Leviticus 2 - PUNJABI (Tamil)

1 ਅਨਾਜ ਦੀਆਂ ਭੇਟਾਂ “ਜਦੋਂ ਕੋਈ ਬੰਦਾ ਯਹੋਵਾਹ ਪਰਮੇਸ਼ੁਰ ਨੂੰ ਅਨਾਜ ਦੀ ਭੇਟ ਦਿੰਦਾ ਹੈ, ਉਸਦੀ ਭੇਟ ਮੈਦੇ ਦੀ ਹੋਣੀ ਚਾਹੀਦੀ ਹੈ। ਉਸ ਨੂੰ ਮੈਦੇ ਉੱਤੇ ਤੇਲ ਚੋਣਾ ਚਾਹੀਦਾ ਹੈ ਅਤੇ ਇਸ ਉੱਤੇ ਲੋਬਾਨ ਵੀ ਪਾਉਣਾ ਚਾਹੀਦਾ ਹੈ।ஒருவன் போஜனபலியாகிய காணிக்கையைக் கர்த்தருக்குச் செலுத்தவேண்டுமானால், அவன் காணிக்கை மெல்லிய மாவாயிருப்பதாக; அவன் அதின்மேல் எண்ணெய் வார்த்து, அதின்மேல் தூபவர்க்கம் போட்டு,

2 ਫ਼ੇਰ ਉਸ ਨੂੰ ਇਹ ਹਾਰੂਨ ਦੇ ਪੁੱਤਰਾਂ, ਜਾਜਕਾਂ ਕੋਲ ਲੈ ਕੇ ਆਉਣਾ ਚਾਹੀਦਾ ਹੈ। ਉਸ ਨੂੰ, ਤੇਲ ਵਿੱਚ ਮਿਲੇ ਹੋਏ ਮੈਦੇ ਦੀ ਇੱਕ ਮੁੱਠ ਲੈਣੀ ਚਾਹੀਦੀ ਹੈ ਅਤੇ ਇਸ ਵਿੱਚ ਲੋਬਾਨ ਹੋਣਾ ਚਾਹੀਦਾ ਹੈ ਅਤੇ ਇਹ ਯਾਦਗਾਰੀ ਭੇਟ ਜਗਵੇਦੀ ਉੱਤੇ ਸਾੜ ਦੇਣੀ ਚਾਹੀਦੀ ਹੈ। ਇਹ ਅੱਗ ਦੁਆਰਾ ਦਿੱਤੀ ਹੋਈ ਭੇਟ ਹੈ, ਅਤੇ ਇਸਦੀ ਸੁਗੰਧ ਯਹੋਵਾਹ ਨੂੰ ਪ੍ਰਸੰਨ ਕਰਦੀ ਹੈ।அதை ஆரோனின் குமாரராகிய ஆசாரியர்களிடத்தில் கொண்டுவருவானாக; அப்பொழுது ஆசாரியன் அந்த மாவிலும் எண்ணெயிலும் ஒரு கைப்பிடி நிறைய தூபவர்க்கம் எல்லாவற்றோடும் எடுத்து, அதைப் பலிபீடத்தின்மேல் ஞாபகக்குறியாகத் தகனிக்கக்கடவன்; அது கர்த்தருக்குச் சுகந்த வாசனையான தகனபலி.

3 ਬਚੀ ਹੋਈ ਅਨਾਜ ਦੀ ਭੇਟ ਹਾਰੂਨ ਅਤੇ ਉਸ ਦੇ ਪੁੱਤਰਾਂ ਦੀ ਹੋਵੇਗੀ। ਯਹੋਵਾਹ ਅੱਗੇ ਚੜ੍ਹਾਈ ਗਈ ਇਹ ਅੱਗ ਦੀ ਭੇਂਟ ਬਹੁਤ ਪਵਿੱਤਰ ਹੈ।அந்தப் போஜனபலியில் மீதியாயிருப்பது ஆரோனையும் அவன் குமாரரையும் சேரும்; கர்த்தருக்கு இடும் தகனபலிகளில் இது மகா பரிசுத்தமானது.

