Leviticus 15 - PUNJABI (Tamil)
1 ਪ੍ਰਮੇਹ ਦੇ ਰੋਗਾਂ ਬਾਰੇ ਬਿਧੀਆਂ ਯਹੋਵਾਹ ਨੇ ਮੂਸਾ ਤੇ ਹਾਰੂਨ ਨੂੰ ਇਹ ਵੀ ਆਖਿਆ,பின்னும் கர்த்தர் மோசேயையும் ஆரோனையும் நோக்கி:
2 “ਇਸਰਾਏਲ ਦੇ ਲੋਕਾਂ ਨੂੰ ਆਖੋ; ਜਦੋਂ ਕਿਸੇ ਬੰਦੇ ਦੇ ਸ਼ਰੀਰ ਵਿੱਚੋਂ ਦ੍ਰਵ ਨਿਕਲ ਰਿਹਾ ਹੋਵੇ, ਤਾਂ ਉਹ ਪਲੀਤ ਹੈ।நீங்கள் இஸ்ரவேல் புத்திரரோடே சொல்லவேண்டியது என்னவென்றால்: ஒருவனுக்குப் பிரமியம் உண்டானால், அவன் தன் பிரமியத்தினாலே தீட்டானவன்.
3 ਇਸ ਨਾਲ ਫ਼ਰਕ ਨਹੀਂ ਪੈਂਦਾ ਕਿ ਉਸ ਦੇ ਸ਼ਰੀਰ ਵਿੱਚੋਂ ਇਹ ਚੀਜ਼ ਵਗਣਾ ਜਾਰੀ ਰੱਖਦੀ ਹੈ ਜਾਂ ਉਸਦਾ ਸ਼ਰੀਰ ਇਸ ਨੂੰ ਵਗਣ ਤੋਂ ਰੋਕ ਦਿੰਦਾ ਹੈ।அவனுடைய மாம்சத்திலுள்ள பிரமியம் ஊறிக்கொண்டிருந்தாலும், அவன் பிரமியம் அடைபட்டிருந்தாலும், அதினால் அவனுக்குத் தீட்டுண்டாகும்
4 “ਜੇ ਉਹ ਬੰਦਾ, ਜਿਸਦੇ ਸ਼ਰੀਰ ਵਿੱਚੋਂ ਕੋਈ ਚੀਜ਼ ਵਗਦੀ ਹੈ, ਕਿਸੇ ਬਿਸਤਰੇ ਉੱਤੇ ਲੇਟਿਆ ਹੈ, ਤਾਂ ਉਹ ਬਿਸਤਰਾ ਪਲੀਤ ਹੋ ਜਾਂਦਾ ਹੈ। ਉਹ ਹਰ ਚੀਜ਼, ਜਿਸ ਉੱਤੇ ਉਹ ਬੰਦਾ ਬੈਠਦਾ ਹੈ, ਪਲੀਤ ਹੋ ਜਾਂਦੀ ਹੈ।பிரமியமுள்ளவன் படுக்கிற எந்தப்படுக்கையும் தீட்டாகும்; அவன் எதின்மேல் உட்காருகிறானோ அதுவும் தீட்டாகும்.
5 ਜੇ ਕੋਈ ਉਸ ਬੰਦੇ ਦੇ ਬਿਸਤਰੇ ਨੂੰ ਛੂਹ ਲੈਂਦਾ ਹੈ, ਉਸ ਨੂੰ ਆਪਣੇ ਕੱਪੜੇ ਧੋ ਲੈਣੇ ਚਾਹੀਦੇ ਹਨ ਅਤੇ ਆਪਣੇ-ਆਪ ਨੂੰ ਪਾਣੀ ਨਾਲ ਧੋ ਲੈਣਾ ਚਾਹੀਦਾ ਹੈ। ਉਹ ਸ਼ਾਮ ਤੱਕ ਪਲੀਤ ਰਹੇਗਾ।அவன் படுக்கையைத் தொடுகிறவன் தன் வஸ்திரங்களைத் தோய்த்து, தண்ணீரில் முழுகக்கடவன்; சாயங்காலம்மட்டும் அவன் தீட்டுப்பட்டிருப்பானாக.
