Matthew 2 - PUNJABI (Tamil)
1 ਜੋਤਸ਼ੀ ਯਿਸੂ ਨੂੰ ਮਿਲਣ ਆਏ ਯਿਸੂ ਯਹੂਦਿਯਾ ਦੇ ਨਗਰ ਬੈਤਲਹਮ ਵਿੱਚ ਜੰਮਿਆ ਸੀ। ਉਹ ਉਸ ਵਕਤ ਜਨਮਿਆ ਸੀ ਜਦੋਂ ਹੇਰੋਦੇਸ ਰਾਜਾ ਸੀ। ਯਿਸੂ ਦੇ ਜਨਮ ਤੋਂ ਬਾਅਦ ਪੂਰਬ ਵੱਲੋਂ ਕੁਝ ਜੋਤਸ਼ੀ ਯਰੂਸ਼ਲਮ ਵਿੱਚ ਆਏ।ஏரோது ராஜாவின் நாட்களில் யூதேயாவிலுள்ள பெத்லகேமிலே இயேசு பிறந்தபொழுது, கிழக்கிலிருந்து சாஸ்திரிகள் எருசலேமுக்கு வந்து,
2 ਜੋਤਸ਼ੀਆਂ ਨੇ ਲੋਕਾਂ ਨੂੰ ਪੁੱਛਿਆ, “ਨਵਾਂ ਜੁਆਕ ਕਿੱਥੇ ਹੈ ਜੋ ਕਿ ਯਹੂਦੀਆਂ ਦਾ ਰਾਜਾ ਹੈ? ਅਸੀਂ ਤਾਰਾ ਵੇਖਿਆ ਹੈ ਜੋ ਦਰਸਾਉਂਦਾ ਕਿ ਉਹ ਜਨਮਿਆ ਹੈ। ਅਸੀਂ ਤਾਰੇ ਨੂੰ ਪੂਰਬ ਵਿੱਚ ਆਕਾਸ਼ ਵਿੱਚ ਉੱਠਦਿਆਂ ਵੇਖਿਆ। ਅਸੀਂ ਉਸਦੀ ਉਪਾਸਨਾ ਕਰਨ ਲਈ ਆਏ ਹਾਂ।”யூதருக்கு ராஜாவாகப் பிறந்திருக்கிறவர் எங்கே? கிழக்கிலே அவருடைய நட்சத்திரத்தைக் கண்டு, அவரைப் பணிந்து கொள்ள வந்தோம் என்றார்கள்.
3 ਜਦੋਂ ਰਾਜਾ ਹੇਰੋਦੇਸ ਅਤੇ ਯਰੂਸ਼ਲਮ ਦੇ ਲੋਕਾਂ ਨੇ ਯਹੂਦੀਆਂ ਦੇ ਰਾਜੇ ਬਾਰੇ ਸੁਣਿਆ, ਤਾਂ ਉਹ ਘਬਰਾ ਗਏ।ஏரோதுராஜா அதைக் கேட்டபொழுது, அவனும் அவனோடுகூட எருசலேம் நகரத்தார் அனைவரும் கலங்கினார்கள்.
4 ਹੇਰੋਦੇਸ ਨੇ ਯਹੂਦੀ ਪ੍ਰਧਾਨ ਜਾਜਕਾਂ ਤੇ ਨੇਮ ਦੇ ਉਸਦੇਸ਼ਕਾਂ ਨੂੰ ਇਕੱਠਿਆਂ ਕਰਕੇ, ਉਨ੍ਹਾਂ ਨੂੰ ਪੁੱਛਿਆ ਕਿ ਮਸੀਹ ਕਿੱਥੇ ਜੰਮੇਗਾ?அவன் பிரதான ஆசாரியர் ஜனத்தின் வேதபாரகர் எல்லாரையும் கூடி வரச்செய்து: கிறிஸ்துவானவர் எங்கே பிறப்பார் என்று அவர்களிடத்தில் விசாரித்தான்.
