Luke 13 - PUNJABI (Tamil)

1 ਆਪਣੇ ਦਿਲ ਬਦਲੋ ਉਸ ਵਕਤ ਯਿਸੂ ਦੇ ਨਾਲ ਕੁਝ ਲੋਕ ਸਨ। ਇਨ੍ਹਾਂ ਲੋਕਾਂ ਨੇ ਉਸ ਨੂੰ ਦੱਸਿਆ ਕਿ ਗਲੀਲ ਵਿੱਚ ਕੁਝ ਲੋਕਾਂ ਨਾਲ ਕਿਵੇਂ ਵਾਪਰੀ ਪਿਲਾਤੁਸ ਨੇ ਉਨ੍ਹਾਂ ਲੋਕਾਂ ਨੂੰ ਉਪਾਸਨਾ ਕਰਦੇ ਹੋਇਆਂ ਨੂੰ ਮਰਵਾਇਆ ਸੀ। ਪਿਲਾਤੁਸ ਨੇ ਜਾਨਵਰਾਂ ਦੇ ਬਲੀਦਾਨ ਦੇ ਲਹੂ ਨਾਲ ਉਨ੍ਹਾਂ ਦਾ ਲਹੂ ਮਿਲਾਇਆ ਸੀ, ਜਿਹੜੇ ਕਿ ਉਪਾਸਨਾ ਦੇ ਵਕਤ ਜਾਨਵਰਾਂ ਦੀ ਬਲੀ ਦੇ ਰਹੇ ਸਨ।பிலாத்து சில கலிலேயருடைய இரத்தத்தை அவர்களுடைய பலிகளோடே கலந்திருந்தான்; அந்த வேளையிலே அங்கே இருந்தவர்களில் சிலர் அந்தச்செய்தியை அவருக்கு அறிவித்தார்கள்.

2 ਯਿਸੂ ਨੇ ਜਵਾਬ ਦਿੱਤਾ, “ਤੁਸੀਂ ਕੀ ਸੋਚਦੇ ਹੋ ਕਿ ਉਨ੍ਹਾਂ ਨਾਲ ਅਜਿਹਾ ਇਸ ਲਈ ਵਾਪਰਿਆ ਕਿਉਂਕਿ ਉਨ੍ਹਾਂ ਨੇ ਗਲੀਲ ਦੇ ਹੋਰ ਲੋਕਾਂ ਨਾਲੋਂ ਵੱਧ ਪਾਪ ਕੀਤੇ?இயேசு அவர்களுக்குப் பிரதியுத்தரமாக: அந்தக் கலிலேயருக்கு அப்படிப்பட்டவைகள் சம்பவித்ததினாலே, மற்ற எல்லாக் கலிலேயரைப் பார்க்கிலும் அவர்கள் பாவிகளாயிருந்தார்களென்று நினைக்கிறீர்களோ?

3 ਨਹੀਂ, ਉਨ੍ਹਾਂ ਨੇ ਨਹੀਂ ਕੀਤੇ, ਜੇਕਰ ਤੁਸੀਂ ਆਪਣਾ ਜੀਵਨ ਅਤੇ ਆਪਣੇ ਦਿਲ ਨਹੀਂ ਬਦਲੋਂਗੇ, ਤਾਂ ਤੁਸੀਂ ਵੀ ਸਾਰੇ ਉਨ੍ਹਾਂ ਦੀ ਤਰ੍ਹਾਂ ਨਸ਼ਟ ਕਰ ਦਿੱਤੇ ਜਾਵੋਂਗੇ।அப்படியல்லவென்று உங்களுக்குச் சொல்லுகிறேன்; நீங்கள் மனந்திரும்பாமற்போனால் எல்லாரும் அப்படியே கெட்டுப்போவீர்கள்.

4 ਤੁਸੀਂ ਉਨ੍ਹਾਂ ਅੱਠ੍ਹਾਰਾਂ ਲੋਕਾਂ ਬਾਰੇ ਕੀ ਸੋਚਦੇ ਹੋ ਜਿਹੜੇ ਜਦੋਂ ਸਿਲੋਆਮ ਦਾ ਬੁਰਜ ਉਨ੍ਹਾਂ ਉੱਤੇ ਢੱਠਾ ਤਾਂ ਮਾਰੇ ਗਏ ਸਨ। ਕੀ ਤੁਸੀਂ ਸੋਚਦੇ ਹੋ ਕਿ ਉਹ ਯਰੂਸ਼ਲਮ ਵਿੱਚ ਰਹਿਣ ਵਾਲੇ ਸਾਰੇ ਲੋਕਾਂ ਨਾਲੋਂ ਵੱਧ ਪਾਪੀ ਸਨ?சீலோவாமிலே கோபுரம் விழுந்து பதினெட்டுப்பேரைக் கொன்றதே; எருசலேமில் குடியிருக்கிற மனுஷரெல்லாரிலும் அவர்கள் குற்றவாளிகளாயிருந்தார்களென்று நினைக்கிறீர்களோ?