6 ਜੇ ਕੋਈ ਬੰਦਾ ਕਿਸੇ ਐਸੀ ਚੀਜ਼ ਉੱਤੇ ਬੈਠਦਾ ਹੈ ਜਿਸ ਉੱਤੇ ਵਗਦੀ ਹੋਈ ਚੀਜ਼ ਵਾਲਾ ਬੰਦਾ ਬੈਠਿਆ ਸੀ ਤਾਂ ਉਸ ਨੂੰ ਆਪਣੇ ਕੱਪੜੇ ਧੋ ਲੈਣੇ ਚਾਹੀਦੇ ਹਨ ਅਤੇ ਪਾਣੀ ਨਾਲ ਇਸ਼ਨਾਨ ਕਰਨਾ ਚਾਹੀਦਾ ਹੈ। ਉਹ ਸ਼ਾਮ ਤੱਕ ਪਲੀਤ ਰਹੇਗਾ।பிரமியம் உள்ளவன் உட்கார்ந்ததின்மேல் உட்காருகிறவன் தன் வஸ்திரங்களைத் தோய்த்து, தண்ணீரில் முழுகி, சாயங்காலம்மட்டும் தீட்டுப்பட்டிருப்பானாக.
7 ਇਸਤੋਂ ਇਲਾਵਾ, ਜੇ ਕੋਈ ਬੰਦਾ ਪ੍ਰਮੇਹ ਵਾਲੇ ਬੰਦੇ ਨੂੰ ਛੂਹ ਲੈਂਦਾ ਹੈ ਤਾਂ ਉਸ ਨੂੰ ਆਪਣੇ ਕੱਪੜੇ ਧੋਣੇ ਚਾਹੀਦੇ ਹਨ ਅਤੇ ਪਾਣੀ ਨਾਲ ਇਸ਼ਨਾਨ ਕਰਨਾ ਚਾਹੀਦਾ ਹੈ। ਉਹ ਸ਼ਾਮ ਤੱਕ ਪਲੀਤ ਰਹੇਗਾ।பிரமியம் உள்ளவனின் சரீரத்தைத் தொடுகிறவன் தன் வஸ்திரங்களைத் தோய்த்து, தண்ணீரில் முழுகி, சாயங்காலம்மட்டும் தீட்டுப்பட்டிருப்பானாக.
8 ਜੇ ਕੋਈ ਪ੍ਰਮੇਹ ਵਾਲਾ ਬੰਦਾ ਕਿਸੇ ਪਾਕ ਬੰਦੇ ਉੱਤੇ ਥੁੱਕ ਸੁੱਟਦਾ ਹੈ ਤਾਂ ਉਸ ਪਾਕ ਬੰਦੇ ਨੂੰ ਆਪਣੇ ਕੱਪੜੇ ਧੋ ਲੈਣੇ ਚਾਹੀਦੇ ਹਨ ਅਤੇ ਪਾਣੀ ਨਾਲ ਇਸ਼ਨਾਨ ਕਰਨਾ ਚਾਹੀਦਾ ਹੈ। ਇਹ ਬੰਦਾ ਸ਼ਾਮ ਤੱਕ ਪਲੀਤ ਰਹੇਗਾ।பிரமியம் உள்ளவன் சுத்தமாயிருக்கிற ஒருவன்மேல் துப்பினால், இவன் தன் வஸ்திரங்களைத் தோய்த்து, தண்ணீரில் முழுகி, சாயங்காலமட்டும் தீட்டுப்பட்டிருப்பானாக.
9 ਸਵਾਰੀ ਕਰਦੇ ਵਕਤ ਪ੍ਰਮੇਹ ਵਾਲਾ ਬੰਦਾ ਜਿਸ ਕਾਸੇ ਤੇ ਵੀ ਬੈਠਦਾ ਹੈ ਪਲੀਤ ਹੋ ਜਾਂਦੀ ਹੈ।பிரமியம் உள்ளவன் ஏறும் எந்தச்சேணமும் தீட்டாயிருக்கும்.
