John 1 - PUNJABI (Tamil)

1 ਯਿਸੂ ਦਾ ਸੰਸਾਰ ਵਿੱਚ ਆਉਣਾ ਸੰਸਾਰ ਦੇ ਆਦਿ ਤੋਂ ਪਹਿਲਾਂ ਸ਼ਬਦ ਸੀ। ਸ਼ਬਦ ਪਰਮੇਸ਼ੁਰ ਦੇ ਸੰਗ ਸੀ। ਅਤੇ ਸ਼ਬਦ ਪਰਮੇਸ਼ੁਰ ਸੀ।ஆதியிலே வார்த்தை இருந்தது, அந்த வார்த்தை தேவனிடத்திலிருந்தது, அந்த வார்த்தை தேவனாயிருந்தது.

2 ਉਹ ਆਦਿ ਵਿੱਚ ਪਰਮੇਸ਼ੁਰ ਦੇ ਸੰਗ ਸੀ।அவர் ஆதியிலே தேவனோடிருந்தார்.

3 ਸਭ ਕੁਝ ਉਸ ਦੇ ਰਾਹੀਂ ਸਾਜਿਆ ਗਿਆ ਸੀ। ਉਸਤੋਂ ਬਿਨਾ ਕੁਝ ਵੀ ਨਹੀਂ ਸੀ ਰਚਿਆ ਗਿਆ।சகலமும் அவர் மூலமாய் உண்டாயிற்று; உண்டானதொன்றும் அவராலேயல்லாமல் உண்டாகவில்லை.

4 ਉਸ ਵਿੱਚ ਜੀਵਨ ਸੀ। ਉਹ ਜੀਵਨ ਸੰਸਾਰ ਦੇ ਲੋਕਾਂ ਵਾਸਤੇ ਚਾਨਣ ਸੀ।அவருக்குள் ஜீவன் இருந்தது, அந்த ஜீவன் மனுஷருக்கு ஒளியாயிருந்தது.

5 ਉਹ ਚਾਨਣ ਹਨੇਰੇ ਵਿੱਚ ਚਮਕਦਾ ਹੈ ਤੇ ਹਨੇਰੇ ਨੇ ਕਦੇ ਵੀ ਇਸ ਨੂੰ ਨਹੀਂ ਬੁਝਾਇਆ।அந்த ஒளி இருளிலே பிரகாசிக்கிறது; இருளானது அதைப் பற்றிக்கொள்ளவில்லை.

6 ਇੱਕ ਆਦਮੀ ਸੀ ਜਿਸਦਾ ਨਾਮ ਯੂਹੰਨਾ ਸੀ ਉਸ ਨੂੰ ਪਰਮੇਸ਼ੁਰ ਵੱਲੋਂ ਭੇਜਿਆ ਗਿਆ ਸੀ।தேவனால் அனுப்பப்பட்ட ஒரு மனுஷன் இருந்தான், அவன் பேர் யோவான்.

7 ਯੂਹੰਨਾ, ਲੋਕਾਂ ਨੂੰ ਚਾਨਣ ਬਾਰੇ ਗਵਾਹੀ ਦੇਣ ਆਇਆ। ਤਾਂ ਜੋ ਯੂਹੰਨਾ ਰਾਹੀਂ ਸਾਰੇ ਲੋਕ ਚਾਨਣ ਤੇ ਵਿਸ਼ਵਾਸ ਕਰ ਸੱਕਣ।அவன் தன்னால் எல்லாரும் விசுவாசிக்கும்படி அந்த ஒளியைக் குறித்துச்சாட்சிகொடுக்க சாட்சியாக வந்தான்.

8 ਯੂਹੰਨਾ ਖੁਦ ਉਹ ਚਾਨਣ ਨਹੀਂ ਸੀ। ਪਰ ਯੂਹੰਨਾ ਲੋਕਾਂ ਨੂੰ ਚਾਨਣ ਬਾਰੇ ਸਾਖੀ ਦੇਣ ਲਈ ਆਇਆ ਸੀ।அவன் அந்த ஒளியல்ல, அந்த ஒளியைக்குறித்துச் சாட்சிகொடுக்க வந்தவனாயிருந்தான்.

9 ਅਸਲ ਚਾਨਣ ਦੁਨੀਆਂ ਵਿੱਚ ਆਉਣ ਵਾਲਾ ਸੀ। ਇਹ ਅਸਲ ਚਾਨਣ ਸੀ ਜੋ ਸਾਰੇ ਮਨੁੱਖਾਂ ਨੂੰ ਉਜਾਲਾ ਦਿੰਦਾ ਹੈ।உலகத்திலே வந்து எந்த மனுஷனையும் பிரகாசிப்பிக்கிற ஒளியே அந்த மெய்யான ஒளி.

10 ਸ਼ਬਦ ਪਹਿਲਾਂ ਤੋਂ ਹੀ ਸੰਸਾਰ ਵਿੱਚ ਸੀ। ਉਸ ਰਾਹੀਂ ਸੰਸਾਰ ਰਚਿਆ ਗਿਆ ਸੀ। ਪਰ ਸੰਸਾਰ ਨੇ ਉਸ ਨੂੰ ਨਹੀਂ ਪਛਾਣਿਆ।அவர் உலகத்தில் இருந்தார், உலகம் அவர் மூலமாய் உண்டாயிற்று. உலகமோ அவரை அறியவில்லை.