5 ਮੈਂ ਤੁਹਾਨੂੰ ਆਖਦਾ ਹਾਂ ਕਿ ਇਉਂ ਨਹੀਂ ਸੀ, ਪਰ ਜੇਕਰ ਤੁਸੀਂ ਵੀ ਆਪਣੇ ਦਿਲ ਅਤੇ ਜੀਵਨ ਨਹੀਂ ਬਦਲੋਂਗੇ, ਤਾਂ ਤੁਸੀਂ ਵੀ ਸਾਰੇ ਨਸ਼ਟ ਹੋ ਜਾਵੋਂਗੇ।”அப்படியல்லவென்று உங்களுக்குச் சொல்லுகிறேன், நீங்கள் மனந்திரும்பாமற்போனால் எல்லாரும் அப்படியே கெட்டுப்போவீர்கள் என்றார்.

6 ਫ਼ਲਹੀਣ ਰੁੱਖ ਯਿਸੂ ਨੇ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਦਿੱਤਾ, “ਇੱਕ ਆਦਮੀ ਕੋਲ ਬਾਗ ਵਿੱਚ ਇੱਕ ਅੰਜੀਰ ਦਾ ਰੁੱਖ ਸੀ। ਉਸ ਨੇ ਰੁੱਖ ਦੇ ਹਰ ਪਾਸੇ ਵੇਖਿਆ ਕਿ ਕੋਈ ਫ਼ਲ ਦਿਸੇ, ਪਰ ਉਸ ਨੂੰ ਕੋਈ ਫ਼ਲ ਨਜ਼ਰ ਨਾ ਆਇਆ।அப்பொழுது அவர் ஒரு உவமையையும் சொன்னார்: ஒருவன் தன் திராட்சத் தோட்டத்தில் ஒரு அத்திமரத்தை நட்டிருந்தான்; அவன் வந்து அதிலே கனியைத் தேடினபோது ஒன்றுங் காணவில்லை.

7 ਉਸ ਆਦਮੀ ਕੋਲ ਇੱਕ ਨੌਕਰ ਸੀ ਜੋ ਉਸ ਬਾਗ ਦੀ ਰੱਖਵਾਲੀ ਕਰਦਾ ਹੁੰਦਾ ਸੀ। ਇਸ ਲਈ ਉਸ ਨੇ ਆਪਣੇ ਨੌਕਰ ਨੂੰ ਕਿਹਾ, ‘ਮੈਂ ਤਿੰਨ ਸਾਲ ਤੋਂ ਇਸ ਰੁੱਖ ਵੱਲ ਫ਼ਲ ਲਈ ਵੇਖ ਰਿਹਾ ਹਾਂ, ਪਰ ਮੈਨੂੰ ਇਸ ਉੱਪਰ ਕਦੇ ਕੋਈ ਫ਼ਲ ਲੱਗਾ ਨਹੀਂ ਦਿਸਿਆ। ਇਸ ਨੂੰ ਵੱਢ ਸੁੱਟ। ਇਵੇਂ ਜ਼ਮੀਨ ਨੂੰ ਜ਼ਾਇਆ ਕਿਉਂ ਕੀਤਾ ਜਾਵੇ?’அப்பொழுது அவன் தோட்டக்காரனை நோக்கி: இதோ, மூன்று வருஷமாய் இந்த அத்திமரத்திலே கனியைத் தேடிவருகிறேன்; ஒன்றையுங் காணவில்லை, இதை வெட்டிப்போடு, இது நிலத்தையும் ஏன் கெடுக்கிறது என்றான்.

8 ਪਰ ਨੌਕਰ ਨੇ ਜਵਾਬ ਦਿੱਤਾ, ‘ਮਾਲਕ, ਇੱਕ ਸਾਲ ਹੋਰ ਇੰਤਜ਼ਾਰ ਕਰੋ ਤਾਂ ਜੋ ਇਹ ਰੁੱਖ ਫ਼ਲ ਦੇ ਸੱਕੇ। ਮੈਨੂੰ ਇਸਦੇ ਆਸੇ-ਪਾਸਿਓ ਖੋਦਣ ਦਿਉ ਅਤੇ ਕੁਝ ਖਾਦ ਪਾਉਣ ਦਿਉ।அதற்கு அவன்: ஐயா, இது இந்தவருஷமும் இருக்கட்டும்; நான் இதைச் சுற்றிலுங் கொத்தி, எருப்போடுவேன்,