10 ਇਸ ਲਈ ਜੋ ਵੀ ਬੰਦਾ ਉਨ੍ਹਾਂ ਚੀਜ਼ਾਂ ਨੂੰ ਛੂਹ ਲੈਂਦਾ ਹੈ ਜਿਹੜੀਆਂ ਪ੍ਰਮੇਹ ਵਾਲੇ ਬੰਦੇ ਦੇ ਹੇਠਾਂ ਸਨ, ਸ਼ਾਮ ਤੱਕ ਪਲੀਤ ਰਹੇਗਾ। ਜਿਹੜਾ ਬੰਦਾ ਇਨ੍ਹਾਂ ਚੀਜ਼ਾਂ ਨੂੰ ਚੁੱਕਦਾ ਜਿਹੜੀਆਂ ਪ੍ਰਮੇਹ ਵਾਲੇ ਬੰਦੇ ਦੇ ਹੇਠਾਂ ਸਨ ਉਸ ਨੂੰ ਆਪਣੇ ਕੱਪੜੇ ਧੋਣੇ ਚਾਹੀਦੇ ਹਨ ਅਤੇ ਆਪਣੇ-ਆਪ ਨੂੰ ਪਾਣੀ ਨਾਲ ਧੋ ਲੈਣਾ ਚਾਹੀਦਾ ਹੈ। ਉਹ ਸ਼ਾਮ ਤੀਕ ਪਲੀਤ ਰਹੇਗਾ।அவனுக்குக் கீழிருந்த எதையாகிலும் தொடுகிறவன் சாயங்காலம்மட்டும் தீட்டுப்பட்டிருப்பான்; அதை எடுத்துக்கொண்டு போகிறவன் தன் வஸ்திரங்களைத் தோய்த்து, தண்ணீரில் முழுகி, சாயங்காலம்மட்டும் தீட்டுப்பட்டிருப்பானாக.
11 ਅਜਿਹਾ ਵੀ ਵਾਪਸ ਸੱਕਦਾ ਹੈ ਕਿ ਪ੍ਰਮੇਹ ਵਾਲੇ ਬੰਦੇ ਨੇ ਆਪਣੇ ਹੱਥ ਨਹੀਂ ਧੋਤੇ ਅਤੇ ਕਿਸੇ ਦੂਸਰੇ ਬੰਦੇ ਨੂੰ ਛੂਹ ਲਿਆ ਹੋਵੇ। ਤਾਂ ਦੂਸਰੇ ਬੰਦੇ ਨੂੰ ਆਪਣੇ ਕੱਪੜੇ ਧੋ ਲੈਣੇ ਚਾਹੀਦੇ ਹਨ ਅਤੇ ਪਾਣੀ ਨਾਲ ਇਸ਼ਨਾਨ ਕਰਨਾ ਚਾਹੀਦਾ ਹੈ। ਉਹ ਸ਼ਾਮ ਤੱਕ ਪਲੀਤ ਰਹੇਗਾ।பிரமியம் உள்ளவன் தன் கைகளைத் தண்ணீரினால் கழுவாமல் ஒருவனைத் தொட்டால், இவன் தன் வஸ்திரங்களைத் தோய்த்து, தண்ணீரில் முழுகி, சாயங்காலம்மட்டும் தீட்டுப்பட்டிருப்பானாக.
12 “ਪਰ ਜੇ ਕੋਈ ਪ੍ਰਮੇਹ ਵਾਲਾ ਬੰਦਾ ਕਿਸੇ ਮਿੱਟੀ ਦੇ ਭਾਂਡੇ ਨੂੰ ਛੂਹ ਲੈਂਦਾ ਹੈ, ਤਾਂ ਉਹ ਭਾਂਡਾ ਤੋੜ ਦੇਣਾ ਚਾਹੀਦਾ ਹੈ। ਜੇ ਕੋਈ ਪ੍ਰਮੇਹ ਵਾਲਾ ਬੰਦਾ ਕਿਸੇ ਲੱਕੜ ਦੇ ਬਰਤਨ ਨੂੰ ਛੂਹ ਲੈਂਦਾ ਹੈ ਤਾਂ ਉਸ ਬਰਤਨ ਨੂੰ ਪਾਣੀ ਨਾਲ ਧੋ ਲੈਣਾ ਚਾਹੀਦਾ ਹੈ।பிரமியம் உள்ளவன் தொட்ட மண்பாண்டம் உடைக்கப்படவும், மரச்சாமான் எல்லாம் தண்ணீரினால் கழுவப்படவும் வேண்டும்.
