Judges 21 - PUNJABI (Tamil)
1 ਬਿਨਯਾਮੀਨ ਦੇ ਆਦਮੀਆਂ ਲਈ ਪਤਨੀਆਂ ਮਿਸਫ਼ਾਹ ਵਿਖੇ ਸਰਾਏਲ ਦੇ ਲੋਕਾਂ ਨੇ ਇੱਕ ਇਕਰਾਰ ਕੀਤਾ। ਉਨ੍ਹਾਂ ਦਾ ਇਕਰਾਰ ਇਹ ਸੀ: “ਸਾਡੇ ਵਿੱਚੋਂ ਕੋਈ ਵੀ ਬੰਦਾ ਆਪਣੀ ਧੀ ਦਾ ਰਿਸ਼ਤਾ ਬਿਨਯਾਮੀਨ ਦੇ ਪਰਿਵਾਰ-ਸਮੂਹ ਨਾਲ ਨਹੀਂ ਕਰੇਗਾ।”இஸ்ரவேலர் மிஸ்பாவிலே இருக்கும் போது: நம்மில் ஒருவனும் தன் குமாரத்தியைப் பென்யமீனருக்கு விவாகம்பண்ணிக்கொடுப்பதில்லை என்று ஆணையிட்டிருந்தார்கள்.
2 ਇਸਰਾਏਲ ਦੇ ਲੋਕ ਬੈਤੇਲ ਸ਼ਹਿਰ ਵਿੱਚ ਗਏ। ਉੱਥੇ ਉਹ ਸ਼ਾਮ ਤੱਕ ਪਰਮੇਸ਼ੁਰ ਦੇ ਅੱਗੇ ਬੈਠ ਰਹੇ। ਉਨ੍ਹਾਂ ਨੇ ਉੱਚੀਆਂ ਆਵਾਜ਼ਾਂ ਵਿੱਚ ਪੁਕਾਰ ਕੀਤੀ ਅਤੇ ਜ਼ਾਰੋ-ਜ਼ਾਰ ਰੋਏ।ஆகையால் ஜனங்கள் தேவனுடைய வீட்டிற்குப் போய், அங்கே தேவசந்நிதியில் சாயங்காலமட்டும் இருந்து, சத்தமிட்டு, மிகவும் அழுது;
3 ਉਨ੍ਹਾਂ ਨੇ ਪਰਮੇਸ਼ੁਰ ਨੂੰ ਆਖਿਆ, “ਯਹੋਵਾਹ ਤੂੰ ਇਸਰਾਏਲ ਦਾ ਪਰਮੇਸ਼ੁਰ ਹੈਂ। ਸਾਡੇ ਨਾਲ ਇਹ ਭਿਆਨਕ ਘਟਨਾ ਕਿਉਂ ਵਾਪਰੀ? ਇਸਰਾਏਲ ਤੋਂ ਇੱਕ ਪਰਿਵਾਰ-ਸਮੂਹ ਅੱਡ ਕਿਉਂ ਹੋਵੇ?”இஸ்ரவேலின் தேவனாகிய கர்த்தாவே, இன்று இஸ்ரவேலில் ஒரு கோத்திரம் குறைந்துபோகத்தக்கதாக இஸ்ரவேலில் இந்தக் காரியம் நேரிட்டது என்ன என்றார்கள்.
4 ਦੂਸਰੇ ਦਿਨ ਸੁਵਖਤੇ ਹੀ, ਇਸਰਾਏਲ ਦੇ ਲੋਕਾਂ ਨੇ ਇੱਕ ਜਗਵੇਦੀ ਉਸਾਰੀ। ਉਨ੍ਹਾਂ ਨੇ ਉਸ ਜਗਵੇਦੀ ਉੱਤੇ ਪਰਮੇਸ਼ੁਰ ਅੱਗੇ ਹੋਮ ਦੀਆਂ ਭੇਟਾ ਅਤੇ ਸੁੱਖ-ਸਾਂਦ ਦੀਆਂ ਭੇਟਾ ਚੜ੍ਹਾਈਆਂ।மறுநாளிலே, ஜனங்கள் காலமே எழுந்திருந்து, அங்கே ஒரு பலிபீடத்தைக் கட்டி, சர்வாங்க தகனபலிகளையும் சமாதான பலிகளையும் செலுத்தினார்கள்.
