Matthew 10 - PUNJABI (Tamil)
1 ਬਾਰ੍ਹਾਂ ਰਸੂਲ ਯਿਸੂ ਨੇ ਆਪਣੇ ਬਾਰ੍ਹਾਂ ਚੇਲਿਆਂ ਨੂੰ ਸੱਦਿਆ। ਉਸ ਨੇ ਉਨ੍ਹਾਂ ਨੂੰ ਭ੍ਰਿਸ਼ਟ ਆਤਮਾਵਾਂ ਕੱਢਣ ਦੀ ਸ਼ਕਤੀ ਦਿੱਤੀ। ਉਸ ਨੇ ਉਨ੍ਹਾਂ ਨੂੰ ਹਰ-ਤਰ੍ਹਾਂ ਦੇ ਰੋਗ ਅਤੇ ਬਿਮਾਰੀ ਨੂੰ ਚੰਗਿਆਂ ਕਰਨ ਦੀ ਸ਼ਕਤੀ ਦਿੱਤੀ।அப்பொழுது, அவர் தம்முடைய பன்னிரண்டு சீஷர்களையும் தம்மிடத்தில் வரவழைத்து, அசுத்த ஆவிகளைத் துரத்தவும், சகல வியாதிகளையும், சகல நோய்களையும் நீக்கவும் அவர்களுக்கு அதிகாரம் கொடுத்தார்.
2 ਬਾਰ੍ਹਾਂ ਰਸੂਲਾਂ ਦੇ ਨਾਮ ਇਉਂ ਹਨ: ਸ਼ਮਊਨ ਜਿਹੜਾ ਪਤਰਸ ਕਹਾਉਂਦਾ ਹੈ, ਅਤੇ ਉਸਦਾ ਭਰਾ ਅੰਦ੍ਰਿਯਾਸ; ਜ਼ਬਦੀ ਦਾ ਪੁੱਤਰ ਯਾਕੂਬ ਅਤੇ ਉਸਦਾ ਭਰਾ ਯੂਹੰਨਾ;அந்தப் பன்னிரண்டு அப்போஸ்தலருடைய நாமங்களாவன: முந்தினவன் பேதுரு என்னப்பட்ட சீமோன், அவன் சகோதரன் அந்திரேயா, செபதேயுவின் குமாரன் யாக்கோபு, அவன் சகோதரன் யோவான்,
3 ਫ਼ਿਲਿਪੁਸ ਅਤੇ ਬਰਤੁਲਮਈ; ਥੋਮਾ ਅਤੇ ਮੱਤੀ ਮਸੂਲੀਆ, ਹਲਫਈ ਦਾ ਪੁੱਤਰ ਯਾਕੂਬ ਅਤੇ ਥੱਦਈ;பிலிப்பு, பர்த்தொலொமேயு, தோமா, ஆயக்காரனாகிய மத்தேயு, அல்பேயுவின் குமாரன் யாக்கோபு, ததேயு என்னும் மறுநாமமுள்ள லெபேயு,
4 ਸ਼ਮਊਨ ਕਨਾਨੀ ਅਤੇ ਯਹੂਦਾ ਇਸੱਕਰਿਯੋਤੀ ਜਿਸਨੇ ਉਸ ਨੂੰ ਫੜਵਾ ਵੀ ਦਿੱਤਾ।கானானியனாகிய சீமோன், அவரைக் காட்டிக்கொடுத்த யூதாஸ்காரியோத்து என்பவைகளே.
5 ਯਿਸੂ ਨੇ ਬਾਰ੍ਹਾਂ ਰਸੂਲਾਂ ਨੂੰ ਇਹ ਹਿਦਾਇਤਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਭੇਜ ਦਿੱਤਾ। ਉਸ ਨੇ ਆਖਿਆ, “ਗੈਰ-ਯਹੂਦੀਆਂ ਦੇ ਇਲਾਕੇ ਨੂੰ ਨਾ ਜਾਣਾ ਅਤੇ ਸਾਮਰੀਆ ਦੇ ਕਿਸੇ ਵੀ ਨਗਰ ਵਿੱਚ ਪ੍ਰਵੇਸ਼ ਨਾ ਕਰਨਾ।இந்தப் பன்னிருவரையும் இயேசு அனுப்புகையில், அவர்களுக்குக் கட்டளையிட்டுச் சொன்னது என்னவென்றால்: நீங்கள் புறஜாதியார் நாட்டுக்குப் போகாமலும், சமாரியர் பட்டணங்களில் பிரவேசியாமலும்,
6 ਸਗੋਂ ਇਸਰਾਏਲ ਦੇ ਘਰਾਣੇ ਦੀਆਂ ਗੁਆਚੀਆਂ ਹੋਈਆਂ ਭੇਡਾਂ ਕੋਲ ਜਾਓ।காணாமற் போன ஆடுகளாகிய இஸ்ரவேல் வீட்டாரிடத்திற்குப் போங்கள்.