13 “ਜਦੋਂ ਕੋਈ ਪ੍ਰਮੇਹ ਵਾਲਾ ਬੰਦਾ ਪਾਕ ਬਣਾਏ ਜਾਣ ਲਈ ਤਿਆਰ ਹੁੰਦਾ ਹੈ, ਉਸ ਨੂੰ ਪਾਕ ਬਣਾਏ ਜਾਣ ਤੋਂ ਪਹਿਲਾਂ ਸੱਤ ਦਿਨ ਤੱਕ ਇੰਤਜ਼ਾਰ ਕਰਨਾ ਚਾਹੀਦਾ ਹੈ। ਫ਼ੇਰ ਉਸ ਨੂੰ ਆਪਣੇ ਕੱਪੜੇ ਧੋ ਲੈਣੇ ਚਾਹੀਦੇ ਹਨ ਅਤੇ ਵਗਦੇ ਪਾਣੀ ਵਿੱਚ ਇਸ਼ਨਾਨ ਕਰਨਾ ਚਾਹੀਦਾ ਹੈ। ਫ਼ੇਰ ਉਹ ਪਾਕ ਹੋ ਜਾਵੇਗਾ।பிரமியம் உள்ளவன் தன் பிரமியம் நீங்கிச் சுத்தமானால், தன் சுத்திகரிப்புக்கென்று ஏழுநாள் எண்ணிக்கொண்டிருந்து, தன் வஸ்திரங்களைத் தோய்த்து, தன் தேகத்தை ஊற்றுநீரில் கழுவக்கடவன்; அப்பொழுது சுத்தமாயிருப்பான்.
14 ਅੱਠਵੇਂ ਦਿਨ, ਉਹ ਬੰਦਾ ਦੋ ਘੁੱਗੀਆਂ ਜਾਂ ਦੋ ਕਬੂਤਰ ਲੈ ਕੇ ਆਵੇ। ਉਸ ਨੂੰ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਤੇ ਯਹੋਵਾਹ ਦੇ ਸਾਹਮਣੇ ਆਉਣਾ ਚਾਹੀਦਾ ਹੈ। ਉਹ ਦੋਵੇਂ ਪੰਛੀ ਜਾਜਕ ਨੂੰ ਦੇਵੇਗਾ।எட்டாம் நாளிலே, அவன் இரண்டு காட்டுப்புறாக்களையாவது, இரண்டு புறாக்குஞ்சுகளையாவது, ஆசரிப்புக் கூடாரவாசலிலே கர்த்தருடைய சந்நிதியில் கொண்டுவந்து, ஆசாரியனிடத்தில் கொடுக்கக்கடவன்.
15 ਜਾਜਕ ਪੰਛੀਆਂ ਨੂੰ, ਇੱਕ ਨੂੰ ਪਾਪ ਦੀ ਭੇਟ ਵਜੋਂ ਅਤੇ ਦੂਸਰੇ ਨੂੰ ਹੋਮ ਦੀ ਭੇਟ ਵਜੋਂ ਚੜ੍ਹਾਵੇਗਾ। ਇਸ ਤਰ੍ਹਾਂ, ਜਾਜਕ ਯਹੋਵਾਹ ਦੇ ਸਾਹਮਣੇ ਉਸ ਬੰਦੇ ਲਈ ਪਰਾਸਚਿਤ ਕਰੇਗਾ।ஆசாரியன் அவைகளில் ஒன்றைப் பாவநிவாரணபலியும் மற்றொன்றைச் சர்வாங்க தகனபலியுமாக்கி, அவனுக்காகக் கர்த்தருடைய சந்நிதியில் அவன் பிரமியத்தினிமித்தம் பாவநிவிர்த்தி செய்யவேண்டும்.
16 ਆਦਮੀਆਂ ਲਈ ਬਿਧੀਆਂ “ਜੇਕਰ ਕੋਈ ਬੰਦਾ ਵੀਰਜ ਵਗਾਉਂਦਾ, ਉਸ ਨੂੰ ਆਪਣੇ-ਆਪ ਨੂੰ ਪਾਣੀ ਵਿੱਚ ਪੂਰੀ ਤਰ੍ਹਾਂ ਧੋਣਾ ਚਾਹੀਦਾ ਹੈ। ਉਹ ਸ਼ਾਮ ਤੱਕ ਪਲੀਤ ਰਹੇਗਾ।ஒருவனிலிருந்து இந்திரியம் கழிந்ததுண்டானால், அவன் தண்ணீரில் முழுகவேண்டும்; சாயங்காலம்மட்டும் அவன் தீட்டுப்பட்டிருப்பானாக.