11 ਉਹ ਆਪਣੇ ਘਰ ਵਿੱਚ ਆਇਆ ਸੀ, ਪਰ ਉਸ ਦੇ ਆਪਣੇ ਹੀ ਲੋਕਾਂ ਨੇ ਉਸ ਨੂੰ ਕਬੂਲ ਨਾ ਕੀਤਾ।அவர் தமக்குச் சொந்தமானதிலே வந்தார், அவருக்குச் சொந்தமானவர்களோ அவரை ஏற்றுக்கொள்ளவில்லை.

12 ਕੁਝ ਲੋਕਾਂ ਨੇ ਉਸ ਨੂੰ ਕਬੂਲ ਕੀਤਾ ਅਤੇ ਉਸ ਵਿੱਚ ਵਿਸ਼ਵਾਸ ਕੀਤਾ, ਉਸ ਨੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਬੱਚੇ ਹੋਣ ਦਾ ਹੱਕ ਦਿੱਤਾ।அவருடைய நாமத்தின்மேல் விசுவாசமுள்ளவர்களாய் அவரை ஏற்றுக்கொண்டவர்கள் எத்தனைபேர்களோ, அத்தனை பேர்களும் தேவனுடைய பிள்ளைகளாகும்படி, அவர்களுக்கு அதிகாரங்கொடுத்தார்.

13 ਨਾ ਹੀ ਉਹ ਮਨੁੱਖਾਂ ਦੇ ਕੁਦਰਤੀ ਤਰੀਕੇ ਵਾਂਗ, ਨਾ ਹੀ ਸ਼ਰੀਰਕ ਇੱਛਾ ਨਾਲ, ਅਤੇ ਨਾ ਹੀ ਉਨ੍ਹਾਂ ਦੇ ਮਾਪਿਆਂ ਦੀ ਵਿਉਂਤ ਨਾਲ, ਜਨਮੇ ਸਨ। ਉਹ ਪਰਮੇਸ਼ੁਰ ਤੋਂ ਜਨਮੇ ਸਨ।அவர்கள், இரத்தத்தினாலாவது, மாம்ச சித்தத்தினாலாவது புருஷனுடைய சித்தத்தினாலாவது பிறவாமல், தேவனாலே பிறந்தவர்கள்.

14 ਸ਼ਬਦ ਮਨੁੱਖ ਬਣ ਗਿਆ ਅਤੇ ਸਾਡੇ ਵਿੱਚ ਰਿਹਾ। ਅਸੀਂ ਉਸਦੀ ਮਹਿਮਾ ਦੇਖੀ। ਉਹ ਮਹਿਮਾ ਜੋ ਪਿਤਾ ਦੇ ਇੱਕਲੌਤੇ ਪੁੱਤਰ ਨਾਲ ਸੰਬੰਧਿਤ ਹੈ। ਇਹ ਸ਼ਬਦ ਕਿਰਪਾ ਅਤੇ ਸਚਿਆਈ ਨਾਲ ਭਰਪੂਰ ਸੀ।அந்த வார்த்தை மாம்சமாகி, கிருபையினாலும் சத்தியத்தினாலும் நிறைந்தவராய், நமக்குள்ளே வாசம்பண்ணினார்; அவருடைய மகிமையைக் கண்டோம்; அது பிதாவுக்கு ஒரே பேறானவருடைய மகிமைக்கு ஏற்ற மகிமையாகவே இருந்தது.

15 ਯੂਹੰਨਾ ਨੇ ਲੋਕਾਂ ਨੂੰ ਉਸ ਦੇ ਬਾਰੇ ਦੱਸਿਆ ਅਤੇ ਆਖਿਆ, “ਇਹੀ ਉਹ ਹੈ ਜਿਸ ਬਾਰੇ ਮੈਂ ਦੱਸ ਰਿਹਾ ਸੀ। ਮੈਂ ਤੁਹਾਨੂੰ ਦੱਸਿਆ ਸੀ ਕਿ ਉਹ ਇੱਕ, ‘ਜਿਹੜਾ ਮੇਰੇ ਬਾਦ ਆਵੇਗਾ, ਉਹ ਮੈਥੋਂ ਵੀ ਮਹਾਨ ਹੈ। ਉਹ ਮੈਥੋਂ ਵੀ ਪਹਿਲਾਂ ਰਹਿ ਰਿਹਾ ਸੀ।’”யோவான் அவரைக்குறித்துச் சாட்சிகொடுத்து: எனக்குப் பின்வருகிறவர் எனக்கு முன்னிருந்தவர், ஆகையால் அவர் என்னிலும் மேன்மையுள்ளவர் என்று நான் சொல்லியிருந்தேனே, அவர் இவர்தான் என்று சத்தமிட்டுக் கூறினான்.

16 ਉਹ ਸ਼ਬਦ ਕਿਰਪਾ ਅਤੇ ਸੱਚਾਈ ਨਾਲ ਭਰਪੂਰ ਸੀ। ਅਸੀਂ ਉਸਤੋਂ ਵੱਧ ਤੋਂ ਵੱਧ ਅਸੀਸਾਂ ਪ੍ਰਾਪਤ ਕੀਤੀਆਂ।அவருடைய பரிபூரணத்தினால் நாமெல்லாரும் கிருபையின்மேல் கிருபை பெற்றோம்.

