John 9 - PUNJABI (Tamil)
1 ਯਿਸੂ ਨੇ ਜਨਮ ਤੋਂ ਅੰਨ੍ਹੇ ਨੂੰ ਰਾਜ਼ੀ ਕੀਤਾ ਜਦੋਂ ਯਿਸੂ ਜਾ ਰਿਹਾ ਸੀ ਤਾਂ ਉਸ ਨੇ ਰਾਹ ਵਿੱਚ ਇੱਕ ਅੰਨ੍ਹਾ ਆਦਮੀ ਵੇਖਿਆ। ਇਹ ਆਦਮੀ ਜਨਮ ਤੋਂ ਹੀ ਅੰਨ੍ਹਾ ਸੀ।அவர் அப்புறம் போகையில் பிறவிக்குருடனாகிய ஒரு மனுஷனைக் கண்டார்.
2 ਯਿਸੂ ਦੇ ਚੇਲਿਆਂ ਨੇ ਉਸ ਨੂੰ ਆਖਿਆ, “ਗੁਰੂ, ਇਹ ਆਦਮੀ ਜਨਮ ਤੋਂ ਅੰਨ੍ਹਾ ਹੈ, ਪਰ ਕਿਸ ਦੇ ਪਾਪਾਂ ਦੁਆਰਾ ਉਹ ਅੰਨ੍ਹਾ ਪੈਦਾ ਹੋਇਆ ਹੈ? ਉਸ ਦੇ ਆਪਣੇ ਪਾਪਾਂ ਕਾਰਣ ਜਾਂ ਉਸ ਦੇ ਮਾਂ-ਬਾਪ ਦੇ ਪਾਪਾਂ ਕਾਰਣ?”அப்பொழுது அவருடைய சீஷர்கள் அவரை நோக்கி: ரபீ, இவன் குருடனாய்ப் பிறந்தது யார் செய்த பாவம், இவன்செய்த பாவமோ, இவனைப் பெற்றவர்கள் செய்த பாவமோ என்று கேட்டார்கள்.
3 ਯਿਸੂ ਨੇ ਆਖਿਆ, “ਇਹ ਉਸ ਦੇ ਪਾਪਾਂ ਦਾ ਜਾਂ ਉਸ ਦੇ ਮਾਂ-ਬਾਪ ਦੇ ਪਾਪਾਂ ਦਾ ਨਤੀਜਾ ਨਹੀਂ ਹੈ। ਪਰ ਇਹ ਚੰਗਾ ਹੋਕੇ ਲੋਕਾਂ ਨੂੰ ਪਰਮੇਸ਼ੁਰ ਦੀ ਸ਼ਕਤੀ ਵਿਖਾਉਣ ਵਾਸਤੇ ਅੰਨ੍ਹਾ ਪੈਦਾ ਹੋਇਆ ਸੀ।இயேசு பிரதியுத்தரமாக: அது இவன் செய்த பாவமுமல்ல, இவனைப் பெற்றவர்கள் செய்த பாவமுமல்ல, தேவனுடைய கிரியைகள் இவனிடத்தில் வெளிப்படும்பொருட்டு இப்படிப் பிறந்தான்.
4 ਸਾਨੂੰ ਉਸ ਪਰਮੇਸ਼ੁਰ ਦਾ ਕਾਰਜ, ਦਿਨ ਰਹਿੰਦਿਆਂ ਕਰਨਾ ਚਾਹੀਦਾ ਹੈ, ਜਿਸਨੇ ਮੈਨੂੰ ਭੇਜਿਆ ਹੈ। ਕਿਉਂ ਕਿ ਫਿਰ ਰਾਤ ਹੋ ਜਾਵੇਗੀ, ਅਤੇ ਕੋਈ ਵੀ ਰਾਤ ਵੇਲੇ ਕੰਮ ਨਹੀਂ ਕਰ ਸੱਕਦਾ।பகற்காலமிருக்குமட்டும் நான் என்னை அனுப்பினவருடைய கிரியைகளைச் செய்யவேண்டும்; ஒருவனும் கிரியை செய்யக்கூடாத இராக்காலம் வருகிறது.
5 ਜਦ ਤੀਕ ਮੈਂ ਦੁਨੀਆਂ ਵਿੱਚ ਹਾਂ ਮੈਂ ਦੁਨੀਆਂ ਲਈ ਚਾਨਣ ਹਾਂ।”நான் உலகத்திலிருக்கையில் உலகத்திற்கு ஒளியாயிருக்கிறேன் என்றார்.