9 ਹੋ ਸੱਕਦਾ ਹੈ ਅਗਲੇ ਸਾਲ ਤੀਕ ਇਸ ਨੂੰ ਕੋਈ ਫ਼ਲ ਲੱਗ ਜਾਵੇ। ਜੇਕਰ ਤਦ ਵੀ ਕੋਈ ਵਲ ਨਾ ਲੱਗੇ ਤਾਂ ਤੁਸੀਂ ਚਾਹੇ ਇਸ ਨੂੰ ਕਟਵਾ ਸੁੱਟਣਾ।’”கனிகொடுத்தால் சரி, கொடாவிட்டால், இனிமேல் இதை வெட்டிப்போடலாம் என்று சொன்னான் என்றார்.

10 ਯਿਸੂ ਦਾ ਸਬਤ ਦੇ ਦਿਨ ਇੱਕ ਬਿਮਾਰ ਔਰਤ ਨੂੰ ਠੀਕ ਕਰਨਾ ਸਬਤ ਦੇ ਦਿਨ ਯਿਸੂ ਇੱਕ ਪ੍ਰਾਰਥਨਾ ਸਥਾਨ ਵਿੱਚ ਉਪਦੇਸ਼ ਦੇ ਰਿਹਾ ਸੀ।ஒரு ஓய்வுநாளில் அவர் ஜெபஆலயத்தில் போதகம்பண்ணிக்கொண்டிருந்தார்.

11 ਉਸ ਪ੍ਰਾਰਥਨਾ ਸਥਾਨ ਤੇ ਇੱਕ ਔਰਤ ਦੇ ਅੰਦਰ ਇੱਕ ਪ੍ਰੇਤ ਆਤਮਾ ਪ੍ਰਵੇਸ਼ ਕਰ ਚੁੱਕਿਆ ਸੀ। ਇਸ ਭਰਿਸ਼ਟ ਆਤਮਾ ਨੇ ਉਸ ਨੂੰ ਅੱਠ੍ਹਾਰਾਂ ਸਾਲਾਂ ਤੋਂ ਰੋਗੀ ਬਣਾ ਛੱਡਿਆ ਸੀ। ਉਸਦੀ ਕਮਰ ਵਿੱਚ ਕੁੱਬ ਪੈ ਗਿਆ ਸੀ, ਅਤੇ ਉਹ ਸਿੱਧੀ ਖੜ੍ਹੀ ਨਹੀਂ ਹੋ ਸੱਕਦੀ ਸੀ।அப்பொழுது பதினெட்டு வருஷமாய்ப் பலவீனப்படுத்தும் ஆவியைக் கொண்ட ஒரு ஸ்திரீ அங்கேயிருந்தாள். அவள் எவ்வளவும் நிமிரக்கூடாத கூனியாயிருந்தாள்.

12 ਜਦੋਂ ਯਿਸੂ ਨੇ ਉਸ ਔਰਤ ਨੂੰ ਵੇਖਿਆ ਤਾਂ ਉਸ ਨੂੰ ਬੁਲਾਇਆ ਅਤੇ ਕਿਹਾ, “ਹੇ ਔਰਤ! ਤੂੰ ਆਪਣੀ ਬਿਮਾਰੀ ਤੋਂ ਛੁਟਕਾਰਾ ਪਾ ਲਿਆ ਹੈ!”இயேசு அவளைக் கண்டு, தம்மிடத்தில் அழைத்து: ஸ்திரீயே, உன் பலவீனத்தினின்று விடுதலையாக்கப்பட்டாய் என்று சொல்லி,

13 ਯਿਸੂ ਨੇ ਆਪਣੇ ਹੱਥ ਉਸ ਉੱਤੇ ਰੱਖੇ ਤਾਂ ਉਹ ਸਿੱਧੀ ਖੜ੍ਹੀ ਹੋਣ ਵਿੱਚ ਸਫ਼ਲ ਹੋਈ ਅਤੇ ਪਰਮੇਸ਼ੁਰ ਦੀ ਉਸਤਤਿ ਕਰਨ ਲੱਗੀ।அவள்மேல் தமது கைகளை வைத்தார்; உடனே அவள் நிமிர்ந்து, தேவனை மகிமைப்படுத்தினாள்.

