬ ਦਾ ਭਰਾ ਸੇਈਰ ਨਾਮ ਦੇ ਇਲਾਕੇ ਵਿੱਚ ਰਹਿੰਦਾ ਸੀ। ਇਸ ਇਲਾਕੇ ਨੂੰ ਅਦੋਮ ਦਾ ਪਹਾੜੀ ਇਲਾਕਾ ਆਖਿਆ ਜਾਂਦਾ ਸੀ। ਯਾਕੂਬ ਨੇ ਏਸਾਓ ਵੱਲ ਸੰਦੇਸ਼ਵਾਹਕ ਭੇਜੇ।பின்பு, யாக்கோபு ஏதோம் சீமையாகிய சேயீர் தேசத்திலிருக்கிற தன் சகோதரனாகிய ஏசாவினிடத்துக்குப் போகும்படி ஆட்களை அழைப்பித்து:
4 ਯਾਕੂਬ ਨੇ ਸੰਦੇਸ਼ਵਾਹਕਾਂ ਨੂੰ ਆਖਿਆ, “ਮੇਰੇ ਮਾਲਕ ਏਸਾਓ ਨੂੰ ਇਹ ਗੱਲਾਂ ਆਖਿਉ: ‘ਤੁਹਾਡਾ ਸੇਵਕ ਯਾਕੂਬ ਆਖਦਾ ਹੈ, ਮੈਂ ਇਹ ਸਾਰੇ ਵਰ੍ਹੇ ਲਾਬਾਨ ਨਾਲ ਰਿਹਾ ਹਾਂ।நீங்கள் என் ஆண்டவனாகிய ஏசாவினிடத்தில் போய், நான் இதுவரைக்கும் லாபானிடத்தில் தங்கியிருந்தேன் என்றும்,
5 ਮੇਰੇ ਕੋਲ ਬਹੁਤ ਸਾਰੀਆਂ ਗਊਆਂ, ਖੋਤੇ, ਇੱਜੜ ਅਤੇ ਦਾਸ-ਦਾਸੀਆਂ ਹਨ। ਸ਼੍ਰੀਮਾਨ ਜੀ, ਮੈਂ ਇਹ ਸੰਦੇਸ਼ ਤੁਹਾਨੂੰ ਇਹ ਆਖਣ ਲਈ ਭੇਜ ਰਿਹਾ ਹਾਂ ਕਿ ਸਾਨੂੰ ਪ੍ਰਵਾਨ ਕਰ ਲਵੋ।’”எனக்கு எருதுகளும், கழுதைகளும், ஆடுகளும், வேலைக்காரரும், வேலைக்காரிகளும் உண்டென்றும், உம்முடைய கண்களில் எனக்குத் தயவுகிடைக்கத்தக்கதாக ஆண்டவனாகிய உமக்கு இதை அறிவிக்கும்படி ஆட்களை அனுப்பினேன் என்றும் உம்முடைய தாசனாகிய யாக்கோபு சொல்லச்சொன்னான் என்று சொல்லும்படி கட்டளைகொடுத்துத் தனக்கு முன்னாக அவர்களை அனுப்பினான்.
6 ਸੰਦੇਸ਼ਵਾਹਕ ਯਾਕੂਬ ਕੋਲ ਵਾਪਸ ਆ ਗਏ ਅਤੇ ਕਹਿਣ ਲੱਗੇ, “ਅਸੀਂ ਤੁਹਾਡੇ ਭਰਾ ਏਸਾਓ ਵੱਲ ਗਏ ਸਾਂ। ਉਹ ਤੁਹਾਨੂੰ ਮਿਲਣ ਲਈ ਆ ਰਿਹਾ ਹੈ। ਉਸ ਦੇ ਨਾਲ ਚਾਰ ਸੌ ਆਦਮੀ ਹਨ।”அந்த ஆட்கள் யாக்கோபினிடத்துக்குத் திரும்பிவந்து: நாங்கள் உம்முடைய சகோதரனாகிய ஏசாவினிடத்துக்குப் போய்வந்தோம்; அவரும் நானூறு பேரோடே உம்மை எதிர்கொள்ள வருகிறார் என்றார்கள்.