17 ਸ਼ਰ੍ਹਾ ਮੂਸਾ ਰਾਹੀਂ ਦਿੱਤੀ ਗਈ ਸੀ ਪਰ ਕਿਰਪਾ ਅਤੇ ਸੱਚਾਈ ਯਿਸੂ ਮਸੀਹ ਰਾਹੀਂ ਆਈ।எப்படியெனில் நியாயப்பிரமாணம் மோசேயின் மூலமாய்க் கொடுக்கப்பட்டது, கிருபையும் சத்தியமும் இயேசுகிறிஸ்துவின் மூலமாய் உண்டாயின.

18 ਕਿਸੇ ਨੇ ਪਰਮੇਸ਼ੁਰ ਨੂੰ ਕਦੇ ਨਹੀਂ ਵੇਖਿਆ, ਪਰ ਉਹ ਇੱਕਲੌਤਾ ਪੁੱਤਰ, ਜੋ ਪਿਤਾ ਦੇ ਸੱਜੇ ਪਾਸੇ ਹੈ ਪਰਮੇਸ਼ੁਰ ਹੈ ਅਤੇ ਉਸ ਨੇ ਸਾਨੂੰ ਵਿਖਾਇਆ ਹੈ ਕਿ ਕੌਣ ਪਰਮੇਸ਼ੁਰ ਹੈ।தேவனை ஒருவனும் ஒருக்காலுங் கண்டதில்லை, பிதாவின் மடியிலிருக்கிற ஒரேபேறான குமாரனே அவரை வெளிப்படுத்தினார்.

19 ਯੂਹੰਨਾ ਲੋਕਾਂ ਨੂੰ ਯਿਸੂ ਬਾਰੇ ਦੱਸਦਾ ਹੈ ਯਰੂਸ਼ਲਮ ਦੇ ਯਹੂਦੀਆਂ ਨੇ ਕੁਝ ਜਾਜਕਾਂ ਤੇ ਲੇਵੀਆਂ ਨੂੰ ਯੂਹੰਨਾ ਕੋਲ ਭੇਜਿਆ। ਯਹੂਦੀਆਂ ਨੇ ਉਨ੍ਹਾਂ ਨੂੰ ਇਹ ਪੁੱਛਣ ਲਈ ਭੇਜਿਆ, “ਤੂੰ ਕੌਣ ਹੈਂ।”எருசலேமிலிருந்து யூதர்கள் ஆசாரியரையும் லேவியரையும் யோவானிடத்தில் அனுப்பி: நீர் யார் என்று கேட்டபொழுது,

20 ਯੂਹੰਨਾ ਖੁਲ੍ਹ ਕੇ ਬੋਲਿਆ ਉਸ ਨੇ ਉੱਤਰ ਦੇਣ ਤੋਂ ਇਨਕਾਰ ਨਾ ਕੀਤਾ। ਉਸ ਨੇ ਸਾਫ਼-ਸਾਫ਼ ਆਖਿਆ, “ਮੈਂ ਮਸੀਹ ਨਹੀਂ ਹਾਂ।”அவன் மறுதலியாமல் அறிக்கையிட்டதுமன்றி, நான் கிறிஸ்து அல்ல என்றும் அறிக்கையிட்டான்.

21 ਯਹੂਦੀਆਂ ਨੇ ਯੂਹੰਨਾ ਨੂੰ ਪੁੱਛਿਆ, “ਫਿਰ ਤੂੰ ਕੌਣ ਹੈ? ਕੀ ਤੂੰ ਏਲੀਯਾਹ ਹੈ?” ਯੂਹੰਨਾ ਨੇ ਜਵਾਬ ਦਿੱਤਾ, “ਨਹੀਂ ਮੈਂ ਏਲੀਯਾਹ ਨਹੀਂ ਹਾਂ।” ਯਹੂਦੀਆਂ ਨੇ ਪੁੱਛਿਆ, “ਕੀ ਤੂੰ ਨਬੀ ਹੈ?” ਯੂਹੰਨਾ ਨੇ ਜਵਾਬ ਦਿੱਤਾ, “ਨਹੀਂ, ਮੈਂ ਇੱਕ ਨਬੀ ਨਹੀਂ ਹਾਂ।”அப்பொழுது அவர்கள்: பின்னை யார்? நீர் எலியாவா என்று கேட்டார்கள் அதற்கு: நான் அவன் அல்ல என்றான். நீர் தீர்க்கதரிசியானவரா என்று கேட்டார்கள். அதற்கும்: அல்ல என்றான்.

