Isaiah 35 - PUNJABI (Tamil)
1 ਪਰਮੇਸ਼ੁਰ ਆਪਣੇ ਲੋਕਾਂ ਨੂੰ ਹੌਸਲਾ ਦੇਵੇਗਾ ਖੁਸ਼ਕ ਮਾਰੂਬਲ ਬਹੁਤ ਪ੍ਰਸੰਨ ਹੋ ਜਾਵੇਗਾ। ਮਾਰੂਬਲ ਖੁਸ਼ ਹੋਵੇਗਾ ਅਤੇ ਫ਼ੁੱਲ ਵਾਂਗ ਵੱਧੇ-ਫ਼ੁੱਲੇਗਾ।வனாந்தரமும் வறண்ட நிலமும் மகிழ்ந்து, கடுவெளி களித்து, புஷ்பத்தைப்போல செழிக்கும்.
2 ਮਾਰੂਬਲ ਖਿੜੇ ਹੋਏ ਫ਼ੁੱਲਾਂ ਨਾਲ ਭਰਪੂਰ ਹੋਵੇਗਾ ਅਤੇ ਆਪਣੀ ਖੁਸ਼ੀ ਜ਼ਾਹਰ ਕਰਨ ਲੱਗੇਗਾ। ਇਉਂ ਲੱਗੇਗਾ ਜਿਵੇਂ ਮਾਰੂਬਲ ਖੁਸ਼ੀ ਨਾਲ ਨੱਚ ਰਿਹਾ ਹੈ। ਮਾਰੂਬਲ ਲਬਾਨੋਨ ਦੇ ਜੰਗਲ, ਕਰਮਲ ਦੀ ਪਹਾੜੀ ਅਤੇ ਸ਼ਾਰੋਨ ਦੀ ਵਾਦੀ ਵਰਗਾ ਖੂਬਸੂਰਤ ਹੋਵੇਗਾ। ਇਹ ਇਸ ਲਈ ਵਾਪਰੇਗਾ ਕਿਉਂ ਕਿ ਸਮੂਹ ਲੋਕ ਯਹੋਵਾਹ ਦੀ ਪਰਤਾਪ ਦੇਖਣਗੇ। ਲੋਕ ਸਾਡੇ ਪਰਮੇਸ਼ੁਰ ਦੀ ਖੂਬਸੂਰਤੀ ਨੂੰ ਦੇਖਣਗੇ।அது மிகுதியாய்ச் செழித்து பூரித்து ஆனந்தக்களிப்புடன் பாடும்; லீபனோனின் மகிமையையும் கர்மேல் சாரோன் என்பவைகளின் அலங்காரமும் அதற்கு அளிக்கப்படும்; அவர்கள் கர்த்தருடைய மகிமையையும், நமது தேவனுடைய மகத்துவத்தையும் காண்பார்கள்.
3 ਕਮਜ਼ੋਰ ਬਾਜ਼ੂਆਂ ਨੂੰ ਫ਼ੇਰ ਤਾਕਤਵਰ ਬਣਾਓ। ਕਮਜ਼ੋਰ ਗੋਡਿਆਂ ਨੂੰ ਫ਼ੇਰ ਮਜ਼ਬੂਤ ਬਣਾਓ।தளர்ந்த கைகளைத் திடப்படுத்தி, தள்ளாடுகிற முழங்கால்களைப் பலப்படுத்துங்கள்.
4 ਲੋਕ ਭੈਭੀਤ ਹਨ ਅਤੇ ਉਲਝੇ ਹੋਏ ਹਨ। ਉਨ੍ਹਾਂ ਲੋਕਾਂ ਨੂੰ ਆਖੋ, “ਤਕੜੇ ਬਣੋ! ਭੈਭੀਤ ਨਾ ਹੋਵੋ!” ਦੇਖੋ ਤੁਹਾਡਾ ਪਰਮੇਸ਼ੁਰ ਤੁਹਾਡੇ ਦੁਸ਼ਮਣਾਂ ਨੂੰ ਸਜ਼ਾ ਦੇਣ ਲਈ ਆਵੇਗਾ। ਉਹ ਆਵੇਗਾ ਅਤੇ ਤੁਹਾਨੂੰ ਤੁਹਾਡਾ ਇਨਾਮ ਦੇਵੇਗਾ। ਯਹੋਵਾਹ ਤੁਹਾਨੂੰ ਬਚਾਵੇਗਾ।மனம் பதறுகிறவர்களைப் பார்த்து: நீங்கள் பயப்படாதிருங்கள், திடன்கொள்ளுங்கள்; இதோ, உங்கள் தேவன் நீதியைச் சரிக்கட்டவும், உங்கள் தேவன் பதிலளிக்கவும் வருவார்; அவர் வந்து உங்களை இரட்சிப்பார் என்று சொல்லுங்கள்.
