Jeremiah 36 - PUNJABI (Tamil)
1 ਪਾਤਸ਼ਾਹ ਯਹੋਯਾਕੀਮ ਦਾ ਯਿਰਮਿਯਾਹ ਦੀ ਪੱਤਰੀ ਨੂੰ ਸਾੜਨਾ ਯਿਰਮਿਯਾਹ ਨੂੰ ਯਹੋਵਾਹ ਦਾ ਸੰਦੇਸ਼ ਮਿਲਿਆ। ਇਹ ਗੱਲ ਉਦੋਂ ਦੀ ਹੈ ਜਦੋਂ ਯੋਸ਼ੀਯਾਹ ਦਾ ਪੁੱਤਰ ਯਹੋਯਾਕੀਮ ਯਹੂਦਾਹ ਦਾ ਰਾਜਾ ਸੀ ਅਤੇ ਉਸ ਦੇ ਰਾਜ ਦਾ ਚੌਬਾ ਵਰ੍ਹਾ ਸੀ। ਯਹੋਵਾਹ ਵੱਲੋਂ ਸੰਦੇਸ਼ ਇਹ ਸੀ:யோசியாவின் குமாரனாகிய யோயாக்கீம் என்னும் யூதா ராஜாவின் நாலாம் வருஷத்திலே கர்த்தரால் எரேமியாவுக்கு உண்டான வார்த்தை என்னவென்றால்:
2 “ਯਿਰਮਿਯਾਹ, ਇੱਕ ਪੱਤਰੀ ਲੈ ਅਤੇ ਉਸ ਉੱਤੇ ਉਨ੍ਹਾਂ ਸਮੂਹ ਸੰਦੇਸ਼ਾਂ ਨੂੰ ਲਿਖ ਲੈ ਜਿਹੜੇ ਮੈਂ ਤੈਨੂੰ ਦਿੱਤੇ ਹਨ। ਮੈਂ ਤੇਰੇ ਨਾਲ ਇਸਰਾਏਲ ਅਤੇ ਯਹੂਦਾਹ ਅਤੇ ਸਾਰੀਆਂ ਕੌਮਾਂ ਬਾਰੇ ਗੱਲ ਕੀਤੀ ਹੈ। ਉਸ ਸਮੇਂ ਤੋਂ ਲੈ ਕੇ, ਜਦੋਂ ਯੋਸ਼ੀਯਾਹ ਰਾਜਾ ਸੀ, ਹੁਣ ਤੀਕ ਮੇਰੇ ਵੱਲੋਂ ਬੋਲੇ ਗਏ ਸਾਰੇ ਸ਼ਬਦਾਂ ਨੂੰ ਲਿਖ ਲੈ।நீ ஒரு புஸ்தகச் சுருளை எடுத்து, யோசியாவின் நாட்களிலே நான் உன்னுடனே பேசின நாள் முதற்கொண்டு இந்நாள்மட்டும் இஸ்ரவேலைக்குறித்தும், யூதாவைக்குறித்தும், சகல ஜாதிகளைக் குறித்தும் உன்னோடே சொன்ன எல்லா வார்த்தைகளையும் அதிலே எழுது.
3 ਸ਼ਾਇਦ ਯਹੂਦਾਹ ਦਾ ਪਰਿਵਾਰ ਉਸ ਬਾਰੇ ਸੁਣ ਲਵੇ ਜੋ ਕੁਝ ਮੈਂ ਉਨ੍ਹਾਂ ਨਾਲ ਕਰਨ ਦੀਆਂ ਵਿਉਂਤਾਂ ਬਣਾ ਰਿਹਾ ਹਾਂ। ਅਤੇ ਸ਼ਾਇਦ ਉਹ ਮੰਦੇ ਕੰਮ ਕਰਨ ਤੋਂ ਹਟ ਜਾਣ। ਜੇ ਉਹ ਅਜਿਹਾ ਕਰਨਗੇ ਤਾਂ ਮੈਂ ਉਨ੍ਹਾਂ ਦੇ ਕੀਤੇ ਹੋਏ ਪਾਪ ਬਖਸ਼ ਦਿਆਂਗਾ।”யூதாவின் குடும்பத்தார், அவரவர் தங்கள் பொல்லாத வழியைவிட்டுத் திரும்பும்படியாகவும், தங்களுக்கு நான் செய்ய நினைத்திருக்கிற தீங்குகளைக் குறித்து ஒருவேளை அவர்கள் கேட்பார்கள் என்றார்.
4 ਇਸ ਲਈ ਯਿਰਮਿਯਾਹ ਨੇ ਬਾਰੂਕ ਨਾਂ ਦੇ ਇੱਕ ਬੰਦੇ ਨੂੰ ਬੁਲਾਇਆ। ਬਾਰੂਕ ਨੇਰੀਯਾਹ ਦਾ ਪੁੱਤਰ ਸੀ। ਯਿਰਮਿਯਾਹ ਨੇ ਉਸ ਨੂੰ ਉਹ ਸੰਦੇਸ਼ ਸੁਣਾਏ ਜਿਹੜੇ ਉਸ ਨੂੰ ਯਹੋਵਾਹ ਨੇ ਸੁਣਾਏ ਸਨ। ਜਦੋਂ ਯਿਰਮਿਯਾਹ ਬੋਲ ਰਿਹਾ ਸੀ ਤਾਂ ਬਾਰੂਕ ਨੇ ਉਨ੍ਹਾਂ ਸੰਦੇਸ਼ਾਂ ਨੂੰ ਪੱਤਰੀ ਉੱਤੇ ਲਿਖ ਲਿਆ।அப்பொழுது எரேமியா நேரியாவின் குமாரனாகிய பாருக்கை அழைத்தான்; பாருக்கு என்பவன் கர்த்தர் எரேமியாவுடனே சொல்லிவந்த எல்லா வார்த்தைகளையும் அவன் வாய் சொல்ல ஒரு புஸ்தகச் சுருளில் எழுதினான்.