14 ਪ੍ਰਾਰਥਨਾ ਸਥਾਨ ਦਾ ਸਰਦਾਰ ਕਰੋਧ ਵਿੱਚ ਆ ਗਿਆ ਕਿਉਂਕਿ ਯਿਸੂ ਨੇ ਉਸ ਨੂੰ ਸਬਤ ਦੇ ਦਿਨ ਨਿਰੋਗ ਕੀਤਾ ਸੀ। ਸਰਦਾਰ ਨੇ ਲੋਕਾਂ ਨੂੰ ਕਿਹਾ, “ਛੇ ਦਿਨ ਕੰਮ ਦੇ ਲਈ ਹੁੰਦੇ ਹਨ ਸੋ ਠੀਕ ਹੋਣ ਲਈ ਤੁਸੀਂ ਉਨ੍ਹਾਂ ਦਿਨਾਂ ਵਿੱਚ ਆਵੋ। ਸਬਤ ਦੇ ਦਿਨ ਕੋਈ ਠੀਕ ਹੋਣ ਲਈ ਇੱਥੇ ਨਾ ਆਵੇ।”இயேசு ஓய்வுநாளிலே சொஸ்தமாக்கினபடியால், ஜெபஆலயத்தலைவன் கோபமடைந்து, ஜனங்களை நோக்கி: வேலைசெய்கிறதற்கு ஆறுநாள் உண்டே, அந்த நாட்களிலே நீங்கள் வந்து சொஸ்தமாக்கிக்கொள்ளுங்கள், ஓய்வுநாளிலே அப்படிச் செய்யலாகாது என்றான்.

15 ਪ੍ਰਭੂ ਯਿਸੂ ਨੇ ਉੱਤਰ ਦਿੱਤਾ, “ਤੁਸੀਂ ਲੋਕ ਕਪਟੀ ਹੋ! ਕੀ ਤੁਸੀਂ ਹਰ-ਰੋਜ਼ ਅਤੇ ਸਬਤ ਦੇ ਦਿਨ ਵੀ ਆਪਣੇ ਬਲਦ ਜਾਂ ਗਧੇ ਨੂੰ ਖੁਰਲੀ ਤੋਂ ਖੋਲਕੇ ਪਾਣੀ ਪਿਲਾਉਣ ਨਹੀਂ ਲਿਜਾਂਦੇ?கர்த்தர் அவனுக்குப் பிரதியுத்தரமாக: மாயக்காரனே, உங்களில் எவனும் ஓய்வுநாளில் தன் எருதையாவது தன் கழுதையையாவது தொழுவத்திலிருந்து அவிழ்த்துக்கொண்டுபோய், அதற்குத் தண்ணீர் காட்டுகிறதில்லையா?

16 ਇਹ ਔਰਤ ਜਿਸ ਨੂੰ ਮੈਂ ਠੀਕ ਕੀਤਾ ਹੈ, ਅਬਰਾਹਾਮ ਦੀ ਧੀ ਹੈ। ਅਤੇ ਇਹ ਅੱਠਾਰਾਂ ਸਾਲਾਂ ਤੋਂ ਸ਼ੈਤਾਨ ਦੀ ਗੁਲਾਮੀ ਵਿੱਚ ਸੀ। ਕੀ ਇਹ ਉਸ ਲਈ ਗਲਤ ਗੱਲ ਸੀ ਕਿ ਉਸ ਨੂੰ ਸਬਤ ਦੇ ਦਿਨ ਉਸ ਗੁਲਾਮੀ ਤੋਂ ਛੁਟਕਾਰਾ ਦਿੱਤਾ ਗਿਆ।”இதோ, சாத்தான் பதினெட்டு வருஷமாய்க் கட்டியிருந்த ஆபிரகாமின் குமாரத்தியாகிய இவளை ஓய்வுநாளில் இந்தக்கட்டிலிருந்து அவிழ்த்துவிடவேண்டியதில்லையா என்றார்.

17 ਜਦੋਂ ਯਿਸੂ ਨੇ ਇਹ ਕਿਹਾ ਤਾਂ ਜਿਹੜੇ ਲੋਕ ਉਸਦੀ ਨਿੰਦਾ ਕਰ ਰਹੇ ਸਨ ਆਪਣੇ-ਆਪ ਵਿੱਚ ਸ਼ਰਮ ਮਹਿਸੂਸ ਕਰਨ ਲੱਗੇ। ਭੀੜ ਦੇ ਸਾਰੇ ਲੋਕ ਯਿਸੂ ਦੀਆਂ ਚਮਤਕਾਰੀ ਗੱਲਾਂ ਤੋਂ, ਜੋ ਉਹ ਕਰ ਰਿਹਾ ਸੀ, ਬੜੇ ਖੁਸ਼ ਸਨ।அவர் அப்படிச் சொன்னபோது, அவரை விரோதித்திருந்த அனைவரும் வெட்கப்பட்டார்கள். ஜனங்களெல்லாரும் அவரால் செய்யப்பட்ட சகல மகிமையான செய்கைகளைக்குறித்தும் சந்தோஷப்பட்டார்கள்.