7 ਇਸ ਸੰਦੇਸ਼ ਨੇ ਯਾਕੂਬ ਨੂੰ ਭੈਭੀਤ ਕਰ ਦਿੱਤਾ। ਉਸ ਨੇ ਆਪਣੇ ਨਾਲ ਦੇ ਆਦਮੀਆਂ ਨੂੰ ਦੋ ਹਿਸਿਆਂ ਵਿੱਚ ਵੰਡ ਦਿੱਤਾ ਉਸ ਨੇ ਸਾਰੇ ਇੱਜੜਾਂ ਅਤੇ ਵੱਗਾਂ ਅਤੇ ਊਠਾਂ ਨੂੰ ਦੋ ਹਿਸਿਆਂ ਵਿੱਚ ਵੰਡ ਦਿੱਤਾ।அப்பொழுது யாக்கோபு மிகவும் பயந்து, வியாகுலப்பட்டு, தன்னிடத்திலிருந்த ஜனங்களையும் ஆடுமாடுகளையும் ஒட்டகங்களையும் இரண்டு பகுதியாகப் பிரித்து:
8 ਯਾਕੂਬ ਨੇ ਸੋਚਿਆ, “ਜੇ ਏਸਾਓ ਆਉਂਦਾ ਹੈ ਅਤੇ ਇੱਕ ਹਿੱਸੇ ਨੂੰ ਤਬਾਹ ਕਰ ਦਿੰਦਾ ਹੈ ਤਾਂ ਦੂਸਰਾ ਹਿੱਸਾ ਭੱਜ ਕੇ ਜਾਨ ਬਚਾ ਲਵੇਗਾ।”ஏசா ஒரு பகுதியின்மேல் விழுந்து அதை முறிய அடித்தாலும், மற்றப் பகுதி தப்பித்துக்கொள்ள இடம் உண்டு என்றான்.
9 ਯਾਕੂਬ ਨੇ ਆਖਿਆ “ਹੇ ਮੇਰੇ ਪਿਤਾ, ਅਬਰਾਹਾਮ ਦੇ ਪਰਮੇਸ਼ੁਰ! ਮੇਰੇ ਪਿਤਾ ਇਸਹਾਕ ਦੇ ਪਰਮੇਸ਼ੁਰ! ਯਹੋਵਾਹ, ਤੂੰ ਮੈਨੂੰ ਮੇਰੇ ਦੇਸ਼ ਅਤੇ ਆਪਣੇ ਜਨਮ ਸਥਾਨ ਤੇ ਵਾਪਸ ਆਉਣ ਲਈ ਕਿਹਾ ਸੀ। ਤੂੰ ਆਖਿਆ ਸੀ ਕਿ ਤੂੰ ਮੇਰਾ ਭਲਾ ਕਰੇਂਗਾ।பின்பு யாக்கோபு: என் தகப்பனாகிய ஆபிரகாமின் தேவனும், என் தகப்பனாகிய ஈசாக்கின் தேவனுமாய் இருக்கிறவரே: உன் தேசத்துக்கும் உன் இனத்தாரிடத்துக்கும் திரும்பிப்போ, உனக்கு நன்மை செய்வேன் என்று என்னுடனே சொல்லியிருக்கிற கர்த்தாவே,