5 ਫ਼ੇਰ ਯਿਰਮਿਯਾਹ ਨੇ ਬਾਰੂਕ ਨੂੰ ਆਖਿਆ, ਮੈ ਯਹੋਵਾਹ ਦੇ ਮੰਦਰ ਵਿੱਚ ਨਹੀਂ ਜਾ ਸੱਕਦਾ। ਮੈਨੂੰ ਓੱਥੇ ਜਾਣ ਦੀ ਇਜਾਜ਼ਤ ਨਹੀ।பின்பு எரேமியா பாருக்கை நோக்கி: நான் அடைக்கப்பட்டவன்; நான் கர்த்தருடைய ஆலயத்துக்குள் பிரவேசிக்கக் கூடாது.
6 ਇਸ ਲਈ ਮੈਂ ਚਾਹੁੰਦਾ ਹਾਂ ਕਿ ਤੂੰ ਯਹੋਵਾਹ ਦੇ ਮੰਦਰ ਵੱਲ ਜਾਵੇਂ। ਓੱਥੇ ਰੋਜ਼ੇ ਦੇ ਦਿਨ ਜਾਵੀਂ ਅਤੇ ਲੋਕਾਂ ਨੂੰ ਉਹ ਪੱਤਰੀ ਪੜ੍ਹ ਸੁਣਾਵੀਁ। ਲੋਕਾਂ ਨੂੰ ਯਹੋਵਾਹ ਦੇ ਉਹ ਸੰਦੇਸ਼ ਪੜ੍ਹ ਕੇ ਸੁਣਾਵੀਁ ਜਿਹੜੇ ਤੂੰ ਮੇਰੇ ਪਾਸੋਂ ਸੁਣ ਕੇ ਪੱਤਰੀ ਵਿੱਚ ਲਿਖੇ ਹਨ। ਯਹੂਦਾਹ ਦੇ ਉਨ੍ਹਾਂ ਸਾਰੇ ਲੋਕਾਂ ਨੂੰ ਜਿਹੜੇ ਆਪੋ-ਆਪਣੇ ਸ਼ਹਿਰਾਂ ਵਿੱਚੋਂ ਚੱਲ ਕੇ ਯਰੂਸ਼ਲਮ ਆਏ ਹਨ, ਉਹ ਸੰਦੇਸ਼ ਪੜ੍ਹ ਕੇ ਸੁਣਾਈਁ।நீ உள்ளே பிரவேசித்து, என் வாய் சொல்ல நீ எழுதின சுருளிலுள்ள கர்த்தருடைய வார்த்தைகளைக் கர்த்தருடைய ஆலயத்தில் உபவாச நாளிலே ஜனங்களுடைய செவிகள் கேட்க வாசிப்பதுமன்றி, தங்கள் பட்டணங்களிலிருந்து வருகிற எல்லா யூதா கோத்திரத்தாரும் கேட்கும்படி அவைகளை வாசிப்பாயாக.
7 ਸ਼ਾਇਦ ਉਹ ਲੋਕ ਯਹੋਵਾਹ ਅੱਗੇ ਸਹਾਇਤਾ ਲਈ ਬੇਨਤੀ ਕਰਨ। ਸ਼ਾਇਦ ਹਰੇਕ ਬੰਦਾ ਮੰਦੇ ਕੰਮ ਕਰਨ ਤੋਂ ਹਟ ਜਾਵੇ। ਯਹੋਵਾਹ ਨੇ ਐਲਾਨ ਕੀਤਾ ਹੈ ਕਿ ਉਹ ਉਨ੍ਹਾਂ ਲੋਕਾਂ ਨਾਲ ਬਹੁਤ ਨਾਰਾਜ਼ ਹੈ।”ஒருவேளை அவர்கள் கர்த்தருடைய முகத்துக்கு முன்பாகப் பணிந்து விண்ணப்பம்பண்ணி, அவரவர் தங்கள் பொல்லாத வழியை விட்டுத் திரும்புவார்கள்; கர்த்தர் இந்த ஜனத்துக்கு விரோதமாகக் கூறியிருக்கிற கோபமும் உக்கிரமும் பெரியது என்று சொன்னான்.
8 ਇਸ ਲਈ ਨੇਰੀਆਹ ਦੇ ਪੁੱਤਰ ਬਾਰੂਕ ਨੇ ਉਹ ਹਰ ਗੱਲ ਕੀਤੀ ਜਿਹੜੀ ਨਬੀ ਯਿਰਮਿਯਾਹ ਨੇ ਉਸ ਨੂੰ ਕਰਨ ਲਈ ਆਖੀ ਸੀ। ਬਾਰੂਕ ਨੇ ਉਹ ਪੱਤਰੀ ਉੱਚੀ ਆਵਾਜ਼ ਵਿੱਚ ਪੜ੍ਹ ਕੇ ਸੁਣਾਈ ਜਿਸ ਉੱਤੇ ਯਹੋਵਾਹ ਦੇ ਸੰਦੇਸ਼ ਲਿਖੇ ਹੋਏ ਸਨ। ਉਸ ਨੇ ਇਸ ਨੂੰ ਯਹੋਵਾਹ ਦੇ ਮੰਦਰ ਵਿੱਚ ਪੜ੍ਹ ਕੇ ਸੁਣਾਇਆ।அப்படியே நேரியாவின் குமாரனாகிய பாருக்கு அந்தப் புஸ்தகத்தில், கர்த்தருடைய ஆலயத்தில், கர்த்தருடைய வார்த்தைகளை வாசிக்கும்படி எரேமியா தீர்க்கதரிசி தனக்குக் கற்பித்தபடியெல்லாம் செய்தான்.