18 ਪਰਮੇਸ਼ੁਰ ਦਾ ਰਾਜ ਕਿਵੇਂ ਦਾ ਹੈ? ਤਾਂ ਯਿਸੂ ਨੇ ਕਿਹਾ, “ਪਰਮੇਸ਼ੁਰ ਦਾ ਰਾਜ ਕਿਵੇਂ ਦਾ ਹੈ? ਮੈਂ ਇਸ ਦੀ ਤੁਲਨਾ ਕਿਸ ਨਾਲ ਕਰਾਂ?அவர் அவர்களை நோக்கி: தேவனுடைய ராஜ்யம் எதற்கொப்பாயிருக்கிறது; அதை எதற்கு ஒப்பிடுவேன்?

19 ਪਰਮੇਸ਼ੁਰ ਦਾ ਰਾਜ ਸਰ੍ਹੋਂ ਦੇ ਉਸ ਬੀਜ ਵਰਗਾ ਹੈ ਜਿਸ ਨੂੰ ਕੋਈ ਮਨੁੱਖ ਆਪਣੇ ਬਾਗ ਵਿੱਚ ਬੀਜਦਾ ਅਤੇ ਜਦੋਂ ਉਹ ਬੀਜ ਫੁੱਟਦਾ ਹੈ ਤਾਂ ਰੁੱਖ ਬਣ ਜਾਂਦਾ ਹੈ ਅਤੇ ਉਸਦੀਆਂ ਟਾਹਣੀਆਂ ਤੇ ਪੰਛੀ ਆਪਣੇ ਆਲ੍ਹਣੇ ਬਣਾਉਂਦੇ ਹਨ।”அது ஒரு கடுகுவிதைக்கு ஒப்பாயிருக்கிறது; அதை ஒரு மனுஷன் எடுத்துத் தன் தோட்டத்திலே போட்டான்; அது வளர்ந்து, பெரிய மரமாயிற்று; ஆகாயத்துப் பறவைகள் வந்து, அதின் கிளைகளில் அடைந்தது என்றார்.

20 ਯਿਸੂ ਨੇ ਫ਼ਿਰ ਕਿਹਾ, “ਮੈਂ ਪਰਮੇਸ਼ੁਰ ਦੇ ਰਾਜ ਦੀ ਤੁਲਨਾ ਕਿਸ ਨਾਲ ਕਰਾਂ?மேலும் அவர்: தேவனுடைய ராஜ்யத்தை நான் எதற்கு ஒப்பிடுவேன்?

21 ਇਹ ਉਸ ਖਮੀਰ ਵਾਂਗ ਹੈ ਜਿਸ ਨੂੰ ਇੱਕ ਔਰਤ ਆਟੇ ਦੇ ਵੱਡੇ ਭਾਂਡੇ ਵਿੱਚ ਮਿਲਾਉਂਦੀ ਹੈ। ਤਾਂ ਉਹ ਖਮੀਰ ਸਾਰੇ ਆਟੇ ਨੂੰ ਰੋਟੀ ਵਾਸਤੇ ਮਾਫ਼ਕ ਕਰ ਦਿੰਦਾ ਹੈ। ਭਾਵ ਖਮੀਰਾ ਕਰ ਦਿੰਦਾ ਹੈ।”அது புளித்தமாவுக்கு ஒப்பாயிருக்கிறது; அதை ஒரு ஸ்திரீ எடுத்து முழுவதும் புளிக்கும்வரைக்கும் மூன்றுபடிமாவிலே அடக்கிவைத்தாள் என்றார்.

22 ਤੰਗ ਦਰਵਾਜ਼ਾ ਯਿਸੂ ਹਰ ਪਿੰਡ ਨਗਰ ਵਿੱਚ ਉਪਦੇਸ਼ ਦੇ ਰਿਹਾ ਸੀ। ਉਹ ਉਪਦੇਸ਼ ਦਿੰਦਾ ਹੋਇਆ ਯਰੂਸ਼ਲਮ ਵੱਲ ਨੂੰ ਲਗਾਤਾਰ ਜਾ ਰਿਹਾ ਸੀ।அவர் எருசலேமுக்குப் பிரயாணமாய்ப் போகும்போது, பட்டணங்கள்தோறும் கிராமங்கள்தோறும் உபதேசம்பண்ணிக்கொண்டு போனார்.