5 ਉਨ੍ਹਾਂ ਨੇ ਕਿਹਾ, “ਯਹੂਦਿਯਾ ਦੇ ਬੈਤਲਹਮ ਵਿੱਚ, ਕਿਉਂਕਿ ਨਬੀ ਨੇ ਇਸ ਬਾਰੇ ਪੋਥੀਆਂ ਵਿੱਚ ਲਿਖਿਆ ਹੈ:அதற்கு அவர்கள்: யூதேயாவிலுள்ள பெத்லகேமிலே பிறப்பார்; அதேனென்றால்:
6 ‘ਹੇ ਬੈਤਲਹਮ, ਯਹੂਦਾਹ ਦੀ ਧਰਤੀ ਵਿੱਚ ਤੂੰ ਯਹੂਦਾਹ ਦੇ ਹਾਕਮਾਂ ਵਿੱਚੋਂ ਬੜਾ ਮਹੱਤਵਪੂਰਣ ਹੈ। ਹਾਂ, ਤੇਰੇ ਵਿੱਚੋਂ ਇੱਕ ਅਜਿਹਾ ਹਾਕਮ ਆਵੇਗਾ, ਜਿਹੜਾ ਮੇਰੇ ਲੋਕਾਂ, ਅਤੇ ਇਸਰਾਏਲ ਦੀ ਅਗਵਾਈ ਕਰੇਗਾ।’”யூதேயா தேசத்திலுள்ள பெத்லகேமே, யூதாவின் பிரபுக்களில் நீ சிறியதல்ல; என் ஜனமாகிய இஸ்ரவேலை ஆளும் பிரபு உன்னிடத்தில் இருந்து புறப்படுவார் என்று, தீர்க்கதரிசியினால் எழுதப்பட்டிருக்கிறது என்றார்கள்.
7 ਫੇਰ ਹੇਰੋਦੇਸ ਨੇ ਪੂਰਬ ਤੋਂ ਆਏ ਜੋਤਸ਼ੀਆਂ ਨੂੰ ਚੁੱਪ ਕੀਤੇ ਬੁਲਾਕੇ ਉਨ੍ਹਾਂ ਕੋਲੋਂ ਠੀਕ-ਠੀਕ ਪਤਾ ਕੀਤਾ ਕਿ ਉਨ੍ਹਾਂ ਨੂੰ ਤਾਰਾ ਪਹਿਲੀ ਵਾਰ ਕਦੋਂ ਦਿਖਾਈ ਦਿੱਤਾ ਸੀ।அப்பொழுது ஏரோது, சாஸ்திரிகளை ரகசியமாய் அழைத்து, நட்சத்திரம் காணப்பட்ட காலத்தைக் குறித்து அவர்களிடத்தில் திட்டமாய் விசாரித்து:
8 ਫ਼ੇਰ ਹੇਰੋਦੇਸ ਨੇ ਉਨ੍ਹਾਂ ਨੂੰ ਬੈਤਲਹਮ ਵਿੱਚ, ਇਹ ਕਹਿ ਕੇ ਭੇਜ ਦਿੱਤਾ ਕਿ, “ਜਾਓ ਅਤੇ ਧਿਆਨ ਨਾਲ ਇਸ ਬਾਲਕ ਬਾਰੇ ਪਤਾ ਲਗਾਓ। ਜਦੋਂ ਤੁਸੀਂ ਬਾਲਕ ਨੂੰ ਲੱਭ ਲਵੋਂ, ਤਾਂ ਆਕੇ ਮੈਨੂੰ ਦੱਸ ਦਿਓ, ਤਾਂ ਜੋ ਮੈਂ ਵੀ ਜਾਵਾਂ ਅਤੇ ਉਸਦੀ ਉਪਾਸਨਾ ਕਰਾਂ।”நீங்கள் போய், பிள்ளையைக்குறித்துத் திட்டமாய் விசாரியுங்கள்; நீங்கள் அதைக் கண்டபின்பு, நானும் வந்து அதைப் பணிந்து கொள்ளும்படி எனக்கு அறிவியுங்கள் என்று சொல்லி, அவர்களைப் பெத்லகேமுக்கு அனுப்பினான்.
9 ਉਹ ਰਾਜੇ ਦੀ ਗੱਲ ਸੁਣਕੇ ਚੱਲੇ ਗਏ। ਅਤੇ ਉਹ ਤਾਰਾ, ਜਿਹੜਾ ਉਨ੍ਹਾਂ ਨੇ ਚੜ੍ਹ੍ਹਦੇ ਪਾਸੇ ਦੇਖਿਆ ਸੀ, ਜੋਤਸ਼ੀਆਂ ਨੇ ਉਸ ਤਾਰੇ ਦਾ ਪਿੱਛਾ ਕੀਤਾ। ਤਾਰੇ ਨੇ ਉਨ੍ਹਾਂ ਦੀ ਉਦੋਂ ਤੱਕ ਅਗਵਾਈ ਕੀਤੀ, ਜਦੋਂ ਤੱਕ ਕਿ ਉਹ ਉਸ ਜਗ਼੍ਹਾ ਉੱਤੇ ਆਕੇ ਨਹੀਂ ਰੁਕ ਗਿਆ ਜਿੱਥੇ ਉਹ ਬਾਲਕ ਸੀ।ராஜா சொன்னதை அவர்கள் கேட்டுப் போகையில், இதோ, அவர்கள் கிழக்கிலே கண்ட நட்சத்திரம் பிள்ளை இருந்த ஸ்தலத்திற்குமேல் வந்து நிற்கும்வரைக்கும் அவர்களுக்குமுன் சென்றது.