5 ਫ਼ੇਰ ਇਸਰਾਏਲ ਦੇ ਲੋਕਾਂ ਨੇ ਆਖਿਆ, “ਕੀ ਇਸਰਾਏਲ ਦਾ ਕੋਈ ਹੋਰ ਵੀ ਪਰਿਵਾਰ-ਸਮੂਹ ਹੈ ਜੋ ਯਹੋਵਾਹ ਦੇ ਸਾਹਮਣੇ ਇੱਕਤਰ ਹੋਣ ਲਈ ਨਹੀਂ ਆਇਆ?” ਉਨ੍ਹਾਂ ਨੇ ਇਹ ਸਵਾਲ ਇਸ ਲਈ ਪੁੱਛਿਆ ਕਿਉਂਕਿ ਉਨ੍ਹਾਂ ਨੇ ਇੱਕ ਬੜਾ ਗੰਭੀਰ ਇਕਰਾਰ ਕੀਤਾ ਸੀ। ਕਿ ਜਿਹੜਾ ਵੀ ਕੋਈ ਹੋਰਨਾ ਪਰਿਵਾਰ-ਸਮੂਹਾਂ ਦਾ ਸੰਗ ਮਿਸਫ਼ਾਹ ਵਿਖੇ ਨਹੀਂ ਆਏਗਾ ਉਸ ਨੂੰ ਮਾਰ ਦਿੱਤਾ ਜਾਵੇਗਾ।கர்த்தருடைய சந்நிதியில் மிஸ்பாவுக்கு வராதவன் நிச்சயமாய்க் கொலை செய்யப்படக்கடவன் என்று அவர்கள் பெரிய ஆணையிட்டிருந்தபடியால், இஸ்ரவேல் புத்திரர்: கர்த்தருடைய சந்நிதியில் சபைகூடினபோது, இஸ்ரவேலுடைய எல்லாக் கோத்திரங்களிலுமிருந்து வராதே போனவர்கள் யார் என்று விசாரித்தார்கள்.
6 ਫ਼ੇਰ ਇਸਰਾਏਲ ਦੇ ਲੋਕਾਂ ਨੇ ਬਿਨਯਾਮੀਨ ਦੇ ਲੋਕਾਂ, ਆਪਣੇ ਰਿਸ਼ਤੇਦਾਰਾਂ ਲਈ ਅਫ਼ਸੋਸ ਮਨਾਇਆ। ਅਤੇ ਆਖਿਆ, “ਅੱਜ ਇਸਰਾਏਲ ਤੋਂ ਇੱਕ ਪਰਿਵਾਰ-ਸਮੂਹ ਵੱਖ ਹੋ ਗਿਆ ਹੈ।இஸ்ரவேல் புத்திரர் தங்கள் சகோதரராகிய பென்யமீனரை நினைத்து, மனஸ்தாபப்பட்டு: இன்று இஸ்ரவேலில் ஒரு கோத்திரம் அறுப்புண்டுபோயிற்றே.
7 ਅਸੀਂ ਯਹੋਵਾਹ ਅੱਗੇ ਇਕਰਾਰ ਕੀਤਾ ਹੈ। ਅਸੀਂ ਇਕਰਾਰ ਕਰਦੇ ਹਾਂ ਕਿ ਆਪਣੀਆਂ ਧੀਆਂ ਨੂੰ ਬਿਨਯਾਮੀਨ ਦੇ ਆਦਮੀਆਂ ਨਾਲ ਵਿਆਹ ਨਹੀਂ ਕਰਨ ਦਿਆਂਗੇ। ਅਸੀਂ ਇਸ ਗੱਲ ਦਾ ਪੱਕ ਕਿਵੇਂ ਕਰਾਂਗੇ ਕਿ ਬਿਨਯਾਮੀਨ ਦੇ ਆਦਮੀਆਂ ਨੂੰ ਪਤਨੀਆਂ ਮਿਲਣ?”மீந்திருப்பவர்களுக்கு மனைவிகள் கிடைக்கும்படி நாம் அவர்களுக்காக என்னசெய்யலாம்? நம்முடைய குமாரத்திகளில் ஒருத்தியையும் அவர்களுக்குக் கொடுப்பதில்லை என்று நாம் கர்த்தர் மேல் ஆணையிட்டுக்கொண்டோமே,