22 ਤਾਂ ਯਹੂਦੀਆਂ ਨੇ ਪੁੱਛਿਆ, “ਫਿਰ ਤੂੰ ਕੌਣ ਹੈਂ? ਸਾਨੂੰ ਆਪਣੇ ਬਾਰੇ ਦੱਸ। ਸਾਨੂੰ ਜਵਾਬ ਦੇ ਤਾਂ ਕਿ ਅਸੀਂ ਉਨ੍ਹਾਂ ਨੂੰ ਦੱਸ ਸੱਕੀਏ ਜਿਨ੍ਹਾਂ ਨੇ ਸਾਨੂੰ ਭੇਜਿਆ ਹੈ। ਤੂੰ ਆਪਣੇ ਬਾਰੇ ਕੀ ਆਖਦਾ ਹੈਂ?”அவர்கள் பின்னும் அவனை நோக்கி: நீர் யார்? எங்களை அனுப்பினவர்களுக்கு நாங்கள் உத்தரவு சொல்லும்படிக்கு, உம்மைக்குறித்து என்ன சொல்லுகிறீர் என்று கேட்டார்கள்.

23 ਯੂਹੰਨਾ ਨੇ ਉਨ੍ਹਾਂ ਨੂੰ ਨਬੀ ਯਸਾਯਾਹ ਦੇ ਸ਼ਬਦ ਆਖੇ: “ਮੈਂ ਉਜਾੜ ਵਿੱਚ ਹੋਕਾ ਦੇਣ ਵਾਲੇ ਬੰਦੇ ਦੀ ਅਵਾਜ਼ ਹਾਂ: ‘ਪ੍ਰਭੂ ਲਈ ਸਿੱਧਾ ਰਾਹ ਤਿਆਰ ਕਰੋ।’”அதற்கு அவன் கர்த்தருக்கு வழியைச் செவ்வைபண்ணுங்கள் என்று ஏசாயா தீர்க்கதரிசி சொன்னபடியே, நான் வனாந்தரத்திலே கூப்பிடுகிறவனுடைய சத்தமாயிருக்கிறேன் என்றான்.

24 ਇਹ ਯਹੂਦੀ ਫ਼ਰੀਸੀਆਂ ਵੱਲੋਂ ਭੇਜੇ ਹੋਏ ਸਨ।அனுப்பப்பட்டவர்கள் பரிசேயராயிருந்தார்கள்.

25 ਉਨ੍ਹਾਂ ਨੇ ਉਸ ਨੂੰ ਪੁੱਛਿਆ, “ਤੂੰ ਆਖਦਾ ਹੈਂ ਕਿ ਤੂੰ ਮਸੀਹ ਨਹੀਂ ਹੈ। ਤੂੰ ਆਖਦਾ ਹੈਂ ਕਿ ਤੂੰ ਏਲੀਯਾਹ ਨਹੀਂ ਹੈ ਅਤੇ ਨਾ ਹੀ ਨਬੀ। ਫਿਰ ਤੂੰ ਲੋਕਾਂ ਨੂੰ ਬਪਤਿਸਮਾ ਕਿਉਂ ਦਿੰਦਾ ਹੈ?”அவர்கள் அவனை நோக்கி: நீர் கிறிஸ்துவுமல்ல, எலியாவுமல்ல, தீர்க்கதரிசியானவருமல்லவென்றால், ஏன் ஞானஸ்நானங் கொடுக்கிறீர் என்று கேட்டார்கள்.

26 ਯੂਹੰਨਾ ਨੇ ਉੱਤਰ ਦਿੱਤਾ, “ਮੈਂ ਲੋਕਾਂ ਨੂੰ ਜਲ ਨਾਲ ਬਪਤਿਸਮਾ ਦਿੰਦਾ ਹਾਂ ਪਰ ਕੋਈ ਇੱਕ ਹੈ ਜੋ ਤੁਹਾਡੇ ਵਿੱਚ ਖੜ੍ਹਾ ਹੁੰਦਾ ਹੈ ਜਿਸ ਨੂੰ ਤੁਸੀਂ ਨਹੀ ਪਛਾਣਦੇ।யோவான் அவர்களுக்குப் பிரதியுத்தரமாக: நான் ஜலத்தினாலே ஞானஸ்நானங்கொடுக்கிறேன்; நீங்கள் அறியாதிருக்கிற ஒருவர் உங்கள் நடுவிலே நிற்கிறார்.

27 ਉਹ ਉਹੀ ਹੈ ਜੋ ਮੇਰੇ ਮਗਰੋਂ ਆਵੇਗਾ। ਮੈਂ ਉਸਦੀ ਜੁੱਤੀ ਦੇ ਤਸਮੇ ਖੋਲ੍ਹਣ ਦੇ ਵੀ ਯੋਗ ਨਹੀਂ ਹਾਂ।”அவர் எனக்குப் பின்வந்தும் என்னிலும் மேன்மையுள்ளவர்; அவருடைய பாதரட்சையின் வாரை அவிழ்ப்பதற்கும் நான் பாத்திரனல்ல என்றான்.

28 ਇਹ ਸਭ ਗੱਲਾਂ ਬੈਤਅਨੀਆਂ ਵਿੱਚ ਯਰਦਨ ਦਰਿਆ ਦੇ ਪਾਰ ਹੋਈਆਂ। ਉੱਥੇ ਯੂਹੰਨਾ ਲੋਕਾਂ ਨੂੰ ਬਪਤਿਸਮਾ ਦਿੰਦਾ ਸੀ।இவைகள் யோர்தானுக்கு அக்கரையில் யோவான் ஞானஸ்நானங்கொடுத்த பெத்தாபராவிலே நடந்தன.