17 ਜੇ ਵੀਰਜ ਕਿਸੇ ਕੱਪੜੇ ਜਾਂ ਚਮੜੇ ਉੱਤੇ ਹੈ, ਇਸ ਨੂੰ ਪਾਣੀ ਨਾਲ ਧੋਤਾ ਜਾਣਾ ਚਾਹੀਦਾ ਹੈ। ਇਹ ਸ਼ਾਮ ਤੱਕ ਪਲੀਤ ਰਹੇਗਾ।கழிந்த இந்திரியம் பட்ட வஸ்திரமும் தோலும் தண்ணீரினால் கழுவப்பட்டு, சாயங்காலம்மட்டும் தீட்டாயிருப்பதாக.
18 ਜੇ ਕੋਈ ਬੰਦਾ ਕਿਸੇ ਔਰਤ ਨਾਲ ਸੰਭੋਗ ਕਰਦਾ ਹੈ, ਆਦਮੀ ਤੇ ਔਰਤ, ਦੋਹਾਂ ਨੂੰ ਆਪਣੇ-ਆਪ ਨੂੰ ਪਾਣੀ ਨਾਲ ਧੋਣਾ ਚਾਹੀਦਾ ਹੈ। ਉਹ ਸ਼ਾਮ ਤੱਕ ਪਲੀਤ ਰਹਿਣਗੇ।இந்திரியம் கழிந்தவனோடே ஸ்திரீ படுத்துக்கொண்டிருந்தால், இருவரும் தண்ணீரில் முழுகி, சாயங்காலம்மட்டும் தீட்டுப்பட்டிருப்பார்களாக.
19 ਔਰਤਾਂ ਲਈ ਬਿਧੀਆਂ “ਜੇ ਕਿਸੇ ਔਰਤ ਦਾ ਮਾਹਵਾਰੀ ਸਮੇਂ ਖੂਨ ਵਗਦਾ ਹੈ, ਤਾਂ ਉਹ ਸੱਤ ਦਿਨਾਂ ਤੱਕ ਪਲੀਤ ਰਹੇਗੀ। ਜੇ ਕੋਈ ਬੰਦਾ ਉਸ ਨੂੰ ਛੂਹ ਲੈਂਦਾ ਹੈ, ਤਾਂ ਉਹ ਬੰਦਾ ਸ਼ਾਮ ਤੱਕ ਪਲੀਤ ਰਹੇਗਾ।சூதகஸ்திரீ தன் சரீரத்திலுள்ள உதிர ஊறலினிமித்தம் ஏழுநாள் தன் விலக்கத்தில் இருக்கக்கடவள்; அவளைத் தொடுகிறவன் எவனும் சாயங்காலம் மட்டும் தீட்டுப்பட்டிருப்பானாக.
20 ਇਸਤੋਂ ਇਲਾਵਾ ਹਰ ਉਹ ਚੀਜ਼ ਜਿਸ ਉੱਤੇ ਮਾਹਵਾਰੀ ਸਮੇਂ ਵਾਲੀ ਔਰਤ ਲੇਟਦੀ ਹੈ। ਪਲੀਤ ਹੋ ਜਾਵੇਗੀ। ਅਤੇ ਹਰ ਉਹ ਚੀਜ਼, ਜਿਸ ਉੱਤੇ ਉਹ ਉਸ ਸਮੇਂ ਦੌਰਾਨ ਬੈਠਦੀ ਹੈ, ਪਲੀਤ ਹੋ ਜਾਵੇਗੀ।அவள் விலக்கலாயிருக்கையில், எதின்மேல் படுத்துக்கொள்ளுகிறாளோ எதின்மேல் உட்காருகிறாளோ அதெல்லாம் தீட்டாயிருக்கும்.
21 ਜੇ ਕੋਈ ਬੰਦਾ ਉਸ ਔਰਤ ਦੇ ਬਿਸਤਰੇ ਨੂੰ ਛੂੰਹਦਾ ਹੈ, ਉਸ ਬੰਦੇ ਨੂੰ ਆਪਣੇ ਕੱਪੜੇ ਧੋਣੇ ਚਾਹੀਦੇ ਹਨ ਅਤੇ ਪਾਣੀ ਵਿੱਚ ਨਹਾਉਣਾ ਚਾਹੀਦਾ ਹੈ। ਉਹ ਸ਼ਾਮ ਤੀਕ ਪਲੀਤ ਰਹੇਗਾ।அவள் படுக்கையைத் தொடுகிறவன் எவனும் தன் வஸ்திரங்களைத் தோய்த்து, தண்ணீரில் முழுகி, சாயங்காலம்மட்டும் தீட்டுப்பட்டிருப்பானாக.