10 ਮੈਂ ਪਿਆਰ ਦੇ ਸਾਰੇ ਵਿਖਾਵਿਆਂ ਅਤੇ ਵਫ਼ਾਦਾਰੀ ਦੇ ਯੋਗ ਨਹੀਂ ਹਾਂ ਜੋ ਤੂੰ ਮੇਰੇ ਲਈ ਕੀਤੀ ਹੈ। ਜਦੋਂ ਮੈਂ ਪਹਿਲੀ ਵਾਰੀ ਯਰਦਨ ਨਦੀ ਪਾਰ ਕਰਕੇ ਆਇਆ ਸੀ, ਮੇਰੇ ਕੋਲ ਆਪਣੀ ਤੁਰਨ ਵਾਲੀ ਛੜੀ ਤੋਂ ਇਲਾਵਾ ਕੁਝ ਵੀ ਨਹੀਂ ਸੀ। ਪਰ ਹੁਣ ਮੇਰੇ ਕੋਲ ਇੰਨਾ ਜ਼ਿਆਦਾ ਹੈ ਕਿ ਅਸੀਂ ਪੂਰੇ ਦੋ ਡੇਰੇ ਬਣਾ ਸੱਕਦੇ ਹਾਂ।அடியேனுக்குத் தேவரீர் காண்பித்த எல்லா தயவுக்கும் எல்லா சத்தியத்துக்கும் நான் எவ்வளவேனும் பாத்திரன் அல்ல, நான் கோலும் கையுமாய் இந்த யோர்தானைக் கடந்துபோனேன்; இப்பொழுது இவ்விரண்டு பரிவாரங்களையும் உடையவனானேன்.
11 ਮੈਂ ਤੁਹਾਡੇ ਪਾਸੋਂ ਇਹੀ ਮਂਗਦਾ ਹਾਂ ਕਿ ਮਿਹਰ ਕਰਕੇ ਮੈਨੂੰ ਮੇਰੇ ਭਰਾ ਕੋਲੋਂ ਬਚਾ ਲਵੋ। ਮੈਨੂੰ ਏਸਾਓ ਕੋਲੋਂ ਬਚਾ ਲਵੋ। ਮੈਂ ਉਸ ਕੋਲੋਂ ਡਰਦਾ ਹਾਂ। ਮੈਨੂੰ ਡਰ ਹੈ ਕਿ ਉਹ ਆਵੇਗਾ ਅਤੇ ਸਾਨੂੰ ਸਾਰਿਆਂ ਨੂੰ ਮਾਰ ਦੇਵੇਗਾ, ਮਾਵਾਂ ਅਤੇ ਬੱਚਿਆਂ ਨੂੰ ਵੀ।என் சகோதரனாகிய ஏசாவின் கைக்கு என்னைத் தப்புவியும், அவன் வந்து என்னையும் பிள்ளைகளையும் தாய்மார்களையும் முறிய அடிப்பான் என்று நான் அவனுக்குப் பயந்திருக்கிறேன்.
12 ਯਹੋਵਾਹ, ਤੂੰ ਮੈਨੂੰ ਆਖਿਆ ਸੀ, ‘ਮੈਂ ਤੇਰੇ ਉੱਤੇ ਨੇਕੀ ਕਰਾਂਗਾ। ਮੈਂ ਤੇਰੇ ਪਰਿਵਾਰ ਵਿੱਚ ਵਾਧਾ ਕਰਾਂਗਾ ਅਤੇ ਤੇਰੀ ਸੰਤਾਨ ਨੂੰ ਸਮੁੰਦਰ ਦੇ ਕੰਢੇ ਦੀ ਰੇਤ ਦੇ ਕਿਣਕਿਆਂ ਜਿੰਨਾ ਕਰ ਦਿਆਂਗਾ। ਉਨ੍ਹਾਂ ਦੀ ਗਿਣਤੀ ਨਹੀਂ ਕੀਤੀ ਜਾ ਸੱਕੇਗੀ।’”தேவரீரோ: நான் உனக்கு மெய்யாகவே நன்மைசெய்து, உன் சந்ததியை எண்ணிமுடியாத கடற்கரை மணலைப்போல மிகவும் பெருகப்பண்ணுவேன் என்று சொன்னீரே என்றான்.