6 ਇਹ ਕਹਿਣ ਤੋਂ ਬਾਦ, ਯਿਸੂ ਨੇ ਜ਼ਮੀਨ ਤੇ ਥੁੱਕਿਆ ਅਤੇ ਇਸ ਨਾਲ ਥੋੜ੍ਹੀ ਮਿੱਟੀ ਗਿਲੀ ਕੀਤੀ ਤੇ ਉਸ ਨਾਲ ਉਸ ਅੰਨ੍ਹੇ ਮਨੁੱਖ ਦੀ ਅੱਖ ਤੇ ਲੇਪਿਆ।இவைகளைச் சொல்லி, அவர் தரையிலே துப்பி, உமிழ்நீரினால் சேறுண்டாக்கி, அந்தச் சேற்றைக் குருடனுடைய கண்களின்மேல் பூசி:
7 ਯਿਸੂ ਨੇ ਉਸ ਮਨੁੱਖ ਨੂੰ ਆਖਿਆ, “ਜਾ ਅਤੇ ਸਿਲੋਆਮ ਦੇ ਕੁੰਡ ਵਿੱਚ ਆਪਣੀਆਂ ਅੱਖਾਂ ਧੋ,”(ਸਿਲੋਆਮ ਦਾ ਅਰਥ ਹੈ “ਭੇਜਿਆ ਹੋਇਆ।”) ਇਸ ਲਈ ਉਹ ਕੁੰਡ ਤੇ ਗਿਆ ਅਤੇ ਆਪਣੀਆਂ ਅੱਖਾਂ ਧੋਣ ਤੋਂ ਬਾਦ ਵਾਪਸ ਪਰਤਿਆ। ਹੁਣ ਉਸ ਨੂੰ ਸਭ ਵਿਖਦਾ ਸੀ।நீ போய், சீலோவாம் குளத்திலே கழுவு என்றார். சீலோவாம் என்பதற்கு அனுப்பப்பட்டவன் என்று அர்த்தமாம். அப்படியே அவன் போய்க் கழுவி, பார்வையடைந்தவனாய்த் திரும்பிவந்தான்.
8 ਜਿਨ੍ਹਾਂ ਲੋਕਾਂ ਨੇ ਇਸ ਨੂੰ ਭੀਖ ਮੰਗਦਿਆਂ ਵੇਖਿਆ ਸੀ। ਅਤੇ ਉਸ ਦੇ ਗੁਆਂਢੀਆਂ ਨੇ ਕਿਹਾ, “ਵੇਖੋ ਕੀ ਇਹ ਉਹੀ ਇੱਕ ਨਹੀਂ ਜਿਹੜਾ ਬੈਠਕੇ ਭੀਖ ਮੰਗਦਾ ਹੁੰਦਾ ਸੀ।”அப்பொழுது அயலகத்தாரும், அவன் குருடனாயிருக்கையில் அவனைக் கண்டிருந்தவர்களும்: இவன் உட்கார்ந்து பிச்சைக் கேட்டுக்கொண்டிருந்தவனல்லவா என்றார்கள்.
9 ਕੁਝ ਲੋਕਾਂ ਨੇ ਕਿਹਾ, “ਹਾਂ ਉਹੀ ਹੈ।” ਪਰ ਦੂਜੇ ਲੋਕਾਂ ਨੇ ਆਖਿਆ, “ਨਹੀਂ ਇਹ ਉਹ ਆਦਮੀ ਨਹੀਂ ਹੈ, ਇਹ ਉਸ ਦੇ ਵਰਗਾ ਲੱਗਦਾ ਹੈ।” ਪਰ ਉਸ ਆਦਮੀ ਨੇ ਆਖਿਆ, “ਮੈਂ ਉਹੀ ਆਦਮੀ ਹਾਂ।”சிலர் அவன்தான் என்றார்கள். வேறுசிலர்: அவனுடைய சாயலாயிருக்கிறான் என்றார்கள். அவனோ நான்தான் அவன் என்றான்.
10 ਲੋਕਾਂ ਨੇ ਪੁੱਛਿਆ, “ਇਹ ਕਿਵੇਂ ਹੋਇਆ? ਤੈਨੂੰ ਤੇਰੀ ਦ੍ਰਿਸ਼ਟੀ ਕਿਵੇਂ ਪ੍ਰਾਪਤ ਹੋਈ?”அப்பொழுது அவர்கள் அவனை நோக்கி: உன் கண்கள் எப்படித் திறக்கப்பட்டது என்றார்கள்.