9 ਯਹੋਯਾਕੀਮ ਦੇ ਰਾਜਕਾਲ ਦੇ ਪੰਦਰ੍ਹਵੇਂ ਵਰ੍ਹੇ ਦਾ ਨੌਵਾਂ ਮਹੀਨਾ ਸੀ ਜਦੋਂ ਇੱਕ ਰੋਜ਼ੇ ਦਾ ਐਲਾਨ ਹੋਇਆ। ਉਹ ਸਾਰੇ ਲੋਕ ਜਿਹੜੇ ਯਰੂਸ਼ਲਮ ਵਿੱਚ ਰਹਿੰਦੇ ਸਨ ਅਤੇ ਹਰ ਕੋਈ ਜਿਹੜਾ ਯਹੂਦਾਹ ਦੇ ਕਸਬਿਆਂ ਵਿੱਚੋਂ ਯਰੂਸ਼ਲਮ ਆਇਆ ਸੀ ਸਾਰਿਆਂ ਨੂੰ ਯਹੋਵਾਹ ਅੱਗੇ ਵਰਤ ਰੱਖਣਾ ਚਾਹੀਦਾ ਸੀ।யோசியாவின் குமாரனாகிய யோயாக்கீம் என்னும் யூதா ராஜாவின் ஐந்தாம் வருஷத்து ஒன்பதாம் மாதத்திலே, எருசலேமிலிருக்கிற எல்லா ஜனத்துக்கும், யூதாவின் பட்டணங்களிலிருந்து எருசலேமுக்கு வருகிற எல்லா ஜனத்துக்கும், கர்த்தருக்கு முன்பாக உபவாசம் செய்யவேண்டுமென்று கூறப்பட்டது.
10 ਉਸ ਸਮੇਂ, ਬਾਰੂਕ ਨੇ ਉਹ ਪੱਤਰੀ ਪੜ੍ਹੀ ਜਿਸ ਵਿੱਚ ਯਿਰਮਿਯਾਹ ਦੇ ਸ਼ਬਦ ਸ਼ਾਮਿਲ ਸਨ। ਉਸ ਨੇ ਪੱਤਰੀ ਨੂੰ ਯਹੋਵਾਹ ਦੇ ਮੰਦਰ ਵਿੱਚ ਪੜ੍ਹਿਆ। ਬਾਰੂਕ ਨੇ ਉਨ੍ਹਾਂ ਸਾਰੇ ਲੋਕਾਂ ਨੂੰ ਪੱਤਰੀ ਪੜ੍ਹਕੇ ਸੁਣਾਈ ਜਿਹੜੇ ਯਹੋਵਾਹ ਦੇ ਮੰਦਰ ਵਿੱਚ ਸਨ। ਬਾਰੂਕ ਨੇ ਜਦੋਂ ਪੱਤਰੀ ਪੜ੍ਹ ਕੇ ਸੁਣਾਈ ਤਾਂ ਉਹ ਉੱਪਰ ਵਰਾਂਡੇ ਵਿੱਚ ਗਮਰਯਾਹ ਦੇ ਕਮਰੇ ਅੰਦਰ ਸੀ। ਇਹ ਕਮਰਾ ਮੰਦਰ ਦੇ ਨਵੇਂ ਦਰਵਾਜ਼ੇ ਦੇ ਪ੍ਰਵੇਸ਼ ਦੇ ਨੇੜੇ ਸੀ। ਗਮਰਯਾਹ ਸ਼ਾਫ਼ਾਨ ਦਾ ਪੁੱਤਰ ਸੀ। ਗਮਰਯਾਹ ਮੰਦਰ ਦਾ ਲਿਖਾਰੀ ਸੀ।அப்பொழுது பாருக்கு கர்த்தருடைய ஆலயத்தின் மேற்பிராகாரத்தில், கர்த்தருடைய ஆலயத்து வாசலின் நடைக்கு அருகான சாப்பானுடைய குமாரனாகிய கெமரியா என்னும் சம்பிரதியின் அறையிலே, அந்தப் புஸ்தகத்திலுள்ள எரேமியாவின் வார்த்தைகளை ஜனங்கள் எல்லாரும் கேட்க வாசித்தான்.
11 ਇੱਕ ਮੀਕਾਯਾਹ ਨਾਂ ਦੇ ਬੰਦੇ ਨੇ ਯਹੋਵਾਹ ਦੇ ਉਹ ਸਾਰੇ ਸੰਦੇਸ਼ ਸੁਣੇ ਜਿਨ੍ਹਾਂ ਨੂੰ ਬਾਰੂਕ ਨੇ ਪੱਤਰੀ ਤੋਂ ਪੜ੍ਹ ਕੇ ਸੁਣਾਇਆ। ਮੀਕਾਯਾਹ ਗਮਰਯਾਹ ਦਾ ਪੁੱਤਰ ਸੀ ਜਿਹੜਾ ਸ਼ਾਫ਼ਾਨ ਦਾ ਪੁੱਤਰ ਸੀ।சாப்பானுடைய குமாரனாகிய கெமரியாவின் மகன் மிகாயா அந்தப் புஸ்தகத்திலுள்ள கர்த்தருடைய வார்த்தைகளையெல்லாம் வாசிக்கக் கேட்டபோது,
12 ਜਦੋਂ ਮੀਕਾਯਾਹ ਨੇ ਪੱਤਰੀ ਦੇ ਸੰਦੇਸ਼ਾਂ ਨੂੰ ਸੁਣਿਆ ਤਾਂ ਉਹ ਰਾਜੇ ਦੇ ਮਹਿਲ ਵਿੱਚ ਸੱਕੱਤਰ ਦੇ ਕਮਰੇ ਵਿੱਚ ਚੱਲਾ ਗਿਆ। ਸਾਰੇ ਸ਼ਾਹੀ ਅਧਿਕਾਰੀ ਰਾਜੇ ਦੇ ਮਹਿਲ ਵਿੱਚ ਓੱਥੇ ਬੈਠੇ ਹੋਏ ਸਨ। ਉਨ੍ਹਾਂ ਅਧਿਕਾਰੀਆਂ ਦੇ ਨਾਮ ਇਹ ਹਨ: ਅਲੀਸ਼ਾਮਾ ਲਿਖਾਰੀ, ਸੱਕੱਤਰ, ਸ਼ਮਅਯਾਹ ਦਾ ਪੁੱਤਰ ਦਲਾਯਾਹ, ਅਕਬੋਰ ਦਾ ਪੁੱਤਰ ਅਲ-ਨਾਥਾਨ, ਸ਼ਾਫ਼ਾਨ ਦਾ ਪੁੱਤਰ ਗਮਰਯਾਹ, ਹਨਨਯਾਹ ਦਾ ਪੁੱਤਰ ਸਿਦਕੀਯਾਹ ਅਤੇ ਹੋਰ ਸਾਰੇ ਸ਼ਾਹੀ ਅਧਿਕਾਰੀ ਵੀ ਓੱਥੇ ਸਨ।அவன் ராஜாவின் அரமனைக்குப் போய், சம்பிரதியின் அறையில் பிரவேசித்தான்; இதோ, அங்கே எல்லாப் பிரபுக்களும் சம்பிரதியாகிய எலிசாமாவும் செமாயாவின் குமாரன் குமாரனாகிய தெலாயாவும், அக்போரின் குமாரனாகிய எஸ்தாத்தனும், சாப்பனின் குமாரனாகிய கெமரியாவும், அனனியாவின் குமாரனாகிய சிதேக்கியாவும், மற்ற எல்லாப் பிரபுக்களும் உட்கார்ந்திருந்தார்கள்.
