Isaiah 51 - PUNJABI (Tamil)

1 ਇਸਰਾਏਲ ਨੂੰ ਅਬਰਾਹਾਮ ਵਰਗਾ ਹੋਣਾ ਚਾਹੀਦਾ ਹੈ “ਤੁਹਾਡੇ ਵਿੱਚੋਂ ਕੁਝ ਲੋਕ ਨੇਕੀ ਦਾ ਜੀਵਨ ਜਿਉਣ ਦੀ ਸਖਤ ਕੋਸ਼ਿਸ਼ ਕਰਦੇ ਹੋ। ਤੁਸੀਂ ਯਹੋਵਾਹ ਕੋਲ ਸਹਾਇਤਾ ਲਈ ਜਾਂਦੇ ਹੋ। ਸੁਣੋ ਮੇਰੀ ਗੱਲ। ਤੁਹਾਨੂੰ ਆਪਣੇ ਪਿਤਾ ਅਬਰਾਹਾਮ ਵੱਲ ਦੇਖਣਾ ਚਾਹੀਦਾ ਹੈ। ਉਹੀ ਉਹ ਚੱਟਾਨ ਹੈ ਜਿਸਤੋਂ ਤੁਸੀਂ ਕੱਟ ਕੇ ਬਣਾਏ ਗਏ ਸੀ।நீதியைப் பின்பற்றி, கர்த்தரைத் தேடுகிற நீங்கள் எனக்குச் செவிகொடுங்கள்; நீங்கள் வெட்டி எடுக்கப்பட்ட கன்மலையையும், நீங்கள் தோண்டி எடுக்கப்பட்ட துரவின் குழியையும் நோக்கிப்பாருங்கள்.

2 ਅਬਰਾਹਾਮ ਤੁਹਾਡਾ ਪਿਤਾ ਹੈ ਅਤੇ ਤੁਹਾਨੂੰ ਉਸ ਵੱਲ ਦੇਖਣਾ ਚਾਹੀਦਾ ਹੈ। ਤੁਹਾਨੂੰ ਸਰਾਹ ਵੱਲ ਦੇਖਣਾ ਚਾਹੀਦਾ ਹੈ-ਉਹ ਔਰਤ ਜਿਸਨੇ ਤੁਹਾਨੂੰ ਜਨਮ ਦਿੱਤਾ ਸੀ। ਅਬਰਾਹਾਮ ਇੱਕਲਾ ਸੀ ਜਦੋਂ ਮੈਂ ਉਸ ਨੂੰ ਬੁਲਾਇਆ ਸੀ। ਫ਼ੇਰ ਮੈਂ ਉਸ ਨੂੰ ਅਸੀਸ ਦਿੱਤੀ, ਤੇ ਉਸ ਨੇ ਵੱਡੇ ਪਰਿਵਾਰ ਦੀ ਸ਼ੁਰੂਆਤ ਕੀਤੀ। ਅਨੇਕਾਂ ਲੋਕ ਉਸਤੋਂ ਪੈਦਾ ਹੋਏ।”உங்கள் தகப்பனாகிய ஆபிரகாமையும் உங்களைப் பெற்ற சாராளையும் நோக்கிப்பாருங்கள்; அவன் ஒருவனாயிருக்கையில் நான் அவனை அழைத்து, அவனை ஆசீர்வதித்து அவனைப் பெருகப்பண்ணினேன்.