29 ਯਿਸੂ ਪਰਮੇਸ਼ੁਰ ਦਾ ਲੇਲਾ ਅਗਲੇ ਦਿਨ ਯੂਹੰਨਾ ਨੇ ਯਿਸੂ ਨੂੰ ਆਪਣੇ ਵੱਲ ਆਉਂਦਿਆਂ ਦੇਖਿਆ। ਯੂਹੰਨਾ ਨੇ ਆਖਿਆ, “ਦੇਖੋ, ਪਰਮੇਸ਼ੁਰ ਦਾ ਲੇਲਾ, ਉਹ ਸੰਸਾਰ ਦੇ ਪਾਪ ਚੁੱਕ ਕੇ ਲੈ ਜਾਂਦਾ ਹੈ।மறுநாளிலே யோவான் இயேசுவைத் தன்னிடத்தில் வரக்கண்டு: இதோ, உலகத்தின் பாவத்தைச் சுமந்துதீர்க்கிற தேவ ஆட்டுக்குட்டி.

30 ਮੈਂ ਉਸ ਬਾਰੇ ਹੀ ਗੱਲ ਕਰ ਰਿਹਾ ਸਾਂ ਜਦੋਂ ਮੈਂ ਆਖਿਆ ਸੀ ‘ਇੱਕ ਮਨੁੱਖ ਮੇਰੇ ਬਾਦ ਆਵੇਗਾ ਤੇ ਉਹ ਮੈਥੋਂ ਵੀ ਮਹਾਨ ਹੈ, ਕਿਉਂਕਿ ਉਹ ਮੈਥੋਂ ਵੀ ਪਹਿਲਾਂ ਮੌਜੂਦ ਸੀ।’எனக்குப்பின் ஒருவர் வருகிறார், அவர் எனக்கு முன்னிருந்தபடியால் என்னிலும் மேன்மையுள்ளவரென்று நான் சொன்னேனே, அவர் இவர்தான்.

31 ਮੈਂ ਵੀ ਨਹੀਂ ਜਾਣਦਾ ਸਾਂ ਉਹ ਕੌਣ ਸੀ। ਪਰ ਮੈਂ ਲੋਕਾਂ ਨੂੰ ਜਲ ਨਾਲ ਬਪਤਿਸਮਾ ਦੇਣ ਲਈ ਆਇਆ ਹਾਂ ਤਾਂ ਜੋ ਇਸਰਾਏਲ ਉਸ ਬਾਰੇ ਜਾਣ ਸੱਕੇ।”நானும் இவரை அறியாதிருந்தேன்; இவர் இஸ்ரவேலுக்கு வெளிப்படும்பொருட்டாக, நான் ஜலத்தினாலே ஞானஸ்நானங் கொடுக்க வந்தேன் என்றான்.

32 ਫਿਰ ਯੂਹੰਨਾ ਨੇ ਆਖਿਆ, “ਮੈਂ ਵੀ ਨਹੀਂ ਜਾਣਦਾ ਸਾਂ ਕਿ ਮਸੀਹ ਕੌਣ ਸੀ, ਪਰ ਮੈਨੂੰ ਪਰਮੇਸ਼ੁਰ ਨੇ ਭੇਜਿਆ ਕਿ ਮੈਂ ਲੋਕਾਂ ਨੂੰ ਜਲ ਨਾਲ ਬਪਤਿਸਮਾ ਦੇਵਾਂ ਤੇ ਪਰਮੇਸ਼ੁਰ ਨੇ ਮੈਨੂੰ ਦੱਸਿਆ, ‘ਤੂੰ ਆਤਮਾ ਨੂੰ ਸਵਰਗ ਤੋਂ ਉੱਤਰਦਿਆਂ ਅਤੇ ਇੱਕ ਮਨੁੱਖ ਉੱਤੇ ਸਥਿਰ ਵੇਖੇਂਗਾ ਤੇ ਉਹ ਵੀ ਪਵਿੱਤਰ ਆਤਮਾ ਨਾਲ ਲੋਕਾਂ ਨੂੰ ਬਪਤਿਸਮਾ ਦੇਵੇਗਾ।’ ਮੈਂ ਇਹ ਵਾਪਰਦਿਆਂ ਵੇਖਿਆ ਹੈ। ਮੈਂ ਆਤਮਾ ਨੂੰ ਸਵਰਗ ਤੋਂ ਘੁੱਗੀ ਦੀ ਤਰ੍ਹਾਂ ਉੱਤਰਦਿਆਂ ਅਤੇ ਉਸ ਉੱਪਰ ਵਿਸ਼ਰਾਮ ਕਰਦਿਆਂ ਵੇਖਿਆ ਹੈ। ਮੈਂ ਗਵਾਹੀ ਦਿੰਦਾ ਹਾਂ ਕਿ ‘ਉਹੀ ਪਰਮੇਸ਼ੁਰ ਦਾ ਪੁੱਤਰ ਹੈ।’”பின்னும் யோவான் சாட்சியாகச் சொன்னது: ஆவியானவர் புறாவைப்போல வானத்திலிருந்திறங்கி, இவர்மேல் தங்கினதைக் கண்டேன்.

