John 8 - PUNJABI (Tamil)
1 ਯਿਸੂ ਜੈਤੂਨ ਦੇ ਪਹਾੜ ਵੱਲ ਨੂੰ ਤੁਰ ਪਿਆ।இயேசு ஒலிவமலைக்குப் போனார்.
2 ਸਵੇਰ-ਸਾਰ ਯਿਸੂ ਮੰਦਰ ਨੂੰ ਮੁੜਿਆ ਅਤੇ ਸਾਰੇ ਲੋਕ ਯਿਸੂ ਕੋਲ ਆਏ। ਯਿਸੂ ਉੱਥੇ ਬੈਠਿਆ ਅਤੇ ਉਨ੍ਹਾਂ ਨੂੰ ਉਪਦੇਸ਼ ਦਿੱਤਾ।மறுநாள் காலையிலே அவர் திரும்பி தேவாலயத்திற்கு வந்தபோது, ஜனங்களெல்லாரும் அவரிடத்தில் வந்தார்கள். அவர் உட்கார்ந்து அவர்களுக்கு உபதேசம்பண்ணினார்.
3 ਨੇਮ ਦੇ ਪ੍ਰਚਾਰਕ ਅਤੇ ਫ਼ਰੀਸੀ ਉੱਥੇ ਇੱਕ ਔਰਤ ਨੂੰ ਯਿਸੂ ਕੋਲ ਲੈ ਆਏ ਜੋ ਕਿ ਬਦਕਾਰੀ ਕਰਦਿਆਂ ਫ਼ੜੀ ਗਈ ਸੀ। ਉਨ੍ਹਾਂ ਯਹੂਦੀਆਂ ਨੇ ਉਸ ਔਰਤ ਨੂੰ ਲੋਕਾਂ ਸਾਹਮਣੇ ਖੜ੍ਹੇ ਹੋਣ ਲਈ ਮਜਬੂਰ ਕੀਤਾ।அப்பொழுது விபசாரத்திலே கண்டுபிடிக்கப்பட்ட ஒரு ஸ்திரீயை வேதபாரகரும் பரிசேயரும் அவரிடத்தில் கொண்டுவந்து, அவளை நடுவே நிறுத்தி:
4 ਉਨ੍ਹਾਂ ਨੇ ਯਿਸੂ ਨੂੰ ਆਖਿਆ, “ਗੁਰੂ! ਇਹ ਔਰਤ ਉਦੋਂ ਫ਼ੜੀ ਗਈ ਜਦੋਂ ਇਹ ਬਦਕਾਰੀ ਕਰ ਰਹੀ ਸੀ?போதகரே, இந்த ஸ்திரீ விபசாரத்தில் கையும் மெய்யுமாய்ப் பிடிக்கப்பட்டாள்.
5 ਸ਼ਰ੍ਹਾ ਵਿੱਚ, ਮੂਸਾ ਨੇ ਹੁਕਮ ਦਿੱਤਾ ਹੈ ਕਿ ਅਜਿਹੀਆਂ ਔਰਤਾਂ ਨੂੰ ਪੱਥਰਾਂ ਨਾਲ ਮਾਰ ਦੇਣਾ ਚਾਹੀਦਾ ਹੈ। ਸਾਨੂੰ ਦੱਸੋ ਸਾਨੂੰ ਕੀ ਕਰਨਾ ਚਾਹੀਦਾ?”இப்படிப்பட்டவர்களைக் கல்லெறிந்து கொல்லவேண்டுமென்று மோசே நியாயப்பிரமாணத்தில் நமக்குக் கட்டளையிட்டிருக்கிறாரே, நீர் என்ன சொல்லுகிறீர் என்றார்கள்.
6 ਯਹੂਦੀ ਉਸ ਨੂੰ ਚਲਾਕੀ ਨਾਲ ਫ਼ਸਾਉਣ ਲਈ ਇਹ ਸਵਾਲ ਪੁੱਛ ਰਹੇ ਸਨ ਤਾਂ ਕਿ ਉਹ ਕੁਝ ਗਲਤ ਆਖੇ। ਉਹ ਉਸ ਦੇ ਖਿਲਾਫ ਕੋਈ ਦੋਸ਼ ਮੜ੍ਹਨਾ ਚਾਹੁੰਦੇ ਸਨ। ਪਰ ਯਿਸੂ ਥੱਲੇ ਝੁਕਿਆ ਅਤੇ ਜ਼ਮੀਨ ਤੇ ਆਪਣੀ ਉਂਗਲ ਨਾਲ ਕੁਝ ਲਿਖਣ ਲੱਗ ਪਿਆ।அவர்மேல் குற்றஞ்சுமத்துவதற்கான காரணம் உண்டாகும்பொருட்டு அவரைச் சோதிக்கும்படி இப்படிச் சொன்னார்கள். இயேசுவோ குனிந்து, விரலினால் தரையிலே எழுதினார்.
7 ਯਹੂਦੀਆਂ ਨੇ ਲਗਾਤਾਰ ਉਸ ਨੂੰ ਇਹ ਸਵਾਲ ਪੁੱਛਿਆ ਤਾਂ ਯਿਸੂ ਸਿੱਧਾ ਹੋਇਆ ਅਤੇ ਆਖਿਆ, “ਕੀ ਇੱਥੇ ਕੋਈ ਅਜਿਹਾ ਮਨੁੱਖ ਹੈ ਜਿਸਨੇ ਕਦੇ ਕੋਈ ਪਾਪ ਨਹੀਂ ਕੀਤਾ ਉਹ ਮਨੁੱਖ ਇਸ ਉੱਪਰ ਪਹਿਲਾ ਪੱਥਰ ਮਾਰ ਸੱਕਦਾ ਹੈ।”அவர்கள் ஓயாமல் அவரைக் கேட்டுக்கொண்டிருக்கையில், அவர் நிமிர்ந்து பார்த்து: உங்களில் பாவமில்லாதவன் இவள்மேல் முதலாவது கல்லெறியக்கடவன் என்று சொல்லி,
8 ਤਾਂ ਉਹ ਫ਼ੇਰ ਥੱਲੇ ਝੁਕਿਆ ਅਤੇ ਧਰਾਤਲ ਤੇ ਕੁਝ ਲਿਖਣ ਲੱਗ ਪਿਆ।அவர் மறுபடியும் குனிந்து, தரையிலே எழுதினார்.