8 ਤਾਂ ਇਸਰਾਏਲ ਦੇ ਲੋਕਾਂ ਨੇ ਪੁੱਛਿਆ, “ਇਸਰਾਏਲ ਦੇ ਪਰਿਵਾਰ-ਸਮੂਹਾਂ ਵਿੱਚੋਂ ਕਿਹੜਾ ਪਰਿਵਾਰ ਇੱਥੇ ਮਿਸਫ਼ਾਹ ਵਿਖੇ ਨਹੀਂ ਆਇਆ? ਅਸੀਂ ਸਾਰੇ ਹੀ ਯਹੋਵਾਹ ਅੱਗੇ ਇਕੱਠੇ ਹੋਕੇ ਆਏ ਹਾਂ। ਅਵੱਸ਼ ਹੀ ਇੱਕ ਪਰਿਵਾਰ ਇੱਥੇ ਨਹੀਂ ਸੀ!” ਫ਼ੇਰ ਉਨ੍ਹਾਂ ਨੂੰ ਪਤਾ ਚੱਲਿਆ ਕਿ ਯਾਬੇਸ਼ ਗਿਲਆਦ ਦੇ ਸ਼ਹਿਰ ਤੋਂ ਕੋਈ ਵੀ ਇਸਰਾਏਲ ਦੇ ਹੋਰਨਾਂ ਲੋਕਾਂ ਦੇ ਇਕੱਠ ਵਿੱਚ ਆਕੇ ਨਹੀਂ ਰਲਿਆ ਸੀ।இஸ்ரவேலின் கோத்திரங்களில் மிஸ்பாவிலே கர்த்தருடைய சந்நிதியில் வராதேபோன யாதொருவர் உண்டோ என்று விசாரித்தார்கள்; அப்பொழுது கீலேயாத்திலுள்ள யாபேசின் மனுஷரில் ஒருவரும் பாளயத்தில் சபைகூடினபோது வரவில்லை.
9 ਇਸਰਾਏਲ ਦੇ ਲੋਕਾਂ ਨੇ ਗਿਣਤੀ ਕੀਤੀ ਕਿ ਕਿਹੜਾ ਉੱਥੇ ਸੀ ਅਤੇ ਕਿਹੜਾ ਨਹੀਂ ਸੀ। ਉਨ੍ਹਾਂ ਨੂੰ ਪਤਾ ਚੱਲਿਆ ਕਿ ਯਾਬੇਸ਼ ਗਿਲਆਦ ਦਾ ਉੱਥੇ ਕੋਈ ਵੀ ਬੰਦਾ ਨਹੀਂ ਸੀ।ஜனங்கள் இலக்கம்பார்க்கப்பட்ட போது, கீலேயாத்திலிருக்கிற யாபேசின் குடிகளில் அங்கே ஒருவரும் இருந்ததில்லை.
10 ਇਸ ਲਈ ਇਸਰਾਏਲ ਦੇ ਲੋਕਾਂ ਨੇ ਯਾਬੇਸ਼ ਗਿਲਆਦ ਸ਼ਹਿਰ ਵੱਲ 12,000 ਸਿਪਾਹੀ ਭੇਜੇ। ਉਨ੍ਹਾਂ ਨੇ ਉਨ੍ਹਾਂ ਸਿਪਾਹੀਆਂ ਨੂੰ ਆਖਿਆ, “ਯਾਬੇਸ਼ ਗਿਲਆਦ ਨੂੰ ਜਾਓ ਅਤੇ ਆਪਣੀਆਂ ਤਲਵਾਰਾਂ ਨਾਲ ਉੱਥੇ ਰਹਿਣ ਵਾਲੇ ਹਰ ਬੰਦੇ ਨੂੰ ਮਾਰ ਦਿਉ, ਔਰਤਾਂ ਅਤੇ ਬੱਚਿਆਂ ਨੂੰ ਵੀ।உடனே சபையார் பலவான்களில் பன்னீராயிரம்பேரை அங்கே அழைத்து: நீங்கள் போய், கீலேயாத்திலுள்ள யாபேசின் குடிகளை ஸ்திரீகளோடும் பிள்ளைகளோடும் பட்டயக்கருக்கினால் வெட்டுங்கள்.