7 ਜਾਓ ਅਤੇ ਪ੍ਰਚਾਰ ਕਰੋ ‘ਸਵਰਗ ਦਾ ਰਾਜ ਨੇੜੇ ਆ ਰਿਹਾ ਹੈ।’போகையில், பரலோகராஜ்யம் சமீபித்திருக்கிறது என்று பிரசங்கியுங்கள்.
8 ਰੋਗੀਆਂ ਨੂੰ ਚੰਗਾ ਕਰੋ, ਮੁਰਦਿਆਂ ਨੂੰ ਜਿਉਂਦਿਆਂ ਕਰੋ, ਕੋੜ੍ਹੀਆਂ ਨੂੰ ਸ਼ੁੱਧ ਕਰੋ, ਭੂਤਾਂ ਨੂੰ ਕੱਢੋ। ਮੈਂ ਇਹ ਅਧਿਕਾਰ ਤੁਹਾਨੂੰ ਮੁਫ਼ਤ ਦਿੱਤਾ ਹੈ, ਇਸ ਲਈ ਤੁਸੀਂ ਵੀ ਹੋਰਾਂ ਲੋਕਾਂ ਦੀ ਮੁਫ਼ਤ ਮਦਦ ਕਰੋ।வியாதியுள்ளவர்களைச் சொஸ்தமாக்குங்கள், குஷ்டரோகிகளைச் சுத்தம்பண்ணுங்கள், மரித்தோரை எழுப்புங்கள், பிசாசுகளைத் துரத்துங்கள்; இலவசமாய்ப் பெற்றீர்கள் இலவசமாய்க் கொடுங்கள்.
9 ਆਪਣੇ ਕਮਰ ਕਸਿਆਂ ਵਿੱਚ ਸੋਨਾ, ਚਾਂਦੀ ਨਾ ਤਾਂਬਾ ਕੁਝ ਵੀ ਨਾ ਲਿਓ।உங்கள் கச்சைகளில் பொன்னையாவது, வெள்ளியையாவது, செம்பையாவது,
10 ਨਾ ਹੀ ਆਪਣੇ ਨਾਲ ਕੋਈ ਝੋਲਾ ਚੁੱਕੋ। ਆਪਣੇ ਸਫ਼ਰ ਵਿੱਚ ਸਿਰਫ਼ ਉਹੀ ਕੱਪੜੇ ਅਤੇ ਉਹੀ ਜੁੱਤੀ ਲਿਓ ਜਿਹੜੀ ਤੁਸੀਂ ਪਾਈ ਹੋਈ ਹੈ। ਨਾ ਹੀ ਤੁਸੀਂ ਆਪਣੇ ਨਾਲ ਲਾਠੀ ਲੈਣੀ ਹੈ। ਇੱਕ ਕਾਮੇ ਨੂੰ ਹੱਕ ਹੈ ਕਿ ਜੋ ਉਸ ਨੂੰ ਚਾਹੀਦਾ ਲੈ ਸੱਕਦਾ ਹੈ।வழிக்காகப் பையையாவது, இரண்டு அங்கிகளையாவது, பாதரட்சைகளையாவது, தடியையாவது தேடி வைக்கவேண்டாம்; வேலையாள் தன் ஆகாரத்துக்குப் பாத்திரனாயிருக்கிறான்.
11 “ਜਦ ਤੁਸੀਂ ਕਿਸੇ ਨਗਰ ਜਾਂ ਸ਼ਹਿਰ ਵਿੱਚ ਵੜੋ ਤਾਂ ਇਹ ਪੁੱਛੋ ਕਿ ਇੱਥੇ ਲਾਇੱਕ ਮਨੁੱਖ ਕੌਣ ਹੈ। ਅਤੇ ਜਿੰਨਾ ਚਿਰ ਕਿਤੇ ਹੋਰ ਨਾ ਜਾਵੋ ਉੱਥੇ ਹੀ ਠਹਿਰੇ ਰਹੋ।எந்தப் பட்டணத்திலாவது கிராமத்திலாவது நீங்கள் பிரவேசிக்கும்போது, அதிலே பாத்திரமானவன் யாரென்று விசாரித்து, நீங்கள் புறப்படுமளவும் அவனிடத்தில் தங்கியிருங்கள்.
12 ਅਤੇ ਉਸ ਘਰ ਵਿੱਚ ਵੜਦਿਆਂ ਹੀ ਉਸਦੀ ਸੁੱਖ ਮੰਗੋ।ஒரு வீட்டுக்குள் நீங்கள் பிரவேசிக்கும்போது அதை வாழ்த்துங்கள்.