10 ਜੋਤਸ਼ੀ ਉਦੋਂ ਬਹੁਤ ਖੁਸ਼ ਸਨ ਜਦੋਂ ਉਨ੍ਹਾਂ ਨੇ ਤਾਰਾ ਵੇਖਿਆ।அவர்கள் அந்த நட்சத்திரத்தை கண்ட போது, மிகுந்த ஆனந்த சந்தோஷமடைந்தார்கள்.
11 ਉਨ੍ਹਾਂ ਨੇ ਉਸ ਘਰ ਵਿੱਚ ਜਾਕੇ ਬਾਲਕ ਨੂੰ ਉਸਦੀ ਮਾਤਾ ਮਰਿਯਮ ਨਾਲ ਦੇਖਿਆ ਅਤੇ ਪੈਰੀਂ ਪੈਕੇ ਉਸ ਨੂੰ ਮੱਥਾ ਟੇਕਿਆ। ਉਨ੍ਹਾਂ ਨੇ ਆਪਣੀਆਂ ਥੈਲੀਆਂ ਖੋਲ੍ਹੀਆਂ ਅਤੇ ਸੋਨੇ, ਲੁਬਾਣ ਅਤੇ ਗੰਧਰਸ ਦੀਆਂ ਸੁਗਾਤਾਂ ਭੇਂਟ ਕੀਤੀਆਂ ਜਿਹੜੀਆਂ ਉਹ ਬਾਲਕ ਵਾਸਤੇ ਲਿਆਏ ਸਨ।அவர்கள் அந்த வீட்டுக்குள் பிரவேசித்து, பிள்ளையையும் அதின் தாயாகிய மரியாளையும் கண்டு, சாஷ்டாங்கமாய் விழுந்து அதைப் பணிந்துகொண்டு, தங்கள் பொக்கிஷங்களைத் திறந்து, பொன்னையும் தூபவர்க்கத்தையும் வெள்ளைப்போளத்தையும் அதற்குக் காணிக்கையாக வைத்தார்கள்.
12 ਪਰ ਸੁਫਨੇ ਵਿੱਚ ਪਰਮੇਸ਼ੁਰ ਨੇ ਜੋਤਸ਼ੀਆਂ ਨੂੰ ਖਬਰਦਾਰ ਕੀਤਾ ਕਿ ਉਹ ਹੇਰੋਦੇਸ ਕੋਲ ਫੇਰ ਨਾ ਜਾਣ। ਤਾਂ ਉਹ ਹੋਰ ਰਸਤੇ ਆਪਣੇ ਦੇਸ਼ ਨੂੰ ਮੁੜ ਗਏ।பின்பு, அவர்கள் ஏரோதினிடத்திற்குத் திரும்பிப் போகவேண்டாம் என்று சொப்பனத்தில் தேவனால் எச்சரிக்கப்பட்டு, வேறு வழியாய்த் தங்கள் தேசத்திற்குத் திரும்பிப்போனார்கள்.
13 ਯਿਸੂ ਆਪਣੇ ਮਾਤਾ ਪਿਤਾ ਨਾਲ ਮਿਸਰ ਨੂੰ ਜਦੋਂ ਜੋਤਸ਼ੀ ਦੂਰ ਚੱਲੇ ਗਏ, ਤਾਂ ਪ੍ਰਭੂ ਦੇ ਦੂਤ ਨੇ ਯੂਸੁਫ ਦੇ ਸੁਫਨੇ ਵਿੱਚ ਦਰਸ਼ਨ ਦੇਕੇ ਆਖਿਆ, “ਉੱਠ! ਬਾਲਕ ਤੇ ਉਸਦੀ ਮਾਤਾ ਨੂੰ ਲੈ ਕੇ ਮਿਸਰ ਦੇਸ਼ ਵਿੱਚ ਚੱਲਾ ਜਾ। ਅਤੇ ਜਦ ਤੀਕਰ ਮੈਂ ਤੈਨੂੰ ਨਾ ਆਖਾਂ ਉੱਥੇ ਹੀ ਰਹਿਣਾ ਕਿਉਂਕਿ ਹੇਰੋਦੇਸ ਬਾਲਕ ਨੂੰ ਮਾਰਣ ਵਾਸਤੇ ਲੱਭੇਗਾ।”அவர்கள் போனபின்பு, கர்த்தருடைய தூதன் சொப்பனத்தில் யோசேப்புக்குக் காணப்பட்டு: ஏரோது பிள்ளையைக் கொலைசெய்யத் தேடுவான்; ஆதலால் நீ எழுந்து, பிள்ளையையும் அதின் தாயையும் கூட்டிக்கொண்டு எகிப்துக்கு ஓடிப்போய், நான் உனக்குச் சொல்லும் வரைக்கும் அங்கேயே இரு என்றான்.