3 ਇਸ ਤਰ੍ਹਾਂ ਯਹੋਵਾਹ ਸੀਯੋਨ ਨੂੰ ਅਸੀਸ ਦੇਵੇਗਾ। ਯਹੋਵਾਹ ਉਸ ਦੇ ਲਈ ਅਤੇ ਉਸ ਦੇ ਲੋਕਾਂ ਲਈ ਅਫ਼ਸੋਸ ਦਾ ਅਨੁਭਵ ਕਰੇਗਾ ਅਤੇ ਉਹ ਉਸ ਲਈ ਵੱਡੀ ਗੱਲ ਕਰੇਗਾ। ਯਹੋਵਾਹ ਮਾਰੂਬਲ ਨੂੰ ਤਬਦੀਲ ਕਰ ਦੇਵੇਗਾ। ਮਾਰੂਬਲ ਬਾਗ਼ ਵਰਗਾ ਬਣ ਜਾਵੇਗਾ, ਅਦਨ ਦੇ ਬਾਗ਼ ਵਰਗਾ। ਉਹ ਧਰਤੀ ਸੱਖਣੀ ਸੀ ਪਰ ਇਹ ਯਹੋਵਾਹ ਦੇ ਬਾਗ਼ ਵਰਗੀ ਹੋ ਜਾਵੇਗੀ। ਓੱਥੇ ਲੋਕ ਪ੍ਰਸੰਨ, ਬਹੁਤ ਪ੍ਰਸੰਨ ਹੋਣਗੇ। ਉੱਥੋਂ ਦੇ ਲੋਕ ਖੁਸ਼ੀ ਦਾ ਪ੍ਰਗਟਾਵਾ ਕਰਨਗੇ। ਉਹ ਧੰਨਵਾਦ ਅਤੇ ਜਿੱਤ ਦੇ ਗੀਤ ਗਾਉਣਗੇ।கர்த்தர் சீயோனுக்கு ஆறுதல்செய்வார்; அவர் அதின் பாழான ஸ்தலங்களையெல்லாம் தேறுதலடையச் செய்து, அதின் வனாந்தரத்தை ஏதேனைப்போலவும், அதின் அவாந்தரவெளியைக் கர்த்தரின் தோட்டத்தைப்போலவும் ஆக்குவார்; சந்தோஷமும் மகிழ்ச்சியும் துதியும் கீதசத்தமும் அதில் உண்டாயிருக்கும்.

4 “ਮੇਰੇ ਲੋਕੋ, ਸੁਣੀ ਮੇਰੀ ਗੱਲ! ਮੇਰੇ ਨਿਆਂੇ ਉਨ੍ਹਾਂ ਰੌਸ਼ਨੀਆਂ ਵਾਂਗ ਹੋਣਗੇ ਦਰਸਾਉਣਗੇ ਜਿਹੜੇ ਕਿ ਕਿਵੇਂ ਜਿਉਣਾ ਹੈ।என் ஜனங்களே எனக்குச் செவிகொடுங்கள்; என் ஜாதியாரே, என் வாக்கைக் கவனியுங்கள்; வேதம் என்னிலிருந்து வெளிப்படும்; என் பிரமாணத்தை ஜனங்களின் வெளிச்சமாக ஸ்தாபிப்பேன்.

5 ਮੈਂ ਛੇਤੀ ਹੀ ਦਰਸਾ ਦੇਵਾਂਗਾ ਕਿ ਮੈਂ ਨਿਰਪੱਖ ਹਾਂ। ਛੇਤੀ ਹੀ ਮੈਂ ਤੁਹਾਨੂੰ ਬਚਾਵਾਂਗਾ। ਮੈਂ ਆਪਣੀ ਸ਼ਕਤੀ ਦਾ ਇਸਤੇਮਾਲ ਕਰਾਂਗਾ ਅਤੇ ਸਾਰੀਆਂ ਕੌਮਾਂ ਬਾਰੇ ਨਿਆਂ ਕਰਾਂਗਾ। ਦੂਰ-ਦੁਰਾਡੀਆਂ ਥਾਵਾਂ ਦੇ ਸਾਰੇ ਲੋਕ ਮੇਰਾ ਇੰਤਜ਼ਾਰ ਕਰ ਰਹੇ ਨੇ। ਸਹਾਈਤਾ ਲਈ, ਉਹ ਮੇਰੀ ਸ਼ਕਤੀ ਦਾ ਇੰਤਜ਼ਾਰ ਕਰ ਰਹੇ ਨੇ।என் நீதி சமீபமாயிருக்கிறது; என் இரட்சிப்பு வெளிப்படும்; என் புயங்கள் ஜனங்களை நியாயந்தீர்க்கும்; தீவுகள் எனக்குக் காத்திருந்து, என் புயத்தின்மேல் நம்பிக்கையாயிருக்கும்.