23 ਕਿਸੇ ਨੇ ਯਿਸੂ ਨੂੰ ਕਿਹਾ, “ਪ੍ਰਭੂ! ਕੀ ਕੁਝ ਲੋਕ ਹੀ ਬਚਾਏ ਜਾਣਗੇ?” ਯਿਸੂ ਨੇ ਆਖਿਆ,அப்பொழுது ஒருவன் அவரை நோக்கி: ஆண்டவரே, இரட்சிக்கப்படுகிறவர்கள் சிலபேர்தானோ என்று கேட்டான்; அதற்கு அவர்:

24 “ਤੁਸੀਂ ਭੀੜੇ ਦਰਵਾਜੇ ਤੋਂ ਵੜਨ ਦਾ ਵੱਡਾ ਯਤਨ ਕਰੋ ਜਿਹੜਾ ਕਿ ਸੁਰਗ ਵੱਲ ਨੂੰ ਖੁਲ੍ਹਦਾ ਹੈ। ਬਹੁਤ ਸਾਰੇ ਲੋਕ ਉਸ ਵਿੱਚ ਵੜਨ ਦਾ ਯਤਨ ਕਰਨਗੇ ਪਰ ਉਹ ਪ੍ਰਵੇਸ਼ ਕਰ ਨਹੀਂ ਪਾਉਣਗੇ।இடுக்கமான வாசல்வழியாய் உட்பிரவேசிக்கப் பிரயாசப்படுங்கள், அநேகர் உட்பிரவேசிக்க வகைதேடினாலும் அவர்களாலே கூடாமற்போகும் என்று உங்களுக்குச் சொல்லுகிறேன்.

25 ਜਦੋਂ ਸਮਾਂ ਆਵੇਗਾ, ਘਰ ਦਾ ਮਾਲਕ ਦਰਵਾਜਾ ਬੰਦ ਕਰ ਦੇਵੇਗਾ ਅਤੇ ਇਸ ਨੂੰ ਤਾਲਾ ਲਾ ਦੇਵੇਗਾ, ਫ਼ੇਰ ਤੁਸੀਂ ਬਾਹਰ ਖੜ੍ਹੇ ਹੋਕੇ ਦਰਵਾਜਾ ਖੜਕਾਉਂਗੇ। ਤੁਸੀਂ ਆਖ ਸੱਕਦੇ ਹੋ, ‘ਸ਼੍ਰੀ ਮਾਨ, ਸਾਡੇ ਲਈ ਦਰਵਾਜ਼ਾ ਖੋਲ੍ਹੋ!’ ਪਰ ਮਾਲਕ ਜਵਾਬ ਦੇਵੇਗਾ, ‘ਮੈਂ ਤੁਹਾਨੂੰ ਨਹੀਂ ਜਾਣਦਾ’, ਜਾਂ ‘ਤੁਸੀਂ ਕਿੱਥੋਂ ਆਏ ਹੋ।’வீட்டெஜமான் எழுந்து, கதவைப்பூட்டின பின்பு, நீங்கள் வெளியே நின்று ஆண்டவரே, ஆண்டவரே, எங்களுக்குத்திறக்க வேண்டுமென்று சொல்லிக் கதவைத் தட்டும்போது, அவர் பிரதியுத்தரமாக: நீங்கள் எவ்விடத்தாரோ, உங்களை அறியேன் என்று உங்களுக்குச் சொல்லுவார்.

26 ਫ਼ਿਰ ਤੁਸੀਂ ਜਵਾਬ ਦੇਵੋਂਗੇ, ‘ਅਸੀਂ ਤੇਰੇ ਨਾਲ ਖਾਧਾ-ਪੀਤਾ, ਤੂੰ ਸਾਡੇ ਨਗਰਾਂ ਵਿੱਚ ਥਾਂ-ਥਾਂ ਉਪਦੇਸ਼ ਦਿੱਤਾ।’அப்பொழுது நீங்கள்: உம்முடைய சமுகத்தில் போஜனபானம்பண்ணினோமே, நீர் எங்கள் வீதிகளில் போதகம்பண்ணினீரே என்று சொல்லுவீர்கள்.

27 ਤਾਂ ਉਹ ਬੋਲੇਗਾ, ‘ਮੈਂ ਤੁਹਾਨੂੰ ਨਹੀਂ ਜਾਣਦਾ ਕਿ ਤੁਸੀਂ ਕਿੱਥੋਂ ਆਏ ਹੋ? ਮੇਰੇ ਕੋਲੋਂ ਦੂਰ ਚੱਲੇ ਜਾਵੋ। ਤੁਸੀਂ ਸਾਰੇ ਬਦਕਾਰ ਹੋ।’ஆனாலும் அவர்: நீங்கள் எவ்விடத்தாரோ, உங்களை அறியேன், அக்கிரமக்காரராகிய நீங்களெல்லாரும் என்னைவிட்டு அகன்றுபோங்கள் என்று சொல்வார் என்று உங்களுக்குச் சொல்லுகிறேன்.