11 ਤੁਹਾਨੂੰ ਇਹ ਅਵੱਸ਼ ਕਰਨਾ ਚਾਹੀਦਾ ਹੈ! ਤੁਹਾਨੂੰ ਯਾਬੇਸ਼ ਗਿਲਆਦ ਦੇ ਹਰ ਆਦਮੀ ਨੂੰ ਮਾਰ ਦੇਣਾ ਚਾਹੀਦਾ ਹੈ। ਹਰ ਉਸ ਔਰਤ ਨੂੰ ਮਾਰ ਦੇਣਾ ਚਾਹੀਦਾ ਹੈ ਜਿਸਨੇ ਕਿਸੇ ਆਦਮੀ ਨਾਲ ਜਿਨਸੀ ਸੰਬੰਧ ਰੱਖੇ ਹੋਣ। ਪਰ ਕਿਸੇ ਉਸ ਔਰਤ ਨੂੰ ਨਾ ਮਾਰਨਾ ਜਿਸਨੇ ਕਦੇ ਵੀ ਕਿਸੇ ਆਦਮੀ ਨਾਲ ਜਿਨਸੀ ਸੰਬੰਧ ਨਾ ਰੱਖੇ ਹੋਣ।” ਇਸ ਲਈ ਸਿਪਾਹੀਆਂ ਨੇ ਇਵੇਂ ਹੀ ਕੀਤਾ।சகல ஆண்பிள்ளைகளையும், புருஷரை அறிந்த சகல பெண்பிள்ளைகளையும் சங்கரிக்கடவீர்கள் என்று அவர்களுக்குக் கட்டளையிட்டு அனுப்பினார்கள்.
12 ਉਨ੍ਹਾਂ 12,000 ਸਿਪਾਹੀਆਂ ਨੂੰ ਯਾਬੇਸ਼ ਗਿਲਆਦ ਨੂੰ ਸ਼ਹਿਰ ਵਿੱਚ 400 ਮੁਟਿਆਰਾਂ ਅਜਿਹੀਆਂ ਮਿਲੀਆਂ ਜਿਨ੍ਹਾਂ ਨੇ ਕਦੇ ਵੀ ਕਿਸੇ ਆਦਮੀ ਨਾਲ ਸੰਭੋਗ ਨਹੀਂ ਸੀ ਕੀਤਾ। ਸਿਪਾਹੀਆਂ ਨੇ ਇਨ੍ਹਾਂ ਔਰਤਾਂ ਨੂੰ ਸ਼ੀਲੋਹ ਦੇ ਡੇਰੇ ਵਿਖੇ ਲਿਆਂਦਾ। ਸ਼ੀਲੋਹ ਕਨਾਨ ਦੀ ਧਰਤੀ ਉੱਤੇ ਹੈ।இவர்கள் கீலேயாத்திலுள்ள யாபேசின் குடிகளிடத்திலே புருஷரை அறியாத நானூறு கன்னிப்பெண்களைக் கண்டு பிடித்து, அவர்களைக் கானான்தேசமான சீலோவிலிருக்கிற பாளயத்திற்குக் கொண்டுவந்தார்கள்.
13 ਫ਼ੇਰ ਇਸਰਾਏਲ ਦੇ ਲੋਕਾਂ ਨੇ ਬਿਨਯਾਮੀਨ ਦੇ ਲੋਕਾਂ ਨੂੰ ਇੱਕ ਸੁਨੇਹਾ ਘਲਿਆ। ਉੱਨ੍ਹਾਂ ਨੇ ਬਿਨਯਾਮੀਨ ਦੇ ਬੰਦਿਆਂ ਨਾਲ ਅਮਨ ਦੀ ਪੇਸ਼ਕਸ਼ ਕੀਤੀ। ਬਿਨਯਾਮੀਨ ਦੇ ਆਦਮੀ ਰਿੰਮੋਨ ਦੀ ਚੱਟਾਨ ਦੇ ਸਥਾਨ ਉੱਤੇ ਸਨ।அப்பொழுது ரிம்மோன் கன்மலையிலிருக்கிற பென்யமீன் புத்திரரோடே பேசவும், அவர்களுக்குச் சமாதானம் கூறவும், சபையார் எல்லாரும் மனுஷரை அனுப்பினார்கள்.