13 ਯਾਕੂਬ ਉਸ ਥਾਂ ਰਾਤ ਲਈ ਠਹਿਰ ਗਿਆ। ਯਾਕੂਬ ਨੇ ਏਸਾਓ ਨੂੰ ਸੁਗਾਤ ਵਜੋਂ ਦੇਣ ਲਈ ਕੁਝ ਚੀਜ਼ਾਂ ਤਿਆਰ ਕੀਤੀਆਂ।அன்று ராத்திரி அவன் அங்கே தங்கி, தன் கைக்கு உதவினவைகளிலே தன் சகோதரனாகிய ஏசாவுக்கு வெகுமானமாக,
14 ਯਾਕੂਬ ਨੇ 200 ਬੱਕਰੀਆਂ ਅਤੇ 20 ਬੱਕਰੇ, 200 ਭੇਡਾਂ ਅਤੇ 20 ਭੇਡੂ ਚੁਣੇ।இருநூறு வெள்ளாடுகளையும், இருபது வெள்ளாட்டுக் கடாக்களையும், இருநூறு செம்மறியாடுகளையும், இருபது ஆட்டுக்கடாக்களையும்,
15 ਯਾਕੂਬ ਨੇ 30 ਊਠ ਅਤੇ ਉਨ੍ਹਾਂ ਦੇ ਬਛੜੇ, 40 ਗਊਆਂ ਅਤੇ 10 ਸੰਢੇ, 20 ਖੋਤੀਆਂ ਅਤੇ 10 ਖੋਤੇ ਚੁਣੇ।பால் கொடுக்கிற முப்பது ஒட்டகங்களையும், அவைகளின் குட்டிகளையும், நாற்பது கடாரிகளையும், பத்துக் காளைகளையும், இருபது கோளிகைக் கழுதைகளையும், பத்துக் கழுதைக்குட்டிகளையும் பிரித்தெடுத்து,
16 ਯਾਕੂਬ ਨੇ ਜਾਨਵਰਾਂ ਦਾ ਹਰ ਇੱਜੜ ਆਪਣੇ ਨੌਕਰਾਂ ਨੂੰ ਦੇ ਦਿੱਤਾ। ਫ਼ੇਰ ਯਾਕੂਬ ਨੇ ਆਪਣੇ ਨੌਕਰਾਂ ਨੂੰ ਆਖਿਆ, “ਜਾਨਵਰਾਂ ਦੇ ਹਰ ਇੱਜੜ ਵਿੱਚਕਾਰ ਇੱਕ ਨਿਸ਼ਚਿੰਤ ਜਗ਼੍ਹਾ ਛੱਡੋ। ਮੇਰੇ ਅੱਗੇ-ਅੱਗੇ ਚੱਲੋ ਅਤੇ ਹਰੇਕ ਇੱਜੜ ਦੇ ਵਿੱਚਕਾਰ ਵਿੱਥ ਬਣਾਕੇ ਰੱਖੋ।”வேலைக்காரர் கையில் ஒவ்வொரு மந்தையைத் தனித்தனியாக ஒப்புவித்து, நீங்கள் மந்தை மந்தைக்கு முன்னும் பின்னுமாக இடம் விட்டு எனக்கு முன்னாக ஓட்டிக்கொண்டுபோங்கள் என்று தன் வேலைக்காரருக்குச் சொல்லி,
17 ਯਾਕੂਬ ਨੇ ਉਨ੍ਹਾਂ ਨੂੰ ਹੁਕਮ ਦਿੱਤਾ। ਜਾਨਵਰਾਂ ਦੇ ਪਹਿਲੇ ਸਮੂਹ ਦੇ ਨੌਕਰ ਨੂੰ ਯਾਕੂਬ ਨੇ ਆਖਿਆ, “ਜਦੋਂ ਮੇਰਾ ਭਰਾ ਏਸਾਓ ਤੇਰੇ ਕੋਲ ਆਵੇ ਅਤੇ ਤੈਨੂੰ ਪੁੱਛੇ, ‘ਇਹ ਕਿਸਦੇ ਜਾਨਵਰ ਹਨ? ਤੂੰ ਕਿਧਰ ਜਾ ਰਿਹਾ ਹੈ? ਤੂੰ ਕਿਸਦਾ ਨੌਕਰ ਹੈ?’முன்னே போகிறவனை நோக்கி: என் சகோதரனாகிய ஏசா உனக்கு எதிர்ப்பட்டு: நீ யாருடையவன்? எங்கே போகிறாய்? உனக்குமுன் போகிற மந்தை யாருடையது? என்று உன்னைக் கேட்டால்,