35 ਯਿਸੂ ਦੇ ਪਹਿਲੇ ਚੇਲੇ ਅਗਲੇ ਦਿਨ ਯੂਹੰਨਾ ਫ਼ੇਰ ਉੱਥੇ ਹੀ ਖੜ੍ਹਾ ਸੀ। ਯੂਹੰਨਾ ਦੇ ਨਾਲ ਉਸ ਦੇ ਦੋ ਚੇਲੇ ਸਨ।மறுநாளிலே யோவானும் அவனுடைய சீஷரில் இரண்டுபேரும் நிற்கும்போது,

36 ਯੂਹੰਨਾ ਨੇ ਯਿਸੂ ਨੂੰ ਤੁਰਦਿਆਂ ਵੇਖਿਆ। ਯੂਹੰਨਾ ਨੇ ਆਖਿਆ, “ਦੇਖੋ! ਪਰਮੇਸ਼ੁਰ ਦਾ ਲੇਲਾ।”இயேசு நடந்துபோகிறதை அவன் கண்டு: இதோ, தேவ ஆட்டுக்குட்டி என்றான்.

37 ਉਨ੍ਹਾਂ ਦੋਹਾਂ ਚੇਲਿਆਂ ਨੇ, ਜੋ ਯੂਹੰਨਾ ਆਖ ਰਿਹਾ ਸੀ, ਸੁਣਿਆ, ਅਤੇ ਉਨ੍ਹਾਂ ਨੇ ਯਿਸੂ ਦਾ ਪਿੱਛਾ ਕੀਤਾ।அவன் அப்படிச் சொன்னதை அவ்விரண்டு சீஷருங்கேட்டு, இயேசுவுக்குப் பின்சென்றார்கள்.

38 ਯਿਸੂ ਨੇ ਉਨ੍ਹਾਂ ਨੂੰ ਮਗਰ ਆਉਂਦਿਆ ਵੇਖਿਆ ਅਤੇ ਮੁੜਕੇ ਆਖਿਆ, “ਤੁਸੀਂ ਕੀ ਚਾਹੁੰਦੇ ਹੋ?” ਉਨ੍ਹਾਂ ਦੋਹਾਂ ਨੇ ਆਖਿਆ, “ਹੇ ਰੱਬੀ, ਤੁਸੀਂ ਕਿੱਥੇ ਠਹਿਰੇ ਹੋ?” (“ਰੱਬੀ” ਦਾ ਅਰਥ ਹੈ “ਗੁਰੂ”)இயேசு திரும்பி, அவர்கள் பின்செல்லுகிறதைக் கண்டு: என்ன தேடுகிறீர்கள் என்றார். அதற்கு அவர்கள்: ரபீ, நீர் எங்கே தங்கியிருக்கிறீர் என்று கேட்டார்கள்; ரபீ என்பதற்குப் போதகரே என்று அர்த்தமாம்.

39 ਯਿਸੂ ਨੇ ਉੱਤਰ ਦਿੱਤਾ, “ਆਓ ਅਤੇ ਦੇਖੋ।” ਸੋ ਉਹ ਦੋਵੇਂ ਯਿਸੂ ਦੇ ਨਾਲ ਗਏ। ਉਨ੍ਹਾਂ ਨੇ ਥਾਂ ਦੇਖੀ ਜਿੱਥੇ ਯਿਸੂ ਰਹਿ ਰਿਹਾ ਸੀ। ਉਸ ਦਿਨ ਉਹ ਉੱਥੇ ਯਿਸੂ ਦੇ ਨਾਲ ਹੀ ਰਹੇ। ਇਹ ਚਾਰ ਕੁ ਵਜੇ ਦਾ ਸਮਾਂ ਸੀ।அவர்: வந்து பாருங்கள் என்றார். அவர்கள் வந்து அவர் தங்கியிருந்த இடத்தைக் கண்டு, அன்றையத்தினம் அவரிடத்தில் தங்கினார்கள். அப்பொழுது ஏறக்குறையப் பத்துமணி வேளையாயிருந்தது.

40 ਇਨ੍ਹਾਂ ਦੋਹਾਂ ਬੰਦਿਆਂ ਨੇ ਯਿਸੂ ਬਾਰੇ ਯੂਹੰਨਾ ਤੋਂ ਸੁਨਣ ਤੋਂ ਬਾਦ ਯਿਸੂ ਦਾ ਪਿੱਛਾ ਕੀਤਾ। ਇਨ੍ਹਾਂ ਦੋਹਾਂ ਆਦਮੀਆਂ ਵਿੱਚੋਂ ਇੱਕ ਦਾ ਨਾਂ ਅੰਦ੍ਰਿਯਾਸ ਸੀ। ਅੰਦ੍ਰਿਯਾਸ ਸ਼ਮਊਨ ਪਤਰਸ ਦਾ ਭਰਾ ਸੀ।யோவான் சொன்னதைக் கேட்டு, அவருக்குப் பின்சென்ற இரண்டுபேரில் ஒருவன் சீமோன் பேதுருவின் சகோதரனாகிய அந்திரேயா என்பவன்.

