Isaiah 58 - PUNJABI (Tamil)
1 ਲੋਕਾਂ ਨੂੰ ਪਰਮੇਸ਼ੁਰ ਦੇ ਅਨੁਯਾਈ ਹੋਣ ਬਾਰੇ ਅਵੱਸ਼ ਦੱਸਿਆ ਜਾਵੇ ਜਿਂਨੀ ਉੱਚੀ ਤੁਸੀਂ ਕਰ ਸੱਕਦੇ ਹੋ ਪੁਕਾਰ ਕਰੋ! ਆਪਣੇ-ਆਪ ਨੂੰ ਰੋਕੋ ਨਾ। ਤੁਰ੍ਹੀ ਦੀ ਤਰ੍ਹਾਂ ਉੱਚੀ ਅਵਾਜ਼ ਕਰੋ। ਲੋਕਾਂ ਨੂੰ ਉਨ੍ਹਾਂ ਮੰਦੇ ਕੰਮਾਂ ਬਾਰੇ ਦੱਸੋ, ਜੋ ਉਨ੍ਹਾਂ ਨੇ ਕੀਤੇ ਨੇ। ਯਾਕੂਬ ਦੇ ਪਰਿਵਾਰ ਨੂੰ ਉਸ ਦੇ ਪਾਪਾਂ ਬਾਰੇ ਦੱਸੋ।சத்தமிட்டுக் கூப்பிடு; அடக்கிக்கொள்ளாதே; எக்காளத்தைப்போல உன் சத்தத்தை உயர்த்தி, என் ஜனத்துக்கு அவர்கள் மீறுதலையும், யாக்கோபின் வம்சத்தாருக்கு அவர்கள் பாவங்களையும் தெரிவி.
2 ਉਹ ਹਾਲੇ ਵੀ ਹਰ ਰੋਜ਼ ਮੈਨੂੰ ਭਾਲਣ ਲਈ ਆਉਂਦੇ ਹਨ। ਤੇ ਉਹ ਮੇਰੇ ਰਸਤਿਆਂ ਨੂੰ ਸਿਖਣ ਦਾ ਦਿਖਾਵਾ ਕਰਦੇ ਹਨ ਜਿਵੇਂ ਕਿ ਉਹ ਇੱਕ ਕੌਮ ਹੋਣ ਜੋ ਪਰਮੇਸ਼ੁਰ ਦੇ ਹੁਕਮਾਂ ਨੂੰ ਮੰਨ ਕੇ ਸਹੀ ਢੰਗ ਨਾਲ ਰਹਿ ਰਹੀ ਹੋਵੇ। ਉਹ ਮੈਨੂੰ ਉਨ੍ਹਾਂ ਦਾ ਨਿਆਂ ਕਰਨ ਲਈ ਆਖਦੇ ਹਨ। ਉਹ ਪਰਮੇਸ਼ੁਰ ਵੱਲ ਜਾਣ ਦੇ ਲਈ ਉਤਾਵਲੇ ਲੱਗਦੇ ਹਨ।தங்கள் தேவனுடைய நியாயத்தைவிட்டு விலகாமல் நீதியைச் செய்துவருகிற ஜாதியாரைப்போல் அவர்கள் நாடோறும் என்னைத் தேடி, என் வழிகளை அறிய விரும்புகிறார்கள்; நீதி நியாயங்களை என்னிடத்தில் விசாரித்து தேவனிடத்தில் சேர விரும்புகிறார்கள்.