6 ਅਕਾਸ਼ਾਂ ਵੱਲ ਦੇਖੋ! ਹੇਠਾਂ ਧਰਤੀ ਵੱਲ ਆਪਣੇ ਆਲੇ-ਦੁਆਲੇ ਦੇਖੋ! ਅਕਾਸ਼ ਧੂੰਏਁ ਦੇ ਬੱਦਲਾਂ ਵਾਂਗ ਅਲੋਪ ਹੋ ਜਾਣਗੇ। ਧਰਤੀ ਪਾਟੇ ਪੁਰਾਣੇ ਕੱਪੜਿਆਂ ਵਾਂਗ ਬਣ ਜਾਵੇਗੀ। ਲੋਕ ਧਰਤੀ ਉੱਤੇ ਮਰ ਜਾਣਗੇ, ਪਰ ਮੇਰੀ ਮੁਕਤੀ ਸਦਾ ਰਹੇਗੀ। ਮੇਰੀ ਨੇਕੀ ਕਦੇ ਖਤਮ ਨਹੀਂ ਹੋਵੇਗੀ।உங்கள் கண்களை வானத்துக்கு ஏறெடுங்கள், கீழே இருக்கிற பூமியையும் நோக்கிப்பாருங்கள்; வானம் புகையைப்போல் ஒழிந்துபோம், பூமி வஸ்திரத்தைப்போல் பழசாய்ப்போம், அதின் குடிகளும் அப்படியே ஒழிந்துபோவார்கள்; என் இரட்சிப்போ என்றென்றைக்கும் இருக்கும்; என் நீதி அற்றுப்போவதில்லை.

7 ਤੁਸੀਂ ਲੋਕ, ਜਿਹੜੇ ਨੇਕੀ ਨੂੰ ਸਮਝਦੇ ਹੋ, ਤੁਹਾਨੂੰ ਮੇਰੀ ਗੱਲ ਸੁਣਨੀ ਚਾਹੀਦੀ ਹੈ। ਤੁਸੀਂ ਲੋਕ ਜਿਹੜੇ ਮੇਰੀਆਂ ਸਿੱਖਿਆਵਾਂ ਉੱਤੇ ਚੱਲਦੇ ਹੋ, ਤੁਹਾਨੂੰ ਉਹ ਗੱਲਾਂ ਸੁਣਨੀਆਂ ਚਾਹੀਦੀਆਂ ਹਨ ਜਿਹੜੀਆਂ ਮੈਂ ਤੁਹਾਨੂੰ ਆਖਦਾ ਹਾਂ। ਬੁਰੇ ਬੰਦਿਆਂ ਕੋਲੋਂ ਭੈਭੀਤ ਨਾ ਹੋਵੋ। ਉਨ੍ਹਾਂ ਮੰਦੀਆਂ ਗੱਲਾਂ ਤੋਂ ਭੈਭੀਤ ਨਾ ਹੋਵੋ ਜਿਹੜੀਆਂ ਉਹ ਤੁਹਾਨੂੰ ਆਖਦੇ ਨੇ।நீதியை அறிந்தவர்களே, என் வேதத்தை இருதயத்தில் பதித்திருக்கிற ஜனங்களே, எனக்குச் செவிகொடுங்கள்; மனுஷரின் நிந்தனைக்குப் பயப்படாலும், அவர்கள் தூஷணங்களால் கலங்காமலும் இருங்கள்.

8 ਕਿਉਂ ਕਿ ਉਹ ਫ਼ਟੇ-ਪੁਰਾਣੇ ਕੱਪੜਿਆਂ ਵਾਂਗ ਬਣ ਜਾਣਗੇ, ਉਨ੍ਹਾਂ ਨੂੰ ਕੀੜੇ ਖਾ ਲੈਣਗੇ। ਉਹ ਉੱਨ ਵਾਂਗ ਹੋ ਜਾਣਗੇ। ਪਰ ਮੇਰੀ ਨੇਕੀ ਸਦਾ ਲਈ ਰਹੇਗੀ। ਮੇਰੀ ਮੁਕਤੀ ਸਦਾ-ਸਦਾ ਲਈ ਰਹੇਗੀ।”பொட்டுப்பூச்சி அவர்களை வஸ்திரத்தைப்போல் அரித்து, புழு அவர்களை ஆட்டுமயிரைப்போல் தின்னும்; என்னுடைய நீதியோ என்றென்றைக்கும் நிலைக்கும், என் இரட்சிப்பு தலைமுறை தலைமுறைதோறும் இருக்கும்.