22 ਜੇ ਕੋਈ ਵੀ ਕਿਸੇ ਅਜਿਹੀ ਚੀਜ਼ ਨੂੰ ਛੂੰਹਦਾ ਹੈ ਜਿਸ ਉੱਤੇ ਉਹ ਔਰਤ ਬੈਠੀ ਸੀ, ਉਸ ਨੂੰ ਆਪਣੇ ਕੱਪੜੇ ਧੋਣੇ ਚਾਹੀਦੇ ਹਨ ਅਤੇ ਆਪਣੇ-ਆਪ ਨੂੰ ਪਾਣੀ ਨਾਲ ਧੋਣਾ ਚਾਹੀਦਾ ਹੈ? ਉਹ ਸ਼ਾਮ ਤੱਕ ਪਲੀਤ ਰਹੇਗਾ।அவன் உட்கார்ந்த மணையைத் தொடுகிறவன் எவனும் தன் வஸ்திரங்களைத் தோய்த்து, தண்ணீரில் முழுகி, சாயங்காலம்மட்டும் தீட்டுப்பட்டிருப்பானாக.
23 ਜੇ ਕੋਈ ਬੰਦਾ ਕਿਸੇ ਉਸ ਚੀਜ਼ ਨੂੰ ਛੂੰਹਦਾ ਜੋ ਬਿਸਤਰੇ ਉੱਤੇ ਸੀ ਜਾਂ ਜਿਸ ਉੱਤੇ ਉਹ ਬੈਠੀ ਹੋਈ ਸੀ, ਉਹ ਸ਼ਾਮ ਤੱਕ ਪਲੀਤ ਰਹੇਗਾ।அவள் படுக்கையின்மேலாகிலும், அவள் உட்கார்ந்த மணையின்மேலாகிலும் இருந்த எதையாகிலும் தொட்டவன், சாயங்காலம்மட்டும் தீட்டுப்பட்டிருப்பானாக.
24 “ਜੇ ਕੋਈ ਆਦਮੀ ਕਿਸੇ ਔਰਤ ਨਾਲ ਉਸ ਦੇ ਮਾਹਵਾਰੀ ਸਮੇਂ ਦੌਰਾਨ, ਸੰਭੋਗ ਕਰਦਾ ਹੈ, ਉਹ ਸੱਤਾਂ ਦਿਨਾਂ ਤੱਕ ਪਲੀਤ ਰਹੇਗਾ। ਹਰ ਉਹ ਬਿਸਤਰ ਜਿਸ ਉੱਤੇ ਉਹ ਆਦਮੀ ਸੌਵੇਗਾ, ਪਲੀਤ ਹੋਵੇਗਾ।ஒருவன் அவளோடே படுத்துக்கொண்டதும், அவள் தீட்டு அவன்மேல் பட்டதுமுண்டானால், அவன் ஏழுநாள் தீட்டாயிருப்பானாக; அவன் படுக்கிற படுக்கையும் தீட்டுப்படும்.
25 “ਜੇ ਕਿਸੇ ਔਰਤ ਨੂੰ ਬਹੁਤ ਦਿਨ ਲਈ ਖੂਨ ਪੈਂਦਾ ਹੈ, ਆਪਣੇ ਮਾਹਵਾਰੀ ਸਮੇਂ ਤੋਂ ਬਿਨਾ, ਜਾਂ ਜੇ ਉਸ ਨੂੰ ਮਾਹਵਾਰੀ ਦੇ ਸਮੇਂ ਤੋਂ ਵੱਧ ਖੂਨ ਪੈਂਦਾ ਹੈ, ਤਾਂ ਉਹ ਮਾਹਵਾਰੀ ਸਮੇਂ ਵਾਂਗ ਹੀ ਪਲੀਤ ਹੋਵੇਗੀ।ஒரு ஸ்திரீ விலகியிருக்கவேண்டியகாலம் அல்லாமல் அவளுடைய உதிரம் அநேகநாள் ஊறிக்கொண்டிருந்தால், அல்லது அந்தக் காலத்துக்கு மிஞ்சி அது கண்டிருக்கும் நாளெல்லாம் ஊறிக்கொண்டிருந்தால், தன் விலக்கத்தின் நாட்களிலிருந்ததுபோல அவள் தீட்டாயிருப்பாளாக.