5 ਫ਼ੇਰ ਅੰਨ੍ਹੇ ਲੋਕ ਦੋਬਾਰਾ ਦੇਖ ਸੱਕਣਗੇ। ਉਨ੍ਹਾਂ ਦੀਆਂ ਅੱਖਾਂ ਖੁੱਲ੍ਹ ਜਾਣਗੀਆਂ। ਫ਼ੇਰ ਬੋਲੇ ਲੋਕ ਸੁਣ ਸੱਕਣਗੇ। ਉਨ੍ਹਾਂ ਦੇ ਕੰਨ ਖੁੱਲ੍ਹ ਜਾਣਗੇ।அப்பொழுது குருடரின் கண்கள் திறக்கப்பட்டு, செவிடரின் செவிகள் திறவுண்டுபோம்.
6 ਵਿਕਲਾਂਗ ਲੋਕ ਹਿਰਨ ਵਾਂਗ ਨੱਚਣਗੇ। ਅਤੇ ਉਹ ਲੋਕ ਜਿਹੜੇ ਹੁਣ ਗੱਲ ਨਹੀਂ ਕਰ ਸੱਕਦੇ ਉਹ ਆਪਣੀ ਆਵਾਜ਼ ਵਿੱਚ ਖੁਸ਼ੀ ਦੇ ਗੀਤ ਗਾਉਣਗੇ। ਇਹ ਗੱਲ ਉਦੋਂ ਵਾਪਰੇਗੀ ਜਦੋਂ ਮਾਰੂਬਲ ਵਿੱਚ ਪਾਣੀ ਦੇ ਝਰਨੇ ਵਗ ਤੁਰਨਗੇ। ਸੁੱਕੀ ਧਰਤੀ ਉੱਤੇ ਪਾਣੀ ਦੇ ਚਸ਼ਮੇ ਵਗ ਪੈਣਗੇ।அப்பொழுது முடவன் மானைப்போல் குதிப்பான்; ஊமையன் நாவும் கெம்பீரிக்கும்; வனாந்தரத்திலே தண்ணீர்களும், கடுவெளியிலே ஆறுகளும் பாய்ந்தோடும்.
7 ਉਸ ਸਮੇਂ, ਝੁਲਸੀ ਹੋਈ ਜ਼ਮੀਨ ਵਿੱਚ, ਅਸਲੀ ਪਾਣੀ ਦੇ ਤਲਾਅ ਹੋਣਗੇ। ਸੁੱਕੀ ਧਰਤੀ ਉੱਤੇ ਪਾਣੀ ਦੇ ਖੂਹ ਹੋਣਗੇ। ਧਰਤੀ ਵਿੱਚੋਂ ਪਾਣੀ ਵਗੇਗਾ। ਪਾਣੀ ਦੇ ਲੰਮੇ ਪੌਦੇ ਉੱਥੇ ਉੱਗ ਪੈਣਗੇ ਜਿੱਥੇ ਕਦੇ ਜੰਗਲੀ ਜਾਨਵਰਾਂ ਦਾ ਰਾਜ ਸੀ।வெட்டாந்தரை தண்ணீர்த்தடாகமும், வறண்ட நிலம் நீரூற்றுகளுமாகும், வலுசர்ப்பங்கள் தாபரித்துக் கிடந்த இடங்களிலே புல்லும் கொறுக்கையும் நாணலும் உண்டாகும்.