11 ਆਦਮੀ ਨੇ ਉੱਤਰ ਦਿੱਤਾ, “ਯਿਸੂ ਨਾਮੀਂ ਆਦਮੀ ਨੇ ਕੁਝ ਮਿੱਟੀ ਮੇਰੀਆਂ ਅੱਖਾਂ ਉੱਤੇ ਲਾਈ। ਉਸ ਨੇ ਮੈਨੂੰ ਸਿਲੋਮਾਨ ਕੁੰਡ ਤੇ ਧੋਣ ਵਾਸਤੇ ਜਾਣ ਲਈ ਕਿਹਾ। ਜਦ ਮੈਂ ਸਿਲੋਮਾਨ ਕੁੰਡ ਤੇ ਗਿਆ ਅਤੇ ਅੱਖਾਂ ਧੋਤੀਆਂ ਤਾਂ ਮੈਂ ਵੇਖਣ ਯੋਗ ਸੀ।”அவன் பிரதியுத்தரமாக: இயேசு என்னப்பட்ட ஒருவர் சேறுண்டாக்கி, என் கண்களின்மேல் பூசி, நீ போய் சீலோவாம் குளத்திலே கழுவு என்றார். அப்படியே நான் போய்க் கழுவி, பார்வையடைந்தேன் என்றான்.
12 ਲੋਕਾਂ ਨੇ ਉਸ ਨੂੰ ਆਖਿਆ, “ਉਹ ਕਿੱਥੇ ਹੈ?” ਮਨੁੱਖ ਨੇ ਜਵਾਬ ਦਿੱਤਾ, “ਮੈਂ ਨਹੀਂ ਜਾਣਦਾ।”அப்பொழுது அவர்கள்: அவர் எங்கே என்றார்கள். அவன்: எனக்குத் தெரியாது என்றான்.
13 ਯਹੂਦੀਆਂ ਨੇ ਯਿਸੂ ਦੇ ਰਾਜ਼ੀ ਕੀਤੇ ਮਨੁੱਖ ਨੂੰ ਸਵਾਲ ਪੁੱਛੇ ਜਦੋਂ ਲੋਕ ਉਸ ਆਦਮੀ ਨੂੰ, “ਫ਼ਰੀਸੀਆਂ ਕੋਲ ਲਿਆਏ, ਜੋ ਪਹਿਲਾਂ ਅੰਨ੍ਹਾ ਸੀ।குருடனாயிருந்த அவனைப் பரிசேயரிடத்திற்குக் கொண்டுபோனார்கள்.
14 ਯਿਸੂ ਨੇ ਗਾਰਾ ਬਣਾਕੇ ਉਸ ਆਦਮੀ ਦੀਆਂ ਅੱਖਾਂ ਨੂੰ ਸਬਤ ਦੇ ਦਿਨ ਚੰਗਾ ਕੀਤਾ ਸੀ।”இயேசு சேறுண்டாக்கி, அவன் கண்களைக் திறந்த நாள் ஓய்வு நாளாயிருந்தது.
15 ਤਾਂ ਇਸ ਵਾਰੀ ਫ਼ਰੀਸੀਆਂ ਨੇ ਉਸ ਮਨੁੱਖ ਨੂੰ ਪੁੱਛਿਆ, “ਤੈਨੂੰ ਆਪਣੀ ਦ੍ਰਿਸ਼ਟੀ ਕਿਵੇਂ ਮਿਲੀ?” ਮਨੁੱਖ ਨੇ ਉੱਤਰ ਦਿੱਤਾ, “ਉਸ ਨੇ ਮੇਰੀਆਂ ਅੱਖਾਂ ਤੇ ਚਿੱਕੜ ਲਾਇਆ, ਮੈਂ ਅੱਖਾਂ ਧੋਤੀਆਂ ਅਤੇ ਹੁਣ ਮੈਂ ਵੇਖ ਸੱਕਦਾ ਹਾਂ।”ஆகையால் பரிசேயரும் அவனை நோக்கி: நீ எப்படிப் பார்வையடைந்தாய் என்று மறுபடியும் கேட்டார்கள். அதற்கு அவன் அவர் என் கண்களின்மேல் சேற்றைப் பூசினார், நான் கழுவினேன், காண்கிறேன் என்றான்.