4 ਪੱਕੇ ਹੋਏ ਅਨਾਜ ਦੀਆਂ ਭੇਟਾਂ “ਜਦੋਂ ਕੋਈ ਬੰਦਾ ਅਜਿਹੀ ਭੇਟ ਚੜ੍ਹਾਉਂਦਾ ਜਿਸ ਨੂੰ ਚੁੱਲ੍ਹੇ ਵਿੱਚ ਪਕਾਇਆ ਗਿਆ ਹੋਵੇ, ਇਹ ਮੈਦੇ ਨਾਲ ਤੇਲ ਵਿੱਚ ਬਣੀ ਹੋਈ ਪਤੀਰੀ ਰੋਟੀ ਜਾਂ ਤੇਲ ਨਾਲ ਚੋਪੜੀਆਂ ਹੋਈਆਂ ਬੇਖਮੀਰੀਆਂ ਮੱਠੀਆਂ ਹੋਣਿਆਂ ਚਾਹੀਦੀਆਂ ਹਨ।நீ படைப்பது அடுப்பில் பாகம்பண்ணப்பட்ட போஜனபலியானால், அது எண்ணெயிலே பிசைந்த மெல்லிய மாவினால் செய்த புளிப்பில்லா அதிரசங்களாயாவது, எண்ணெய் பூசப்பட்ட புளிப்பில்லா அடைகளாயாவது இருப்பதாக.

5 ਜੇ ਤੁਸੀਂ ਤਵੇ ਉੱਤੇ ਭੁੰਨੇ ਹੋਏ ਅਨਾਜ ਦੀ ਭੇਟ ਨੂੰ ਲੈ ਕੇ ਆਉਂਦੇ ਹੋ ਤਾਂ ਇਹ ਤੇਲ ਵਿੱਚ ਮਿਲੇ ਹੋਏ ਬੇਖਮੀਰੇ ਮੈਦੇ ਦੀ ਹੋਣੀ ਚਾਹੀਦੀ ਹੈ।நீ படைப்பது தட்டையான சட்டியில் பாகம்பண்ணப்பட்ட போஜனபலியானால், அது எண்ணெயிலே பிசைந்த புளிப்பில்லா மெல்லிய மாவினால் செய்யப்பட்டதாயிருப்பதாக.

6 ਤੁਹਾਨੂੰ ਚਾਹੀਦਾ ਹੈ ਕਿ ਇਸਦੇ ਟੁਕੜੇ ਕਰ ਲਵੋ ਅਤੇ ਇਨ੍ਹਾਂ ਉੱਪਰ ਤੇਲ ਪਾਉ। ਇਹ ਅਨਾਜ ਦੀ ਭੇਟ ਹੈ।அதைத் துண்டு துண்டாகப் பிட்டு, அதின்மேல் எண்ணெய் வார்ப்பாயாக; இது ஒரு போஜனபலி.

7 ਜੇ ਤੁਸੀਂ ਕੜਾਹੀ ਵਿੱਚ ਪੱਕੇ ਹੋਏ ਅਨਾਜ ਦੀ ਭੇਟ ਲੈ ਕੇ ਆਉਂਦੇ ਹੋ ਤਾਂ ਇਹ ਤੇਲ ਵਿੱਚ ਗੁੰਨ੍ਹੇ ਮੈਦੇ ਦਾ ਹੋਣਾ ਚਾਹੀਦਾ ਹੈ।நீ படைப்பது பொரிக்குஞ் சட்டியில் பாகம்பண்ணப்பட்ட போஜனபலியானால், அது எண்ணெயிலே பிசைந்த மெல்லிய மாவினால் செய்யப்படுவதாக.

8 “ਤੁਹਾਨੂੰ ਯਹੋਵਾਹ ਅੱਗੇ ਇਨ੍ਹਾਂ ਚੀਜ਼ਾਂ ਤੋਂ ਬਣੀ ਹੋਈ ਅਨਾਜ ਦੀ ਭੇਟ ਲੈ ਕੇ ਆਉਣੀ ਚਾਹੀਦੀ ਹੈ। ਤੁਹਾਨੂੰ ਉਹ ਚੀਜ਼ਾਂ ਜਾਜਕ ਕੋਲ ਲੈ ਕੇ ਆਉਣੀਆਂ ਚਾਹੀਦੀਆਂ ਹਨ, ਅਤੇ ਉਹ ਉਨ੍ਹਾਂ ਨੂੰ ਜਗਵੇਦੀ ਕੋਲ ਲਿਆਵੇਗਾ।இப்படிச் செய்யப்பட்ட போஜனபலியைக் கர்த்தருக்குச் செலுத்துவாயாக; அது ஆசாரியனிடத்தில் கொண்டுவரப்படும்போது, அவன் அதைப் பலிபீடத்தண்டையில் கொண்டுவந்து,