8 ਉਸ ਸਮੇਂ ਓੱਥੇ ਇੱਕ ਸੜਕ ਹੋਵੇਗੀ। ਇਸ ਸ਼ਾਹ ਰਾਹ ਦਾ ਨਾਮ ਹੋਵੇਗਾ “ਪਵਿੱਤਰ ਮਾਰਗ” ਬੁਰੇ ਬੰਦਿਆਂ ਨੂੰ ਇਸ ਸੜਕ ਉੱਤੇ ਤੁਰਨ ਦੀ ਇਜਾਜ਼ਤ ਨਹੀਂ ਹੋਵੇਗੀ ਕੋਈ ਮੂਰਖ ਉਸ ਸੜਕ ਉੱਤੇ ਨਹੀਂ ਚੱਲੇਗਾ। ਸਿਰਫ਼ ਨੇਕ ਬੰਦੇ ਹੀ ਉਸ ਸੜਕ ਉੱਤੇ ਚੱਲਣਗੇ।அங்கே பெரும்பாதையான வழியும் இருக்கும்; அது பரிசுத்த வழி என்னப்படும்; தீட்டுள்ளவன் அதிலே நடந்துவருவதில்லை; அந்த வழியில் நடக்கிறவர்கள் பேதையாயிருந்தாலும் திசைகெட்டுப் போவதில்லை.
9 ਉਸ ਸੜਕ ਉੱਤੇ ਕੋਈ ਖਤਰਾ ਨਹੀਂ ਹੋਵੇਗਾ। ਉਸ ਸੜਕ ਉੱਤੇ ਲੋਕਾਂ ਨੂੰ ਦੁੱਖ ਪਹੁੰਚਾਣ ਵਾਲੇ ਸ਼ੇਰ ਨਹੀਂ ਹੋਣਗੇ। ਉਸ ਸੜਕ ਉੱਤੇ ਖਤਰਨਾਕ ਜਾਨਵਰ ਨਹੀਂ ਹੋਣਗੇ। ਉਹ ਸੜਕ ਉਨ੍ਹਾਂ ਲੋਕਾਂ ਲਈ ਹੋਵੇਗੀ ਜਿਨ੍ਹਾਂ ਨੂੰ ਪਰਮੇਸ਼ੁਰ ਬਚਾਉਂਦਾ ਹੈ।அங்கே சிங்கம் இருப்பதில்லை; துஷ்டமிருகம் அங்கே போவதுமில்லை, அங்கே காணப்படவுமாட்டாது; மீட்கப்பட்டவர்களே அதில் நடப்பார்கள்.
10 ਪਰਮੇਸ਼ੁਰ ਆਪਣੇ ਲੋਕਾਂ ਨੂੰ ਆਜ਼ਾਦ ਕਰ ਦੇਵੇਗਾ! ਅਤੇ ਉਹ ਲੋਕ ਪਰਤ ਕੇ ਉਸ ਕੋਲ ਆ ਜਾਣਗੇ। ਜਦੋਂ ਲੋਕ ਸੀਯੋਨ ਵਿੱਚ ਆਉਣਗੇ ਤਾਂ ਖੁਸ਼ ਹੋਣਗੇ। ਉਹ ਲੋਕ ਸਦਾ ਲਈ ਖੁਸ਼ ਹੋਣਗੇ। ਉਨ੍ਹਾਂ ਦੀ ਖੁਸ਼ੀ ਉਨ੍ਹਾਂ ਦੇ ਸਿਰ ਉੱਤੇ ਤਾਜ ਵਾਂਗ ਹੋਵੇਗੀ। ਉਨ੍ਹਾਂ ਦੀ ਖੁਸ਼ੀ ਅਤੇ ਆਨੰਦ ਉਨ੍ਹਾਂ ਨੂੰ ਪੂਰੀ ਤਰ੍ਹਾਂ ਭਰਪੂਰ ਕਰ ਦੇਣਗੇ। ਦੁੱਖ ਤੇ ਉਦਾਸੀ ਦੂਰ ਬਹੁਤ ਦੂਰ ਚਲੀ ਜਾਵੇਗੀ।கர்த்தரால் மீட்கப்பட்டவர்கள் திரும்பி, ஆனந்தக்களிப்புடன் பாடி, சீயோனுக்கு வருவார்கள்; நித்திய மகிழ்ச்சி அவர்கள் தலையின்மேலிருக்கும்; சந்தோஷமும் மகிழ்ச்சியும் அடைவார்கள்; சஞ்சலமும் தவிப்பும் ஓடிப்போம்.
Tamil Bible