16 ਕੁਝ ਫ਼ਰੀਸੀਆਂ ਨੇ ਆਖਿਆ, “ਇਹ ਮਨੁੱਖ ਪਰਮੇਸ਼ੁਰ ਵੱਲੋਂ ਨਹੀਂ ਹੈ ਕਿਉਂਕਿ ਇਹ ਸਬਤ ਦੇ ਦਿਨ ਦੇ ਨੇਮ ਨੂੰ ਵੀ ਨਹੀਂ ਰੱਖ ਰਿਹਾ। ਇਸ ਲਈ ਉਹ ਪਰਮੇਸ਼ੁਰ ਵੱਲੋਂ ਨਹੀਂ ਹੈ।” ਕੁਝ ਇੱਕ ਹੋਰ ਲੋਕਾਂ ਨੇ ਆਖਿਆ, “ਕੀ ਇੱਕ ਪਾਪੀ ਆਦਮੀ ਅਜਿਹੇ ਕਰਿਸ਼ਮੇ ਕਰ ਸੱਕਦਾ ਹੈ।” ਯਹੂਦੀ ਇਸ ਗੱਲ ਉੱਪਰ ਆਪਸ ਵਿੱਚ ਸਹਿਮਤ ਨਾ ਹੋਏ।அப்பொழுது பரிசேயரில் சிலர்: அந்த மனுஷன் ஓய்வுநாளைக் கைக்கொள்ளாததினால் அவன் தேவனிடத்திலிருந்து வந்தவனல்ல என்றார்கள். வேறுசிலர்: பாவியாயிருக்கிற மனுஷன் இப்படிப்பட்ட அற்புதங்களை எப்படிச் செய்வான் என்றார்கள். இவ்விதமாய் அவர்களுக்குள்ளே பிரிவினையுண்டாயிற்று
17 ਯਹੂਦੀਆਂ ਦੇ ਆਗੂਆਂ ਨੇ ਉਸ ਆਦਮੀ ਨੂੰ ਦੁਬਾਰਾ ਪੁੱਛਿਆ, “ਉਹ ਮਨੁੱਖ ਜਿਸਨੇ ਤੈਨੂੰ ਰਾਜ਼ੀ ਕੀਤਾ, ਜਿਸ ਕਰਕੇ ਹੁਣ ਤੂੰ ਵੇਖ ਸੱਕਦਾ ਹੈ। ਤੂੰ ਉਸ ਆਦਮੀ ਬਾਰੇ ਕੀ ਆਖਦਾ ਹੈ?” ਉਸ ਆਦਮੀ ਨੇ ਕਿਹਾ, “ਉਹ ਇੱਕ ਨਬੀ ਹੈ।”மறுபடியும் அவர்கள் குருடனை நோக்கி: உன் கண்களைத் திறந்தானே, அவனைக்குறித்து நீ என்ன சொல்லுகிறாய் என்றார்கள். அதற்கு அவன்: அவர் தீர்க்கதரிசி என்றான்.
18 ਜਦੋਂ ਤੱਕ ਉਸ ਦੇ ਮਾਪਿਆਂ ਨੂੰ ਨਹੀਂ ਸੱਦਿਆ ਯਹੂਦੀਆਂ ਨੇ ਇਹ ਵਿਸ਼ਵਾਸ ਨਹੀਂ ਕੀਤਾ ਕਿ ਉਹ ਆਦਮੀ ਅੰਨ੍ਹਾ ਸੀ ਅਤੇ ਰਾਜ਼ੀ ਕੀਤਾ ਗਿਆ ਸੀ।அவன் குருடனாயிருந்து பார்வையடைந்ததை யூதர்கள் நம்பாமல், பார்வையடைந்தவனுடைய தாய்தகப்பன்மாரை அழைப்பித்து,
19 ਯਹੂਦੀਆਂ ਨੇ ਉਸ ਦੇ ਮਾਂ-ਬਾਪ ਨੂੰ ਪੁੱਛਿਆ, “ਕੀ ਇਹ ਮਨੁੱਖ ਤੁਹਾਡਾ ਪੁੱਤਰ ਹੈ? ਤੁਸੀਂ ਆਖਦੇ ਹੋ ਕਿ ਇਹ ਅੰਨ੍ਹਾ ਜਨਮਿਆਂ ਸੀ ਤਾਂ ਇਹ ਹੁਣ ਕਿਵੇਂ ਵੇਖ ਸੱਕਦਾ ਹੈ?”அவர்களை நோக்கி: உங்கள் குமாரன் குருடனாய்ப் பிறந்தான் என்று சொல்லுகிறீர்களே, அவன் இவன்தானா? இவனானால், இப்பொழுது இவன் எப்படிப் பார்வையடைந்தான் என்று கேட்டார்கள்.
20 ਉਸ ਦੇ ਮਾਪਿਆਂ ਨੇ ਆਖਿਆ, “ਅਸੀਂ ਜਾਣਦੇ ਹਾਂ ਕਿ ਇਹ ਸਾਡਾ ਪੁੱਤਰ ਹੈ ਅਤੇ ਜਦੋਂ ਇਹ ਜਨਮਿਆਂ ਸੀ ਤਾਂ ਅੰਨ੍ਹਾ ਸੀ।தாய்தகப்பன்மார் பிரதியுத்தரமாக: இவன் எங்கள் குமாரன்தான் என்றும், குருடனாய்ப் பிறந்தான் என்றும் எங்களுக்குத் தெரியும்.