9 ਪਰਮੇਸ਼ੁਰ ਦੀ ਆਪਣੀ ਸ਼ਕਤੀ ਉਸ ਦੇ ਬੰਦਿਆਂ ਨੂੰ ਬਚਾਵੇਗੀ ਯਹੋਵਾਹ ਦੇ ਬਾਜ਼ੂ (ਸ਼ਕਤੀ) ਜਾਗ ਪਓ! ਜਾਗ ਪਓ! ਤਕੜੇ ਬਣੋ! ਆਪਣੀ ਸ਼ਕਤੀ ਨੂੰ ਵਰਤੋਂ, ਜਿਹਾ ਕਿ ਤੁਸੀਂ ਬਹੁਤ ਪਹਿਲਾਂ ਕੀਤਾ ਸੀ, ਜਿਹਾ ਕਿ ਤੂੰ ਪ੍ਰਾਚੀਨ ਸਮਿਆਂ ਤੋਂ ਕੀਤਾ ਹੈ। ਤੁਸੀਂ ਹੀ ਉਹ ਸ਼ਕਤੀ ਹੋ, ਜਿਸਨੇ ਰਹਬ ਨੂੰ ਹਰਾਇਆ ਸੀ। ਤੁਸੀਂ ਅਜਗਰ ਨੂੰ ਹਰਾਇਆ ਸੀ।எழும்பு, எழும்பு, பெலன்கொள்; கர்த்தரின் புயமே முந்தின நாட்களிலும் பூர்வ தலைமுறைகளிலும் எழும்பினபடி எழும்பு; இராகாபைத் துண்டித்ததும் வலுசர்ப்பத்தை வதைத்ததும் நீதானல்லவோ?

10 ਤੁਸੀਂ ਸਮੁੰਦਰ ਨੂੰ ਖੁਸ਼ਕ ਕਰ ਦਿੱਤਾ ਸੀ! ਤੁਸੀਂ ਮਹਾਂ ਡੂੰਘ ਦੇ ਪਾਣੀ ਸੁਕਾ ਦਿੱਤੇ ਸੀ! ਤੁਸੀਂ ਸਮੁੰਦਰ ਦੇ ਡੂੰਘੇ ਹਿੱਸੇ ਇੱਕ ਰਸਤੇ ਵਿੱਚ ਬਦਲ ਦਿੱਤੇ ਸਨ। ਤੁਹਾਡੇ ਲੋਕ ਉਸ ਰਾਹ ਨੂੰ ਪਾਰ ਕਰ ਗਏ ਸੀ ਅਤੇ ਬਚ ਗਏ ਸਨ।மகா ஆழத்தின் தண்ணீர்களாகிய சமுத்திரத்தை வற்றிப்போகப்பண்ணினதும், மீட்கப்பட்டவர்கள் கடந்துபோகக் கடலின் பள்ளங்களை வழியாக்கினதும் நீதானல்லவோ?

11 ਯਹੋਵਾਹ ਆਪਣੇ ਬੰਦਿਆਂ ਨੂੰ ਬਚਾਵੇਗਾ। ਉਹ ਖੁਸ਼ੀ-ਖੁਸ਼ੀ ਸੀਯੋਨ ਨੂੰ ਪਰਤਨਗੇ। ਉਹ ਬਹੁਤ-ਬਹੁਤ ਪ੍ਰਸੰਨ ਹੋਣਗੇ, ਉਨ੍ਹਾਂ ਦੀ ਖੁਸ਼ੀ ਉਨ੍ਹਾਂ ਦੇ ਸਿਰ ਤੇ ਸਦਾ-ਸਦਾ ਲਈ ਤਾਜ ਵਰਗੀ ਹੋਵੇਗੀ। ਉਹ ਖੁਸ਼ੀ ਨਾਲ ਗਾ ਰਹੇ ਹੋਣਗੇ। ਸਾਰੀ ਉਦਾਸੀ ਕਿਤੇ ਦੂਰ ਭੱਜ ਗਈ ਹੋਵੇਗੀ।அப்படியே கர்த்தரால் மீட்கப்பட்டவர்கள் ஆனந்தக்களிப்புடன்பாடி சீயோனுக்குத் திரும்பிவருவார்கள்; நித்திய மகிழ்ச்சி அவர்கள் தலையின்மேல் இருக்கும்; சந்தோஷமும் மகிழ்ச்சியும் அடைவார்கள்; சஞ்சலமும் தவிப்பும் ஓடிப்போம்.