28 “ਤੁਸੀਂ ਪਰਮੇਸ਼ੁਰ ਦੇ ਰਾਜ ਵਿੱਚ ਅਬਰਾਹਾਮ, ਇਸਹਾਕ, ਯਾਕੂਬ ਅਤੇ ਸਾਰੇ ਨਬੀਆਂ ਨੂੰ ਵੇਖੋਂਗੇ, ਪਰ ਤੁਹਾਨੂੰ ਬਾਹਰ ਸੁੱਟ ਦਿੱਤਾ ਜਾਵੇਗ਼ਾ। ਤਾਂ ਤੁਸੀਂ ਡਰ ਅਤੇ ਕਰੋਧ ਨਾਲ ਆਪਣੇ ਦੰਦ ਕਰੀਚੋਂਗੇ।நீங்கள் ஆபிரகாமையும் ஈசாக்கையும் யாக்கோபையும் சகல தீர்க்கதரிசிகளையும் தேவனுடைய ராஜ்யத்திலிருக்கிறவர்களாகவும், உங்களையோ புறம்பே தள்ளப்பட்டவர்களாகவும் காணும்போது உங்களுக்கு அழுகையும் பற்கடிப்பும் அங்கே உண்டாயிருக்கும்.

29 ਪਰਮੇਸ਼ੁਰ ਦੇ ਰਾਜ ਵਿੱਚ ਲੋਕ ਉੱਤਰ, ਪੂਰਬ, ਪੱਛਮ, ਦੱਖਣ ਚਾਰੇ ਦਿਸ਼ਾਵਾਂ ਵਿੱਚੋਂ ਆਕੇ ਦਾਵਤ ਵਿੱਚ ਆਪਣੇ ਸਥਾਨਾਂ ਤੇ ਬੈਠਣਗੇ।கிழக்கிலும் மேற்கிலும் வடக்கிலும் தெற்கிலும் இருந்து ஜனங்கள் வந்து, தேவனுடைய ராஜ்யத்தில் பந்தியிருப்பார்கள்.

30 ਵੇਖੋ! ਜਿਹੜੇ ਇੱਥੇ ਪਿੱਛਲੇ ਹਨ ਸੋ ਉੱਥੇ ਪਹਿਲੇ ਹੋਣਗੇ ਅਤੇ ਜਿਹੜੇ ਇੱਥੇ ਪਹਿਲੇ ਹਨ ਉਹ ਪਰਮੇਸ਼ੁਰ ਦੇ ਰਾਜ ਵਿੱਚ ਪਿੱਛਲੇ ਹੋਣਗੇ।”அப்பொழுது முந்தினோர் பிந்தினோராவார்கள், பிந்தினோர் முந்தினோராவார்கள் என்றார்.

31 ਯਿਸੂ ਦੀ ਮੌਤ ਯਰੂਸ਼ਲਮ ਵਿੱਚ ਹੋਵੇਗੀ ਉਸੇ ਵਕਤ ਕੁਝ ਫ਼ਰੀਸੀਆਂ ਨੇ ਯਿਸੂ ਦੇ ਕੋਲ ਆਣਕੇ ਉਸ ਨੂੰ ਕਿਹਾ, “ਇਸ ਥਾਂ ਤੋਂ ਦੂਰ ਚੱਲਿਆ ਜਾ, ਅਤੇ ਕਿਤੇ ਹੋਰ ਜਾਕੇ ਲੁਕ ਜਾ, ਕਿਉਂਕਿ ਹੇਰੋਦੇਸ ਤੈਨੂੰ ਮਾਰਨ ਦੀ ਵਿਉਂਤ ਬਣਾ ਰਿਹਾ ਹੈ।”அந்த நாளிலே சில பரிசேயர் அவரிடத்தில் வந்து: நீர் இவ்விடத்தை விட்டுப் போய்விடும்; ஏரோது உம்மைக்கொலைசெய்ய மனதாய் இருக்கிறான் என்றார்கள்.

32 ਯਿਸੂ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਜਾਕੇ ਉਸ ਲੂੰਬੜੀ ਨੂੰ ਕਹੋ ਕਿ ਵੇਖ ਮੈਂ, ‘ਅੱਜ ਅਤੇ ਕੱਲ ਦੋ ਦਿਨ ਇੱਥੇ ਲੋਕਾਂ ਅੰਦਰੋਂ ਭੂਤਾਂ ਨੂੰ ਕੱਢਣ ਦਾ ਕੰਮ ਕਰਨਾ ਹੈ ਅਤੇ ਉਨ੍ਹਾਂ ਨੂੰ ਰਾਜੀ ਕਰਨਾ ਹੈ ਅਤੇ ਤੀਜੇ ਦਿਨ ਮੇਰਾ ਕੰਮ ਪੂਰਾ ਹੋ ਜਾਣਾ ਹੈ।’அதற்கு அவர்: நான் இன்றைக்கும் நாளைக்கும் பிசாசுகளைத் துரத்தி, வியாதியுள்ளவர்களைச் சொஸ்தமாக்கி, மூன்றாம்நாளில் நிறைவடைவேன்.