13 ਜੇਕਰ ਉਸ ਘਰ ਦੇ ਲੋਕ ਤੁਹਾਡਾ ਸੁਆਗਤ ਕਰਦੇ ਹਨ, ਤਾਂ ਉਹ ਤੁਹਾਡੀ ਸ਼ਾਂਤੀ ਦੇ ਲਾਇੱਕ ਹਨ। ਜੋ ਸ਼ਾਂਤੀ ਤੁਸੀਂ ਉਨ੍ਹਾਂ ਲਈ ਚਾਹੀ ਉਹ ਉਨ੍ਹਾਂ ਦੀ ਹੋਵੇ। ਪਰ ਜੇਕਰ ਉਹ ਤੁਹਾਡਾ ਸੁਆਗਤ ਨਹੀਂ ਕਰਦੇ ਉਹ ਤੁਹਾਡੀ ਸ਼ਾਂਤੀ ਦੇ ਲਾਇੱਕ ਨਹੀਂ ਹਨ। ਤਾਂ ਜੋ ਸ਼ਾਂਤੀ ਤੁਸੀਂ ਉਨ੍ਹਾਂ ਨੂੰ ਬਖਸ਼ੀ ਉਹ ਵਾਪਸ ਲੈ ਲਵੋ।அந்த வீடு பாத்திரமாயிருந்தால் நீங்கள் கூறின சமாதானம் அவர்கள்மேல் வரக்கடவது; அபாத்திரமாயிருந்தால் நீங்கள் கூறின சமாதானம் உங்களிடத்திற்கு திரும்பக்கடவது;
14 ਜੇਕਰ ਕੋਈ ਘਰ ਜਾਂ ਸ਼ਹਿਰ ਤੁਹਾਡਾ ਸੁਆਗਤ ਨਾ ਕਰੇ, ਅਤੇ ਤੁਹਾਡੇ ਸ਼ਬਦਾਂ ਵੱਲ ਧਿਆਨ ਨਾ ਦੇਵੇ, ਤਾਂ ਜਦੋਂ ਤੁਸੀਂ ਉਹ ਜਗ੍ਹਾ ਛੱਡੋਂ ਤਾਂ ਆਪਣੇ ਪੈਰਾਂ ਦੀ ਧੂੜ ਝਾੜ ਸੁੱਟੋ।எவனாகிலும் உங்களை ஏற்றுக்கொள்ளாமலும், உங்கள் வார்த்தைகளைக் கேளாமலும்போனால், அந்த வீட்டையாவது பட்டணத்தையாவது விட்டுப் புறப்படும்போது, உங்கள் கால்களில் படிந்த தூசியை உதறிப்போடுங்கள்.
15 ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਨਿਆਂ ਦੇ ਦਿਨ ਉਸ ਨਗਰ ਦਾ ਹਾਲ ਸਦੂਮ ਅਤੇ ਅਮੂਰਾਹ ਦੇ ਦੇਸ਼ ਨਾਲੋਂ ਵੀ ਭਿਆਨਕ ਹੋਵੇਗਾ।நியாயத்தீர்ப்பு நாளிலே அந்தப் பட்டணத்திற்கு நேரிடுவதைப்பார்க்கிலும் சோதோம் கொமோரா நாட்டிற்கு நேரிடுவது இலகுவாயிருக்கும் என்று, மெய்யாகவே உங்களுக்குச் சொல்லுகிறேன்.
16 ਯਿਸੂ ਦਾ ਮੁਸ਼ਕਲਾਂ ਬਾਰੇ ਖਬਰਦਾਰ ਕਰਨਾ “ਸੁਣੋ! ਮੈਂ ਤੁਹਾਨੂੰ ਭੇਡਾਂ ਵਾਂਗ ਬਘਿਆੜਾਂ ਵਿੱਚ ਭੇਜਦਾ ਹਾਂ। ਸੋ ਤੁਸੀਂ ਸਪਾਂ ਵਰਗੇ ਹੁਸ਼ਿਆਰ ਅਤੇ ਕਬੂਤਰਾਂ ਵਰਗੇ ਭੋਲੇ ਹੋਵੋ।ஆடுகளை ஓநாய்களுக்குள்ளே அனுப்புகிறது போல, இதோ, நான் உங்களை அனுப்புகிறேன்; ஆகையால், சர்ப்பங்களைப்போல வினாவுள்ளவர்களாயும் புறாக்களைப்போல கபடற்றவர்களுமாய் இருங்கள்.