41 ਪਹਿਲਾਂ ਅੰਦ੍ਰਿਯਾਸ ਨੇ ਆਪਣੇ ਭਰਾ ਸ਼ਮਊਨ ਨੂੰ ਲੱਭਿਆ ਤੇ ਫ਼ਿਰ ਉਸ ਨੇ ਆਖਿਆ, “ਅਸੀਂ ਮਸੀਹਾ ਨੂੰ ਲੱਭ ਲਿਆ ਹੈ।” (“ਮਸੀਹਾ” ਮਤਲਬ “ਮਸੀਹ”)அவன் முதலாவது தன் சகோதரனாகிய சீமோனைக் கண்டு: மேசியாவைக் கண்டோம் என்று சொன்னான்; மேசியா என்பதற்குக் கிறிஸ்து என்று அர்த்தமாம்.

42 ਅੰਦ੍ਰਿਯਾਸ ਸ਼ਮਊਨ ਨੂੰ ਯਿਸੂ ਕੋਲ ਲੈ ਆਇਆ। ਯਿਸੂ ਨੇ ਸ਼ਮਊਨ ਨੂੰ ਵੇਖਿਆ ਤੇ ਆਖਿਆ “ਤੂੰ ਯੂਹੰਨਾ ਦਾ ਪੁੱਤਰ ਸ਼ਮਊਨ ਹੈਂ, ਤੂੰ ਕੇਫ਼ਾਸ ਸਦਵਾਵੇਂਗਾ” (“ਕੇਫ਼ਾਸ” ਦਾ ਭਾਵ ਹੈ “ਪਤਰਸ”)பின்பு, அவனை இயேசுவினிடத்தில் கூட்டிக்கொண்டுவந்தான். இயேசு அவனைப் பார்த்து: நீ யோனாவின் மகனாகிய சீமோன், நீ கேபா என்னப்படுவாய் என்றார்; கேபா என்பதற்குப் பேதுரு என்று அர்த்தமாம்.

43 ਅਗਲੇ ਦਿਨ ਯਿਸੂ ਨੇ ਚਾਹਿਆ ਉਹ ਗਲੀਲ ਜਾਵੇ। ਉਸ ਨੇ ਫ਼ਿਲਿਪੁੱਸ ਨੂੰ ਲੱਭਿਆ ਤੇ ਉਸ ਨੂੰ ਆਖਿਆ, “ਮੇਰਾ ਪਿੱਛਾ ਕਰ।”மறுநாளிலே இயேசு கலிலேயாவுக்குப்போக மனதாயிருந்து, பிலிப்புவைக்கண்டு: நீ எனக்குப் பின்சென்று வா என்றார்.

44 ਫ਼ਿਲਿਪੁੱਸ ਬੈਤਸੈਦੇ ਦਾ ਸੀ। ਉੱਥੋਂ ਦੇ ਹੀ ਅੰਦ੍ਰਿਯਾਸ ਤੇ ਪਤਰਸ ਸਨ।பிலிப்பென்பவன் அந்திரேயா பேதுரு என்பவர்களுடைய ஊராகிய பெத்சாயிதா பட்டணத்தான்.

45 ਫ਼ਿਲਿਪੁੱਸ ਨੇ ਨਥਾਨਿਏਲ ਨੂੰ ਲੱਭਿਆ ਤੇ ਉਸ ਨੂੰ ਆਖਿਆ, “ਯਾਦ ਕਰ ਮੂਸਾ ਨੇ ਸ਼ਰ੍ਹਾ ਵਿੱਚ ਜੋ ਲਿਖਿਆ ਹੈ। ਮੂਸਾ ਨੇ ਇੱਕ ਮਨੁੱਖ ਦੀ ਆਮਦ ਬਾਰੇ ਲਿਖਿਆ ਹੈ। ਨਬੀਆਂ ਨੇ ਵੀ ਉਸ ਬਾਰੇ ਲਿਖਿਆ ਹੈ। ਅਸੀਂ ਉਸ ਨੂੰ ਲੱਭ ਲਿਆ ਹੈ। ਉਸਦਾ ਨਾਮ ਯਿਸੂ ਹੈ। ਉਹ ਯੂਸੁਫ਼ ਦਾ ਪੁੱਤਰ ਹੈ। ਉਹ ਨਾਸਰਤ ਦਾ ਹੈ।”பிலிப்பு நாத்தான்வேலைக் கண்டு: நியாயப்பிரமாணத்திலே மோசேயும் தீர்க்கதரிசிகளும் எழுதியிருக்கிறவரைக் கண்டோம்; அவர் யோசேப்பின் குமாரனும் நாசரேத்தூரானுமாகிய இயேசுவே என்றான்.

46 ਪਰ ਨਥਾਨਿਏਲ ਨੇ ਫ਼ਿਲਿਪੁੱਸ ਨੂੰ ਆਖਿਆ, “ਨਾਸਰਤ! ਭਲਾ ਨਾਸਰਤ ਵਿੱਚ ਕੋਈ ਉੱਤਮ ਚੀਜ਼ ਨਿੱਕਲ ਸੱਕਦੀ ਹੈ?” ਫ਼ਿਲਿਪੁੱਸ ਨੇ ਉੱਤਰ ਦਿੱਤਾ, “ਆ ਅਤੇ ਵੇਖ”அதற்கு நாத்தான்வேல்: நாசரேத்திலிருந்து யாதொரு நன்மை உண்டாகக்கூடுமா என்றான். அதற்குப் பிலிப்பு: வந்து பார் என்றான்.