12 ਯਹੋਵਾਹ ਆਖਦਾ ਹੈ, “ਮੈਂ ਹੀ ਉਹ ਹਾਂ, ਜਿਹੜਾ ਤੁਹਾਨੂੰ ਸੱਕੂਨ ਪਹੁੰਚਾਉਂਦਾ ਹੈ। ਇਸ ਲਈ ਤੁਸੀਂ ਲੋਕਾਂ ਕੋਲੋਂ ਕਿਉਂ ਭੈਭੀਤ ਹੋਵੋਁ? ਉਹ ਸਿਰਫ਼ ਬੰਦੇ ਹੀ ਹਨ ਜਿਹੜੇ ਜਿਉਂਦੇ ਹਨ ਤੇ ਮਰ ਜਾਂਦੇ ਹਨ। ਉਹ ਸਿਰਫ਼ ਇਨਸਾਨ ਹਨ-ਉਹ ਘਾਹ ਵਾਂਗ ਮਰ ਜਾਂਦੇ ਨੇ।”நான், நானே உங்களுக்கு ஆறுதல் செய்கிறவர்; சாகப்போகிற மனுஷனுக்கும், புல்லுக்கொப்பாகிற மனுபுத்திரனுக்கும் பயப்படுகிறதற்கும், வானங்களை விரித்து, பூமியை அஸ்திபாரப்படுத்தி, உன்னை உண்டாக்கின கர்த்தரை மறக்கிறதற்கும் நீ யார்?

13 ਤੁਹਾਨੂੰ ਯਹੋਵਾਹ ਨੇ ਸਾਜਿਆ ਸੀ। ਉਸ ਨੇ ਆਪਣੀ ਸ਼ਕਤੀ ਨਾਲ ਧਰਤੀ ਨੂੰ ਸਾਜਿਆ ਸੀ! ਅਤੇ ਉਸ ਨੇ ਆਪਣੀ ਸ਼ਕਤੀ ਨਾਲ ਧਰਤੀ ਉੱਤੇ ਅਕਾਸ਼ ਵਿਛਾੇ ਸਨ! ਪਰ ਤੁਸੀਂ ਉਸ ਨੂੰ ਤੇ ਉਸ ਦੀ ਸ਼ਕਤੀ ਨੂੰ ਭੁੱਲ ਜਾਂਦੇ ਹੋ। ਇਸ ਲਈ ਤੁਸੀਂ ਉਨ੍ਹਾਂ ਗੁਸੈਲੇ ਲੋਕਾਂ ਕੋਲੋਂ ਸਦਾ ਭੈਭੀਤ ਹੋ ਜਾਂਦੇ ਹੋ ਜਿਹੜੇ ਤੁਹਾਨੂੰ ਦੁੱਖ ਦਿੰਦੇ ਨੇ। ਉਨ੍ਹਾਂ ਲੋਕਾਂ ਨੇ ਤੁਹਾਨੂੰ ਤਬਾਹ ਕਰਨ ਦੀ ਯੋਜਨਾ ਬਣਾਈ ਸੀ। ਪਰ ਹੁਣ ਉਹ ਕਿੱਥੋ ਨੇ? ਉਹ ਸਾਰੇ ਹੀ ਖਤਮ ਹੋ ਗਏ ਨੇ।இடுக்கண்செய்கிறவன் அழிக்க ஆயத்தமாகிறபோது, நீ அவனுடைய உக்கிரத்துக்கு நித்தம் இடைவிடாமல் பயப்படுகிறதென்ன? இடுக்கண்செய்கிறவனுடைய உக்கிரம் எங்கே?

14 ਕੈਦ ਵਿੱਚਲੇ ਲੋਕ ਛੇਤੀ ਹੀ ਰਿਹਾ ਹੋ ਜਾਣਗੇ। ਉਹ ਕੈਦ ਵਿੱਚ ਮਰਨਗੇ ਤੇ ਸੜਨਗੇ ਨਹੀਂ। ਉਨ੍ਹਾਂ ਲੋਕਾਂ ਕੋਲ ਕਾਫ਼ੀ ਭੋਜਨ ਹੋਵੇਗਾ।சிறைப்பட்டுப்போனவன் தீவிரமாய் விடுதலையாவான்; அவன் கிடங்கிலே சாவதுமில்லை, அவனுடைய அப்பம் குறைவுபடுவதுமில்லை.