18 ਤਾਂ ਤੈਨੂੰ ਜਵਾਬ ਦੇਣਾ ਚਾਹੀਦਾ ਹੈ, ‘ਇਹ ਜਾਨਵਰ ਤੁਹਾਡੇ ਸੇਵਕ ਯਾਕੂਬ ਦੇ ਹਨ। ਯਾਕੂਬ ਨੇ ਇਨ੍ਹਾਂ ਨੂੰ ਤੁਹਾਡੇ ਆਪਣੇ ਸੁਆਮੀ, ਏਸਾਓ ਨੂੰ ਘੱਲਿਆ ਹੈ। ਅਤੇ ਯਾਕੂਬ ਵੀ ਸਾਡੇ ਪਿੱਛੇ-ਪਿੱਛੇ ਆ ਰਿਹਾ ਹੈ।’”நீ: இது உமது அடியானாகிய யாக்கோபுடையது; இது என் ஆண்டவனாகிய ஏசாவுக்கு அனுப்பப்படுகிற வெகுமதி; இதோ, அவனும் எங்கள் பின்னே வருகிறான் என்று சொல் என்றான்.
19 ਯਾਕੂਬ ਨੇ ਦੂਸਰੇ ਨੌਕਰ ਨੂੰ, ਤੀਜੇ ਨੌਕਰ ਅਤੇ ਹੋਰ ਸਾਰੇ ਨੌਕਰਾਂ ਨੂੰ ਇਹੀ ਗੱਲ ਕਰਨ ਦਾ ਹੁਕਮ ਦਿੱਤਾ। ਉਸ ਨੇ ਆਖਿਆ, “ਤੁਸੀਂ ਇਹੀ ਗੱਲ ਏਸਾਓ ਨਾਲ ਕਰੋਂਗੇ ਜਦੋਂ ਤੁਸੀਂ ਉਸ ਨੂੰ ਮਿਲੋ।இரண்டாம் மூன்றாம் வேலைக்காரனையும், மந்தைகளின் பின்னாலே போகிற அனைவரையும் நோக்கி: நீங்களும் ஏசாவைக் காணும்போது, இந்தப்பிரகாரமாக அவனோடே சொல்லி,
20 ਤੁਸੀਂ ਆਖੋਂਗੇ, ‘ਇਹ ਤੁਹਾਡੇ ਵਾਸਤੇ ਸੁਗਾਤ ਹੈ ਅਤੇ ਤੁਹਾਡਾ ਸੇਵਕ ਯਾਕੂਬ ਸਾਡੇ ਪਿੱਛੇ ਆ ਰਿਹਾ ਹੈ।’” ਯਾਕੂਬ ਨੇ ਸੋਚਿਆ, “ਜੇ ਮੈਂ ਇਨ੍ਹਾਂ ਆਦਮੀਆਂ ਨੂੰ ਸੁਗਾਤਾਂ ਦੇਕੇ ਅੱਗੇ-ਅੱਗੇ ਭੇਜਾਂ ਤਾਂ ਹੋ ਸੱਕਦਾ ਹੈ ਕਿ ਏਸਾਓ ਮੈਨੂੰ ਮਾਫ਼ ਕਰ ਦੇਵੇ ਅਤੇ ਮੈਨੂੰ ਪ੍ਰਵਾਨ ਕਰ ਲਵੇ।”இதோ, உமது அடியானாகிய யாக்கோபு எங்கள் பின்னாலே வருகிறான் என்றும் சொல்லுங்கள் என்று கட்டளையிட்டான்; முன்னே வெகுமதியை அனுப்பி, அவனைச் சாந்தப்படுத்திக்கொண்டு, பின்பு அவன் முகத்தைப் பார்ப்பேன், அப்பொழுது ஒருவேளை என்பேரில் தயவாயிருப்பான் என்றான்.