47 ਯਿਸੂ ਨੇ ਨਥਾਨਿਏਲ ਨੂੰ ਆਪਣੇ ਵੱਲ ਆਉਂਦਿਆਂ ਵੇਖਿਆ ਅਤੇ ਉਸ ਬਾਰੇ ਇਹ ਆਖਿਆ, “ਉਹ ਇੱਕ ਸੱਚਾ ਇਸਰਾਏਲੀ ਹੈ ਉਸ ਵਿੱਚ ਕੋਈ ਛੱਲ ਨਹੀਂ ਹੈ।”இயேசு நாத்தான்வேலைத் தம்மிடத்தில் வரக்கண்டு அவனைக்குறித்து: இதோ, கபடற்ற உத்தம இஸ்ரவேலன் என்றார்.

48 ਨਥਾਨਿਏਲ ਨੇ ਪੁੱਛਿਆ, “ਤੁਸੀਂ ਮੈਨੂੰ ਕਿਵੇਂ ਜਾਣਦੇ ਹੋ?” ਯਿਸੂ ਨੇ ਉੱਤਰ ਦਿੱਤਾ, “ਮੈਂ ਤੈਨੂੰ ਓਦੋਂ ਵੇਖਿਆ ਸੀ ਜਦੋਂ ਤੂੰ ਅੰਜੀਰ ਦੇ ਰੁੱਖ ਥੱਲੇ ਸੀ। ਜਦੋਂ ਤੈਨੂੰ ਫ਼ਿਲਿਪੁੱਸ ਨੇ ਮੇਰੇ ਬਾਰੇ ਦਸਿਆ।”அதற்கு நாத்தான்வேல்: நீர் என்னை எப்படி அறிவீர் என்றான். இயேசு அவனை நோக்கி: பிலிப்பு உன்னை அழைக்கிறதற்கு முன்னே, நீ அத்திமரத்தின் கீழிருக்கும்போது உன்னைக் கண்டேன் என்றார்.

49 ਫ਼ਿਰ ਨਥਾਨਿਏਲ ਨੇ ਯਿਸੂ ਨੂੰ ਕਿਹਾ, “ਰੱਬੀ, ਤੁਸੀਂ ਪਰਮੇਸ਼ੁਰ ਦੇ ਪੁੱਤਰ ਹੋ। ਤੁਸੀਂ ਇਸਰਾਏਲ ਦੇ ਪਾਤਸ਼ਾਹ ਹੋ।”அதற்கு நாத்தான்வேல்: ரபீ, நீர் தேவனுடைய குமாரன், நீர் இஸ்ரவேலின் ராஜா என்றான்.

50 ਯਿਸੂ ਨੇ ਨਥਾਨਿਏਲ ਨੂੰ ਆਖਿਆ, “ਤੂੰ ਇਸ ਲਈ ਵਿਸ਼ਵਾਸ ਕਰਦਾ ਹੈ ਕਿ ਪਹਿਲਾਂ ਹੀ ਮੈਂ ਤੈਨੂੰ ਦੱਸਿਆ ਸੀ ਕਿ ਮੈਂ ਤੈਨੂੰ ਅੰਜੀਰ ਦੇ ਰੁੱਖ ਥੱਲੇ ਵੇਖਿਆ ਸੀ। ਪਰ ਤੂੰ ਇਸਤੋਂ ਵੀ ਵੱਡੀਆਂ ਗੱਲਾਂ ਦੇਖੇਂਗਾ!”இயேசு அவனுக்குப் பிரதியுத்தரமாக: அத்திமரத்தின் கீழே உன்னைக் கண்டேன் என்று நான் உனக்குச் சொன்னதினாலேயா விசுவாசிக்கிறாய்; இதிலும் பெரிதானவைகளைக் காண்பாய் என்றார்.

51 ਯਿਸੂ ਨੇ ਉਸ ਨੂੰ ਆਖਿਆ, “ਮੈਂ ਤੁਹਾਨੂੰ ਸੱਚ-ਮੁੱਚ ਆਖਦਾ ਹਾਂ ਤੁਸੀਂ ਸਵਰਗ ਨੂੰ ਖੁਲ੍ਹਾ ਵੇਖੋਂਗੇ ਅਤੇ ਪਰਮੇਸ਼ੁਰ ਦੇ ਦੂਤਾਂ ਨੂੰ ਮਨੁੱਖ ਦੇ ਪੁੱਤਰ ਉੱਤੇ ਚੜ੍ਹਦੇ ਅਤੇ ਉੱਤਰਦੇ ਵੇਖੋਂਗੇ।”பின்னும், அவர் அவனை நோக்கி: வானம் திறந்திருக்கிறதையும், தேவதூதர்கள் மனுஷகுமாரனிடத்திலிருந்து ஏறுகிறதையும் இறங்குகிறதையும் நீங்கள் இதுமுதல் காண்பீர்கள் என்று மெய்யாகவே மெய்யாகவே உங்களுக்குச் சொல்லுகிறேன் என்றார்.

Tamil Bible