13 ਮੀਕਾਯਾਹ ਨੇ ਉਨ੍ਹਾਂ ਅਧਿਕਾਰੀਆਂ ਨੂੰ ਉਹ ਸਾਰਾ ਕੁਝ ਦੱਸਿਆ ਜਿਹ੍ਹੜਾ ਉਸ ਨੇ ਬਾਰੂਕ ਨੂੰ ਪੱਤਰੀ ਵਿੱਚੋਂ ਪੜ੍ਹਦੇ ਸੁਣਿਆ ਸੀ।பாருக்கு ஜனத்தின் செவிகள் கேட்கப் புஸ்தகத்திலுள்ளவைகளை வாசிக்கையில், தான் கேட்ட எல்லா வார்த்தைகளையும் மிகாயா அவர்களுக்குத் தெரிவித்தான்.
14 ਤਾਂ ਉਨ੍ਹਾਂ ਸਾਰੇ ਅਧਿਕਾਰੀਆਂ ਨੇ ਇੱਕ ਯਹੂਦੀ ਨਾਂ ਦੇ ਆਦਮੀ ਨੂੰ ਬਾਰੂਕ ਵੱਲ ਘਲਿਆ। ਯ੍ਯਹੂਦੀ ਨਬਨਯਾਹ ਦਾ ਪੁੱਤਰ ਸੀ ਜਿਹੜਾ ਕਿ ਸ਼ਲਮਯਾਹ ਦਾ ਪੁੱਤਰ ਸੀ। ਸ਼ਲਮਯਾਹ ਕੂਸ਼ੀ ਦਾ ਪੁੱਤਰ ਸੀ। ਯਹੂਦੀ ਨੇ ਬਾਰੂਕ ਨੂੰ ਆਖਿਆ, “ਉਹ ਪੱਤਰੀ ਲਿਆ ਜਿਸ ਤੋਂ ਤੂੰ ਪੜ੍ਹ ਕੇ ਸੁਣਾ ਰਿਹਾ ਹੈਂ ਅਤੇ ਮੇਰੇ ਨਾਲ ਆ ਜਾ।” ਨੇਰੀਆਹ ਦੇ ਪੁੱਤਰ ਬਾਰੂਕ ਨੇ ਪੱਤਰੀ ਫ਼ੜੀ ਅਤੇ ਯੇਹੂਦੀ ਦੇ ਨਾਲ ਅਧਿਕਾਰੀਆਂ ਵੱਲ ਚੱਲ ਪਿਆ।அப்பொழுது எல்லாப் பிரபுக்களும் கூஷியின் குமாரனாகிய செலேமியாவின் மகனான நெத்தானியாவினுடைய குமாரனாயிருக்கிற யெகுதியைப் பாருக்கினிடத்தில் அனுப்பி, ஜனங்கள் கேட்க நீ வாசித்துக்கொண்டிருந்த சுருளை உன் கையில் எடுத்துக் கொண்டுவா என்று சொல்லச் சொன்னார்கள்; ஆகையால் நேரியாவின் குமாரனாகிய பாருக்கு சுருளைத் தன் கையில் எடுத்துக்கொண்டு, அவர்களிடத்துக்கு வந்தான்.
15 ਫ਼ੇਰ ਉਨ੍ਹਾਂ ਅਧਿਕਾਰੀਆਂ ਨੇ ਬਾਰੂਕ ਨੂੰ ਆਖਿਆ, “ਬੈਠ ਜਾ ਅਤੇ ਸਾਨੂੰ ਇਹ ਪੱਤਰੀ ਪੜ੍ਹ ਕੇ ਸੁਣਾ।” ਇਸ ਲਈ ਬਾਰੂਕ ਨੇ ਉਨ੍ਹਾਂ ਨੂੰ ਪੱਤਰੀ ਪੜ੍ਹ ਕੇ ਸੁਣਾਈ।அவர்கள் அவனை நோக்கி: நீ உட்கார்ந்துகொண்டு, நாங்கள் கேட்க வாசியென்றார்கள்; அவர்கள் கேட்க வாசித்தான்.
16 ਉਨ੍ਹਾਂ ਸ਼ਾਹੀ ਅਧਿਕਾਰੀਆਂ ਨੇ ਪੱਤਰੀ ਤੋਂ ਸਾਰੇ ਸੰਦੇਸ਼ ਸੁਣੇ। ਤਾਂ ਉਹ ਬਹੁਤ ਭੈਭੀਤ ਹੋ ਗਏ ਅਤੇ ਇੱਕ ਦੂਜੇ ਵੱਲ ਝਾਕਣ ਲੱਗੇ। ਉਨ੍ਹਾਂ ਨੇ ਬਾਰੂਕ ਨੂੰ ਆਖਿਆ, “ਸਾਨੂੰ ਪੱਤਰੀ ਦੇ ਇਨ੍ਹਾਂ ਸੰਦੇਸ਼ਾਂ ਬਾਰੇ ਰਾਜੇ ਯਹੋਯਾਕੀਮ ਨੂੰ ਜ਼ਰੂਰ ਦੱਸਣਾ ਚਾਹੀਦਾ ਹੈ।”அப்பொழுது அவர்கள் எல்லா வார்த்தைகளையும் கேட்கையில் பயமுற்றவர்களாய் ஒருவரையொருவர் பார்த்து, பாருக்கை நோக்கி: இந்த எல்லா வார்த்தைகளையும் ராஜாவுக்கு நிச்சயமாய் அறிவிப்போம் என்றார்கள்.