9 ਜੋ ਯਿਸੂ ਨੇ ਆਖਿਆ ਲੋਕਾਂ ਨੇ ਸੁਣਿਆ ਅਤੇ ਉਹ ਇੱਕ-ਇੱਕ ਕਰਕੇ ਵਿਦਾ ਹੋਣ ਲੱਗੇ। ਸਭ ਤੋਂ ਪਹਿਲਾਂ ਬਜ਼ੁਰਗ ਲੋਕ ਗਏ ਫ਼ਿਰ ਹੋਰ ਸਾਰੇ ਲੋਕ ਵੀ ਵਿਦਾ ਹੋ ਗਏ। ਯਿਸੂ ਇੱਕਲਾ ਉਸ ਔਰਤ ਨਾਲ ਬੱਚਿਆ ਜੋ ਕਿ ਉਸ ਦੇ ਸਾਹਮਣੇ ਖੜ੍ਹੀ ਸੀ।அவர்கள் அதைக் கேட்டு, தங்கள் மனச்சாட்சியினால் கடிந்துகொள்ளப்பட்டு, பெரியோர்முதல் சிறியோர்வரைக்கும் ஒவ்வொருவராய்ப் போய்விட்டார்கள். இயேசு தனித்திருந்தார், அந்த ஸ்திரீ நடுவே நின்றாள்.
10 ਯਿਸੂ ਨੇ ਉਸ ਔਰਤ ਨੂੰ ਵੇਖਿਆ ਅਤੇ ਆਖਣ ਲੱਗਾ, “ਹੇ ਔਰਤ, ਉਹ ਕਿੱਥੇ ਹਨ? ਕੀ ਕਿਸੇ ਨੇ ਵੀ ਤੈਨੂੰ ਦੋਸ਼ੀ ਕਰਾਰ ਨਹੀਂ ਦਿੱਤਾ?”இயேசு நிமிர்ந்து அந்த ஸ்திரீயைத் தவிர வேரொருவரையுங் காணாமல்: ஸ்திரீயே, உன்மேல் குற்றஞ்சாட்டினவர்கள் எங்கே? ஒருவனாகிலும் உன்னை ஆக்கினைக்குள்ளாகத் தீர்க்கவில்லையா என்றார்.
11 ਉਸ ਔਰਤ ਨੇ ਉੱਤਰ ਦਿੱਤਾ, “ਨਹੀਂ, ਸ਼੍ਰੀਮਾਨ ਜੀ! ਮੈਨੂੰ ਕਿਸੇ ਨੇ ਵੀ ਦੋਸ਼ੀ ਕਰਾਰ ਨਹੀਂ ਦਿੱਤਾ।” ਫਿਰ ਯਿਸੂ ਨੇ ਆਖਿਆ, “ਤਾਂ ਮੈਂ ਵੀ ਤੇਰਾ ਦੋਸ਼ੀ ਹੋਣ ਦਾ ਨਿਰਨਾ ਨਹੀਂ ਕਰਦਾ। ਹੁਣ ਤੂੰ ਜਾ ਸੱਕਦੀ ਹੈਂ ਪਰ ਭਵਿੱਖ ਵਿੱਚ ਹੋਰ ਪਾਪ ਨਾ ਕਰੀਂ।”அதற்கு அவள்: இல்லை, ஆண்டவரே, என்றாள். இயேசு அவளை நோக்கி: நானும் உன்னை ஆக்கினைக்குள்ளாகத் தீர்க்கிறதில்லை; நீ போ, இனிப் பாவஞ்செய்யாதே என்றார்.
12 ਯਿਸੂ ਦੁਨੀਆਂ ਦਾ ਚਾਨਣ ਹੈ ਬਾਦ ਵਿੱਚ ਯਿਸੂ ਨੇ ਮੁੜ ਲੋਕਾਂ ਨਾਲ ਗੱਲ ਕੀਤੀ ਅਤੇ ਕਿਹਾ, “ਮੈਂ ਦੁਨੀਆਂ ਦਾ ਚਾਨਣ ਹਾਂ। ਉਹ ਮਨੁੱਖ ਜੋ ਮੇਰਾ ਅਨੁਸਰਣ ਕਰਦਾ, ਉਹ ਕਦੇ ਵੀ ਹਨੇਰਿਆਂ ਵਿੱਚ ਨਹੀਂ ਜੀਵੇਗਾ ਸਗੋਂ ਉਸ ਕੋਲ ਜੀਵਨ ਦੀ ਰੋਸ਼ਨੀ ਹੋਵੇਗੀ।”மறுபடியும் இயேசு ஜனங்களை நோக்கி: நான் உலகத்திற்கு ஒளியாயிருக்கிறேன், என்னைப் பின்பற்றுகிறவன் இருளிலே நடவாமல் ஜீவஒளியை அடைந்திருப்பான் என்றார்.
13 ਪਰ ਫਰੀਸੀਆਂ ਨੇ ਯਿਸੂ ਨੂੰ ਕਿਹਾ, “ਜਦੋਂ ਤੂੰ ਆਪਣੇ-ਆਪ ਬਾਰੇ ਇਹ ਗੱਲਾਂ ਆਖਦਾ ਹੈਂ ਤਾ ਸਿਰਫ ਤੂੰ ਹੀ ਹੈਂ, ਜੋ ਇਹ ਆਖਦਾ ਕਿ ਇਹ ਸੱਚ ਹੈ, ਇਸ ਲਈ ਅਸੀਂ ਉਹ ਨਹੀਂ ਕਬੂਲ ਸੱਕਦੇ ਜੋ ਤੂੰ ਆਖ ਰਿਹਾ ਹੈਂ।”அப்பொழுது பரிசேயர் அவரை நோக்கி: உன்னைக் குறித்து நீயே சாட்சிகொடுக்கிறாய்; உன்னுடைய சாட்சி உண்மையானதல்ல என்றார்கள்.
14 ਯਿਸੂ ਨੇ ਜਵਾਬ ਦਿੱਤਾ, “ਹਾਂ ਮੈਂ ਆਪਣੇ ਆਪ ਬਾਰੇ ਅਜਿਹੀਆਂ ਗੱਲਾਂ ਆਖ ਰਿਹਾ ਹਾਂ ਅਤੇ ਇਹ ਸੱਚ ਨੇ ਕਿਉਂਕਿ ਮੈਂ ਜਾਣਦਾ ਹਾਂ ਕਿ ਮੈਂ ਕਿੱਥੋਂ ਆਇਆ ਹਾਂ ਅਤੇ ਕਿੱਥੇ ਜਾਵਾਂਗਾ। ਪਰ ਤੁਸੀਂ ਨਹੀਂ ਜਾਣਦੇ ਕਿ ਮੈਂ ਕਿੱਥੋਂ ਆਇਆ ਅਤੇ ਕਿੱਥੇ ਜਾਵਾਂਗਾ।இயேசு அவர்களுக்குப் பிரதியுத்தரமாக: என்னைக்குறித்து நானே சாட்சிகொடுத்தாலும், என் சாட்சி உண்மையாயிருக்கிறது; ஏனெனில் நான் எங்கேயிருந்து வந்தேனென்றும், எங்கே போகிறேனென்றும் அறிந்திருக்கிறேன்; நீங்களோ நான் எங்கேயிருந்து வருகிறேனென்றும், எங்கே போகிறேனென்றும் அறியீர்கள்.