21 ਇਸ ਲਈ ਯਾਕੂਬ ਨੇ ਏਸਾਓ ਨੂੰ ਸੁਗਾਤਾਂ ਘੱਲੀਆਂ। ਪਰ ਯਾਕੂਬ ਉਸ ਰਾਤ ਡੇਰੇ ਵਿੱਚ ਹੀ ਰਿਹਾ।அந்தப்படியே வெகுமதி அவனுக்குமுன் போயிற்று; அவனோ அன்று ராத்திரி பாளயத்திலே தங்கி,
22 ਉਸ ਰਾਤ, ਬਾਦ ਵਿੱਚ, ਯਾਕੂਬ ਉੱਠਿਆ ਅਤੇ ਉੱਥੋਂ ਚੱਲਿਆ ਗਿਆ। ਯਾਕੂਬ ਨੇ ਆਪਣੀਆਂ ਦੋਵੇਂ ਪਤਨੀਆਂ ਅਤੇ ਆਪਣੀਆਂ ਦੋਵੇਂ ਦਾਸੀਆਂ ਅਤੇ ਆਪਣੇ 11 ਪੁੱਤਰਾਂ ਨੂੰ ਨਾਲ ਲਿਆ ਅਤੇ ਯੱਬੋਕ ਨਦੀ ਨੂੰ ਚੌਰਾਹੇ ਨੂੰ ਪਾਰ ਕੀਤਾ।இராத்திரியில் எழுந்திருந்து, தன் இரண்டு மனைவிகளையும், தன் இரண்டு பணிவிடைக்காரிகளையும், தன்னுடைய பதினொரு குமாரரையும் கூட்டிக்கொண்டு, யாப்போக்கு என்கிற ஆற்றின் துறையைக் கடந்தான்.
23 ਯਾਕੂਬ ਨੇ ਆਪਣੇ ਪਰਿਵਾਰ ਨੂੰ ਨਦੀਓ ਪਾਰ ਭੇਜ ਦਿੱਤਾ ਫ਼ੇਰ ਯਾਕੂਬ ਨੇ ਆਪਣੀ ਹਰ ਸ਼ੈਅ ਨਦੀ ਦੇ ਪਾਰ ਭੇਜ ਦਿੱਤੀ।அவர்களையும் சேர்த்து, ஆற்றைக் கடக்கப்பண்ணி, தனக்கு உண்டான யாவையும் அக்கரைப்படுத்தினான்.