15 “ਮੈਂ, ਯਹੋਵਾਹ, ਤੁਹਾਡਾ ਪਰਮੇਸ਼ੁਰ ਹਾਂ। ਮੈਂ ਸਮੁੰਦਰ ਨੂੰ ਰਿੜਕ ਦਿੰਦਾ ਹਾਂ ਅਤੇ ਲਹਿਰਾਂ ਬੰਦ ਕਰ ਦਿੰਦਾ ਹਾਂ।” (ਉਸ ਦਾ ਨਾਮ ਸਰਬ-ਸ਼ਕਤੀਮਾਨ ਹੈ।)உன் தேவனாயிருக்கிற கர்த்தர் நானே; அலைகள் கொந்தளிக்கத்தக்கதாய் சமுத்திரத்தைக் குலுக்குகிற சேனைகளின் கர்த்தர் என்கிற நாமமுள்ளவர்.

16 “ਮੇਰੇ ਸੇਵਕ, ਮੈਂ ਤੈਨੂੰ ਉਹ ਸ਼ਬਦ ਦੇਵਾਂਗਾ ਜੋ ਮੈਂ ਚਾਹੁਂਨਾ ਕਿ ਤੂੰ ਆਖੇਁ। ਅਤੇ ਮੈਂ ਤੈਨੂੰ ਆਪਣੇ ਹੱਥੀਂ ਛਾਵਾਂ ਕਰਾਂਗਾ ਅਤੇ ਤੇਰੀ ਰੱਖਿਆ ਕਰਾਂਗਾ। ਮੈਂ ਤੇਰਾ ਇਸਤੇਮਾਲ ਨਵੇਂ ਅਕਾਸ਼ ਅਤੇ ਨਵੀਂ ਧਰਤੀ ਸਾਜਣ ਲਈ ਕਰਾਂਗਾ। ਮੈਂ ਤੇਰੀ ਵਰਤੋਂ ਇਸਰਾਏਲ ਨੂੰ ਇਹ ਆਖਣ ਲਈ ਕਰਾਂਗਾ, ‘ਤੁਸੀਂ ਮੇਰੇ ਲੋਕ ਹੋਂ।’”நான் வானத்தை நிலைப்படுத்தி, பூமியை அஸ்திபாரப்படுத்தி, சீயோனை நோக்கி: நீ என் ஜனமென்று சொல்வதற்காக, நான் என் வார்த்தையை உன் வாயிலே அருளி, என் கரத்தின் நிழலினால் உன்னை மறைக்கிறேன்.

17 ਪਰਮੇਸ਼ੁਰ ਨੇ ਇਸਰਾਏਲ ਨੂੰ ਸਜ਼ਾ ਦਿੱਤੀ ਜਾਗੋ! ਜਾਗੋ! ਯਰੂਸ਼ਲਮ, ਉੱਠ ਪਵੋ! ਯਹੋਵਾਹ ਤੇਰੇ ਨਾਲ ਬਹੁਤ ਨਾਰਾਜ਼ ਸੀ। ਇਸੇ ਲਈ ਤੈਨੂੰ ਸਜ਼ਾ ਦਿੱਤੀ ਗਈ। ਇਹ ਸਜ਼ਾ ਜ਼ਹਿਰ ਦੇ ਪਿਆਲੇ ਵਾਂਗ ਸੀ, ਜੋ ਤੈਨੂੰ ਪੀਣਾ ਪੈਣਾ ਸੀ, ਤੇ ਤੂੰ ਇਹ ਪੀ ਲਿਆ।எழும்பு, எழும்பு, கர்த்தருடைய உக்கிரத்தின் பாத்திரத்தை அவர் கையில் வாங்கிக் குடித்திருக்கிற எருசலேமே, எழுந்துநில், தத்தளிக்கச்செய்யும் பாத்திரத்தின் வண்டல்களை உறிஞ்சிக் குடித்தாய்.