15 ਤੁਸੀਂ ਲੋਕ ਮਾਨਵੀ ਦਰਜੇ ਦੇ ਆਧਾਰ ਤੇ ਮੇਰਾ ਨਿਆਂ ਕਰਦੇ ਹੋ, ਪਰ ਮੈਂ ਕਿਸੇ ਦਾ ਨਿਆਂ ਨਹੀਂ ਕਰਦਾ।நீங்கள் மாம்சத்துச்கேற்றபடி நியாயந்தீர்க்கிறீர்கள், நான் ஒருவனையும் நியாயந்தீர்க்கிறதில்லை;
16 ਪਰ ਜੇ ਮੈਂ ਨਿਆਂ ਕਰਾਂ ਤਾਂ ਮੇਰਾ ਨਿਆਂ ਸੱਚਾ ਹੋਵੇਗਾ, ਕਿਉਂ ਕਿ ਮੈਂ ਇੱਕਲਾ ਨਹੀਂ ਹਾਂ, ਪਿਤਾ ਜਿਸ ਨੇ ਮੈਨੂੰ ਭੇਜਿਆ ਮੇਰੇ ਨਾਲ ਹੈ।நான் நியாயந்தீர்த்தால், என் தீர்ப்பு சத்தியத்தின்படியிருக்கும்; ஏனெனில் நான் தனித்திருக்கவில்லை நானும் என்னை அனுப்பின பிதாவுமாக இருக்கிறோம்.
17 ਤੁਹਾਡੀ ਸ਼ਰ੍ਹਾ ਵਿੱਚ ਵੀ ਇਹ ਲਿਖਿਆ ਹੋਇਆ ਹੈ ਕਿ ਦੋ ਮਨੁੱਖਾਂ ਦੀ ਗਵਾਹੀ ਜਾਇਜ਼ ਹੈ।இரண்டுபேருடைய சாட்சி உண்மையென்று உங்கள் நியாயப்பிரமாணத்திலும் எழுதியிருக்கிறதே.
18 ਮੈਂ ਆਪਣੇ ਪੱਖ ਉੱਤੇ ਗਵਾਹੀ ਦਿੰਦਾ ਹਾਂ ਅਤੇ ਮੇਰਾ ਪਿਤਾ, ਜਿਸਨੇ ਮੈਨੂੰ ਭੇਜਿਆ ਹੈ, ਵੀ ਮੇਰੇ ਪੱਖ ਉੱਤੇ ਗਵਾਹੀ ਦਿੰਦਾ ਹੈ।”நான் என்னைக்குறித்துச் சாட்சிகொடுக்கிறவனாயிருக்கிறேன், என்னை அனுப்பின பிதாவும் என்னைக்குறித்துச் சாட்சிகொடுக்கிறார் என்றார்.
19 ਲੋਕਾਂ ਨੇ ਪੁੱਛਿਆ, “ਤੇਰਾ ਪਿਤਾ ਕਿੱਥੇ ਹੈ?” ਯਿਸੂ ਨੇ ਆਖਿਆ, “ਤੁਸੀਂ ਮੈਨੂੰ ਜਾਂ ਮੇਰੇ ਪਿਤਾ ਨੂੰ ਨਹੀਂ ਜਾਣਦੇ। ਪਰ ਜੇ ਤੁਸੀਂ ਮੈਨੂੰ ਜਾਣਦੇ ਹੁੰਦੇ ਤਾਂ ਤੁਸੀਂ ਮੇਰੇ ਪਿਤਾ ਨੂੰ ਵੀ ਜਾਣ ਜਾਂਦੇ।”அப்பொழுது அவர்கள்: உம்முடைய பிதா எங்கே என்றார்கள். இயேசு பிரதியுத்தரமாக: என்னையும் அறியீர்கள், என் பிதாவையும் அறியீர்கள்; நீங்கள் என்னை அறிந்தீர்களானால் என் பிதாவையும் அறிவீர்கள் என்றார்.
20 ਯਿਸੂ ਨੇ ਇਹ ਗੱਲਾਂ ਉਦੋਂ ਆਖੀਆਂ ਜਦੋਂ ਉਹ ਮੰਦਰ ਦੇ ਇਲਾਕੇ ਵਿੱਚ ਉਪਦੇਸ਼ ਦੇ ਰਿਹਾ ਸੀ। ਜਦੋਂ ਉਹ ਚੜ੍ਹਾਵੇ ਦੀ ਪੇਟੀ ਕੋਲ ਪ੍ਰਚਾਰ ਕਰ ਰਿਹਾ ਸੀ ਪਰ ਕਿਸੇ ਵੀ ਮਨੁੱਖ ਨੇ ਉਸ ਨੂੰ ਗਿਰਫਤਾਰ ਨਹੀਂ ਕੀਤਾ ਕਿਉਂ ਕਿ ਅਜੇ ਯਿਸੂ ਦਾ ਸਹੀ ਵੇਲਾ ਨਹੀਂ ਸੀ ਆਇਆ।தேவாலயத்திலே இயேசு உபதேசம்பண்ணுகிறபோது, தருமப்பெட்டியிருக்கும் இடத்தில் இந்த வசனங்களைச் சொன்னார். அவருடைய வேளை இன்னும் வராதபடியினால் ஒருவனும் அவரைப் பிடிக்கவில்லை.
21 ਯਹੂਦੀ ਯਿਸੂ ਨੂੰ ਨਹੀਂ ਸਮਝੇ ਯਿਸੂ ਨੇ ਫੇਰ ਲੋਕਾਂ ਨੂੰ ਆਖਿਆ, “ਮੈਂ ਤੁਹਾਨੂੰ ਛੱਡ ਦੇਵਾਂਗਾ ਅਤੇ ਤੁਸੀਂ ਮੈਨੂੰ ਲੱਭੋਂਗੇ, ਪਰ ਤੁਸੀਂ ਆਪਣੇ ਪਾਪਾਂ ਵਿੱਚ ਮਰ ਜਾਵੋਂਗੇ। ਤੁਸੀਂ ਉਸ ਜਗ੍ਹਾ ਨਹੀਂ ਆ ਸੱਕਦੇ, ਜਿੱਥੇ ਮੈਂ ਜਾ ਰਿਹਾ ਹਾਂ।”இயேசு மறுபடியும் அவர்களை நோக்கி: நான் போகிறேன், நீங்கள் என்னைத் தேடி உங்கள் பாவங்களிலே சாவீர்கள்; நான் போகிற இடத்துக்கு வர உங்களால் கூடாது என்றார்.
22 ਫੇਰ ਯਹੂਦੀ ਆਗੂ ਆਪਸ ਵਿੱਚ ਬੋਲੇ, “ਕੀ ਯਿਸੂ ਆਪਣੇ-ਆਪ ਨੂੰ ਮਾਰ ਲਵੇਗਾ? ਕਿਉਂ ਜੋ ਉਸ ਨੇ ਆਖਿਆ ਹੈ, ‘ਤੁਸੀਂ ਉਸ ਜਗ੍ਹਾ ਨਹੀਂ ਆ ਸੱਕਦੇ ਜਿੱਥੇ ਮੈਂ ਜਾ ਰਿਹਾ ਹਾਂ। ਉੱਥੇ ਤੁਸੀਂ ਨਹੀਂ ਪਹੁੰਚ ਸੱਕਦੇ।’”அப்பொழுது யூதர்கள்: நான்போகிற இடத்துக்கு வர உங்களால் கூடாது என்கிறானே; தன்னைத்தான் கொலைசெய்துகொள்ளுவானோ என்று பேசிக்கொண்டார்கள்.