14 ਇਸ ਲਈ ਬਿਨਯਾਮੀਨ ਦੇ ਆਦਮੀ ਇਸਰਾਏਲ ਵਾਪਸ ਆ ਗਏ। ਇਸਰਾਏਲ ਦੇ ਲੋਕਾਂ ਨੇ ਉਨ੍ਹਾਂ ਨੂੰ ਯਾਬੇਸ਼ ਗਿਲਆਦ ਦੀਆਂ ਉਹ ਔਰਤਾਂ ਦੇ ਦਿੱਤੀਆਂ ਜਿਨ੍ਹਾਂ ਨੂੰ ਉਨ੍ਹਾਂ ਨੇ ਮਾਰਿਆ ਨਹੀਂ ਸੀ। ਪਰ ਬਿਨਯਾਮੀਨ ਦੇ ਸਾਰੇ ਆਦਮੀਆਂ ਲਈ ਇਹ ਔਰਤਾਂ ਕਾਫ਼ੀ ਨਹੀਂ ਸਨ।அப்படியே அக்காலத்தில் பென்யமீனர் திரும்ப வந்தார்கள்; கீலேயாத்திலிருக்கிற யாபேசின் ஸ்திரீகளில் உயிரோடே வைத்த பெண்களை அவர்களுக்குக் கொடுத்தார்கள்; அப்படிச் செய்தும் அவர்கள் தொகைக்குக் காணாதிருந்தது.
15 ਇਸਰਾਏਲ ਦੇ ਲੋਕਾਂ ਨੂੰ ਬਿਨਯਾਮੀਨ ਦੇ ਲੋਕਾਂ ਉੱਤੇ ਅਫ਼ਸੋਸ ਹੋਇਆ। ਕਿਉਂਕਿ ਯਹੋਵਾਹ ਨੇ ਇਸਰਾਏਲ ਦੇ ਪਰਿਵਾਰ-ਸਮੂਹਾਂ ਦਰਮਿਆਨ ਵਿਥ ਬਣਾ ਦਿੱਤੀ ਸੀ।இஸ்ரவேல் கோத்திரங்களிலே கர்த்தர் ஒரு பிளப்பை உண்டாக்கினார் என்று ஜனங்கள் பென்யமீனருக்காக மனஸ்தாபப்பட்டார்கள்.
16 ਇਸਰਾਏਲ ਦੇ ਬਜ਼ੁਰਗਾਂ ਨੇ ਆਖਿਆ, “ਬਿਨਯਾਮੀਨ ਦੇ ਪਰਿਵਾਰ-ਸਮੂਹ ਦੀਆਂ ਔਰਤਾਂ ਮਾਰੀਆਂ ਜਾ ਚੁੱਕੀਆਂ ਹਨ। ਅਸੀਂ ਬਿਨਯਾਮੀਨ ਦੇ ਉਨ੍ਹਾਂ ਆਦਮੀਆਂ ਲਈ, ਜਿਹੜੇ ਹਾਲੇ ਜਿਉਂਦੇ ਹਨ, ਔਰਤਾਂ ਕਿੱਥੋਂ ਲਿਆ ਸੱਕਦੇ ਹਾਂ?பென்யமீன் கோத்திர ஸ்திரீகள் அழிந்தபடியினாலே, மீதியான மற்றப்பேர்களுக்கும் மனைவிகள் கிடைக்கும்படி என்னசெய்யலாம் என்று சபையின் மூப்பரானவர்கள் கேட்டு,
17 ਬਿਨਯਾਮੀਨ ਦੇ ਉਨ੍ਹਾਂ ਆਦਮੀਆਂ ਨੂੰ ਜਿਹੜੇ ਹਾਲੇ ਜਿਉਂਦੇ ਹਨ, ਆਪਣੇ ਪਰਿਵਾਰਾਂ ਦੀ ਲੀਹ ਤੋਂਰਨ ਲਈ ਬੱਚਿਆਂ ਦੀ ਲੋੜ ਹੈ। ਅਜਿਹਾ ਅਵੱਸ਼ ਹੋਣਾ ਚਾਹੀਦਾ ਹੈ ਤਾਂ ਜੋ ਇਸਰਾਏਲ ਦਾ ਇੱਕ ਪਰਿਵਾਰ-ਸਮੂਹ ਮਰੇ ਨਾ!இஸ்ரவேலில் ஒரு கோத்திரம் நிர்மூலமாகாதபடிக்கு, தப்பினவர்களுடைய சுதந்தரம் பென்யமீனுக்கு இருக்கவேண்டுமே,