18 ਯਰੂਸ਼ਲਮ ਵਿੱਚ ਬਹੁਤ ਲੋਕ ਹਨ ਪਰ ਉਨ੍ਹਾਂ ਵਿੱਚੋਂ ਕੋਈ ਵੀ ਉਸਦਾ ਆਗੂ ਨਹੀਂ ਬਣਿਆ। ਉਸ ਦੇ ਪੈਦਾ ਕੀਤੇ ਬੱਚਿਆਂ ਵਿੱਚੋਂ ਕੋਈ ਵੀ ਉਸਦਾ ਪੱਬ ਪ੍ਰਦਰਸ਼ਕ ਨਹੀਂ ਬਣਿਆ।அவள் பெற்ற புத்திரரெல்லாரிலும் அவளை நடத்துவார் ஒருவருமில்லை; அவள் வளர்த்த குமாரரெல்லாரிலும் அவளைக் கைகொடுத்து அழைப்பார் ஒருவருமில்லை.

19 ਯਰੂਸ਼ਲਮ ਲਈ ਮੁਸੀਬਤਾਂ ਦੋ ਸਮੂਹਾਂ ਵਿੱਚ ਆਈਆਂ। ਚੋਰੀ ਅਤੇ ਭੋਜਨ ਦੀ ਰਾਸ਼ਨਿਂਗ, ਵੱਡੀ ਭੁੱਖਮਰੀ ਅਤੇ ਜੰਗ। ਜਦੋਂ ਤੂੰ ਦੁੱਖ ਭੋਗ ਰਹੀ ਸੀ ਤਾਂ ਕਿਸੇ ਨੇ ਵੀ ਤੇਰੀ ਸਹਾਇਤਾ ਨਹੀਂ ਕੀਤੀ। ਕਿਸੇ ਬੰਦੇ ਨੇ ਤੇਰੇ ਉੱਤੇ ਦਇਆ ਨਹੀਂ ਕੀਤੀ।இவ்விரண்டும் உனக்குச் சம்பவித்தது; உனக்குப் பரிதபிக்கிறவன் யார்? பாழ்க்கடிப்பும், சங்காரமும், பஞ்சமும், பட்டயமும் வந்தன; யாரைக்கொண்டு உனக்கு ஆறுதல்செய்வேன்?

20 ਤੇਰੇ ਲੋਕ ਕਮਜ਼ੋਰ ਹੋ ਗਏ। ਉਹ ਧਰਤੀ ਤੇ ਡਿੱਗ ਪਏ ਤੇ ਉੱਥੇ ਹੀ ਪਏ ਰਹੇ। ਉਹ ਬੰਦੇ ਹਰ ਗਲੀ ਦੇ ਮੋੜ ਉੱਤੇ ਪਏ ਸਨ। ਉਹ ਜਾਲ ਵਿੱਚ ਫ਼ਸੇ ਜਾਨਵਰਾਂ ਵਰਗੇ ਸਨ। ਉਨ੍ਹਾਂ ਨੂੰ ਯਹੋਵਾਹ ਦੇ ਕਹਿਰ ਦੀ ਸਜ਼ਾ ਓਦੋਁ ਤੱਕ ਮਿਲੀ ਜਦੋਂ ਉਹ ਹੋਰ ਸਜ਼ਾ ਸਹਾਰਨ ਦੇ ਕਾਬਿਲ ਨਹੀਂ ਰਹੇ ਸਨ। ਜਦੋਂ ਪਰਮੇਸ਼ੁਰ ਨੇ ਆਖਿਆ ਕਿ ਉਹ ਉਨ੍ਹਾਂ ਨੂੰ ਹੋਰ ਸਜ਼ਾ ਦੇਵੇਗਾ, ਤਾਂ ਉਹ ਬਹੁਤ ਕਮਜ਼ੋਰ ਹੋ ਗਏ।உன் குமாரர் மூர்ச்சித்து விழுந்தார்கள்; அவர்கள், வலையிலே சிக்குண்ட கலைமானைப்போல, எல்லா வீதிகளின் முனையிலும், கர்த்தருடைய உக்கிரத்தினாலும், உன்தேவனுடைய கண்டிதத்தினாலும் நிறைந்தவர்களாய்க் கிடக்கிறார்கள்.