21 ਪਰ ਸਾਨੂੰ ਇਹ ਨਹੀਂ ਪਤਾ ਕਿ ਹੁਣ ਇਸ ਨੂੰ ਕਿਵੇਂ ਦਿਸਦਾ ਹੈ। ਅਸੀਂ ਨਹੀਂ ਜਾਣਦੇ ਕਿ ਉਸਦੀਆਂ ਅੱਖਾਂ ਕਿਸਨੇ ਚੰਗੀਆਂ ਕੀਤੀਆਂ ਹਨ। ਤੁਸੀਂ ਉਸ ਨੂੰ ਪੁੱਛੋ। ਉਹ ਬੱਚਾ ਨਹੀਂ ਹੈ ਵੱਡਾ ਹੈ ਅਤੇ ਉਹ ਆਪਣੇ ਬਾਰੇ ਤੁਹਾਡੇ ਸਵਾਲਾਂ ਦੇ ਜਵਾਬ ਦੇ ਸੱਕਦਾ ਹੈ।”இப்பொழுது இவன் பார்வையடைந்த வகை எங்களுக்குத் தெரியாது; இவன் கண்களைத் திறந்தவன் இன்னான் என்பதும் எங்களுக்குத் தெரியாது, இவன் வயதுள்ளவனாயிருக்கிறான், இவனைக் கேளுங்கள், இவனே சொல்லுவான் என்றார்கள்.
22 ਉਸ ਦੇ ਮਾਪਿਆਂ ਨੇ ਇਹ ਇਸ ਲਈ ਆਖਿਆ, ਕਿਉ ਕਿ ਉਹ ਯਹੂਦੀ ਆਗੂਆਂ ਤੋਂ ਡਰਦੇ ਸਨ। ਯਹੂਦੀ ਆਗੂਆਂ ਨੇ ਪਹਿਲਾਂ ਹੀ ਫ਼ੈਸਲਾ ਕਰ ਲਿਆ ਸੀ ਕਿ ਉਹ ਉਸ ਮਨੁੱਖ ਨੂੰ ਪ੍ਰਾਰਥਨਾ ਸਥਾਨ ਵਿੱਚੋਂ ਕੱਢ ਦੇਣਗੇ ਜੋ ਇਹ ਆਖੇਗਾ ਕਿ ਯਿਸੂ ਮਸੀਹ ਹੈ।அவனுடைய தாய்தகப்பன்மார் யூதர்களுக்குப் பயந்ததினால் இப்படிச்சொன்னார்கள். ஏனெனில் இயேசுவைக் கிறிஸ்து என்று எவனாவது அறிக்கைப்பண்ணினால் அவனை ஜெபஆலயத்துக்குப் புறம்பாக்கவேண்டுமென்று யூதர்கள் அதற்குமுன்னமே கட்டுப்பாடு செய்திருந்தார்கள்.
23 ਇਸੇ ਲਈ ਉਸ ਦੇ ਮਾਪਿਆਂ ਨੇ ਆਖਿਆ, “ਉਹ ਕਾਫ਼ੀ ਸਿਆਣਾ ਹੈ, ਉਸ ਨੂੰ ਹੀ ਪੁੱਛ ਲਵੋ।”அதினிமித்தம்: இவன் வயதுள்ளவனாயிருக்கிறான், இவனையே கேளுங்கள் என்று அவன் தாய்தகப்பன்மார் சொன்னார்கள்.
24 ਯਹੂਦੀ ਆਗੂਆਂ ਨੇ ਉਸ ਆਦਮੀ ਨੂੰ, ਜੋ ਪਹਿਲਾਂ ਅੰਨ੍ਹਾ ਸੀ, ਦੂਜੀ ਵਾਰੀ ਬੁਲਾਇਆ ਅਤੇ ਆਖਿਆ, “ਤੂੰ ਪਰਮੇਸ਼ੁਰ ਦੇ ਸਾਹਮਣੇ ਸੱਚ ਬੋਲ ਅਸੀਂ ਜਾਣਦੇ ਹਾਂ ਕਿ ਉਹ ਮਨੁੱਖ (ਯਿਸੂ) ਪਾਪੀ ਹੈ।”ஆதலால் அவர்கள் குருடனாயிருந்த மனுஷனை இரண்டாந்தரம் அழைத்து: நீ தேவனை மகிமைப்படுத்து; இந்த மனுஷன் பாவியென்று நாங்கள் அறிந்திருக்கிறோம் என்றார்கள்.