24 ਪਰਮੇਸ਼ੁਰ ਨਾਲ ਯੁੱਧ ਯਾਕੂਬ ਉਹ ਆਦਮੀ ਸੀ ਜਿਸਨੇ ਅਖੀਰ ਵਿੱਚ ਨਦੀ ਪਾਰ ਕੀਤੀ। ਪਰ ਇਸਤੋਂ ਪਹਿਲਾਂ ਕਿ ਉਹ ਨਦੀ ਪਾਰ ਕਰ ਸੱਕੇ, ਜਦੋਂ ਉਹ ਹਾਲੇ ਇੱਕਲਾ ਹੀ ਸੀ, ਤਾਂ ਇੱਕ ਆਦਮੀ ਉਸ ਨਾਲ ਘੁਲਣ ਲੱਗਾ। ਉਹ ਆਦਮੀ ਸੂਰਜ ਨਿਕਲਣ ਤੱਕ ਉਸ ਨਾਲ ਲੜਦਾ ਰਿਹਾ।யாக்கோபு பிந்தித் தரித்திருந்தான்; அப்பொழுது ஒரு புருஷன் பொழுது விடியுமளவும் அவனுடனே போராடி,
25 ਆਦਮੀ ਨੇ ਦੇਖਿਆ ਕਿ ਉਹ ਯਾਕੂਬ ਨੂੰ ਨਹੀਂ ਹਰਾ ਸੱਕਦਾ ਸੀ, ਉਸ ਨੇ ਯਾਕੂਬ ਦੀ ਲੱਤ ਛੋਹੀ। ਇਸ ਲਈ ਯਾਕੂਬ ਦੀ ਲੱਤ ਦਾ ਜੋੜ ਹਿੱਲ ਗਿਆ ਕਿਉਂ ਜੋ ਉਸ ਨੇ ਉਸ ਨਾਲ ਘੋਲ ਕੀਤਾ ਸੀ।அவனை மேற்கொள்ளாததைக் கண்டு, அவனுடைய தொடைச்சந்தைத் தொட்டார்; அதினால் அவருடனே போராடுகையில் யாக்கோபின் தொடைச்சந்து சுளுக்கிற்று.
26 ਫ਼ੇਰ ਆਦਮੀ ਨੇ ਯਾਕੂਬ ਨੂੰ ਆਖਿਆ, “ਮੈਨੂੰ ਜਾਣਦੇ। ਸੂਰਜ ਨਿਕਲ ਰਿਹਾ ਹੈ।” ਪਰ ਯਾਕੂਬ ਨੇ ਆਖਿਆ, “ਮੈਂ ਤੈਨੂੰ ਨਹੀਂ ਜਾਣ ਦਿਆਂਗਾ। ਤੂੰ ਮੈਨੂੰ ਅਸੀਸ ਦੇ।”அவர்: நான் போகட்டும், பொழுது விடிகிறது என்றார். அதற்கு அவன்: நீர் என்னை ஆசீர்வதித்தாலொழிய உம்மைப் போகவிடேன் என்றான்.
27 ਅਤੇ ਉਸ ਆਦਮੀ ਨੇ ਉਸ ਨੂੰ ਆਖਿਆ, “ਤੇਰਾ ਨਾਮ ਕੀ ਹੈ?” ਅਤੇ ਯਾਕੂਬ ਨੇ ਆਖਿਆ, “ਮੇਰਾ ਨਾਮ ਯਾਕੂਬ ਹੈ।”அப்பொழுது அவர்: உன் பேர் என்ன என்று கேட்டார்; யாக்கோபு என்றான்.
28 ਫ਼ੇਰ ਉਸ ਆਦਮੀ ਨੇ ਆਖਿਆ, “ਤੇਰਾ ਨਾਮ ਯਾਕੂਬ ਨਹੀਂ ਰਹੇਗਾ। ਤੇਰਾ ਨਾਂ ਹੁਣ ਤੋਂ ਇਸਰਾਏਲ ਹੋਵੇਗਾ। ਮੈਂ ਤੈਨੂੰ ਇਹ ਨਾਮ ਇਸ ਲਈ ਦਿੰਦਾ ਹਾਂ ਕਿਉਂਕਿ ਤੂੰ ਪਰਮੇਸ਼ੁਰ ਨਾਲ ਵੀ ਲੜਿਆ ਹੈਂ ਅਤੇ ਬੰਦਿਆਂ ਨਾਲ ਵੀ ਪਰ ਤੈਨੂੰ ਹਰਾਇਆ ਨਹੀਂ ਜਾ ਸੱਕਿਆ।”அப்பொழுது அவர்: உன் பேர் இனி யாக்கோபு என்னப்படாமல் இஸ்ரவேல் என்னப்படும்; தேவனோடும் மனிதரோடும் போராடி மேற்கொண்டாயே என்றார்.