18 ਪਰ ਅਸੀਂ ਆਪਣੀਆਂ ਧੀਆਂ ਨੂੰ ਬਿਨਯਾਮੀਨ ਦੇ ਆਦਮੀਆਂ ਨਾਲ ਸ਼ਾਦੀ ਕਰਨ ਦੀ ਇਜਾਜ਼ਤ ਨਹੀਂ ਦੇ ਸੱਕਦੇ। ਅਸੀਂ ਇਸ ਗੱਲ ਦਾ ਇਕਰਾਰ ਕੀਤਾ ਹੈ ਉਸ ਬੰਦੇ ਦਾ ਬੁਰਾ ਹੋਵੇਗਾ ਜਿਹੜਾ ਕਿਸੇ ਬਿਨਯਾਮੀਨ ਦੇ ਆਦਮੀ ਨੂੰ ਪਤਨੀ ਦੇਵੇਗਾ।நாமோ நம்முடைய குமாரத்திகளில் அவர்களுக்குப் பெண்கொடுக்கக் கூடாது; பென்யமீனருக்குப் பெண்கொடுக்கிறவன் சபிக்கப்பட்டவன் என்று, இஸ்ரவேல் புத்திரர் ஆணையிட்டார்களே என்றார்கள்.
19 ਸਾਨੂੰ ਇੱਕ ਵਿੱਚਾਰ ਸੁਝਿਆ ਹੈ! ਸ਼ੀਲੋਹ ਦੇ ਸ਼ਹਿਰ ਵਿਖੇ ਇਹ ਸਮਾਂ ਯਹੋਵਾਹ ਦੇ ਪਰਬ ਦਾ ਹੈ। ਇਹ ਪਰਬ ਉੱਥੇ ਹਰ ਸਾਲ ਮਨਾਇਆ ਜਾਂਦਾ ਹੈ।” ਸ਼ੀਲੋਹ ਦਾ ਸ਼ਹਿਰ ਬੈਤੇਲ ਸ਼ਹਿਰ ਦੇ ਉੱਤਰ ਵੱਲ ਹੈ, ਅਤੇ ਉਸ ਸੜਕ ਦੇ ਪੂਰਬ ਵੱਲ ਹੈ ਜਿਹੜੀ ਬੈਤੇਲ ਤੋਂ ਸ਼ਕਮ ਨੂੰ ਅਤੇ ਲਬੋਨਾਹ ਦੇ ਦੱਖਣ ਵੱਲ ਜਾਂਦੀ ਹੈ।பின்னும், இதோ, பெத்தேலுக்கு வடக்கே பெத்தேலிலிருந்து சீகேமுக்குப் போகிற பாதைக்கு கிழக்காகவும் லிபோனாவுக்குத் தெற்காகவும் இருக்கிற சீலோவிலே வருஷந்தோறும் கர்த்தருக்குப் பண்டிகை கொண்டாடப்படுகிறதே என்று சொல்லி,
20 ਇਸ ਲਈ ਬਜ਼ੁਰਗਾਂ ਨੇ ਬਿਨਯਾਮੀਨ ਦੇ ਆਦਮੀਆਂ ਨੂੰ ਆਪਣੇ ਵਿੱਚਾਰ ਬਾਰੇ ਦੱਸਿਆ। ਉੱਨ੍ਹਾਂ ਨੇ ਆਖਿਆ, “ਜਾਓ ਅਤੇ ਅੰਗੂਰਾਂ ਦੇ ਬਾਗ ਵਿੱਚ ਜਾਕੇ ਛੁਪ ਜਾਵੋ।அவர்கள் பென்யமீன் புத்திரரை நோக்கி: நீங்கள் போய், திராட்சத்தோட்டங்களிலே பதிவிருந்து,
21 ਉਸ ਸਮੇਂ ਦਾ ਧਿਆਨ ਰੱਖੋ ਜਦੋਂ ਉਤਸਵ ਵੇਲੇ ਮੁਟਿਆਰਾਂ ਨਾਚ ਵਿੱਚ ਹਿੱਸਾ ਲੈਣ ਲਈ ਸ਼ੀਲੋਹ ਤੋਂ ਬਾਹਰ ਆਉਂਦੀਆਂ ਹਨ। ਫ਼ੇਰ ਅੰਗੂਰਾਂ ਦੇ ਬਾਗਾਂ ਵਿੱਚੋਂ, ਜਿੱਥੇ ਤੁਸੀਂ ਛੁੱਪੇ ਹੋਏ ਹੋ, ਬਾਹਰ ਭੱਜ ਆਓ। ਤੁਹਾਡੇ ਵਿੱਚੋਂ ਹਰੇਕ ਜਣੇ ਨੂੰ ਸ਼ੀਲੋਹ ਦੇ ਸ਼ਹਿਰ ਦੀ ਇੱਕ ਮੁਟਿਆਰ ਫ਼ੜ ਲੈਣੀ ਚਾਹੀਦੀ ਹੈ। ਉਨ੍ਹਾਂ ਮੁਟਿਆਰਾਂ ਨੂੰ ਬਿਨਯਾਮੀਨ ਦੀ ਧਰਤੀ ਉੱਤੇ ਲੈ ਜਾਇਓ ਅਤੇ ਉਨ੍ਹਾਂ ਨਾਲ ਵਿਆਹ ਕਰ ਲਿਉ।