25 ਉਸ ਮਨੁੱਖ ਨੇ ਆਖਿਆ, “ਮੈਂ ਨਹੀਂ ਜਾਣਦਾ ਕਿ ਉਹ ਪਾਪੀ ਹੈ ਜਾਂ ਨਹੀਂ। ਮੈਂ ਸਿਰਫ਼ ਇੱਕ ਹੀ ਗਲ ਜਾਣਦਾ ਹਾਂ ਕਿ ਮੈਂ ਅੰਨ੍ਹਾ ਸੀ ਅਤੇ ਹੁਣ ਮੈਂ ਵੇਖ ਸੱਕਦਾ ਹਾਂ।”அவன் பிரதியுத்தரமாக: அவர் பாவியென்று எனக்குத் தெரியாது; நான் குருடனாயிருந்தேன், இப்பொழுது காண்கிறேன்; இது ஒன்றுதான் எனக்குத்தெரியும் என்றான்.
26 ਯਹੂਦੀਆਂ ਦੇ ਆਗੂਆਂ ਨੇ ਆਖਿਆ, “ਉਸ ਨੇ ਤੈਨੂੰ ਕੀ ਕੀਤਾ? ਉਸ ਨੇ ਕਿਵੇਂ ਤੇਰੀਆਂ ਅੱਖਾਂ ਚੰਗੀਆਂ ਕੀਤੀਆਂ?”அவர்கள் மறுபடியும் அவனை நோக்கி: உனக்கு என்னசெய்தான், உன் கண்களை எப்படித் திறந்தான் என்றார்கள்.
27 ਮਨੁੱਖ ਨੇ ਆਖਿਆ, “ਮੈਂ ਤੁਹਾਨੂੰ ਪਹਿਲਾਂ ਵੀ ਆਖਿਆ ਪਰ ਤੁਸੀਂ ਨਹੀਂ ਸੁਣਿਆ। ਤੁਸੀਂ ਉਹੀ ਗੱਲ ਫ਼ੇਰ ਤੋਂ ਸੁਣਨੀ ਕਿਉਂ ਪਸੰਦ ਕਰਦੇ ਹੋ? ਕੀ ਤੁਸੀਂ ਵੀ ਉਸ ਦੇ ਚੇਲੇ ਬਣਨਾ ਚਾਹੁੰਦੇ ਹੋ?”அவன் பிரதியுத்தரமாக: முன்னமே உங்களுக்குச் சொன்னேன், நீங்கள் கேளாமற் போனீர்கள்; மறுபடியும் கேட்க வேண்டியதென்ன அவருக்குச் சீஷராக உங்களுக்கும் மனதுண்டோ என்றான்.
28 ਯਹੂਦੀਆਂ ਦੇ ਆਗੂ ਬੜੇ ਕਰੋਧ ਵਿੱਚ ਆਏ ਅਤੇ ਫਿਰ ਉਸ ਆਦਮੀ ਨੂੰ ਬੜਾ ਬੁਰਾ ਭਲਾ ਕਿਹਾ ਅਤੇ ਆਖਿਆ, “ਤੂੰ ਉਸ ਆਦਮੀ ਦਾ ਚੇਲਾ ਹੈ। ਤੇ ਅਸੀਂ ਮੂਸਾ ਦੇ ਚੇਲੇ ਹਾਂ।அப்பொழுது அவர்கள் அவனை வைது: நீ அவனுடைய சீஷன், நாங்கள் மோசேயினுடைய சீஷர்.
29 ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਨੇ ਮੂਸਾ ਨਾਲ ਗੱਲ ਕੀਤੀ ਸੀ, ਪਰ ਇਸ ਆਦਮੀ ਬਾਰੇ, ਅਸੀਂ ਨਹੀਂ ਜਾਣਦੇ ਕਿ ਉਹ ਕਿੱਥੋਂ ਆਇਆ ਹੈ।”மோசேயுடனே தேவன் பேசினாரென்று அறிவோம், இவன் எங்கேயிருந்து வந்தவனென்று அறியோம் என்றார்கள்.
30 ਉਸ ਮਨੁੱਖ ਨੇ ਕਿਹਾ, “ਇਹ ਬੜੀ ਅਜੀਬ ਗੱਲ ਹੈ। ਤੁਸੀਂ ਨਹੀਂ ਜਾਣਦੇ ਕਿ ਯਿਸੂ ਕਿੱਥੋਂ ਆਇਆ ਹੈ। ਪਰ ਇਸਨੇ ਮੇਰੀਆਂ ਅੱਖਾਂ ਰਾਜੀ ਕੀਤੀਆਂ ਹਨ।அதற்கு அந்த மனுஷன்: அவர் என் கண்களைத் திறந்திருந்தும், அவர் எங்கேயிருந்து வந்தவரென்று நீங்கள் அறியாதிருக்கிறது ஆச்சரியமான காரியம்.