17 ਲੋਕਾਂ ਤੋਂ ਹੋਸ਼ਿਆਰ ਰਹੋ, ਕਿਉਂਕਿ ਉਹ ਤੁਹਾਨੂੰ ਕੈਦ ਕਰਕੇ ਤੁਹਾਡਾ ਨਿਰਨਾ ਕਰਨਗੇ ਅਤੇ ਆਪਣੇ ਪ੍ਰਾਰਥਨਾ ਸਥਾਨਾਂ ਵਿੱਚ ਤੁਹਾਨੂੰ ਕੋੜੇ ਮਾਰਨਗੇ।மனுஷரைக் குறித்து எச்சரிக்கையாயிருங்கள்; அவர்கள் உங்களை ஆலோசனைச் சங்கங்களுக்கு ஒப்புக்கொடுத்து, தங்கள் ஜெப ஆலயங்களில் உங்களை வாரினால் அடிப்பார்கள்.
18 ਤੁਸੀਂ ਮੇਰੇ ਕਾਰਣ ਰਾਜਪਾਲਾਂ ਅਤੇ ਰਾਜਿਆਂ ਦੇ ਅੱਗੇ ਪੇਸ਼ ਕੀਤੇ ਜਾਵੋਗੇ। ਤੁਸੀਂ ਮੇਰੇ ਬਾਰੇ ਉਨ੍ਹਾਂ ਰਾਜਿਆਂ, ਰਾਜਪਾਲਾਂ ਅਤੇ ਲੋਕਾਂ ਨੂੰ ਦੱਸੋਂਗੇ ਜਿਹੜੇ ਗੈਰ-ਯਹੂਦੀ ਹਨ।அவர்களுக்கும் புறஜாதியாருக்கும் சாட்சியாக என்னிமித்தம் அதிபதிகளுக்கு முன்பாகவும், ராஜாக்களுக்கு முன்பாகவும் கொண்டுப்போகப்படுவீர்கள்.
19 ਪਰ ਜਦੋਂ ਲੋਕ ਤੁਹਾਨੂੰ ਗਿਰਫ਼ਤਾਰ ਕਰਨ, ਤਾਂ ਇਹ ਚਿੰਤਾ ਨਾ ਕਰੋ ਕਿ ਇਸ ਬਾਰੇ ਕੀ ਆਖੀਏ ਅਤੇ ਉਨ੍ਹਾਂ ਨੂੰ ਕਿਵੇਂ ਦੱਸੀਏ। ਕਿਉਂਕਿ ਜਿਹੜੇ ਤੁਹਾਨੂੰ ਸ਼ਬਦ ਆਖਣੇ ਚਾਹੀਦੇ ਹਨ ਉਹ ਉਸੇ ਘੜੀ ਤੁਹਾਨੂੰ ਦਿੱਤੇ ਜਾਣਗੇ।அவர்கள் உங்களை ஒப்புக்கொடுக்கும்போது: எப்படிப்பேசுவோம் என்றும், என்னத்தைப் பேசுவோம் என்றும் கவலைப்படாதிருங்கள்; நீங்கள் பேசவேண்டியது அந்நேரத்தில் உங்களுக்கு அருளப்படும்.
20 ਕਿਉਂਕਿ ਬੋਲਣ ਵਾਲੇ ਤੁਸੀਂ ਨਹੀਂ ਹੋਵੋਂਗੇ, ਸਗੋਂ ਤੁਹਾਡੇ ਪਿਤਾ ਦਾ ਆਤਮਾ ਤੁਹਾਡੇ ਰਾਹੀਂ ਬੋਲ ਰਿਹਾ ਹੋਵੇਗਾ।பேசுகிறவர்கள் நீங்கள் அல்ல, உங்கள் பிதாவின் ஆவியானவரே உங்களிலிருந்து பேசுகிறவர்.
21 “ਭਰਾ ਆਪਣੇ ਭਰਾਵਾਂ ਦੇ ਵੈਰੀ ਬਣ ਜਾਣਗੇ ਅਤੇ ਉਨ੍ਹਾਂ ਨੂੰ ਮਰਵਾਉਣ ਵਾਸਤੇ ਗਿਰਫ਼ਤਾਰ ਕਰਾਉਣਗੇ। ਪਿਤਾ ਅਪਣੇ ਬੱਚਿਆਂ ਦੇ ਵਿਰੁੱਧ ਖੜ੍ਹੇ ਹੋ ਜਾਣਗੇ ਅਤੇ ਬੱਚੇ ਆਪਣੇ ਮਾਪਿਆਂ ਦੇ ਖਿਲਾਫ਼ ਖੜ੍ਹੇ ਹੋ ਜਾਣਗੇ ਅਤੇ ਉਹ ਉਨ੍ਹਾਂ ਨੂੰ ਮਾਰਨ ਵਾਸਤੇ ਸੌਂਪ ਦੇਣਗੇ।சகோதரன் தன் சகோதரனையும், தகப்பன் தன் பிள்ளையையும், மரணத்துக்கு ஒப்புக்கொடுப்பார்கள்; பெற்றாருக்கு விரோதமாய்ப் பிள்ளைகள் எழும்பி அவர்களைக் கொலைசெய்வார்கள்.