சீலோவின் குமாரத்திகள் கீதவாத்தியத்தோடே நடனம்பண்ணுகிறவர்களாய்ப் புறப்பட்டு வருகிறதை நீங்கள் காணும்போது, திராட்சத்தோட்டங்களிலிருந்து புறப்பட்டு, உங்களில் அவரவர் சீலோவின் குமாரத்திகளில், ஒவ்வொரு பெண்ணைப் பிடித்துப் பென்யமீன் தேசத்திற்குக் கொண்டுபோங்கள்.
22 ਉਨ੍ਹਾਂ ਮੁਟਿਆਰਾਂ ਦੇ ਪਿਤਾ ਜਾਂ ਭਰਾ ਸਾਡੇ ਕੋਲ ਸ਼ਿਕਾਇਤ ਲੈ ਕੇ ਆਉਣਗੇ। ਪਰ ਅਸੀਂ ਆਖਾਂਗੇ, ‘ਬਿਨਯਾਮੀਨ ਦੇ ਆਦਮੀਆਂ ਉੱਤੇ ਮਿਹਰਬਾਨੀ ਕਰੋ। ਉਨ੍ਹਾਂ ਨੂੰ ਉਨ੍ਹਾਂ ਮੁਟਿਆਰਾਂ ਨਾਲ ਸ਼ਾਦੀ ਕਰ ਲੈਣ ਦਿਉ। ਉਨ੍ਹਾਂ ਨੇ ਤੁਹਾਡੀਆਂ ਔਰਤਾਂ ਉੱਠਾ ਲਈਆਂ ਹਨ ਪਰ ਉਨ੍ਹਾਂ ਨੇ ਤੁਹਾਡੇ ਨਾਲ ਲੜਾਈ ਤਾਂ ਨਹੀਂ ਕੀਤੀ। ਉਨ੍ਹਾਂ ਨੇ ਔਰਤਾਂ ਇਸ ਲਈ ਉੱਠਾ ਲਈਆਂ ਹਨ ਤਾਂ ਜੋ ਤੁਹਾਡਾ ਪਰਮੇਸ਼ੁਰ ਨਾਲ ਕੀਤਾ ਇਕਰਾਰ ਨਾ ਟੁੱਟੇ। ਤੁਸੀਂ ਇਕਰਾਰ ਕੀਤਾ ਸੀ ਕਿ ਤੁਸੀਂ ਉਨ੍ਹਾਂ ਨੂੰ ਸ਼ਾਦੀ ਕਰਨ ਲਈ ਔਰਤਾਂ ਨਹੀਂ ਦੇਵੋਂਗੇ-ਤੁਸੀਂ ਬਿਨਯਾਮੀਨ ਦੇ ਆਦਮੀਆਂ ਨੂੰ ਔਰਤਾਂ ਦਿੱਤੀਆਂ ਨਹੀਂ ਹਨ, ਉਨ੍ਹਾਂ ਨੇ ਤੁਹਾਡੇ ਕੋਲੋਂ ਔਰਤਾਂ ਖੋਹੀਆਂ ਹਨ! ਇਸ ਲਈ ਤੁਹਾਡਾ ਇਕਰਾਰ ਨਹੀਂ ਟੁੱਟਿਆ।’”அவர்களுடைய தகப்பன்மாராகிலும், சகோதரராகிலும் எங்களிடத்தில் முறையிட வரும்போது, நாங்கள் அவர்களை நோக்கி: எங்கள் நிமித்தம் அவர்களுக்குத் தயவுசெய்யுங்கள்; நாங்கள் யுத்தம்பண்ணி, அவனவனுக்கு மனைவியை வாங்கிகொடுக்கவில்லை; உங்கள்மேல் குற்றமுண்டாக இப்போது நீங்கள் அவர்களுக்கு மனைவிகளைக் கொடுக்கவும் இல்லை என்போம் என்று சொன்னார்கள்.