23 ਪਰ ਯਿਸੂ ਨੇ ਉਨ੍ਹਾਂ ਲੋਕਾਂ ਨੂੰ ਆਖਿਆ, “ਤੁਸੀਂ ਥੱਲਿਉਂ ਹੋ ਪਰ ਮੈਂ ਉੱਪਰੋਂ ਹਾਂ। ਤੁਸੀਂ ਇਸ ਦੁਨੀਆਂ ਨਾਲ ਸੰਬੰਧਿਤ ਹੋ ਪਰ ਮੈਂ ਇਸ ਦੁਨੀਆਂ ਨਾਲ ਸੰਬੰਧਿਤ ਨਹੀਂ ਹਾਂ।அவர் அவர்களை நோக்கி: நீங்கள் தாழ்விலிருந்துண்டானவர்கள், நான் உயர்விலிருந்துண்டானவன்; நீங்கள் இந்த உலகத்திலிருந்துண்டானவர்கள், நான் இந்த உலகத்திலிருந்துண்டானவனல்ல.
24 ਇਸ ਲਈ ਮੈਂ ਤੁਹਾਨੂੰ ਆਖਿਆ ਸੀ ਕਿ ਤੁਸੀਂ ਆਪਣੇ ਪਾਪਾਂ ਸੰਗ ਮਰੋਂਗੇ। ਹਾਂ, ਜੇਕਰ ਤੁਸੀਂ ਵਿਸ਼ਵਾਸ ਨਹੀਂ ਕਰੋਂਗ਼ੇ ਕਿ ਮੈਂ ਉਹ ਹਾਂ, ਤਾਂ ਤੁਸੀਂ ਆਪਣੇ ਪਾਪਾਂ ਵਿੱਚ ਮਰ ਜਾਵੋਂਗੇ।”ஆகையால் நீங்கள் உங்கள் பாவங்களில் சாவீர்கள் என்று உங்களுக்குச் சொன்னேன்; நானே அவர் என்று நீங்கள் விசுவாசியாவிட்டால் உங்கள் பாவங்களிலே சாவீர்கள் என்றார்.
25 ਤਾਂ ਉਨ੍ਹਾਂ ਨੇ ਆਖਿਆ, “ਤੂੰ ਕੌਣ ਹੈਂ?” ਯਿਸੂ ਨੇ ਜਵਾਬ ਦਿੱਤਾ, “ਮੈਂ ਉਹੀ ਹਾਂ ਜੋ ਮੈਂ ਤੁਹਾਨੂੰ ਮੁਢੋਂ ਕਹਿੰਦਾ ਆ ਰਿਹਾ ਹਾਂ।அதற்கு அவர்கள் நீர் யார் என்றார்கள். இயேசு அவர்களை நோக்கி: நான் ஆதிமுதலாய் உங்களுக்குச் சொல்லியிருக்கிறவர்தான்.
26 ਮੇਰੇ ਕੋਲ ਤੁਹਾਡੇ ਨਿਆਂ ਕਰਨ ਅਤੇ ਬੋਲਣ ਲਈ ਬਹੁਤ ਸਾਰੀਆਂ ਗੱਲਾਂ ਹਨ। ਉਹ ਇੱਕ ਜਿਸ ਨੇ ਮੈਨੂੰ ਭੇਜਿਆ, ਸੱਚ ਬੋਲਦਾ ਹੈ ਅਤੇ ਮੈਂ ਲੋਕਾਂ ਨੂੰ ਉਹ ਗੱਲਾਂ ਦੱਸਦਾ ਹਾਂ ਜੋ ਮੈਂ ਉਸ ਤੋਂ ਸੁਣੀਆਂ ਹਨ।”உங்களைக்குறித்துப் பேசவும் நியாயந்தீர்க்கவும் எனக்கு அநேக காரியங்களுண்டு. என்னை அனுப்பினவர் சத்தியமுள்ளவர்; நான் அவரிடத்தில் கேட்டவைகளையே உலகத்துக்குச் சொல்லுகிறேன் என்றார்.
27 ਲੋਕ ਉਹ ਨਾ ਸਮਝ ਸੱਕੇ ਕਿ ਯਿਸੂ ਉਨ੍ਹਾਂ ਨਾਲ ਪਿਤਾ ਬਾਰੇ ਗੱਲ ਕਰ ਰਿਹਾ ਸੀ।பிதாவைக்குறித்துப் பேசினாரென்று அவர்கள் அறியாதிருந்தார்கள்.
28 ਤਾਂ ਯਿਸੂ ਨੇ ਲੋਕਾਂ ਆਖਿਆ, “ਜਦੋਂ ਤੁਸੀਂ ਮਨੁੱਖ ਦੇ ਪੁੱਤਰ ਨੂੰ ਉੱਚਾ ਚੁੱਕੋਂਗੇ ਤਾਂ ਤੁਸੀਂ ਜਾਣ ਜਾਵੋਂਗ਼ੇ ਕਿ ਮੈਂ ਉਹ ਹਾਂ। ਅਤੇ ਤੁਸੀਂ ਜਾਣ ਜਾਵੋਂਗੇ ਕਿ ਮੈਂ ਕੁਝ ਵੀ ਆਪਣੇ ਅਧਿਕਾਰ ਨਾਲ ਨਹੀਂ ਕਰਦਾ। ਅਤੇ ਤੁਸੀਂ ਜਾਣ ਜਾਵੋਂਗੇ ਕਿ ਮੈਂ ਉਹੀ ਬੋਲਦਾ ਹਾਂ ਜੋ ਕੁਝ ਮੇਰੇ ਪਿਤਾ ਨੇ ਮੈਨੂੰ ਸਿੱਖਾਇਆ ਹੈ।ஆதலால் இயேசு அவர்களை நோக்கி: நீங்கள் மனுஷகுமாரனை உயர்த்தின பின்பு, நானே அவரென்றும், நான் என்சுயமாய் ஒன்றும் செய்யாமல், என் பிதா எனக்குப் போதித்தபடியே இவைகளைச் சொன்னேன் என்றும் அறிவீர்கள்.
29 ਉਹ ਜਿਸ ਨੇ ਮੈਨੂੰ ਭੇਜਿਆ ਮੇਰੇ ਨਾਲ ਹੈ। ਮੈਂ ਹਮੇਸ਼ਾ ਉਹੀ ਕਰਦਾ ਹਾਂ ਜੋ ਉਹ ਪਸੰਦ ਕਰਦਾ ਹੈ, ਇਸ ਲਈ ਉਸ ਨੇ ਮੈਨੂੰ ਇੱਕਲਾ ਨਹੀਂ ਛੱਡਿਆ।”என்னை அனுப்பினவர் என்னுடனேகூட இருக்கிறார், பிதாவுக்குப் பிரியமானவைகளை நான் எப்பொழுதும் செய்கிறபடியால் அவர் என்னைத் தனியே இருக்கவிடவில்லை என்றார்.