22 ਮੇਰੇ ਨਾਮ ਕਾਰਣ ਸਭ ਲੋਕ ਤੁਹਾਨੂੰ ਨਫ਼ਰਤ ਕਰਨਗੇ। ਜਿਹੜਾ ਅੰਤ ਤੀਕ ਸਹੇਗਾ ਸੋ ਹੀ ਬਚਾਇਆ ਜਾਵੇਗਾ।என் நாமத்தினிமித்தம் நீங்கள் எல்லாராலும் பகைக்கப்படுவீர்கள்; முடிவுபரியந்தம் நிலைத்திருப்பவனே இரட்சிக்கப்படுவான்.
23 ਜੇਕਰ ਇੱਕ ਨਗਰ ਵਿੱਚ ਲੋਕ ਤੁਹਾਨੂੰ ਕਸ਼ਟ ਦੇਣ ਤਾਂ, ਦੂਸਰੇ ਨਗਰ ਵਿੱਚ ਚੱਲੇ ਜਾਓ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਤੁਸੀਂ ਮਨੁੱਖ ਦੇ ਪੁੱਤਰ ਦੇ ਆਉਣ ਤੋਂ ਪਹਿਲਾਂ ਇਸਰਾਏਲ ਦੇ ਸਾਰੇ ਨਗਰਾਂ ਵਿੱਚ ਨਹੀਂ ਜਾਵੋਂਗੇ।ஒரு பட்டணத்தில் உங்களைத் துன்பப்படுத்தினால் மறு பட்டணத்திற்கு ஓடிப்போங்கள்; மனுஷகுமாரன் வருவதற்குள்ளாக நீங்கள் இஸ்ரவேல் பட்டணங்களையெல்லாம் சுற்றிமுடியாதென்று மெய்யாகவே உங்களுக்குச் சொல்லுகிறேன்.
24 “ਕੋਈ ਵੀ ਚੇਲਾ ਆਪਣੇ ਗੁਰੂ ਨਾਲੋਂ ਵੱਡਾ ਨਹੀਂ, ਅਤੇ ਕੋਈ ਨੌਕਰ ਆਪਣੇ ਮਾਲਕ ਨਾਲੋਂ ਵੱਡਾ ਨਹੀਂசீஷன் தன் போதகனிலும், வேலைக்காரன் தன் எஜமானிலும் மேற்பட்டவனல்ல.
25 ਇੰਨਾ ਹੀ ਬਹੁਤ ਹੈ ਕਿ ਚੇਲਾ ਆਪਣੇ ਗੁਰੂ ਜਿਹਾ ਅਤੇ ਨੌਕਰ ਆਪਣੇ ਮਾਲਕ ਜਿਹਾ ਹੋਵੇ। ਜੇਕਰ ਘਰ ਦੇ ‘ਮਾਲਕ ਨੂੰ ਬਆਲ-ਜ਼ਬੂਲ’ (ਸ਼ੈਤਾਨ) ਆਖਿਆ ਜਾਂਦਾ, ਤਾਂ ਘਰ ਦੇ ਬਾਕੀ ਲੋਕਾਂ ਨੂੰ ਇਸਤੋਂ ਵੀ ਬੱਦਤਰ ਨਾਂ ਨਾਲ ਸੱਦਿਆ ਜਾਵੇਗਾ।சீஷன் தன் போதகனைப்போலவும், வேலைக்காரன் தன் எஜமானைப்போலவும் இருப்பது போதும். வீட்டெஜமானையே பெயல்செபூல் என்று சொல்வார்களானால், அவன் வீட்டாரை அப்படிச் சொல்வது அதிக நிச்சயமல்லவா?
26 ਪਰਮੇਸ਼ੁਰ ਤੋਂ ਡਰੋ ਲੋਕਾਂ ਤੋਂ ਨਹੀਂ “ਸੋ ਤੁਸੀਂ ਉਨ੍ਹਾਂ ਕੋਲੋਂ ਨਾ ਡਰੋ, ਕਿਉਂਕਿ ਕੋਈ ਚੀਜ਼ ਲੁਕੀ ਨਹੀਂ ਹੈ। ਜਿਹੜੀ ਪਰਗਟ ਨਹੀਂ ਕੀਤੀ ਜਾਵੇਗੀ, ਨਾਹੀ ਕੁਝ ਗੁਪਤ ਹੈ ਜੋ ਜਾਣਿਆ ਨਹੀਂ ਜਾਵੇਗਾ।அவர்களுக்குப் பயப்படாதிருங்கள்; வெளியாக்கப்படாத மறைபொருளும் இல்லை; அறியப்படாத இரகசியமும் இல்லை.