17 ਫ਼ੇਰ ਅਧਿਕਾਰੀਆਂ ਨੇ ਬਾਰੂਕ ਤੋਂ ਇੱਕ ਸਵਾਲ ਪੁੱਛਿਆ। ਉਨ੍ਹਾਂ ਨੇ ਆਖਿਆ, “ਬਾਰੂਕ ਸ਼ਾਨੂੰ ਇਹ ਦੱਸ ਕਿ ਜਿਨ੍ਹਾਂ ਸੰਦੇਸ਼ਾਂ ਨੂੰ ਤੂੰ ਪੱਤਰੀ ਉੱਤੇ ਲਿਖਿਆ ਹੈ ਉਹ ਤੈਨੂੰ ਕਿੱਥੋਂ ਮਿਲੇ? ਕੀ ਤੂੰ ਉਹ ਗੱਲਾਂ ਲਿਖ ਲਈਆਂ ਜਿਹੜੀਆਂ ਤੈਨੂੰ ਯਿਰਮਿਯਾਹ ਨੇ ਦੱਸੀਆਂ ਸਨ?”அவன் வாய் சொல்ல, நீ இந்த வார்த்தைகளையெல்லாம் எவ்விதமாய் எழுதினாய் அதை எங்களுக்குச் சொல் என்று பாருக்கைக் கேட்டார்கள்.
18 “ਹਾਂ,” ਬਾਰੂਕ ਨੇ ਜਵਾਬ ਦਿੱਤਾ। “ਯਿਰਮਿਯਾਹ ਬੋਲਦਾ ਗਿਆ ਅਤੇ ਮੈਂ ਸਾਰੇ ਸੰਦੇਸ਼ ਇਸ ਪੱਤਰੀ ਉੱਤੇ ਸਿਆਹੀ ਨਾਲ ਲਿਖ ਲੇ।”அதற்கு பாருக்கு: அவர் தமது வாயினால் இந்த எல்லா வார்த்தைகளையும் உரைத்து, என்னுடனே சொன்னார், நான் மையினால் புஸ்தகத்தில் எழுதினேன் என்றான்.
19 ਤਾਂ ਫ਼ੇਰ ਸ਼ਾਹੀ ਅਧਿਕਾਰੀਆਂ ਨੇ ਬਾਰੂਕ ਨੂੰ ਆਖਿਆ, “ਤੈਨੂੰ ਅਤੇ ਯਿਰਮਿਯਾਹ ਨੂੰ ਅਵੱਸ਼ ਕਿਤੇ ਜਾਕੇ ਛੁਪ ਜਾਣਾ ਚਾਹੀਦਾ ਹੈ। ਕਿਸੇ ਨੂੰ ਇਹ ਨਹੀਂ ਦੱਸਣਾ ਕਿ ਤੁਸੀਂ ਕਿੱਥੋ ਛੁੱਪੇ ਹੋਏ ਹੋ।”அப்பொழுது பிரபுக்கள் பாருக்கை நோக்கி: நீயும் எரேமியாவும் போய் ஒளித்துக்கொள்ளுங்கள்; நீங்கள் இருக்கும் இடத்தை ஒருவரும் அறியப்படாது என்று சொல்லி,
20 ਫ਼ੇਰ ਸ਼ਾਹੀ ਅਧਿਕਾਰੀਆਂ ਨੇ ਪੱਤਰੀ ਲਿਖਾਰੀ ਅਲੀਸ਼ਾਮਾ ਦੇ ਕਮਰੇ ਵਿੱਚ ਰੱਖ ਦਿੱਤੀ। ਉਹ ਰਾਜੇ ਯਹੋਯਾਕੀਮ ਕੋਲ ਗਏ ਅਤੇ ਉਸ ਨੂੰ ਪੱਤਰੀ ਬਾਰੇ ਸਾਰਾ ਕੁਝ ਦੱਸ ਦਿੱਤਾ।சுருளைச் சம்பிரதியாகிய எலிசாமாவின் அறையிலே வைத்து, ராஜாவினிடத்துக்கு அரமனையிலே போய், ராஜாவின் செவிகளுக்கு இந்த வார்த்தைகளையெல்லாம் அறிவித்தார்கள்.
21 ਇਸ ਲਈ ਰਾਜੇ ਯਹੋਯਾਕੀਮ ਨੇ ਯੇਹੂਦੀ ਨੂੰ ਪੱਤਰੀ ਲਿਆਉਣ ਲਈ ਘਲਿਆ। ਯ੍ਯੇਹੂਦੀ ਨੇ ਲਿਖਾਰੀ ਅਲੀਸ਼ਾਮਾ ਦੇ ਕਮਰੇ ਵਿੱਚੋਂ ਪੱਤਰੀ ਲੈ ਆਂਦੀ। ਫ਼ੇਰ ਯੇਹੂਦੀ ਨੇ ਰਾਜੇ ਅਤੇ ਉਨ੍ਹਾਂ ਸਾਰੇ ਸੇਵਾਦਾਰਾਂ ਨੂੰ ਉਹ ਪੱਤਰੀ ਪੜ੍ਹਕੇ ਸੁਣਾਈ ਜਿਹੜੇ ਰਾਜੇ ਦੇ ਆਲੇ-ਦੁਆਲੇ ਖਲੋਤੇ ਸਨ।அப்பொழுது ராஜா அந்தச் சுருளை எடுத்துக்கொண்டுவர யெகுதியை அனுப்பினான்; யெகுதி அதைச் சம்பிரதியாகிய எலிசாமாவின் அறையிலிருந்து எடுத்துக்கொண்டுவந்து, ராஜா கேட்கவும், ராஜாவினிடத்தில் நின்ற எல்லாப் பிரபுக்களும் கேட்கவும் வாசித்தான்.