31 ਅਸੀਂ ਸਭ ਜਾਣਦੇ ਹਾਂ ਕਿ ਪਰਮੇਸ਼ੁਰ ਪਾਪੀਆਂ ਦੀ ਨਹੀਂ ਸੁਣਦਾ। ਪਰ ਪਰਮੇਸ਼ੁਰ ਉਸ ਵਿਅਕਤੀ ਨੂੰ ਸੁਣਦਾ ਹੈ ਜੋ ਸ਼ਰਧਾਲੂ ਹੈ ਅਤੇ ਉਸ ਦੇ ਹੁਕਮਾਂ ਦਾ ਆਗਿਆਕਾਰੀ ਹੈ।பாவிகளுக்கு தேவன் செவிகொடுக்கிறதில்லையென்று அறிந்திருக்கிறோம்; ஒருவன் தேவபக்தியுள்ளவனாயிருந்து அவருக்குச் சித்தமானதைச் செய்தால் அவனுக்குச் செவிகொடுப்பார்.
32 ਇਹ ਪਹਿਲੀ ਵਾਰ ਹੈ ਕਿ ਕਿਸੇ ਨੇ ਅੰਨ੍ਹੇ ਜਨਮੇ ਆਦਮੀ ਦੀਆਂ ਅੱਖਾਂ ਚੰਗੀਆਂ ਕੀਤੀਂ ਹੋਣ।பிறவிக்குருடனுடைய கண்களை ஒருவன் திறந்தானென்று உலகமுண்டானதுமுதல் கேள்விப்பட்டதில்லையே.
33 ਇਹ ਮਨੁੱਖ ਜ਼ਰੂਰ ਪਰਮੇਸ਼ੁਰ ਵੱਲੋਂ ਹੋਵੇਗਾ। ਜੇਕਰ ਉਹ ਪਰਮੇਸ਼ੁਰ ਵੱਲੋਂ ਨਹੀਂ ਆਇਆ, ਤਾਂ ਉਹ ਅਜਿਹੀ ਗੱਲ ਕਰਨ ਯੋਗ ਨਾ ਹੁੰਦਾ।”அவர் தேவனிடத்திலிருந்து வராதிருந்தால் ஒன்றும் செய்யமாட்டாரே என்றான்.
34 ਯਹੂਦੀਆਂ ਦੇ ਆਗੂਆਂ ਨੇ ਜਵਾਬ ਦਿੱਤਾ, “ਤੂੰ ਪਾਪਾਂ ਵਿੱਚ ਜੰਮਿਆ ਸੀ। ਕੀ ਤੂੰ ਸਾਨੂੰ ਸਿੱਖਾਉਣ ਦੀ ਕੋਸ਼ਿਸ਼ ਕਰ ਰਿਹਾ ਹੈਂ?” ਫਿਰ ਉਨ੍ਹਾਂ ਨੇ ਉਸ ਨੂੰ ਚੱਲੇ ਜਾਣ ਲਈ ਕਿਹਾ।அவர்கள் அவனுக்குப் பிரதியுத்தரமாக: முழுவதும் பாவத்தில் பிறந்த நீ எங்களுக்குப் போதிக்கிறாயோ என்று சொல்லி, அவனைப் புறம்பே தள்ளிவிட்டார்கள்
35 ਆਤਮਕ ਅੰਨ੍ਹਾਪਨ ਜਦੋਂ ਯਿਸੂ ਨੂੰ ਪਤਾ ਲੱਗਾ ਕਿ ਉਨ੍ਹਾਂ ਨੇ ਉਸ ਆਦਮੀ ਨੂੰ ਇੱਥੋਂ ਜਾਣ ਨੂੰ ਕਿਹਾ ਹੈ ਤਾਂ ਯਿਸੂ ਨੇ ਉਸ ਆਦਮੀ ਨੂੰ ਲੱਭ ਕੇ ਪੁੱਛਿਆ, “ਕੀ ਤੂੰ ਮਨੁੱਖ ਦੇ ਪੁੱਤਰ ਦਾ ਵਿਸ਼ਵਾਸ ਕਰਦਾ ਹੈ?”அவனை அவர்கள் புறம்பே தள்ளிவிட்டதை இயேசு கேள்விப்பட்டு, அவனைக் கண்டபோது நீ தேவனுடைய குமாரனிடத்தில் விசுவாசமாயிருக்கிறாயா என்றார்.