27 ਜੋ ਕੁਝ ਵੀ ਮੈਂ ਤੁਹਾਨੂੰ ਹਨੇਰੇ ਵਿੱਚ ਆਖ ਰਿਹਾ ਹਾਂ ਤੁਸੀਂ ਉਸ ਨੂੰ ਚਾਨਣ ਵਿੱਚ ਆਖੋ ਅਤੇ ਜੋ ਕੁਝ ਵੀ ਤੁਸੀਂ ਕੰਨਾਂ ਨਾਲ ਸੁਣਦੇ ਹੋਂ ਉਸਦਾ ਖੁੱਲੇਆਮ ਪ੍ਰਚਾਰ ਕਰੋ।நான் உங்களுக்கு இருளிலே சொல்லுகிறதை நீங்கள் வெளிச்சத்திலே சொல்லுங்கள்; காதிலே கேட்கிறதை நீங்கள் வீடுகளிலே பிரசித்தம்பண்ணுங்கள்.
28 “ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਦੇਹ ਨੂੰ ਤਾਂ ਮਾਰ ਸੁੱਟਦੇ ਹਨ ਪਰ ਰੂਹ ਨੂੰ ਨਹੀਂ ਮਾਰ ਸੱਕਦੇ, ਸਗੋਂ ਉਸੇ ਕੋਲੋਂ ਡਰੋ ਜਿਹੜਾ ਦੇਹ ਅਤੇ ਰੂਹ ਦੋਹਾਂ ਨੂੰ ਨਰਕ ਵਿੱਚ ਨਸ਼ਟ ਕਰ ਸੱਕਦਾ ਹੈ।ஆத்துமாவைக் கொல்ல வல்லவர்களாயிராமல், சரீரத்தை மாத்திரம் கொல்லுகிறவர்களுக்கு நீங்கள் பயப்படவேண்டாம்; ஆத்துமாவையும் சரீரத்தையும் நரகத்திலே அழிக்க வல்லவருக்கே பயப்படுங்கள்.
29 ਇੱਕ ਪੈਸੇ ਨੂੰ ਦੀਆਂ ਦੋ ਚਿੜੀਆਂ ਵਿਕਦੀਆਂ ਹਨ ਅਤੇ ਉਨ੍ਹਾਂ ਵਿੱਚੋਂ ਇੱਕ ਵੀ ਤੁਹਾਡੇ ਪਿਤਾ ਦੀ ਮਰਜ਼ੀ ਬਿਨਾਂ ਖਤਮ ਨਹੀਂ ਹੋ ਸੱਕਦੀ।ஒரு காசுக்கு இரண்டு அடைக்கலான் குருவிகளை விற்கிறார்கள் அல்லவா? ஆயினும் உங்கள் பிதாவின் சித்தமில்லாமல், அவைகளில் ஒன்றாகிலும் தரையிலே விழாது.
30 ਅਤੇ ਤੁਹਾਡੇ ਸਿਰ ਦੇ ਵਾਲ ਵੀ ਗਿਣੇ ਜਾਂਦੇ ਹਨ।உங்கள் தலையிலுள்ள மயிரெல்லாம் எண்ணப்பட்டிருக்கிறது.
31 ਸੋ ਤੁਸੀਂ ਨਾ ਡਰੋ! ਤੁਸੀਂ ਬਹੁਤੀਆਂ ਚਿੜੀਆਂ ਨਾਲੋਂ ਵੱਧ ਉੱਤਮ ਹੋ।ஆதலால், பயப்படாதிருங்கள்; அநேகம் அடைக்கலான் குருவிகளைப் பார்க்கிலும் நீங்கள் விசேஷித்தவர்களாயிருக்கிறீர்கள்.
32 ਲੋਕਾਂ ਨੂੰ ਤੁਹਾਡੇ ਵਿਸ਼ਵਾਸ ਬਾਰੇ ਦੱਸਣਾ “ਜੋ ਕੋਈ ਮਨੁੱਖ ਲੋਕਾਂ ਨੂੰ ਦੱਸਦਾ ਹੈ ਕਿ ਉਹ ਮੇਰੇ ਵਿੱਚ ਵਿਸ਼ਵਾਸ ਕਰਦਾ ਹੈ, ਮੈਂ ਵੀ ਆਪਣੇ ਪਿਤਾ ਅੱਗੇ ਜਿਹੜਾ ਸਵਰਗ ਵਿੱਚ ਹੈ ਦੱਸਾਂਗਾ ਕਿ ਉਹ ਵਿਅਕਤੀ ਮੇਰੇ ਨਾਲ ਸੰਬੰਧਿਤ ਹੈ।மனுஷர் முன்பாக என்னை அறிக்கை பண்ணுகிறவன் எவனோ, அவனை நானும் பரலோகத்திலிருக்கிற என் பிதாவின் முன்பாக அறிக்கைப் பண்ணுவேன்.