23 ਇਸ ਲਈ ਇਹੀ ਗੱਲ ਸੀ ਜਿਹੜੀ ਬਿਨਯਾਮੀਨ ਨੇ ਪਰਿਵਾਰ-ਸਮੂਹ ਨੇ ਕੀਤੀ। ਜਦੋਂ ਮੁਟਿਆਰਾਂ ਨੱਚ ਰਹੀਆਂ ਸਨ ਹਰੇਕ ਆਦਮੀ ਨੇ ਉਨ੍ਹਾਂ ਵਿੱਚੋਂ ਇੱਕ ਨੂੰ ਫ਼ੜ ਲਿਆ। ਉਹ ਉਨ੍ਹਾਂ ਮੁਟਿਆਰਾਂ ਨੂੰ ਲੈ ਗਏ ਅਤੇ ਉਨ੍ਹਾਂ ਨਾਲ ਸ਼ਾਦੀ ਕਰ ਲਈ। ਉਹ ਆਪਣੀ ਧਰਤੀ ਨੂੰ ਵਾਪਸ ਚੱਲੇ ਗਏ। ਬਿਨਯਾਮੀਨ ਦੇ ਆਦਮੀਆਂ ਨੇ ਉਸ ਧਰਤੀ ਵਿੱਚ ਆਪਣੇ ਸ਼ਹਿਰ ਮੁੜ ਵਸਾਏ, ਅਤੇ ਸ਼ਹਿਰਾਂ ਵਿੱਚ ਰਹਿਣ ਲੱਗੇ।பென்யமீன் புத்திரர் அப்படியே செய்து, நடனம்பண்ணுகிறவர்களிலே தங்கள் தொகைக்குச் சரியான பெண்களை மனைவிகளாகப் பிடித்துக்கொண்டு, தங்கள் சுதந்தரத்திற்குத் திரும்பிப்போய், பட்டணங்களைப் புதுப்பித்துக் கட்டி, அவைகளில் குடியிருந்தார்கள்.
24 ਫ਼ੇਰ ਇਸਰਾਏਲ ਦੇ ਲੋਕ ਘਰਾਂ ਨੂੰ, ਆਪਣੀ ਖੁਦ ਦੀ ਧਰਤੀ ਅਤੇ ਆਪਣੇ ਖੁਦ ਦੇ ਪਰਿਵਾਰ-ਸਮੂਹ, ਅਤੇ ਆਪਣੇ ਖੁਦ ਦੇ ਨਿਵਾਸ ਨੂੰ ਵਾਪਸ ਚੱਲੇ ਗਏ।இஸ்ரவேல் புத்திரரும் அக்காலத்திலே அவ்விடம் விட்டு அவரவர் தங்கள் கோத்திரத்துக்கும் தங்கள் குடும்பத்துக்கும் போய், அவரவர் தங்கள் சுதந்தரத்தில் சேர்ந்தார்கள்.
25 ਉਨ੍ਹਾਂ ਦਿਨਾਂ ਵਿੱਚ ਇਸਰਾਏਲ ਦੇ ਲੋਕਾਂ ਦਾ ਕੋਈ ਰਾਜਾ ਨਹੀਂ ਸੀ। ਇਸ ਲਈ ਹਰ ਕੋਈ ਉਹੀ ਕਰਦਾ ਸੀ ਜਿਸ ਨੂੰ ਉਹ ਠੀਕ ਸਮਝਦਾ ਸੀ।அந்நாட்களிலே இஸ்ரவேலில் ராஜா இல்லை; அவனவன் தன்தன் பார்வைக்குச் சரிப்போனபடி செய்துவந்தான்.
Tamil Bible