36 ਮਨੁੱਖ ਨੇ ਕਿਹਾ, “ਹੇ ਪ੍ਰਭੂ, ਮਨੁੱਖ ਦਾ ਪੁੱਤਰ ਕੌਣ ਹੈ। ਮੈਨੂੰ ਦੱਸੋ ਤਾਂ ਜੋ ਮੈਂ ਉਸ ਵਿੱਚ ਵਿਸ਼ਵਾਸ ਕਰ ਸੱਕਾਂ।”அதற்கு அவன்: ஆண்டவரே, அவரிடத்தில் நான் விசுவாசமாயிருக்கும்படிக்கு அவர் யார் என்றான்
37 ਮਨੁਖ ਨੇ ਆਖਿਆ, “ਤੂੰ ਉਸ ਨੂੰ ਪਹਿਲਾਂ ਹੀ ਵੇਖਿਆ ਹੈ, ਉਹ ਮਨੁੱਖ ਦਾ ਪੁੱਤਰ ਹੈ ਜੋ ਹੁਣ ਤੇਰੇ ਨਾਲ ਗੱਲਾਂ ਕਰ ਰਿਹਾ ਹੈ।”இயேசு அவனை நோக்கி. நீ அவரைக் கண்டிருக்கிறாய், உன்னுடனே பேசுகிறவர் அவர்தான் என்றார்.
38 ਮਨੁਖ ਨੇ ਆਖਿਆ, “ਪ੍ਰਭੂ! ਮੈਂ ਨਿਹਚਾ ਕਰਦਾ ਹਾਂ। ਤੇ ਫਿਰ ਉਸ ਆਦਮੀ ਨੇ ਝੁਕ ਕੇ ਯਿਸੂ ਨੂੰ ਮੱਥਾ ਟੇਕਿਆ।”உடனே அவன்: ஆண்டவரே விசுவாசிக்கிறேன் என்று சொல்லி, அவரைப் பணிந்துகொண்டான்.
39 ਯਿਸੂ ਨੇ ਆਖਿਆ, “ਮੈਂ ਇਸ ਦੁਨੀਆਂ ਤੇ ਨਿਆਂ ਕਰਨ ਲਈ ਆਇਆ ਹਾਂ। ਮੈਂ ਇਸ ਜਗਤ ਤੇ ਇਸ ਲਈ ਆਇਆ ਤਾਂ ਜੋ ਅੰਨ੍ਹੇ ਵੇਖ ਸੱਕਣ ਅਤੇ ਉਹ ਜਿਹੜੇ ਸੋਚਦੇ ਹਨ ਕਿ ਉਹ ਵੇਖ ਸੱਕਦੇ ਹਨ ਅੰਨ੍ਹੇ ਹੋ ਜਾਣ।”அப்பொழுது இயேசு: காணாதவர்கள் காணும்படியாகவும், காண்கிறவர்கள் குருடராகும்படியாகவும் நியாயத்தீர்ப்புக்கு நான் இந்த உலகத்தில் வந்தேன் என்றார்.
40 ਕੁਝ ਫ਼ਰੀਸੀਆਂ ਨੇ ਜੋ ਯਿਸੂ ਨੇੜੇ ਖੜ੍ਹੇ ਸਨ, ਇਹ ਸੁਣਿਆਂ ਅਤੇ ਆਖਿਆ, “ਕੀ! ਤੇਰਾ ਮਤਲਬ ਇਹ ਹੈ ਕਿ ਅਸੀਂ ਵੀ ਅੰਨ੍ਹੇ ਹਾਂ?”அவருடனேகூட இருந்த பரிசேயரில் சிலர் இவைகளைக் கேட்டபொழுது: நாங்களும் குருடரோ என்றார்கள்.
41 ਯਿਸੂ ਨੇ ਆਖਿਆ, “ਜੇਕਰ ਤੁਸੀਂ ਸੱਚ-ਮੁੱਚ ਅੰਨ੍ਹੇ ਹੁੰਦੇ, ਤਾਂ ਤੁਸੀਂ ਪਾਪ ਦੇ ਦੋਸ਼ੀ ਨਾ ਹੁੰਦੇ। ਪਰ ਹੁਣ ਤੁਸੀਂ ਆਖਦੇ ਹੋ, ਅਸੀਂ ਵੇਖ ਸੱਕਦੇ ਹਾਂ, ਇਸ ਲਈ ਤੁਸੀਂ ਦੋਸ਼ੀ ਹੋਣਾ ਜਾਰੀ ਰੱਖਦੇ ਹੋ।”இயேசு அவர்களை நோக்கி: நீங்கள் குருடராயிருந்தால் உங்களுக்குப் பாவமிராது; நீங்கள் காண்கிறோம் என்று சொல்லுகிறபடியினால் உங்கள் பாவம் நிலைநிற்கிறது என்றார்.
Tamil Bible