3 ਹੁਣ ਉਹ ਲੋਕ ਆਖਦੇ ਹਨ, “ਅਸੀਂ ਤੁਹਾਡਾ ਆਦਰ ਕਰਨ ਲਈ ਵਰਤ ਰੱਖਦੇ ਹਾਂ। ਤੁਸੀਂ ਸਾਨੂੰ ਕਿਉਂ ਨਹੀਂ ਦੇਖਦੇ? ਅਸੀਂ ਤੁਹਾਡਾ ਆਦਰ ਕਰਨ ਲਈ ਆਪਣੇ ਸਰੀਰਾਂ ਨੂੰ ਕਸ਼ਟ ਦਿੰਦੇ ਹਾਂ। ਤੁਸੀਂ ਸਾਡੇ ਵੱਲ ਧਿਆਨ ਕਿਉਂ ਨਹੀਂ ਦਿੰਦੇ?” ਪਰ ਯਹੋਵਾਹ ਆਖਦਾ ਹੈ, “ਤੁਸੀਂ ਆਪਣੇ ਆਪ ਨੂੰ ਪ੍ਰਸੰਨ ਕਰਨ ਲਈ ਉਨ੍ਹਾਂ ਖਾਸ ਮੌਕਿਆਂ ਉੱਤੇ ਵਰਤ ਰੱਖਦੇ ਹੋ। ਅਤੇ ਤੁਸੀਂ ਆਪਣੇ ਸੇਵਕਾਂ ਨੂੰ ਸਤਾਉਂਦੇ ਅਤੇ ਤਸੀਹੇ ਦਿੰਦੇ ਹੋ ਨਾ ਕਿ ਆਪਣੇ ਸਰੀਰਾਂ ਨੂੰ।நாங்கள் உபவாசம்பண்ணும்போது நீர் நோக்காமலிருக்கிறதென்ன? நாங்கள் எங்கள் ஆத்துமாக்களை ஒடுக்கும்போது நீர் அதை அறியாமலிருக்கிறதென்ன என்கிறார்கள்; இதோ, நீங்கள் உபவாசிக்கும் நாளிலே உங்கள் இச்சையின்படி நடந்து, உங்கள் வேலைகளையெல்லாம் கட்டாயமாய்ச் செய்கிறீர்கள்.
4 ਤੁਸੀਂ ਭੁੱਖੇ ਹੁੰਦੇ ਹੋ, ਪਰ ਰੋਟੀ ਲਈ ਨਹੀਂ। ਤੁਸੀਂ ਭੁੱਖੇ ਹੁੰਦੇ ਹੋ ਲੜਨ ਝਗੜਨ ਲਈ, ਰੋਟੀ ਲਈ ਨਹੀਂ। ਤੁਸੀਂ ਆਪਣੇ ਮੰਦੇ ਹੱਥਾਂ ਨਾਲ ਲੋਕਾਂ ਨੂੰ ਦੁੱਖ ਦੇਣ ਦੇ ਭੁੱਖੇ ਹੁੰਦੇ ਹੋ। ਜਦੋਂ ਤੁਸੀਂ ਵਰਤ ਰੱਖਦੇ ਹੋ ਤਾਂ ਇਹ ਮੇਰੇ ਲਈ ਨਹੀਂ ਹੁੰਦਾ। ਤੁਸੀਂ ਮੇਰੀ ਉਸਤਤ ਕਰਨ ਲਈ ਆਪਣੀ ਅਵਾਜ਼ ਦੀ ਵਰਤੋਂ ਕਰਨੀ ਨਹੀਂ ਚਾਹੁੰਦੇ।இதோ, வழக்குக்கும் வாதுக்கும் துஷ்டத்தனத்தையுடைய கையினால் குத்துகிறதற்கும் உபவாசிக்கிறீர்கள்; நீங்கள் உங்கள் கூக்குரலை உயரத்திலே கேட்கப்பண்ணும்படியாய், இந்நாளில் உபவாசிக்கிறதுபோல் உபவாசியாதிருங்கள்
5 ਕੀ ਤੁਸੀਂ ਇਹ ਸੋਚਦੇ ਹੋ ਕਿ ਇਨ੍ਹਾਂ ਖਾਸ ਮੌਕਿਆਂ ਉੱਤੇ ਵਰਤ ਰੱਖ ਕੇ ਕਿ ਮੈਂ ਸਿਰਫ਼ ਲੋਕਾਂ ਨੂੰ ਆਪਣੇ ਸਰੀਰਾਂ ਨੂੰ ਕਸ਼ਟ ਦਿੰਦਿਆਂ ਹੀ ਦੇਖਣਾ ਚਾਹੁੰਦਾ ਹਾਂ? ਕੀ ਤੁਸੀਂ ਇਹ ਸੋਚਦੇ ਹੋ ਕਿ ਮੈਂ ਇਹ ਚਾਹੁੰਦਾ ਹਾਂ ਕਿ ਲੋਕ ਮੁਰਦਾ ਪੌਦਿਆਂ ਵਾਂਗ ਆਪਣੇ ਸਿਰ ਝੁਕਾਉਣ ਅਤੇ ਗ਼ਮ ਦੇ ਵਸਤਰ ਪਾਉਣ? ਕੀ ਤੁਸੀਂ ਸੋਚਦੇ ਹੋ ਕਿ ਮੈਂ ਇਹ ਚਾਹੁੰਦਾ ਹਾਂ ਕਿ ਲੋਕ ਰਾਖ ਉੱਤੇ ਬੈਠ ਕੇ ਉਦਾਸੀ ਪ੍ਰਗਟਾਉਣ। ਤੁਸੀਂ ਆਪਣੇ ਖਾਸ ਮੌਕਿਆਂ ਉੱਤੇ ਵਰਤ ਰੱਖ ਕੇ ਅਜਿਹਾ ਹੀ ਕਰਦੇ ਹੋ। ਕੀ ਤੁਸੀਂ ਸੋਚਦੇ ਹੋ ਇਹੀ ਹੈ ਜੋ ਯਹੋਵਾਹ ਚਾਹੁੰਦਾ ਹੈ?மனுஷன் தன் ஆத்துமாவை ஒடுக்குகிறதும், தலைவணங்கி நாணலைப்போல் இரட்டிலும் சாம்பலிலும் படுத்துக்கொள்ளுகிறதும், எனக்குப் பிரியமான உபவாச நாளாயிருக்குமோ இதையா உபவாசமென்றும் கர்த்தருக்குப் பிரியமான நாளென்றும் சொல்லுவாய்?