9 ਫ਼ੇਰ ਜਾਜਕ ਅਨਾਜ ਦੀ ਭੇਟ ਦਾ ਇੱਕ ਹਿੱਸਾ ਲਵੇਗਾ ਅਤੇ ਇਸ ਯਾਦਗਾਰੀ ਹਿੱਸੇ ਨੂੰ ਜਗਵੇਦੀ ਉੱਤੇ ਸਾੜੇਗਾ। ਇਹ ਅੱਗ ਦੁਆਰਾ ਚੜ੍ਹਾਈ ਗਈ ਭੇਟ ਹੈ ਅਤੇ ਇਸਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰਦੀ ਹੈ।அந்தப் போஜனபலியிலிருந்து ஆசாரியன் ஞாபகக் குறியாக ஒரு பங்கை எடுத்துப் பலிபீடத்தின்மேல் தகனிக்கக்கடவன்; இது கர்த்தருக்குச் சுகந்த வாசனையான தகனபலி.

10 ਬਾਕੀ ਬਚੇ ਅਨਾਜ ਦੀ ਭੇਟ ਹਾਰੂਨ ਅਤੇ ਉਸ ਦੇ ਪੁੱਤਰਾਂ ਦੀ ਹੈ। ਯਹੋਵਾਹ ਨੂੰ ਅੱਗ ਦੁਆਰਾ ਚੜ੍ਹਾਈ ਗਈ ਭੇਟ ਦਾ ਇਹ ਹਿੱਸਾ ਅੱਤ ਪਵਿੱਤਰ ਹੈ।இந்தப் போஜனபலியில் மீதியானது ஆரோனையும் அவன் குமாரரையும் சேரும்; கர்த்தருக்கு இடும் தகனங்களில் இது மகா பரிசுத்தமானது.

11 “ਤੁਹਾਨੂੰ ਕੋਈ ਵੀ ਅਜਿਹੀ ਅਨਾਜ ਦੀ ਭੇਟ ਯਹੋਵਾਹ ਨੂੰ ਨਹੀਂ ਚੜ੍ਹਾਉਣੀ ਚਾਹੀਦੀ ਜਿਸ ਵਿੱਚ ਖਮੀਰ ਹੋਵੇ ਅਤੇ ਤੁਹਾਨੂੰ ਸ਼ਹਿਦ ਜਾਂ ਖਮੀਰ ਨੂੰ ਯਹੋਵਾਹ ਨੂੰ ਅੱਗ ਦੁਆਰਾ ਦਿੱਤੇ ਗਏ ਚੜ੍ਹਾਵੇ ਵਜੋਂ ਨਹੀਂ ਸਾੜਨਾ ਚਾਹੀਦਾ।நீங்கள் கர்த்தருக்குச் செலுத்தும் எந்த போஜனபலியும் புளித்தமாவினால் செய்யப்படாதிருப்பதாக; புளித்தமாவுள்ளதொன்றையும் தேனுள்ளதொன்றையும் கர்த்தருக்குத் தகனபலியாகத் தகனிக்கவேண்டாம்.

12 ਤੁਸੀਂ ਸ਼ਹਿਦ ਅਤੇ ਖਮੀਰ ਨੂੰ ਯਹੋਵਾਹ ਲਈ ਪਹਿਲੀ ਵਾਢੀ ਦੀ ਭੇਟ ਵਜੋਂ ਲਿਆ ਸੱਕਦੇ ਹੋਂ ਪਰ ਕਦੇ ਯਹੋਵਾਹ ਨੂੰ ਪ੍ਰਸੰਨ ਕਰਨ ਵਾਲੀ ਸੁਗੰਧੀ ਵਜੋਂ ਕਦੇ ਵੀ ਖਮੀਰ ਅਤੇ ਸ਼ਹਿਦ ਨੂੰ ਜਗਵੇਦੀ ਉੱਤੇ ਨਾ ਸਾੜੋ।முதற்கனிகளைக் காணிக்கையாகக் கொண்டுவந்து, அவைகளைக் கர்த்தருக்குச் செலுத்தலாம்; ஆனாலும், பலிபீடத்தின்மேல் அவைகள் சுகந்த வாசனையாகத் தகனிக்கப்படலாகாது.