33 ਪਰ ਜੋ ਕੋਈ ਮਨੁੱਖ ਲੋਕਾਂ ਨੂੰ ਦੱਸਦਾ ਹੈ ਕਿ ਉਹ ਮੇਰੇ ਵਿੱਚ ਵਿਸ਼ਵਾਸ ਨਹੀਂ ਕਰਦਾ ਤਾਂ ਮੈਂ ਵੀ ਆਪਣੇ ਪਿਤਾ ਦੇ ਅੱਗੇ ਜਿਹੜਾ ਸਵਰਗ ਵਿੱਚ ਹੈ ਉਸਦਾ ਇਕਰਾਰ ਨਹੀਂ ਕਰਾਂਗਾ।மனுஷர் முன்பாக என்னை மறுதலிக்கிறவன் எவனோ, அவனை நானும் பரலோகத்திலிருக்கிற என் பிதாவின் முன்பாக மறுதலிப்பேன்.
34 ਮੈਂ ਤੁਹਾਨੂੰ ਤਲਵਾਰ ਦੇਣ ਆਇਆ ਹਾਂ “ਇਹ ਨਾ ਸੋਚੋ ਕਿ ਮੈਂ ਧਰਤੀ ਉੱਤੇ ਤੁਹਾਨੂੰ ਸ਼ਾਂਤੀ ਦੇਣ ਆਇਆ ਹਾਂ। ਮੈਂ ਸ਼ਾਂਤੀ ਦੇਣ ਨਹੀਂ, ਸਗੋਂ ਤਲਵਾਰ ਦੇਣ ਲਈ ਆਇਆ ਹਾਂ।பூமியின்மேல் சமாதானத்தை அனுப்பவந்தேன் என்று எண்ணாதிருங்கள்; சமாதானத்தையல்ல பட்டயத்தையே அனுப்பவந்தேன்.
35 ਕਿਉਂਕਿ ਮੈਂ ਇਹ ਪੂਰਨ ਕਰਨ ਵਾਸਤੇ ਆਇਆ ਹਾਂ: ‘ਮਨੁੱਖ ਦੇ ਵੈਰੀ ਉਸ ਦੇ ਆਪਣੇ ਘਰ ਦੇ ਜੀਅ ਹੋਣਗੇ। ਪੁੱਤਰ ਆਪਣੇ ਪਿਓ ਦੇ ਵਿਰੁੱਧ ਹੋਵੇਗਾ ਅਤੇ ਧੀ ਆਪਣੀ ਮਾਂ ਦੇ ਵਿਰੁੱਧ ਹੋਵੇਗੀ। ਅਤੇ ਇੱਕ ਨੂੰਹ ਆਪਣੀ ਸੱਸ ਦੇ ਵਿਰੁੱਧ ਹੋਵੇਗੀ।’எப்படியெனில், மகனுக்கும் தகப்பனுக்கும், மகளுக்கும் தாய்க்கும், மருமகளுக்கும் மாமிக்கும் பிரிவினை உண்டாக்க வந்தேன்.
37 “ਜੋ ਵਿਅਕਤੀ ਪਿਉ ਜਾਂ ਮਾਂ ਨੂੰ ਮੇਰੇ ਨਾਲੋਂ ਵੱਧ ਪਿਆਰ ਕਰਦਾ ਹੈ, ਉਹ ਮੇਰੇ ਮਗਰ ਚੱਲਣ ਦੇ ਲਾਇੱਕ ਨਹੀਂ ਹੈ।தகப்பனையாவது தாயையாவது என்னிலும் அதிகமாய் நேசிக்கிறவன் எனக்குப் பாத்திரன் அல்ல; மகனையாவது மகளையாவது என்னிலும் அதிகமாய் நேசிக்கிறவன் எனக்குப் பாத்திரன் அல்ல.
38 ਜੇਕਰ ਕੋਈ ਵਿਅਕਤੀ ਆਪਣੀ ਸਲੀਬ ਨੂੰ ਕਬੂਲ ਨਹੀਂ ਕਰੇਗਾ ਉਹ ਉਸ ਨੂੰ ਤਦ ਦਿੱਤੀ ਜਾਵੇਗੀ ਜਦ ਉਹ ਮੇਰੇ ਮਗਰ ਤੁਰੇਗਾ।தன் சிலுவையை எடுத்துக்கொண்டு என்னைப் பின்பற்றாதவன் எனக்குப் பாத்திரன் அல்ல.