30 ਜਦੋਂ ਯਿਸੂ ਅਜਿਹੀਆਂ ਗੱਲਾਂ ਆਖ ਰਿਹਾ ਸੀ, ਤਾਂ ਬਹੁਤ ਲੋਕਾਂ ਨੇ ਉਸ ਵਿੱਚ ਵਿਸ਼ਵਾਸ ਕੀਤਾ।இவைகளை அவர் சொல்லுகையில், அநேகர் அவரிடத்தில் விசுவாசம் வைத்தார்கள்.
31 ਯਿਸੂ ਦਾ ਪਾਪ ਤੋਂ ਮੁਕਤੀ ਬਾਰੇ ਉਪਦੇਸ਼ ਤਾਂ ਯਿਸੂ ਨੇ ਉਨ੍ਹਾਂ ਯਹੂਦੀਆਂ ਨੂੰ ਆਖਿਆ ਜੋ ਉਸ ਵਿੱਚ ਨਿਹਚਾ ਰੱਖਦੇ ਸਨ, “ਜੇਕਰ ਤੁਸੀਂ ਮੇਰੇ ਉਪਦੇਸ਼ ਨੂੰ ਮੰਨੋਂਗੇ ਤਾਂ ਤੁਸੀਂ ਮੇਰੇ ਅਸਲੀ ਚੇਲੇ ਹੋ।இயேசு தம்மை விசுவாசித்த யூதர்களை நோக்கி: நீங்கள் என் உபதேசத்தில் நிலைத்திருந்தால் மெய்யாகவே என் சீஷராயிருப்பீர்கள்;
32 ਤਦ ਤੁਸੀਂ ਸੱਚ ਨੂੰ ਜਾਣ ਜਾਵੋਂਗੇ ਅਤੇ ਉਹੀ ਸੱਚ ਤੁਹਾਨੂੰ ਮੁਕਤ ਕਰ ਦੇਵੇਗਾ।”சத்தியத்தையும் அறிவீர்கள், சத்தியம் உங்களை விடுதலையாக்கும் என்றார்.
33 ਯਹੂਦੀਆਂ ਨੇ ਜਵਾਬ ਦਿੱਤਾ, “ਅਸੀਂ ਅਬਰਾਹਾਮ ਦੀ ਅੰਸ਼ ਹਾਂ। ਅਸੀਂ ਕਦੇ ਵੀ ਕਿਸੇ ਦੇ ਸੇਵਕ ਨਹੀਂ ਰਹੇ ਫਿਰ ਤੂੰ ਕਿਉਂ ਕਹਿੰਨਾ ਕਿ ਅਸੀਂ ਮੁਕਤ ਹੋ ਜਾਵਾਂਗੇ?”அவர்கள் அவருக்குப் பிரதியுத்தரமாக: நாங்கள் ஆபிரகாமின் சந்ததியாயிருக்கிறோம், நாங்கள் ஒருக்காலும் ஒருவனுக்கும் அடிமைகளாயிருக்கவில்லை; விடுதலையாவீர்களென்று நீர் எப்படிச் சொல்லுகிறீர் என்றார்கள்.
34 ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਹਰੇਕ ਉਹ, ਜਿਹੜਾ ਪਾਪ ਕਰਦਾ ਰਹਿੰਦਾ, ਉਹ ਪਾਪ ਦਾ ਗੁਲਾਮ ਹੈ।இயேசு அவர்களுக்குப் பிரதியுத்தரமாக: பாவஞ்செய்கிறவன் எவனும் பாவத்துக்கு அடிமையாயிருக்கிறான் என்று மெய்யாகவே மெய்யாகவே உங்களுக்குச் சொல்லுகிறேன்.
35 ਇੱਕ ਗੁਲਾਮ ਹਮੇਸ਼ਾ ਵਾਸਤੇ ਪਰਿਵਾਰ ਨਾਲ ਨਹੀਂ ਰਹਿੰਦਾ ਪਰ ਇੱਕ ਪੁੱਤਰ ਹਮੇਸ਼ਾ ਪਰਿਵਾਰ ਨਾਲ ਰਹਿੰਦਾ ਹੈ।அடிமையானவன் என்றைக்கும் வீட்டிலே நிலைத்திரான்; குமாரன் என்றைக்கும் நிலைத்திருக்கிறார்.
36 ਇਸ ਲਈ ਜੇਕਰ ਤੁਹਾਨੂੰ ਪੁੱਤਰ ਆਜ਼ਾਦ ਕਰ ਦਿੰਦਾ ਹੈ ਤਾਂ ਤੁਸੀਂ ਸੱਚ-ਮੁੱਚ ਆਜ਼ਾਦ ਹੋ ਜਾਵੋਂਗੇ।ஆகையால் குமாரன் உங்களை விடுதலையாக்கினால் மெய்யாகவே விடுதலையாவீர்கள்,
37 ਮੈਂ ਜਾਣਦਾ ਹਾਂ ਕਿ ਤੁਸੀਂ ਅਬਰਾਹਾਮ ਦੀ ਅੰਸ਼ ਹੋ। ਪਰ ਤੁਸੀਂ ਮੈਨੂੰ ਮਾਰਨਾ ਚਾਹੁੰਦੇ ਹੋ ਕਿਉਂਕਿ ਤੁਸੀਂ ਮੇਰੇ ਉਪਦੇਸ਼ ਨੂੰ ਕਬੂਲਣ ਲਈ ਰਾਜੀ ਨਹੀਂ ਹੋ।நீங்கள் ஆபிரகாமின் சந்ததியாரென்று அறிவேன்; ஆனாலும் உங்களுக்குள்ளே என் உபதேசம் இடம்பெறாதபடியால், என்னைக் கொலைசெய்யத் தேடுகிறீர்கள்.
38 ਮੈਂ ਤੁਹਾਨੂੰ ਉਹੀ ਕੁਝ ਆਖ ਰਿਹਾ ਹਾਂ ਜੋ ਮੇਰੇ ਪਿਤਾ ਨੇ ਮੈਨੂੰ ਦਰਸਾਇਆ ਹੈ। ਪਰ ਤੁਸੀਂ ਉਹ ਕੁਝ ਕਰਦੇ ਹੋ ਜੋ ਤੁਹਾਡੇ ਪਿਤਾ ਨੇ ਤੁਹਾਨੂੰ ਕਰਨ ਵਾਸਤੇ ਕਿਹਾ ਹੈ।”நான் என் பிதாவினிடத்தில் கண்டதைச் சொல்லுகிறேன், நீங்களும் உங்கள் பிதாவினிடத்தில் கண்டதைச் செய்கிறீர்கள் என்றார்.