33 ਉਸ ਤੋਂ ਬਾਦ ਮੈਨੂੰ ਜਰੂਰ ਜਾਣਾ ਹੀ ਹੈ ਕਿਉਂਕਿ ਸਾਰੇ ਨਬੀਆਂ ਨੂੰ ਯਰੂਸ਼ਲਮ ਵਿੱਚ ਮਰਨਾ ਚਾਹੀਦਾ ਹੈ।இன்றைக்கும் நாளைக்கும் மறுநாளைக்கும் நான் நடமாடவேண்டும்; எருசலேமுக்குப் புறம்பே ஒரு தீர்க்கதரிசியும் மடிந்துபோகிறதில்லையென்று நான் சொன்னதாக, நீங்கள் போய் அந்த நரிக்குச் சொல்லுங்கள்.

34 “ਹੇ ਯਰੂਸ਼ਲਮ, ਯਰੂਸ਼ਲਮ, ਤੂੰ ਨਬੀਆਂ ਨੂੰ ਕਤਲ ਕਰਦਾ ਅਤੇ ਤੂੰ ਉਨ੍ਹਾਂ ਨੂੰ ਪੱਥਰ ਮਾਰਦਾ ਹੈ ਜੋ ਤੇਰੇ ਕੋਲ ਪਰਮੇਸ਼ੁਰ ਵੱਲੋਂ ਭੇਜੇ ਗਏ ਹਨ। ਮੈਂ ਕਿੰਨੀ ਵਾਰ ਚਾਹਿਆ ਕਿ ਤੇਰੇ ਬਾਲਕਾਂ ਨੂੰ ਉਸ ਤਰ੍ਹਾਂ ਇਕੱਠਿਆ ਕਰਾ ਜਿਵੇਂ ਕੋਈ ਕੁਕੜੀ ਆਪਣੇ ਚੂਚਿਆਂ ਨੂੰ ਆਪਣੇ ਖੰਭਾਂ ਹੇਠਾਂ ਇਕੱਠਿਆਂ ਕਰਦੀ ਹੈ ਪਰ ਤੂੰ ਮੈਨੂੰ ਨਹੀਂ ਕਰਨ ਦਿੱਤਾ।எருசலேமே, எருசலேமே, தீர்க்கதரிசிகளைக் கொலைசெய்து, உன்னிடத்தில் அனுப்பப்பட்டவர்களைக் கல்லெறிகிறவளே! கோழி தன் குஞ்சுகளைத் தன்சிறகுகளின் கீழே கூட்டிச் சேர்த்துக்கொள்ளும்வண்ணமாக நான் எத்தனைதரமோ உன் பிள்ளைகளைக் கூட்டிச் சேர்த்துக்கொள்ள மனதாயிருந்தேன்; உங்களுக்கோ மனதில்லாமற்போயிற்று.

35 ਵੇਖੋ! ਹੁਣ ਤੁਹਾਡਾ ਘਰ ਖਾਲੀ ਛੱਡ ਦਿੱਤਾ ਗਿਆ ਹੈ। ਮੈਂ ਤੁਹਾਨੂੰ ਦੱਸਦਾ ਹਾਂ, ਤੁਸੀਂ ਮੈਨੂੰ ਉਨੀ ਦੇਰ ਫ਼ਿਰ ਨਹੀਂ ਵੇਖ ਸੱਕਦੇ ਜਦ ਤੀਕ ਤੁਸੀਂ ਇਹ ਨਹੀਂ ਆਖਦੇ, ‘ਉਹ ਧੰਨ ਹੈ! ਜਿਹੜਾ ਪ੍ਰਭੂ ਦੇ ਨਾਮ ਤੇ ਆਉਂਦਾ ਹੈ।’ ”இதோ, உங்கள் வீடு உங்களுக்குப் பாழாக்கிவிடப்படும்; கர்த்தருடைய நாமத்தினாலே வருகிறவர் ஸ்தோத்திரிக்கப்பட்டவர் என்று நீங்கள் சொல்லுங்காலம் வருமளவும் என்னைக் காணாதிருப்பீர்கள் என்று மெய்யாகவே உங்களுக்குச் சொல்லுகிறேன் என்றார்.

Tamil Bible