26 ਖੂਨ ਪੈਣ ਦੇ ਸਮੇਂ ਦੌਰਾਨ ਜਿਹੜੇ ਬਿਸਤਰੇ ਉੱਤੇ ਉਹ ਔਰਤ ਲੇਟਦੀ ਹੈ ਉਹ ਉਸ ਦੇ ਮਾਹਵਾਰੀ ਸਮੇਂ ਦੇ ਬਿਸਤਰੇ ਵਰਗਾ ਹੀ ਹੋਵੇਗਾ। ਹਰ ਉਹ ਚੀਜ਼ ਜਿਸ ਉੱਤੇ ਉਹ ਔਰਤ ਬੈਠਦੀ ਹੈ ਉਹ ਉਸੇ ਤਰ੍ਹਾਂ ਪਲੀਤ ਹੋਵੇਗੀ ਜਿਵੇਂ ਉਹ ਮਾਹਵਾਰੀ ਦੇ ਦੌਰਾਨ ਹੁੰਦੀ ਹੈ।அந்த நாட்களெல்லாம் அவள் படுக்கும் எந்தப்படுக்கையும், அவள் விலக்கத்தின் படுக்கையைப்போல, அவளுக்குத் தீட்டாயிருக்கும்; அவள் உட்கார்ந்த மணையும், அவளுடைய விலக்கத்தின் தீட்டைப்போலவே தீட்டாயிருக்கும்.
27 ਜੇ ਕੋਈ ਬੰਦਾ ਉਨ੍ਹਾਂ ਚੀਜ਼ਾਂ ਨੂੰ ਛੂੰਹਦਾ ਹੈ ਤਾਂ ਉਹ ਬੰਦਾ ਪਲੀਤ ਹੋਵੇਗਾ। ਉਸ ਬੰਦੇ ਨੂੰ ਆਪਣੇ ਕੱਪੜੇ ਧੋ ਲੈਣੇ ਚਾਹੀਦੇ ਹਨ ਅਤੇ ਪਾਣੀ ਨਾਲ ਨਹਾ ਲੈਣਾ ਚਾਹੀਦਾ ਹੈ। ਉਹ ਸ਼ਾਮ ਤੱਕ ਪਲੀਤ ਰਹੇਗਾ।அப்படிப்பட்டவைகளைத் தொடுகிறவன் எவனும் தன் வஸ்திரங்களைத் தோய்த்து, தண்ணீரில் முழுகி, சாயங்காலம்மட்டும் தீட்டுப்பட்டிருப்பானாக.
28 ਔਰਤ ਦੇ ਖੂਨ ਬੰਦ ਹੋਣ ਤੋਂ ਮਗਰੋਂ, ਉਸ ਨੂੰ ਸੱਤਾਂ ਦਿਨਾਂ ਲਈ ਇੰਤਜ਼ਾਰ ਕਰਨਾ ਚਾਹੀਦਾ ਹੈ। ਫ਼ੇਰ ਉਹ ਪਾਕ ਹੋਵੇਗੀ।அவள் தன் உதிர ஊறல் நின்று சுத்தமானபோது, அவள் ஏழுநாள் எண்ணிக்கொள்வாளாக, அதின்பின்பு சுத்தமாயிருப்பாள்.
29 ਫ਼ੇਰ ਅੱਠਵੇਂ ਦਿਨ, ਔਰਤ ਨੂੰ ਦੋ ਘੁੱਗੀਆਂ ਜਾਂ ਦੋ ਕਬੂਤਰ ਲੈ ਕੇ ਮੰਡਲੀ ਦੇ ਤੰਬੂ ਦੇ ਪ੍ਰਵੇਸ਼ ਤੇ ਜਾਜਕ ਕੋਲ ਲੈ ਕੇ ਆਉਣਾ ਚਾਹੀਦਾ ਹੈ।எட்டாம் நாளிலே இரண்டு காட்டுப்புறக்களையாவது, இரண்டு புறாக்குஞ்சுகளையாவது, ஆசரிப்புக் கூடாரவாசலில் ஆசாரியனிடத்தில் கொண்டுவரக்கடவன்.