22 ਜਿਸ ਸਮੇਂ ਇਹ ਘਟਨਾ ਵਾਪਰੀ ਉਹ 9ਵਾਂ ਮਹੀਨਾ ਸੀ, ਇਸ ਲਈ ਰਾਜਾ ਯਹੋਯਾਕੀਮ ਆਪਣੇ ਸਰਦੀ ਦੇ ਮਹਿਲ ਵਿੱਚ ਬੈਠਾ ਹੋਇਆ ਸੀ। ਰਾਜੇ ਦੇ ਸਾਹਮਣੇ ਇੱਕ ਛੋਟੇ ਜਿਹੇ ਚੁਲ੍ਹੇ ਵਿੱਚ ਅੱਗ ਬਲ ਰਹੀ ਸੀ।ஒன்பதாம் மாதத்திலே ராஜா, குளிர்காலத்துக்குத் தங்கும் வீட்டில் உட்கார்ந்திருந்தான்; அவனுக்கு முன்பாகக் கணப்பு மூட்டியிருந்தது.
23 ਯਹੂਦੀ ਨੇ ਪੱਤਰੀ ਨੂੰ ਪੜ੍ਹਨਾ ਸ਼ੁਰੂ ਕਰ ਦਿੱਤਾ ਪਰ ਜਦੋਂ ਹੀ ਉਸ ਨੇ ਤਿੰਨ੍ਹ ਜਾਂ ਚਾਰ ਪੈਰੇ ਪੜ੍ਹੇ ਰਾਜੇ ਯਹੋਯਾਕੀਮ ਨੇ ਪੱਤਰੀ ਖੋਹ ਲਈ। ਫ਼ੇਰ ਉਸ ਨੇ ਪੱਤਰੀ ਤੋਂ ਉਹ ਹਿੱਸੇ ਛੋਟੇ ਜਿਹੇ ਚਾਕੂ ਨਾਲ ਕੱਟ ਦਿੱਤੇ ਅਤੇ ਉਨ੍ਹਾਂ ਨੂੰ ਅੱਗ ਵਿੱਚ ਸੁੱਟ ਦਿੱਤਾ। ਆਖਿਰਕਾਰ ਸਾਰੀ ਪੱਤਰੀ ਅੱਗ ਵਿੱਚ ਸਾੜ ਦਿੱਤੀ ਗਈ।யெகுதி மூன்று நாலு பத்திகளை வாசித்த பின்பு, ராஜா ஒரு சூரிக்கத்தியினால் அதை அறுத்து, சுருளனைத்தும் கணப்பிலுள்ள அக்கினியிலே வெந்து போகும்படி, கணப்பிலிருந்த அக்கினியில் எறிந்துபோட்டான்.
24 ਅਤੇ ਜਦੋਂ ਰਾਜੇ ਯਹੋਯਾਕੀਮ ਅਤੇ ਉਸ ਦੇ ਸੇਵਾਦਾਰਾਂ ਨੇ ਪੱਤਰੀ ਦੇ ਸੰਦੇਸ਼ ਸੁਣੇ ਉਹ ਭੈਭੀਤ ਨਹੀਂ ਸਨ। ਉਨ੍ਹਾਂ ਨੇ ਆਪਣੇ ਕੀਤੇ ਮੰਦੇ ਕੰਮਾਂ ਉੱਤੇ ਦੁੱਖ ਦਾ ਪ੍ਰਗਟਾਵਾ ਕਰਨ ਲਈ ਕਪੜੇ ਨਹੀਂ ਪਾੜੇ।ராஜாவாயினும் அந்த வார்த்தைகளையெல்லாம் கேட்ட அவனுடைய சகல ஊழியக்காரராயினும் பயப்படவுமில்லை, தங்கள் வஸ்திரங்களைக் கிழித்துக்கொள்ளவுமில்லை.
25 ਅਲ-ਨਾਥਾਨ, ਦਲਾਯਾਹ ਅਤੇ ਗਮਰਯਾਹ ਨੇ ਰਾਜੇ ਯਹੋਯਾਕੀਮ ਨਾਲ ਪੱਤਰੀ ਨੂੰ ਨਾ ਸਾੜਨ ਬਾਰੇ ਗੱਲ ਕਰਨ ਦੀ ਕੋਸ਼ਿਸ਼ ਕੀਤੀ। ਪਰ ਰਾਜੇ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ।எல்நாத்தானும், தெலாயாவும், கெமரியாவுமோ: அந்தச் சுருளைச் சுட்டெரிக்க வேண்டாம் என்று ராஜாவினிடத்தில் விண்ணப்பம் பண்ணினார்கள்; ஆனாலும் அவர்களுக்கு அவன் செவிகொடாமல்,
26 ਅਤੇ ਰਾਜੇ ਯਹੋਯਾਕੀਮ ਨੇ ਕੁਝ ਬੰਦਿਆਂ ਨੂੰ ਹੁਕਮ ਦਿੱਤਾ ਕਿ ਉਹ ਲਿਖਾਰੀ ਬਾਰੂਕ ਅਤੇ ਨਬੀ ਯਿਰਮਿਯਾਹ ਨੂੰ ਗ੍ਰਿਫ਼ਤਾਰ ਕਰ ਲੈਣ। ਉਹ ਬੰਦੇ ਸਨ, ਰਾਜੇ ਦਾ ਇੱਕ ਪੁੱਤਰ ਯਰਹਮੇਲ, ਅਜ਼ਰੀਏਲ ਦਾ ਪੁੱਤਰ ਸਰਾਯਾਹ ਅਤੇ ਅਬੰਦੇਲ ਦਾ ਪੁੱਤਰ ਸ਼ਲਮਯਾਹ। ਪਰ ਉਹ ਬੰਦੇ ਬਾਰੂਕ ਅਤੇ ਯਿਰਮਿਯਾਹ ਨੂੰ ਲੱਭ ਨਹੀਂ ਸੱਕੇ ਕਿਉਂ ਕਿ ਯਹੋਵਾਹ ਨੇ ਉਨ੍ਹਾਂ ਨੂੰ ਛੁਪਾ ਦਿੱਤਾ ਸੀ।பாருக்கு என்னும் சம்பிரதியையும் எரேமியா தீர்க்கதரிசியையும் பிடிக்கும்படிக்கு, ராஜா அம்மெலேகின் குமாரனாகிய யொமெயேலுக்கும், அஸ்ரியேலின் குமாரனாகிய செராயாவுக்கும், அப்தெயேலின் குமாரனாகிய செலேமியாவுக்கும் கட்டளை கொடுத்தான்; ஆனாலும் கர்த்தர் அவர்களை மறைத்தார்.