39 ਜੇਕਰ ਕੋਈ ਵਿਅਕਤੀ ਆਪਣੀ ਪਤਨੀ ਨੂੰ ਮੇਰੇ ਨਾਲੋਂ ਵੱਧ ਪਿਆਰ ਕਰਦਾ ਹੈ, ਉਹ ਸੱਚਾ ਜੀਵਨ ਗੁਆ ਲਵੇਗਾ। ਜੋ ਕੋਈ ਵੀ ਮੇਰੇ ਲਈ ਆਪਣੀ ਜਾਨ ਦੇਵੇਗਾ ਸੱਚਾ ਜੀਵਨ ਲੱਭ ਲਵੇਗਾ।தன் ஜீவனைக் காக்கிறவன் அதை இழந்து போவான். தன் ஜீவனை இழந்துபோகிறவன் அதைக் காப்பான்.
40 ਤੁਹਾਨੂੰ ਕਬੂਲਣ ਵਾਸਤੇ ਪਰਮੇਸ਼ੁਰ ਲੋਕਾਂ ਨੂੰ ਅਸੀਸਾਂ ਦੇਵੇਗਾ “ਜੋ ਕੋਈ ਤੁਹਾਨੂੰ ਕਬੂਲਦਾ ਹੈ ਉਹ ਮੈਨੂੰ ਕਬੂਲਦਾ ਹੈ, ਅਤੇ ਜੋ ਕੋਈ ਮੈਨੂੰ ਕਬੂਲਦਾ ਹੈ ਉਹ ਉਸ ਨੂੰ ਕਬੂਲ ਕਰਦਾ ਹੈ ਜਿਸਨੇ ਮੈਨੂੰ ਭੇਜਿਆ ਹੈ।உங்களை ஏற்றுக்கொள்ளுகிறவன் என்னை ஏற்றுக்கொள்ளுகிறான்; என்னை ஏற்றுக்கொள்ளுகிறவன் என்னை அனுப்பினவரை ஏற்றுக்கொள்ளுகிறான்.
41 ਜੇਕਰ ਕੋਈ ਕਿਸੇ ਨਬੀ ਨੂੰ ਇਸ ਕਰਕੇ ਕਬੂਲਦਾ ਹੈ ਕਿ ਉਹ ਨਬੀ ਹੈ ਤਾਂ, ਉਹ ਉਸਦਾ ਫ਼ਲ ਪ੍ਰਾਪਤ ਕਰੇਗਾ ਜੋ ਇੱਕ ਨਬੀ ਦਾ ਹੁੰਦਾ ਹੈ। ਅਤੇ ਜੋ ਕੋਈ ਚੰਗੇ ਆਦਮੀ ਨੂੰ ਇਸ ਲਈ ਕਬੂਲਦਾ ਹੈ ਕਿਉਂਕਿ ਉਹ ਇੱਕ ਚੰਗਾ ਆਦਮੀ ਹੈ, ਤਾਂ ਉਹ ਉਸਦਾ ਫ਼ਲ ਪ੍ਰਾਪਤ ਕਰੇਗਾ ਜੋ ਇੱਕ ਚੰਗੇ ਆਦਮੀ ਦਾ ਹੁੰਦਾ ਹੈ।தீர்க்கதரிசி என்னும் நாமத்தினிமித்தம் தீர்க்கதரிசியை ஏற்றுக்கொள்ளுகிறவன் தீர்க்கதரிசிக்கேற்ற பலனை அடைவான்; நீதிமான் என்னும் நாமத்தினிமித்தம் நீதிமானை ஏற்றுக்கொள்ளுகிறவன் நீதிமானுக்கேற்ற பலனை அடைவான்.
42 ਇਹ ਛੋਟੇ ਬੱਚੇ ਮੇਰੇ ਚੇਲੇ ਹਨ। ਜੇਕਰ ਕੋਈ ਇਨ੍ਹਾਂ ਛੋਟਿਆਂ ਵਿੱਚੋਂ ਕਿਸੇ ਇੱਕ ਨੂੰ ਵੀ ਇਹ ਸੋਚਕੇ ਇੱਕ ਠੰਡੇ ਪਾਣੀ ਦਾ ਪਿਆਲਾ ਦਿੰਦਾ ਹੈ ਕਿਉਂ ਜੋ ਉਹ ਮੇਰੇ ਚੇਲੇ ਹਨ, ਤਾਂ ਸੱਚਮੁੱਚ ਮੈਂ ਤੁਹਾਨੂੰ ਦੱਸਦਾ ਹਾਂ ਕਿ, ਉਹ ਆਪਣਾ ਫ਼ਲ ਪ੍ਰਾਪਤ ਕਰੇਗਾ।”சீஷன் என்னும் நாமத்தினிமித்தம் இந்தச் சிறியரில் ஒருவனுக்கு ஒருகலசம் தண்ணீர் மாத்திரம் குடிக்கக் கொடுக்கிறவனும் தன் பலனை அடையாமற்போகான் என்று மெய்யாகவே உங்களுக்குச் சொல்லுகிறேன் என்றார்.
Tamil Bible