39 ਯਹੂਦੀਆਂ ਨੇ ਕਿਹਾ, “ਸਾਡਾ ਪਿਤਾ ਅਬਰਾਹਾਮ ਹੈ।” ਯਿਸੂ ਨੇ ਆਖਿਆ, “ਜੇਕਰ ਸੱਚ ਮੁੱਚ ਤੁਸੀਂ ਅਬਰਾਹਾਮ ਦੀ ਅੰਸ਼ ਹੁੰਦੇ, ਤਾਂ ਤੁਸੀਂ ਉਹੀ ਕਰਨੀਆਂ ਕਰਦੇ ਜੋ ਅਬਰਾਹਾਮ ਨੇ ਕੀਤੀਆਂ।அதற்கு அவர்கள்: ஆபிரகாமே எங்கள் பிதா என்றார்கள். இயேசு அவர்களை நோக்கி: நீங்கள் ஆபிரகாமின் பிள்ளைகளாயிருந்தால் ஆபிரகாமின் கிரியைகளைச் செய்வீர்களே.
40 ਮੈਂ ਉਹ ਹਾਂ ਜਿਸ ਨੇ ਤੁਹਾਨੂੰ ਸੱਚ ਦੱਸਿਆ, ਜਿਹੜਾ ਮੈਂ ਪਰਮੇਸ਼ੁਰ ਤੋਂ ਸੁਣਿਆ, ਪਰ ਤੁਸੀਂ ਮੈਨੂੰ ਮਾਰ ਦੇਣਾ ਚਾਹੁੰਦੇ ਹੋ। ਅਬਰਾਹਾਮ ਨੇ ਤਾਂ ਅਜਿਹਾ ਕੁਝ ਨਹੀਂ ਸੀ ਕੀਤਾதேவனிடத்தில் கேட்டிருக்கிற சத்தியத்தை உங்களுக்குச் சொன்ன மனுஷனாகிய என்னைக் கொல்லத் தேடுகிறீர்கள், ஆபிரகாம் இப்படிச் செய்யவில்லையே.
41 ਤੁਸੀਂ ਉਵੇਂ ਦੀਆਂ ਗੱਲਾਂ ਕਰੋ ਜਿਵੇਂ ਦੀਆਂ ਤੁਹਾਡਾ ਪਿਤਾ ਕਰਦਾ ਹੈ।” ਪਰ ਯਹੂਦੀਆਂ ਨੇ ਕਿਹਾ, “ਅਸੀਂ ਉਨ੍ਹਾਂ ਬੱਚਿਆਂ ਵਾਂਗ ਨਹੀਂ ਹਾਂ ਜਿਨ੍ਹਾਂ ਨੂੰ ਇਹ ਨਹੀਂ ਪਤਾ ਕਿ ਉਨ੍ਹਾਂ ਦਾ ਪਿਤਾ ਕੌਣ ਸੀ? ਸਾਡਾ ਇੱਕ ਪਿਤਾ ਹੈ ਅਤੇ ਉਹ ਪਰਮੇਸ਼ੁਰ ਹੈ।”நீங்கள் உங்கள் பிதாவின் கிரியைகளைச் செய்கிறீர்கள் என்றார். அதற்கு அவர்கள்: நாங்கள் வேசித்தனத்தினால் பிறந்தவர்களல்ல; ஒரே பிதா எங்களுக்கு உண்டு. அவர் தேவன் என்றார்கள்.
42 ਯਿਸੂ ਨੇ ਉਨ੍ਹਾਂ ਯਹੂਦੀਆਂ ਨੂੰ ਕਿਹਾ, “ਜੇਕਰ ਪਰਮੇਸ਼ੁਰ ਤੁਹਾਡਾ ਪਿਤਾ ਹੁੰਦਾ ਤੁਸੀਂ ਮੈਨੂੰ ਪਿਆਰ ਕਰਦੇ ਕਿਉਂ ਕਿ ਮੈਂ ਪਰਮੇਸ਼ੁਰ ਵੱਲੋਂ ਆਇਆ ਹਾਂ ਅਤੇ ਹੁਣ ਮੈਂ ਇੱਥੇ ਹਾਂ। ਮੈਂ ਆਪਣੀ ਖੁਦ ਦੀ ਇੱਛਾ ਨਾਲ ਨਹੀਂ ਆਇਆ, ਮੈਨੂੰ ਪਰਮੇਸ਼ੁਰ ਨੇ ਹੀ ਭੇਜਿਆ ਹੈ।இயேசு அவர்களை நோக்கி: தேவன் உங்கள் பிதாவாயிருந்தால் என்னிடத்தில் அன்பாயிருப்பீர்கள். ஏனெனில் நான் தேவனிடத்திலிருந்து வந்திருக்கிறேன்; நான் சுயமாய் வரவில்லை, அவரே என்னை அனுப்பினார்.
43 ਤੁਹਾਨੂੰ ਜੋ ਮੈਂ ਕਹਿ ਰਿਹਾ ਹਾਂ ਕਿਉਂ ਸਮਝ ਨਹੀਂ ਆ ਰਿਹਾ? ਕਿਉਂ ਕਿ ਤੁਸੀਂ ਮੇਰੇ ਉਪਦੇਸ਼ਾਂ ਨੂੰ ਸੁਨਣ ਲਈ ਤਿਆਰ ਨਹੀਂ ਹੋ।என் வசனத்தை நீங்கள் ஏன் அறியாமலிருக்கிறீர்கள்? என் உபதேசத்தைக் கேட்க மனதில்லாதிருக்கிறதினால் அல்லவா?
44 ਤੁਹਾਡਾ ਪਿਤਾ ਸ਼ੈਤਾਨ ਹੈ ਅਤੇ ਤੁਸੀਂ ਉਸਦੀ ਅੰਸ਼ ਹੋ ਤੇ ਸਿਰਫ ਉਹੀ ਕਰਨਾ ਚਾਹੁੰਦੇ ਹੋ ਜੋ ਉਸ ਨੂੰ ਪਸੰਦ ਹੈ। ਸ਼ੈਤਾਨ ਸ਼ੁਰੂ ਤੋਂ ਹੀ ਹਤਿਆਰਾ ਹੈ ਉਹ ਸੱਚ ਦੇ ਵਿਰੁੱਧ ਹੈ। ਉਸ ਵਿੱਚ ਕੋਈ ਸੱਚ ਨਹੀਂ। ਜਦ ਉਹ ਝੂਠ ਬੋਲਦਾ ਹੈ, ਉਹ ਆਪਣਾ ਅਸਲੀ ਸਵਰੂਪ ਪ੍ਰਗਟਾਉਂਦਾ ਹੈ। ਹਾਂ! ਸ਼ੈਤਾਨ ਝੂਠਾ ਹੈ ਅਤੇ ਉਹ ਝੂਠ ਦਾ ਪਿਤਾ ਹੈ।நீங்கள் உங்கள் பிதாவாகிய பிசாசானவனால் உண்டானவர்கள்; உங்கள் பிதாவினுடைய இச்சைகளின்படி செய்ய மனதாயிருக்கிறீர்கள்; அவன் ஆதிமுதற்கொண்டு மனுஷகொலைபாதகனாயிருக்கிறான்; சத்தியம் அவனிடத்திலில்லாதபடியால் அவன் சத்தியத்திலே நிலைநிற்கவில்லை; அவன் பொய்யனும் பொய்க்குப் பிதாவுமாயிருக்கிறபடியால் அவன் பொய்பேசும்போது தன் சொந்தத்தில் எடுத்துப் பேசுகிறான்.