27 ਯਿਰਮਿਯਾਹ ਨੂੰ ਯਹੋਵਾਹ ਵੱਲੋਂ ਸੰਦੇਸ਼ ਮਿਲਿਆ। ਇਹ ਗੱਲ ਓਦੋਁ ਵਾਪਰੀ ਜਦੋਂ ਰਾਜੇ ਯਹੋਯਾਕੀਮ ਨੇ ਉਸ ਪੱਤਰੀ ਨੂੰ ਸਾੜ ਦਿੱਤਾ ਸੀ ਜਿਸ ਵਿੱਚ ਯਹੋਵਾਹ ਦੇ ਸਾਰੇ ਸੰਦੇਸ਼ ਸਨ। ਯਿਰਮਿਯਾਹ ਨੇ ਬਾਰੂਕ ਨੂੰ ਲਿਖਵਾਇਆ ਸੀ ਅਤੇ ਬਾਰੂਕ ਨੇ ਉਹ ਸੰਦੇਸ਼ ਪੱਤਰੀ ਉੱਤੇ ਲਿਖੇ ਸਨ। ਯਹੋਵਾਹ ਵੱਲੋਂ ਜੋ ਸੰਦੇਸ਼ ਯਿਰਮਿਯਾਹ ਨੂੰ ਮਿਲਿਆ ਉਹ ਇਹ ਸੀ:ராஜா அந்தச் சுருளையும், அதிலே எரேமியாவின் வாய் சொல்லப் பாருக்கு எழுதியிருந்த வார்த்தைகளையும் சுட்டெரித்த பின்பு, எரேமியாவுக்குக் கர்த்தருடைய வார்த்தை உண்டாகி, அவர்:
28 “ਯਿਰਮਿਯਾਹ, ਇੱਕ ਹੋਰ ਪੱਤਰੀ ਲਈ। ਇਸ ਉੱਤੇ ਉਹ ਸਾਰੇ ਸੰਦੇਸ਼ ਲਿਖ ਲੈ ਜਿਹੜੇ ਪਹਿਲੀ ਪੱਤਰੀ ਉੱਤੇ ਲਿਖੇ ਸਨ। ਇਹ ਓਹੀ ਪੱਤਰੀ ਸੀ ਜਿਸ ਨੂੰ ਯਹੂਦਾਹ ਦੇ ਰਾਜੇ ਯਹੋਯਾਕੀਮ ਨੇ ਸਾੜ ਦਿੱਤਾ ਸੀ।நீ திரும்ப வேறொரு சுருளை எடுத்து, யூதாவின் ராஜாவாகிய யோயாக்கீம் சுட்டெரித்த முதலாம் சுருளிலிருந்த முந்தின வார்த்தைகளையெல்லாம் அதிலே எழுது என்றார்.
29 ਯਿਰਮਿਯਾਹ, ਯਹੂਦਾਹ ਦੇ ਰਾਜੇ ਯਹੋਯਾਕੀਮ ਨੂੰ ਇਹ ਵੀ ਆਖੀਂ, ‘ਇਹੀ ਹੈ ਜੋ ਯਹੋਵਾਹ ਆਖਦਾ ਹੈ। ਯਹੋਯਾਕੀਮ, ਤੂੰ ਉਸ ਪੱਤਰੀ ਨੂੰ ਸਾੜ ਦਿੱਤਾ ਸੀ। ਤੂੰ ਆਖਿਆ ਸੀ, “ਯਿਰਮਿਯਾਹ ਨੇ ਇਹ ਕਿਉਂ ਲਿਖਿਆ ਕਿ ਬਾਬਲ ਦਾ ਰਾਜਾ ਅਵੱਸ਼ ਆਵੇਗਾ ਅਤੇ ਇਸ ਧਰਤੀ ਨੂੰ ਤਬਾਹ ਕਰ ਦੇਵਾਂਗਾ? ਉਸ ਨੇ ਇਹ ਕਿਉਂ ਆਖਿਆ ਕਿ ਬਾਬਲ ਦਾ ਰਾਜਾ ਇਸ ਧਰਤੀ ਦੇ ਆਦਮੀਆਂ ਅਤੇ ਪਸ਼ੂਆਂ ਦੋਹਾਂ ਨੂੰ ਤਬਾਹ ਕਰ ਦੇਵੇਗਾ?”மேலும் நீ யூதாவின் ராஜாவாகிய யோயாக்கீமை நோக்கி: பாபிலோன் ராஜா நிச்சயமாய் வருவான் என்பதையும், அவன் இந்தத் தேசத்தை அழித்து அதிலிருந்து மனுஷரையும் மிருகங்களையும் ஒழியப்பண்ணுவான் என்பதையும் நீ அதில் எழுதினதேதென்று சொல்லி, அந்தச் சுருளை நீ சுட்டெரித்தாயே என்று கர்த்தர் சொல்லுகிறார்.