6 “ਮੈਂ ਤੁਹਾਨੂੰ ਉਸ ਖਾਸ ਦਿਹਾੜੇ ਬਾਰੇ ਦੱਸਾਂਗਾ ਜੋ ਮੈਂ ਚਾਹੁੰਦਾ ਹਾਂ-ਲੋਕਾਂ ਨੂੰ ਮੁਕਤ ਕਰਨ ਵਾਲਾ ਦਿਹਾੜਾ। ਮੈਂ ਉਹ ਦਿਨ ਚਾਹੁੰਦਾ ਹਾਂ ਜਦੋਂ ਤੁਸੀਂ ਮੁਸੀਬਤ ਦੇ ਮਾਰੇ ਬੰਦਿਆਂ ਨੂੰ ਮੁਕਤ ਕਰੋ। ਮੈਂ ਉਹ ਦਿਹਾੜਾ ਚਾਹੁੰਦਾ ਹਾਂ ਜਦੋਂ ਤੁਸੀਂ ਉਨ੍ਹਾਂ ਦੇ ਮੋਢਿਆਂ ਤੋਂ ਭਾਰ ਲਾਹ ਦਿਓ।அக்கிரமத்தின் கட்டுகளை அவிழ்க்கிறதும், நுகத்தடியின் பிணையல்களை நெகிழ்க்கிறதும், நெருக்கப்பட்டிருக்கிறவர்களை விடுதலையாக்கிவிடுகிறதும், சகல நுகத்தடிகளையும் உடைத்துப்போடுகிறதும்,
7 ਮੈਂ ਚਾਹੁੰਦਾ ਹਾਂ ਕਿ ਤੁਸੀਂ ਭੁੱਖੇ ਲੋਕਾਂ ਨਾਲ ਆਪਣਾ ਭੋਜਨ ਸਾਂਝਾ ਕਰੋ। ਮੈਂ ਚਾਹੁੰਦਾ ਹਾਂ ਕਿ ਤੁਸੀਂ ਉਨ੍ਹਾਂ ਲੋਕਾਂ ਦੀ ਤਲਾਸ਼ ਕਰੋ ਜਿਨ੍ਹਾਂ ਦੇ ਘਰ ਨਹੀਂ ਹਨ, ਅਤੇ ਮੈਂ ਚਾਹੁੰਦਾ ਹਾਂ ਕਿ ਤੁਸੀਂ ਉਨ੍ਹਾਂ ਨੂੰ ਆਪਣੇ ਘਰਾਂ ਵਿੱਚ ਲਿਆਵੋ। ਜਦੋਂ ਤੁਸੀਂ ਕੋਈ ਅਜਿਹਾ ਬੰਦਾ ਦੇਖੋ ਜਿਸ ਕੋਲ ਕੱਪੜੇ ਨਹੀਂ ਹਨ-ਤਾਂ ਉਸ ਨੂੰ ਆਪਣੇ ਕੱਪੜੇ ਦਿਓ! ਉਨ੍ਹਾਂ ਲੋਕਾਂ ਦੀ ਸਹਾਇਤਾ ਕਰਨ ਤੋਂ ਭੱਜੋ ਨਾ। ਉਹ ਤੁਹਾਡੇ ਵਰਗੇ ਹੀ ਹਨ।”பசியுள்ளவனுக்கு உன் ஆகாரத்தைப் பகிர்ந்துகொடுக்கிறதும், துரத்துண்ட சிறுமையானவர்களை வீட்டிலே சேர்த்துக்கொள்ளுகிறதும், வஸ்திரமில்லாதவனைக்கண்டால் அவனுக்கு வஸ்திரங் கொடுக்கிறதும், உன் மாம்சமானவனுக்கு உன்னை ஒளிக்காமலிருக்கிறதும் அல்லவோ எனக்கு உகந்த உபவாசம்.