45 “ਮੈਂ ਤੁਹਾਨੂੰ ਸੱਚ ਦੱਸ ਰਿਹਾ ਹਾਂ, ਇਸੇ ਲਈ ਤੁਸੀਂ ਮੇਰਾ ਵਿਸ਼ਵਾਸ ਨਹੀਂ ਕਰਦੇ।நான் உங்களுக்குச் சத்தியத்தைச் சொல்லுகிறபடியினாலே நீங்கள் என்னை விசுவாசிக்கிறதில்லை.
46 ਕੀ ਤੁਹਾਡੇ ਵਿੱਚੋਂ ਕੋਈ ਹੈ ਜੋ ਇਹ ਸਾਬਤ ਕਰ ਸੱਕੇ ਕਿ ਮੈਂ ਪਾਪ ਦਾ ਦੋਸ਼ੀ ਹਾਂ? ਜੇਕਰ ਮੈਂ ਸੱਚ ਦੱਸ ਰਿਹਾ ਹਾਂ ਤੁਸੀਂ ਮੇਰਾ ਵਿਸ਼ਵਾਸ ਕਿਉਂ ਨਹੀਂ ਕਰਦੇ?என்னிடத்தில் பாவம் உண்டென்று உங்களில் யார் என்னைக் குற்றப்படுத்தக்கூடும்? நான் சத்தியத்தைச் சொல்லியிருக்க, நீங்கள் ஏன் என்னை விசுவாசிக்கிறதில்லை.
47 ਇੱਕ ਵਿਅਕਤੀ ਜਿਹੜਾ ਪਰਮੇਸ਼ੁਰ ਤੋਂ ਹੈ ਪਰਮੇਸ਼ੁਰ ਦੇ ਸ਼ਬਦਾਂ ਨੂੰ ਕਬੂਲਦਾ ਹੈ ਪਰ ਤੁਸੀਂ ਸੁਨਣ ਤੋਂ ਇਨਕਾਰ ਕਰਦੇ ਹੋ ਕਿਉਂ ਕਿ ਤੁਸੀਂ ਪਰਮੇਸ਼ੁਰ ਤੋਂ ਨਹੀਂ ਹੋ।”தேவனால் உண்டானவன் தேவனுடைய வசனங்களுக்குச் செவிகொடுக்கிறான்; நீங்கள் ஏன் என்னை விசுவாசிக்கிறதில்லை. நீங்கள் தேவனால் உண்டாயிராதபடியினால் செவிகொடாமலிருக்கிறீர்கள் என்றார்.
48 ਯਿਸੂ ਆਪਣੇ ਅਤੇ ਅਬਰਾਹਾਮ ਬਾਰੇ ਦੱਸਦਾ ਹੈ ਯਹੂਦੀਆਂ ਨੇ ਆਖਿਆ, “ਕੀ ਅਸੀਂ ਠੀਕ ਨਹੀਂ ਆਖਿਆ ਕਿ ਤੂੰ ਇੱਕ ਸਾਮਰੀ ਹੈ ਅਤੇ ਤੇਰੇ ਅੰਦਰ ਇੱਕ ਭੂਤ ਪ੍ਰਵੇਸ਼ ਕਰ ਗਿਆ ਹੈ।”அப்பொழுது யூதர்கள் அவருக்குப் பிரதியுத்தரமாக: உன்னைச் சமாரியனென்றும், பிசாசுபிடித்தவனென்றும் நாங்கள் சொல்லுகிறது சரிதானே என்றார்கள்.
49 ਯਿਸੂ ਨੇ ਆਖਿਆ, “ਮੇਰੇ ਅੰਦਰ ਕੋਈ ਭੂਤ ਨਹੀਂ ਹੈ। ਮੈਂ ਆਪਣੇ ਪਿਤਾ ਦਾ ਸਨਮਾਨ ਕਰਦਾ ਹਾਂ, ਪਰ ਤੁਸੀਂ ਮੇਰਾ ਨਿਰਾਦਰ ਕਰਦੇ ਹੋ।அதற்கு இயேசு: நான் பிசாசுபிடித்தவனல்ல, நான் என் பிதாவைக் கனம்பண்ணுகிறேன், நீங்கள் என்னைக் கனவீனம் பண்ணுகிறீர்கள்.
50 ਮੈਂ ਆਪਣੇ-ਆਪ ਵਾਸਤੇ ਮਾਨ ਨਹੀਂ ਚਹੁੰਦਾ। ਇੱਕ ਅਜਿਹਾ ਹੈ ਜੋ ਮੈਨੂੰ ਮਾਣ ਦੇਣਾ ਚਾਹੁੰਦਾ ਹੈ। ਉਹ ਮੁਨਸਫ ਹੈ।நான் எனக்கு மகிமையைத் தேடுகிறதில்லை; அதைத் தேடி நியாயந்தீர்க்கிறவர் ஒருவர் இருக்கிறார்.
51 ਮੈਂ ਤੁਹਾਨੂੰ ਸੱਚ ਦੱਸਦਾ ਹਾਂ ਜੇਕਰ ਕੋਈ ਵੀ ਮਨੁੱਖ ਮੇਰੇ ਉਪਦੇਸ਼ ਤੇ ਚੱਲੇਗਾ ਉਹ ਕਦੇ ਵੀ ਨਹੀਂ ਮਰੇਗਾ।”ஒருவன் என் வார்த்தையைக் கைக்கொண்டால், அவன் என்றென்றைக்கும் மரணத்தைக் காண்பதில்லை என்று மெய்யாகவே மெய்யாகவே உங்களுக்குச் சொல்லுகிறேன் என்றார்.