29 ਫ਼ੇਰ ਯਾਕੂਬ ਨੇ ਉਸ ਨੂੰ ਪੁੱਛਿਆ, “ਕਿਰਪਾ ਕਰਕੇ ਮੈਨੂੰ ਆਪਣਾ ਨਾਮ ਦੱਸੋ।” ਪਰ ਉਸ ਆਦਮੀ ਨੇ ਆਖਿਆ, “ਤੂੰ ਮੇਰਾ ਨਾਮ ਕਿਉਂ ਪੁੱਛਦਾ ਹੈਂ?” ਉਸ ਸਮੇਂ ਉਸ ਆਦਮੀ ਨੇ ਯਾਕੂਬ ਨੂੰ ਅਸੀਸ ਦਿੱਤੀ।அப்பொழுது யாக்கோபு: உம்முடைய நாமத்தை எனக்கு அறிவிக்கவேண்டும் என்று கேட்டான்; அதற்கு அவர்: நீ என் நாமத்தைக் கேட்பானேன் என்று சொல்லி, அங்கே அவனை ஆசீர்வதித்தார்.
30 ਇਸੇ ਲਈ ਯਾਕੂਬ ਨੇ ਉਸ ਥਾਂ ਦਾ ਨਾਮ ਪੇਨੀਏਲ ਰੱਖਿਆ। ਯਾਕੂਬ ਨੇ ਆਖਿਆ, “ਇਸ ਥਾਂ ਉੱਤੇ ਮੈਂ ਪਰਮੇਸ਼ੁਰ ਨੂੰ ਆਮ੍ਹੋ-ਸਾਹਮਣੇ ਵੇਖਿਆ ਅਤੇ ਮੇਰੀ ਜਾਨ ਬਖਸ਼ੀ ਗਈ।”அப்பொழுது யாக்கோபு: நான் தேவனை முகமுகமாய்க் கண்டேன், உயிர் தப்பிப் பிழைத்தேன் என்று சொல்லி, அந்த ஸ்தலத்துக்கு பெனியேல் என்று பேரிட்டான்.
31 ਫ਼ੇਰ ਸੂਰਜ ਚੜ੍ਹ ਆਇਆ ਜਦੋਂ ਉਹ ਪੇਨੀਏਲ ਕੋਲੋਂ ਹੋਕੇ ਲੰਘਿਆ। ਯਾਕੂਬ ਆਪਣੀ ਲੱਤ ਕਾਰਣ ਲੰਗੜਾਕੇ ਤੁਰ ਰਿਹਾ ਸੀ।அவன் பெனியேலைக் கடந்து போகையில், சூரியன் உதயமாயிற்று; அவன் தொடைச்சுழுக்கினாலே நொண்டி நொண்டி நடந்தான்.
32 ਇਸ ਲਈ ਅੱਜ ਵੀ ਇਸਰਾਏਲ ਦੇ ਲੋਕ ਪੱਟ ਦੇ ਜੋੜ ਵਾਲੇ ਪਠੇ ਦਾ ਮਾਸ ਨਹੀਂ ਖਾਂਦੇ ਕਿਉਂਕਿ ਇਹੀ ਉਹ ਪੱਠਾ ਹੈ ਜਿੱਥੇ ਯਾਕੂਬ ਜ਼ਖਮੀ ਹੋਇਆ ਸੀ।அவர் யாக்கோபுடைய தொடைச் சந்து நரம்பைத் தொட்டபடியால், இஸ்ரவேல் புத்திரர் இந்நாள்வரைக்கும் தொடைச்சந்து நரம்பைப் புசிக்கிறதில்லை.
Tamil Bible