8 ਜੇ ਤੁਸੀਂ ਇਹ ਗੱਲਾਂ ਕਰੋਗੇ, ਤੁਹਾਡੀ ਰੌਸ਼ਨੀ ਚਮਕਣ ਲੱਗ ਪਵੇਗੀ ਜਿਵੇਂ ਸਵੇਰੇ ਦੀ ਲੋਅ ਚਮਕਣ ਲਗਦੀ ਹੈ। ਫ਼ੇਰ ਤੁਹਾਡੇ ਜ਼ਖਮ ਭਰ ਜਾਣਗੇ। ਤੁਹਾਡੀ ਨੇਕੀ (ਪਰਮੇਸ਼ੁਰ) ਤੁਹਾਡੇ ਅੱਗੇ-ਅੱਗੇ ਤੁਰੇਗੀ ਅਤੇ ਯਹੋਵਾਹ ਦੀ ਸ਼ਾਨ ਤੁਹਾਡੇ ਪਿੱਛੇ-ਪਿੱਛੇ ਆਵੇਗੀ।அப்பொழுது விடியற்கால வெளுப்பைப்போல உன் வெளிச்சம் எழும்பி உன் சுகவாழ்வு சீக்கிரத்தில் துளிர்த்து உன் நீதி உனக்கு முன்னாலே செல்லும்; கர்த்தருடைய மகிமை உன்னைப் பின்னாலே காக்கும்.
9 ਫ਼ੇਰ ਤੁਸੀਂ ਯਹੋਵਾਹ ਨੂੰ ਸਦ੍ਦੋਗੇ, ਅਤੇ ਯਹੋਵਾਹ ਤੁਹਾਨੂੰ ਉੱਤਰ ਦੇਵੇਗਾ। ਤੁਸੀਂ ਯਹੋਵਾਹ ਅੱਗੇ ਪੁਕਾਰ ਕਰੋਗੇ ਅਤੇ ਉਹ ਆਖੇਗਾ, “ਮੈਂ ਇੱਥੇ ਹਾਂ।” ਤੁਹਾਨੂੰ ਚਾਹੀਦਾ ਹੈ ਕਿ ਲੋਕਾਂ ਨੂੰ ਮਸੀਬਤਾਂ ਅਤੇ ਬੋਝ ਦੇਣ ਤੋਂ ਹਟ੍ਟ ਜਾਓ। ਤੁਹਾਨੂੰ ਕੌੜੇ ਬੋਲ ਬੋਲਣੇ ਛੱਡ ਦੇਣੇ ਚਾਹੀਦੇ ਹਨ ਅਤੇ ਲੋਕਾਂ ਉੱਤੇ ਇਲਜ਼ਾਮ ਧਰਨਾ ਛੱਡ ਦੇਣਾ ਚਾਹੀਦਾ ਹੈ।அப்பொழுது நீ கூப்பிடுவாய், கர்த்தர் மறுஉத்தரவு கொடுப்பார்; நீ சத்தமிடுவாய்: இதோ, நான் இருக்கிறேன் என்று சொல்லுவார். நுகத்தடியையும் விரல் நீட்டுதலையும் நிபச்சொல்லையும், நீ உன் நடுவிலிருந்து அகற்றி,
10 ਤੁਹਾਨੂੰ ਭੁੱਖੇ ਲੋਕਾਂ ਉੱਤੇ ਦੁੱਖ ਮਹਿਸੂਸ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਭੋਜਨ ਦੇਣਾ ਚਾਹੀਦਾ ਹੈ। ਤੁਹਾਨੂੰ ਮੁਸੀਬਤ ਵਿੱਚ ਫ਼ਸੇ ਲੋਕਾਂ ਦੀ ਸਹਾਇਤਾ ਕਰਨੀ ਚਾਹੀਦੀ ਹੈ-ਅਤੇ ਉਨ੍ਹਾਂ ਦੀਆਂ ਲੋੜਾਂ ਪੂਰੀਆਂ ਕਰਨੀਆਂ ਚਾਹੀਦੀਆਂ ਹਨ। ਫ਼ੇਰ ਤੁਹਾਡੀ ਰੌਸ਼ਨੀ ਹਨੇਰੇ ਵਿੱਚ ਵੀ ਚਮਕੇਗੀ, ਅਤੇ ਤੁਹਾਨੂੰ ਕੋਈ ਉਦਾਸੀ ਮਹਿਸੂਸ ਨਹੀਂ ਹੋਵੇਗੀ। ਤੁਸੀਂ ਸਿਖਰ ਦੁਪਿਹਰੇ ਦੀ ਧੁੱਪ ਵਾਂਗ ਚਮਕੋਗੇ।பசியுள்ளவனிடத்தில் உன் ஆத்துமாவைச் சாய்த்து, சிறுமைப்பட்ட ஆத்துமாவைத் திருப்தியாக்கினால், அப்பொழுது இருளில் உன் வெளிச்சம் உதித்து, உன் அந்தகாரம் மத்தியானத்தைப்போலாகும்.