30 ਫ਼ੇਰ ਜਾਜਕ ਨੂੰ ਪੰਛੀ, ਇੱਕ ਪੰਛੀ ਪਾਪ ਦੀ ਭੇਟ ਵਜੋਂ ਅਤੇ ਦੂਸਰੇ ਨੂੰ ਹੋਮ ਦੀ ਭੇਟ ਵਜੋਂ ਚੜ੍ਹਾਉਣਾ ਚਾਹੀਦਾ ਹੈ। ਇਸ ਤਰ੍ਹਾਂ ਉਹ ਉਸ ਲਈ ਯਹੋਵਾਹ ਦੇ ਸਾਹਮਣੇ ਉਸ ਦੇ ਨਾਪਾਕ ਖੂਨ ਵਗਣ ਖਾਤਰ ਪਰਾਸਚਿਤ ਕਰੇਗਾ।ஆசாரியன் அவைகளில் ஒன்றைப் பாவநிவாரணபலியும், மற்றொன்றைச் சர்வாங்க தகனபலியுமாக்கி, அவளுக்காகக் கர்த்தருடைய சந்நிதியில் அவளுடைய உதிர ஊறலினிமித்தம் பாவநிவிர்த்தி செய்யக்கடவன்.
31 “ਇਸ ਤਰ੍ਹਾਂ ਤੁਹਾਨੂੰ ਇਸਰਾਏਲ ਦੇ ਲੋਕਾਂ ਨੂੰ ਪਲੀਤ ਹੋਣ ਬਾਰੇ ਚੇਤਾਵਨੀ ਦੇਣੀ ਚਾਹੀਦੀ ਹੈ। ਜੇ ਤੁਸੀਂ ਚੇਤਾਵਨੀ ਨਹੀਂ ਦਿਉਂਗੇ, ਤਾਂ ਹੋ ਸੱਕਦਾ ਹੈ ਕਿ ਉਹ ਮੇਰੇ ਪਵਿੱਤਰ ਤੰਬੂ ਨੂੰ ਪਲੀਤ ਕਰ ਦੇਣ। ਅਤੇ ਫ਼ੇਰ ਉਨ੍ਹਾਂ ਨੂੰ ਮਰਨਾ ਪਵੇਗਾ।”இஸ்ரவேல் புத்திரர் தங்கள் நடுவே இருக்கிற என்னுடைய வாசஸ்தலத்தைத் தீட்டுப்படுத்தி, தங்கள் தீட்டுகளால் சாகாதபடிக்கு, இப்படி நீங்கள் அவர்கள் தீட்டுகளுக்கு அவர்களை விலக்கிவைக்கக்கடவீர்கள்.
32 ਇਹ ਬਿਧੀਆਂ ਪ੍ਰਮੇਹ ਵਾਲੇ ਲੋਕਾਂ ਅਤੇ ਉਨ੍ਹਾਂ ਆਦਮੀਆਂ ਲਈ ਹਨ ਜਿਨ੍ਹਾਂ ਦਾ ਵੀਰਜ ਵਗ ਜਾਵੇ ਅਤੇ ਇਸ ਕਾਰਣ ਪਲੀਤ ਹੋ ਜਾਣ।பிரமியமுள்ளவனுக்கும், இந்திரியக் கழிவினாலே தீட்டானவனுக்கும்,
33 ਇਹ ਬਿਧੀਆਂ ਉਨ੍ਹਾਂ ਔਰਤਾਂ ਲਈ ਹਨ ਜਿਹੜੀਆਂ ਆਪਣੇ ਮਾਹਵਾਰੀ ਦੇ ਖੂਨ ਨਾਲ ਪਲੀਤ ਹੋ ਜਾਂਦੀਆਂ ਹਨ। ਇਹ ਬਿਧੀਆਂ ਹਰ ਉਸ ਵਿਅਕਤੀ ਲਈ ਹਨ ਜਿਸ ਨੂੰ ਅਸੁਭਾਵਿਕ ਪ੍ਰਮੇਹ ਹੋਵੇ ਅਤੇ ਉਸ ਆਦਮੀ ਲਈ ਹਨ ਜਿਹੜਾ ਕਿਸੇ ਨਾਪਾਕ ਔਰਤ ਨਾਲ ਸੰਭੋਗ ਕਰਦਾ ਹੈ।சூதக பலவீனமுள்ளவளுக்கும், பிரமியமுள்ள ஸ்திரீ புருஷருக்கும், தீட்டாயிருக்கிறவளோடே படுத்துக்கொண்டவனுக்கும் ஏற்றபிரமாணம் இதுவே என்றார்.
Tamil Bible