13 ਜਿਹੜੀ ਵੀ ਅਨਾਜ ਦੀ ਭੇਟ ਤੁਸੀਂ ਲੈ ਕੇ ਆਵੋਂ ਉਸ ਉੱਤੇ ਨਮਕ ਵੀ ਜ਼ਰੂਰ ਰੱਖੋ। ਤੁਹਾਨੂੰ ਆਪਣੇ ਅਨਾਜ ਦੀ ਭੇਟ ਵਿੱਚੋਂ ਕਦੇ ਵੀ ਪਰਮੇਸ਼ੁਰ ਦੇ ਇਕਰਾਰਨਾਮੇ ਦਾ ਨਮਕ ਖਾਰਜ ਨਹੀਂ ਕਰਨਾ ਚਾਹੀਦਾ। ਤੁਹਾਨੂੰ ਆਪਣੇ ਸਾਰੇ ਚੜ੍ਹਾਵਿਆਂ ਨਾਲ ਨਮਕ ਲੈ ਕੇ ਆਉਣ ਚਾਹੀਦਾ ਹੈ।நீ படைக்கிற எந்த போஜனபலியும் உப்பினால் சாரமாக்கப்படுவதாக; உன் தேவனின் உடன்படிக்கையின் உப்பை உன் போஜனபலியிலே குறைவிடாமல், நீ படைப்பது எல்லாவற்றோடும் உப்பையும் படைப்பாயாக.

14 ਪਹਿਲੀ ਉਪਜ ਦੇ ਅਨਾਜ ਦੀ ਭੇਟ “ਜਦੋਂ ਤੁਸੀਂ ਯਹੋਵਾਹ ਵਾਸਤੇ ਪਹਿਲੀ ਫ਼ਸਲ ਦੇ ਅਨਾਜ ਦੀ ਭੇਟ ਲੈ ਕੇ ਆਵੋ, ਤਾਂ ਤੁਹਾਨੂੰ ਅਨਾਜ ਦੀਆਂ ਭੁੰਨੀਆਂ ਹੋਈਆਂ ਬਾਲੀਆਂ ਲੈ ਕੇ ਆਉਣੀਆਂ ਚਾਹੀਦੀਆਂ ਹਨ। ਇਹ ਤਾਜੇ ਅਨਾਜ ਦੇ ਕੁੱਟੇ ਹੋਏ ਦਾਣੇ ਹੋਣੇ ਚਾਹੀਦੇ ਹਨ। ਇਹ ਤੁਹਾਡੀ ਪਹਿਲੀ ਫ਼ਸਲ ਦੇ ਅਨਾਜ ਦੀ ਭੇਟ ਹੋਵੇਗੀ।முதற்பலன்களை போஜனபலியாக நீ கர்த்தருக்குச் செலுத்தவந்தால், நிறைந்த பச்சையான கதிர்களை நெருப்பிலே வாட்டி உதிர்த்து, அதை உன் முதற்பலனின் போஜனபலியாக கொண்டுவரக்கடவாய்.

15 ਤੁਹਾਨੂੰ ਇਸ ਵਿੱਚ ਤੇਲ ਅਤੇ ਲੋਬਾਨ ਵੀ ਪਾਉਣਾ ਚਾਹੀਦਾ ਹੈ। ਇਹ ਅਨਾਜ ਦੀ ਭੇਟ ਹੈ।அதின்மேல் எண்ணெய் வார்த்து, அதின்மேல் தூபவர்க்கத்தைப் போடுவாயாக; இது ஒரு போஜனபலி.

16 ਜਾਜਕ ਨੂੰ ਇਸ ਕੁੱਟੇ ਹੋਏ ਅਨਾਜ ਦੇ ਇੱਕ ਹਿੱਸੇ, ਇਸ ਉੱਤੇ ਪਾਏ ਹੋਏ ਤੇਲ ਅਤੇ ਸਾਰੇ ਲੋਬਾਨ ਨੂੰ ਯਾਦਗਾਰੀ ਭੇਟ ਵਜੋਂ ਸਾੜਨਾ ਚਾਹੀਦਾ ਹੈ। ਇਹ ਯਹੋਵਾਹ ਨੂੰ ਅੱਗ ਦੁਆਰਾ ਦਿੱਤਾ ਗਿਆ ਚੜ੍ਹਾਵਾ ਹੈ।பின்பு ஆசாரியன், உதிர்த்த தானியத்திலும் எண்ணெயிலும் எடுத்து, ஞாபகக் குறியான பங்கை அதின் தூபவர்க்கம் எல்லாவற்றோடுங்கூடத் தகனிக்கக்கடவன்; இது கர்த்தருக்கு இடும் தகனபலி.

Tamil Bible