11 ਯਹੋਵਾਹ ਹਮੇਸ਼ਾ ਤੁਹਾਡੀ ਅਗਵਾਈ ਕਰੇਗਾ। ਉਹ ਖੁਸ਼ਕ ਧਰਤੀਆਂ ਵਿੱਚ ਤੁਹਾਡੀ ਰੂਹ ਨੂੰ ਸੰਤੁਸ਼ਟ ਕਰੇਗਾ। ਯਹੋਵਾਹ ਤੁਹਾਡੀਆਂ ਹੱਡੀਆਂ ਵਿੱਚ ਤਾਕਤ ਭਰੇਗਾ। ਤੁਸੀਂ ਉਸ ਬਾਗ਼ ਵਰਗੇ ਹੋਵੋਗੇ ਜਿਸ ਨੂੰ ਬਹੁਤ ਪਾਣੀ ਮਿਲਦਾ ਹੈ। ਤੁਸੀਂ ਉਸ ਝਰਨੇ ਵਾਂਗ ਹੋਵੋਗੇ ਜਿੱਥੇ ਹਮੇਸ਼ਾ ਪਾਣੀ ਰਹਿੰਦਾ ਹੈ।கர்த்தர் நித்தமும் உன்னை நடத்தி, மகா வறட்சியான காலங்களில் உன் ஆத்துமாவைத் திருப்தியாக்கி, உன் எலும்புகளை நிணமுள்ளதாக்குவார்; நீ நீர்ப்பாய்ச்சலான தோட்டத்தைப்போலவும், வற்றாத நீரூற்றைப்போலவும் இருப்பாய்.
12 ਕਈ ਸਾਲਾਂ ਤੱਕ ਤੁਹਾਡੇ ਸ਼ਹਿਰ ਤਬਾਹ ਹੁੰਦੇ ਰਹੇ ਹਨ। ਪਰ ਨਵੇਂ ਸ਼ਹਿਰ ਉਸਾਰੇ ਜਾਣਗੇ ਅਤੇ ਇਨ੍ਹਾਂ ਸ਼ਹਿਰਾਂ ਦੀਆਂ ਬੁਨਿਆਦਾਂ ਬਹੁਤ ਸਾਰੇ ਸਾਲਾਂ ਤੱਕ ਕਾਇਮ ਰਹਿਣਗੀਆਂ। ਤੁਹਾਨੂੰ ਸੱਦਿਆ ਜਾਵੇਗਾ, “ਉਹ ਜਿਹੜਾ ਕੰਧਾਂ ਦੀ ਮੁਰੰਮਤ ਕਰਦਾ ਹੈ।” ਅਤੇ ਤੁਹਾਨੂੰ ਬੁਲਾਇਆ ਜਾਵੇਗਾ, ਉਹ ਜਿਹੜਾ ਰਾਹਾਂ ਅਤੇ ਮਕਾਨਾਂ ਦੀ ਉਸਾਰੀ ਕਰਦਾ ਹੈ।உன்னிடத்திலிருந்து தோன்றினவர்கள் பூர்வமுதல் பாழாய்க் கிடந்த ஸ்தலங்களைக் கட்டுவார்கள்; தலைமுறை தலைமுறையாக இருக்கும் அஸ்திபாரங்கள்மேல் நீ கட்டுவாய்; திறப்பானதை அடைக்கிறவன் என்றும், குடியிருக்கும்படி பாதைகளைத் திருத்துகிறவன் என்றும் நீ பெயர் பெறுவாய்.