21 ਗਰੀਬ ਯਰੂਸ਼ਲਮ, ਸੁਣ ਮੇਰੀ ਗੱਲ। ਤੂੰ ਸ਼ਰਾਬੀ ਆਦਮੀ ਦੀ ਤਰ੍ਹਾਂ ਕਮਜ਼ੋਰ ਹੈਂ ਪਰ ਤੈਨੂੰ ਸ਼ਰਾਬ ਦਾ ਨਸ਼ਾ ਨਹੀਂ ਹੈ। ਤੂੰ ਜ਼ਹਿਰ ਦੇ ਉਸ ਪਿਆਲੇ ਕਾਰਣ ਕਮਜ਼ੋਰ ਹੈ।ஆகையால் சிறுமைப்பட்டவளே, மதுபானங்குடியாமல் வெறிகொண்டவளே, நீ கேள்.

22 ਤੁਹਾਡਾ ਪਰਮੇਸ਼ੁਰ ਅਤੇ ਮਾਲਿਕ, ਯਹੋਵਾਹ ਆਪਣੇ ਬੰਦਿਆਂ ਲਈ ਜੰਗ ਕਰੇਗਾ। ਉਹ ਤੈਨੂੰ ਆਖਦਾ ਹੈ, “ਦੇਖ, ਮੈਂ ਤੇਰੇ ਕੋਲੋਂ ਇਹ ‘ਜ਼ਹਿਰ ਪਿਆਲਾ’ ਖੋਹ ਰਿਹਾ ਹਾਂ। ਮੈਂ ਆਪਣਾ ਕਹਿਰ ਤੇਰੇ ਕੋਲੋਂ ਦੂਰ ਹਟਾ ਰਿਹਾ ਹਾਂ। ਤੈਨੂੰ ਮੇਰੇ ਗੁੱਸੇ ਦੀ ਹੁਣ ਹੋਰ ਸਜ਼ਾ ਨਹੀਂ ਮਿਲੇਗੀ।கர்த்தராகிய உன் ஆண்டவரும் தம்முடைய ஜனத்துக்காக வழக்காடப்போகிற உன் தேவனுமானவர் சொல்லுகிறது என்னவென்றால்: இதோ தத்தளிப்பின் பாத்திரத்தை உன் கையிலிருந்து நீக்கிப்போடுகிறேன், இனி என் உக்கிரத்தினுடைய பாத்திரத்தின் வண்டல்களை நீ குடிப்பதில்லை.

23 ਹੁਣ ਮੈਂ ਆਪਣੇ ਗੁੱਸੇ ਦੀ ਵਰਤੋਂ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਣ ਲਈ ਕਰਾਂਗਾ ਜਿਨ੍ਹਾਂ ਨੇ ਤੈਨੂੰ ਦੁੱਖ ਦਿੱਤਾ ਸੀ। ਉਨ੍ਹਾਂ ਲੋਕਾਂ ਨੇ ਤੈਨੂੰ ਮਾਰਨ ਦੀ ਕੋਸ਼ਿਸ਼ ਕੀਤੀ ਸੀ। ਉਨ੍ਹਾਂ ਤੈਨੂੰ ਆਖਿਆ ਸੀ, ‘ਸਾਡੇ ਅੱਗੇ ਝੁਕੋ, ਅਤੇ ਅਸੀਂ ਤੈਨੂੰ ਕੁਚਲ ਦਿਆਂਗੇ!’ ਉਨ੍ਹਾਂ ਨੇ ਤੈਨੂੰ ਉਨ੍ਹਾਂ ਅੱਗੇ ਝੁਕਣ ਲਈ ਮਜ਼ਬੂਰ ਕੀਤਾ। ਅਤੇ ਫ਼ੇਰ ਉਹ ਤੇਰੀ ਪਿੱਠ ਨੂੰ ਮਿੱਟੀ ਵਾਂਗ ਲਿਤਾੜਨ ਲੱਗੇ। ਤੂੰ ਉਨ੍ਹਾਂ ਲਈ ਚੱਲਣ ਵਾਲਾ ਇੱਕ ਰਸਤਾ ਸੀ।”உன்னை நோக்கி: நாங்கள் கடந்துபோகும்படிக்குக் குனியென்று சொல்லி, கடந்துபோகிறவர்களுக்கு நீ உன் முதுகைத் தரையும் வீதியுமாக்கும்படி, உன்னைச் சஞ்சலப்படுத்தினவர்களின் கையில் அதைக் கொடுப்பேன் என்றார்.

Tamil Bible