30 ਇਸ ਲਈ, ਯਹੋਵਾਹ ਯਹੂਦਾਹ ਦੇ ਰਾਜੇ ਯਹੋਯਾਕੀਮ ਬਾਰੇ ਜੋ ਆਖਦਾ ਹੈ ਉਹ ਇਹ ਹੈ: ਯਹੋਯਾਕੀਮ ਦੇ ਉਤਰਾਧਿਕਾਰੀ ਦਾਊਦ ਦੇ ਤਖਤ ਉੱਤੇ ਨਹੀਂ ਬੈਠਣਗੇ। ਜਦੋਂ ਯਹੋਯਾਕੀਮ ਮਰੇਗਾ ਤਾਂ ਉਸਦਾ ਸ਼ਾਹੀ ਸਸੱਕਾਰ ਨਹੀਂ ਹੋਵੇਗਾ, ਸਗੋਂ ਉਸਦੀ ਲਾਸ਼ ਨੂੰ ਬਾਹਰ ਧਰਤੀ ਉੱਤੇ ਸੁੱਟ ਦਿੱਤਾ ਜਾਵੇਗਾ। ਉਸਦੀ ਲਾਸ਼ ਨੂੰ ਦਿਨ ਦੀ ਗਰਮੀ ਅਤੇ ਰਾਤ ਦੀ ਕੋਹਰੇ ਭਰੀ ਸਰਦੀ ਵਿੱਚ ਪਿਆ ਰਹਿਣ ਦਿੱਤਾ ਜਾਵੇਗਾ।ஆகையால் யூதாவின் ராஜாவாகிய யோயாக்கீமைக் குறித்து; தாவீதின் சிங்காசனத்தின்மேல் உட்காரும்படி அவன் வம்சத்தில் ஒருவனும் இரான்; அவனுடைய பிரேதமோவென்றால், பகலின் உஷ்ணத்துக்கும் இரவின் குளிருக்கும் எறிந்துவிடப்பட்டுக்கிடக்கும்.
31 ਮੈਂ ਯਹੋਵਾਹ, ਯਹੋਯਾਕੀਮ ਅਤੇ ਉਸ ਦੇ ਬੱਚਿਆਂ ਨੂੰ ਸਜ਼ਾ ਦਿਆਂਗਾ। ਅਤੇ ਮੈਂ ਉਸ ਦੇ ਅਧਿਕਾਰੀਆਂ ਨੂੰ ਸਜ਼ਾ ਦਿਆਂਗਾ। ਮੈਂ ਅਜਿਹਾ ਇਸ ਲਈ ਕਰਾਂਗਾ ਕਿਉਂ ਕਿ ਉਹ ਮੰਦੇ ਹਨ। ਮੈਂ ਇਕਰਾਰ ਕੀਤਾ ਹੈ ਕਿ ਉਨ੍ਹਾਂ ਸਾਰਿਆਂ ਉੱਤੇ ਅਤੇ ਯਰੂਸ਼ਲਮ ਵਿੱਚ ਰਹਿਣ ਵਾਲੇ ਲੋਕਾਂ ਅਤੇ ਯਹੂਦਾਹ ਦੇ ਲੋਕਾਂ ਉੱਤੇ ਭਿਆਨਕ ਬਿਪਤਾਵਾਂ ਲਿਆਵਾਂਗਾ। ਮੈਂ ਉਨ੍ਹਾਂ ਲਈ ਆਪਣੇ ਇਕਰਾਰ ਅਨੁਸਾਰ ਉਹ ਸਾਰੀਆਂ ਮੰਦੀਆਂ ਗੱਲਾਂ ਵਾਪਰਨ ਦਿਆਂਗਾ ਕਿਉਂ ਕਿ ਉਨ੍ਹਾਂ ਨੇ ਮੇਰੀ ਗੱਲ ਨਹੀਂ ਸੁਣੀ।’”நான் அவனிடத்திலும், அவன் சந்ததியினிடத்திலும், அவன் பிரபுக்களினிடத்திலும் அவர்கள் அக்கிரமத்தை விசாரித்து, அவன்மேலும் எருசலேமின் குடிகள்மேலும், யூதா மனுஷர்மேலும், நான் அவர்களுக்குச் சொன்னதும், அவர்கள் கேளாமற்போனதுமான தீங்கனைத்தையும் வரப்பண்ணுவேன் என்று கர்த்தர் சொல்லுகிறார் என்று சொல் என்றார்.
32 ਫ਼ੇਰ ਯਿਰਮਿਯਾਹ ਨੇ ਇੱਕ ਹੋਰ ਪੱਤਰੀ ਲਿਆਂਦੀ ਅਤੇ ਨੇਰੀਆਹ ਦੇ ਪੁੱਤਰ ਬਾਰੂਕ ਨੂੰ ਫ਼ੜਾ ਦਿੱਤੀ। ਜਿਵੇਂ-ਜਿਵੇਂ ਯਿਰਮਿਯਾਹ ਬੋਲਦਾ ਗਿਆ ਬਾਰੂਕ ਪੱਤਰੀ ਉੱਤੇ ਉਹ ਸਾਰੇ ਸੰਦੇਸ਼ ਲਿਖਦਾ ਗਿਆ ਜਿਹੜੇ ਉਸ ਪੱਤਰੀ ਉੱਤੇ ਸਨ ਜਿਸ ਨੂੰ ਰਾਜੇ ਯਹੋਯਾਕੀਮ ਨੇ ਅੱਗ ਵਿੱਚ ਸਾੜ ਦਿੱਤਾ ਸੀ। ਅਤੇ ਬਹੁਤ ਸਾਰੇ ਹੋਰ ਸ਼ਬਦ ਵੀ ਉਨ੍ਹਾਂ ਸੰਦੇਸ਼ਾਂ ਵਾਂਗ ਉਸ ਦੂਸਰੀ ਪੱਤਰੀ ਵਿੱਚ ਸ਼ਾਮਿਲ ਕਰ ਦਿੱਤੇ ਗਏ।அப்பொழுது எரேமியா வேறொரு சுருளை எடுத்து, அதை நேரியாவின் குமாரனாகிய பாருக்கு என்னும் சம்பிரதியினிடத்தில் கொடுத்தான்; அவன் யூதாவின் ராஜாவாகிய யோயாக்கீம் அக்கினியால் சுட்டெரித்த புஸ்தகத்தின் வார்த்தைகளையெல்லாம், அதிலே எரேமியாவின் வாய் சொல்ல எழுதினான்; இன்னும் அவைகளுக்கொத்த அநேகம் வார்த்தைகளும் அவைகளோடே சேர்க்கப்பட்டது.
Tamil Bible