13 ਇਹ ਗੱਲ ਓਦੋਁ ਵਾਪਰੇਗੀ ਜਦੋਂ ਤੁਸੀਂ ਸਬਾਤ ਬਾਰੇ ਪਰਮੇਸ਼ੁਰ ਦੇ ਨੇਮ ਦੇ ਖਿਲਾਫ਼ ਪਾਪ ਕਰਨਾ ਛੱਡ ਦਿਓਗੇ। ਅਤੇ ਇਹ ਓਦੋਁ ਵਾਪਰੇਗਾ ਜਦੋਂ ਤੁਸੀਂ ਉਸ ਖਾਸ ਦਿਹਾੜੇ ਆਪਣੇ ਆਪ ਨੂੰ ਪ੍ਰਸੰਨ ਕਰਨ ਵਾਲੇ ਕੰਮ ਕਰਨੇ ਛੱਡ ਦਿਓਗੇ। ਤੁਹਾਨੂੰ ਚਾਹੀਦਾ ਹੈ ਕਿ ਸਬਾਤ ਨੂੰ ਪ੍ਰਸੰਨਤਾ ਦਾ ਦਿਨ ਆਖੋ। ਤੁਹਾਨੂੰ ਯਹੋਵਾਹ ਦੇ ਖਾਸ ਦਿਨ ਦਾ ਆਦਰ ਕਰਨਾ ਚਾਹੀਦਾ ਹੈ। ਤੁਹਾਨੂੰ ਚਾਹੀਦਾ ਹੈ ਕਿ ਉਸ ਦਿਨ ਦਾ ਆਦਰ ਉਹ ਗੱਲਾਂ ਨਾ ਕਰਕੇ ਜਾਂ ਆਖ ਕੇ ਕਰੋ ਜਿਹੜੀਆਂ ਤੁਸੀਂ ਹਰ ਰੋਜ਼ ਕਰਦੇ ਹੋ।என் பரிசுத்தநாளாகிய ஓய்வுநாளிலே உனக்கு இஷ்டமானதைச் செய்யாதபடி, உன் காலை விலக்கி, உன்வழிகளின்படி, நடவாமலும், உனக்கு இஷ்டமானதைச் செய்யாமலும் உன் சொந்தப்பேச்சைப் பேசாமலிருந்து ஓய்வுநாளை மனமகிழ்ச்சியின் நாளென்றும், கர்த்தருடைய பரிசுத்த நாளை மகிமையுள்ள நாளென்றும் சொல்லி, அதை மகிமையாக எண்ணுவாயானால்,
14 ਫ਼ੇਰ ਤੁਸੀਂ ਯਹੋਵਾਹ ਨੂੰ ਆਪਣੇ ਉੱਤੇ ਮਿਹਰ ਕਰਨ ਲਈ ਆਖ ਸੱਕਦੇ ਹੋ। ਅਤੇ ਉਹ ਤੁਹਾਨੂੰ ਧਰਤੀ ਤੋਂ ਬਹੁਤ ਉੱਚੀਆਂ ਥਾਵਾਂ ਤੇ ਲੈ ਜਾਵੇਗਾ। ਅਤੇ ਉਹ ਤੁਹਾਨੂੰ ਉਹ ਸਾਰੀਆਂ ਚੀਜ਼ਾਂ ਦੇ ਦੇਵੇਗਾ ਜਿਹੜੀਆਂ ਤੁਹਾਡੇ ਪਿਤਾ ਯਾਕੂਬ ਦੀ ਮਲਕੀਅਤ ਸਨ। ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ ਨੇ।அப்பொழுது கர்த்தரில் மனமகிழ்ச்சியாயிருப்பாய், பூமியின் உயர்ந்த இடங்களில் உன்னை ஏறியிருக்கும்டி பண்ணி உன் தகப்பனாகிய யாக்கோபுடைய சுதந்தரத்தால் உன்னைப் போஷிப்பேன்; கர்த்தருடைய வாய் இதைச் சொல்லிற்று.
Tamil Bible