52 ਯਹੂਦੀਆਂ ਨੇ ਯਿਸੂ ਨੂੰ ਆਖਿਆ, “ਹੁਣ ਅਸੀਂ ਜਾਣਦੇ ਹਾਂ ਕਿ ਤੇਰੇ ਅੰਦਰ ਇੱਕ ਭੂਤ ਹੈ। ਇੱਥੋਂ ਤੱਕ ਕਿ ਅਬਰਾਹਾਮ ਅਤੇ ਦੂਸਰੇ ਨਬੀ ਵੀ ਮਰ ਗਏ ਪਰ ਤੂੰ ਕਹਿੰਨਾ ਕਿ ਜੇਕਰ ਕੋਈ ਮੇਰੇ ਉਪਦੇਸ਼ ਦਾ ਅਨੁਸਰਣ ਕਰਦਾ ਉਹ ਸਦੀਪਕ ਜੀਵਨ ਪਾਵੇਗਾ। ‘ਉਹ ਕਦੇ ਵੀ ਨਹੀਂ ਮਰੇਗਾ।’அப்பொழுது யூதர்கள் அவரை நோக்கி: நீ பிசாசு பிடித்தவனென்று இப்பொழுது அறிந்திருக்கிறோம்; ஆபிரகாமும் தீர்க்கதரிசிகளும் மரித்தார்கள் நீயோ ஒருவன் என் வார்த்தையைக் கைக்கொண்டால் என்றென்றைக்கும் மரணத்தை ருசிபார்ப்பதில்லை என்கிறாய்.
53 ਕੀ ਤੂੰ ਸਾਡੇ ਪਿਤਾ ਅਬਰਾਹਾਮ ਤੋਂ ਵੱਡਾ ਹੈਂ? ਅਬਰਾਹਾਮ ਅਤੇ ਨਬੀ ਮਰ ਗਏ ਤਾਂ ਤੂੰ ਭਲਾ ਆਪਣੇ-ਆਪ ਨੂੰ ਕੀ ਸਮਝਦਾ ਹੈਂ?”எங்கள் பிதாவாகிய ஆபிரகாமிலும் நீ பெரியவனோ? அவர் மரித்தார், தீர்க்கதரிசிகளும் மரித்தார்கள்; உன்னை நீ எப்படிப்பட்டவனாக்குகிறாய் என்றார்கள்.
54 ਯਿਸੂ ਨੇ ਜਵਾਬ ਦਿੱਤਾ, “ਜੇਕਰ ਮੈਂ ਆਪਣੇ-ਆਪ ਦਾ ਸਤਿਕਾਰ ਚਾਹੁੰਦਾ ਹਾਂ, ਤਾਂ ਉਸ ਸਤਿਕਾਰ ਦੀ ਕੋਈ ਕੀਮਤ ਨਹੀਂ। ਪਰ ਜਿਹੜਾ ਮੈਨੂੰ ਸਤਿਕਾਰਦਾ ਹੈ, ਮੇਰਾ ਪਿਤਾ ਹੈ। ਅਤੇ ਤੁਸੀਂ ਕਹਿੰਦੇ ਹੋ ਕਿ ਉਹ ਸਾਡਾ ਪਰਮੇਸ਼ੁਰ ਹੈ।இயேசு பிரதியுத்தரமாக: என்னை நானே மகிமைப்படுத்தினால் அந்த மகிமை வீணாயிருக்கும், என் பிதா என்னை மகிமைப்படுத்துகிறவர், அவரை உங்கள் தேவனென்று நீங்கள் சொல்லுகிறீர்கள்.
55 ਪਰ ਵਾਸਤਵ ਵਿੱਚ ਤੁਸੀਂ ਉਸ ਨੂੰ ਨਹੀਂ ਜਾਣਦੇ ਪਰ ਮੈਂ ਉਸ ਨੂੰ ਜਾਣਦਾ ਹਾਂ। ਜੇਕਰ ਮੈਂ ਇਹ ਕਹਾਂ ਕਿ ਮੈਂ ਉਸ ਨੂੰ ਨਹੀਂ ਜਾਣਦਾ ਤਾਂ ਮੈਂ ਤੁਹਾਡੀ ਤਰ੍ਹਾਂ ਝੂਠਾ ਹੋਵਾਂਗਾ। ਪਰ ਮੈਂ ਉਸ ਨੂੰ ਜਾਣਦਾ ਹਾਂ ਅਤੇ ਉਸ ਦੇ ਬਚਨਾਂ ਦੀ ਪਾਲਨਾ ਕਰਦਾ ਹਾਂ।ஆயினும் நீங்கள் அவரை அறியவில்லை, நான் அவரை அறிந்திருக்கிறேன்; அவரை அறியேன் என்று சொல்வேனாகில் உங்களைப்போல நானும் பொய்யனாருப்பேன்; அவரை நான் அறிந்து, அவருடைய வார்த்தையைக் கைக்கொண்டிருக்கிறேன்.
56 ਤੁਹਾਡਾ ਪਿਤਾ ਅਬਰਾਹਾਮ ਬੜਾ ਖੁਸ਼ ਸੀ ਕਿ ਉਹ ਮੇਰੇ ਆਉਣ ਦਾ ਦਿਨ ਵੇਖੇਗਾ। ਉਸ ਨੇ ਇਸ ਨੂੰ ਵੇਖਿਆ ਅਤੇ ਬੜਾ ਖੁਸ਼ ਹੋਇਆ।”உங்கள் பிதாவாகிய ஆபிரகாம் என்னுடைய நாளைக் காண ஆசையாயிருந்தான்; கண்டு களிகூர்ந்தான் என்றார்.
57 ਫਿਰ ਯਹੂਦੀਆਂ ਨੇ ਯਿਸੂ ਨੂੰ ਆਖਿਆ, “ਕੀ ਤੂੰ ਅਬਰਾਹਾਮ ਨੂੰ ਵੇਖਿਆ ਹੈ? ਤੂੰ ਕਿਵੇਂ ਵੇਖਿਆ ਹੋ ਸੱਕਦਾ ਹੈ ਜਦ ਕਿ ਤੂੰ ਪੰਜਾਹਾਂ ਵਰ੍ਹਿਆਂ ਦਾ ਵੀ ਨਹੀਂ।”அப்பொழுது யூதர்கள் அவரை நோக்கி: உனக்கு இன்னும் ஐம்பது வயதாகவில்லையே, நீ ஆபிரகாமைக் கண்டாயோ என்றார்கள்.
58 ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਅਬਰਾਹਾਮ ਦੇ ਜਨਮ ਤੋਂ ਪਹਿਲਾਂ, ਮੈਂ ਹਾਂ।”அதற்கு இயேசு: ஆபிரகாம் உண்டாகிறதற்கு முன்னமே நான் இருக்கிறேன் என்று மெய்யாகவே மெய்யாகவே உங்களுக்குச் சொல்லுகிறேன் என்றார்.
59 ਜਦੋਂ ਯਿਸੂ ਨੇ ਇਸ ਤਰ੍ਹਾਂ ਆਖਿਆ, ਲੋਕਾਂ ਨੇ ਉਸ ਤੇ ਸੁੱਟਣ ਵਾਸਤੇ ਪੱਥਰ ਚੁੱਕੇ। ਪਰ ਯਿਸੂ ਲੁਕ ਗਿਆ ਅਤੇ ਮੰਦਰ ਛੱਡ ਕੇ ਚੱਲਾ ਗਿਆ।அப்பொழுது அவர்மேல் எறியும்படி கல்லுகளை எடுத்துக்கொண்டார்கள். இயேசு மறைந்து, அவர்கள் நடுவே கடந்து, தேவாலயத்தை விட்டுப்போனார்.
Tamil Bible