14 ਤਾਂ ਯੂਸੁਫ ਉੱਠਿਆ ਰਾਤੋ-ਰਾਤ ਬਾਲਕ ਅਤੇ ਉਸਦੀ ਮਾਤਾ ਨੂੰ ਨਾਲ ਲੈ ਕੇ ਮਿਸਰ ਵੱਲ ਤੁਰ ਪਿਆ।அவன் எழுந்து, இரவிலே பிள்ளையையும் அதின் தாயையும் கூட்டிக்கொண்டு, எகிப்துக்குப் புறப்பட்டுப் போய்,
15 ਯੂਸੁਫ਼ ਹੇਰੋਦੇਸ ਦੇ ਮਰਨ ਤੱਕ ਮਿਸਰ ਵਿੱਚ ਹੀ ਰਿਹਾ। ਇਹ ਇਸ ਲਈ ਵਾਪਰਿਆ ਤਾਂ ਕਿ ਜਿਹੜਾ ਬਚਨ ਪ੍ਰਭੂ ਨੇ ਨਬੀ ਦੀ ਜ਼ਬਾਨੀ ਆਖਿਆ ਸੀ ਉਹ ਪੂਰਾ ਹੋਵੇ: ਪ੍ਰਭੂ ਨੇ ਆਖਿਆ, “ਮੈਂ ਆਪਣੇ ਪੁੱਤਰ ਨੂੰ ਮਿਸਰ ਵਿੱਚੋਂ ਸੱਦਿਆ।”ஏரோதின் மரணபரியந்தம் அங்கே இருந்தான். எகிப்திலிருந்து என்னுடைய குமாரனை வரவழைத்தேன் என்று, தீர்க்கதரிசியின் மூலமாய்க் கர்த்தரால் உரைக்கப்பட்டது நிறைவேறும்படி இப்படி நடந்தது.
16 ਹੇਰੋਦੇਸ ਨੇ ਬੈਤਲਹਮ ਦੇ ਸਭ ਬਾਲ ਮੁੰਡਿਆਂ ਨੂੰ ਮਾਰ ਸੁੱਟਿਆ ਜਦੋਂ ਹੇਰੋਦੇਸ ਨੂੰ ਇਹ ਸਮਝ ਆਈ ਕਿ ਉਸ ਨੂੰ ਜੋਤਸ਼ੀਆਂ ਦੁਆਰਾ ਧੋਖਾ ਦਿੱਤਾ ਗਿਆ ਹੈ, ਤਾਂ ਉਸ ਨੂੰ ਬੜਾ ਕ੍ਰੋਧ ਆਇਆ। ਫ਼ੇਰ ਉਸ ਨੇ ਬੈਤਲਹਮ ਅਤੇ ਆਸੇ-ਪਾਸੇ ਦੇ ਸਾਰੇ ਇਲਾਕਿਆਂ ਦੇ ਬਾਲਕਾਂ ਨੂੰ ਮਾਰਨ ਦਾ ਹੁਕਮ ਦੇ ਦਿੱਤਾ। ਉਸ ਨੇ ਦੋ ਸਾਲ ਅਤੇ ਇਸਤੋਂ ਛੋਟੀ ਉਮਰ ਦੇ ਬਾਲਕਾਂ ਨੂੰ ਮਾਰ ਦੇਣ ਦਾ ਹੁਕਮ ਦੇ ਦਿੱਤਾ ਕਿਉਂਕਿ ਉਸ ਨੇ ਜੋਤਸ਼ੀਆਂ ਤੋਂ ਜਨਮ ਦੇ ਸਹੀ ਸਮੇਂ ਦਾ ਪਤਾ ਲਾਇਆ ਸੀ।அப்பொழுது ஏரோது தான் சாஸ்திரிகளால் வஞ்சிக்கப்பட்டதைக் கண்டு, மிகுந்த கோபமடைந்து, ஆட்களை அனுப்பி, தான் சாஸ்திரிகளிடத்தில் திட்டமாய் விசாரித்த காலத்தின்படியே, பெத்லகேமிலும் அதின் சகல எல்லைகளிலுமிருந்த இரண்டு வயதுக்குட்பட்ட எல்லா ஆண்பிள்ளைகளையும் கொலைசெய்தான்.
17 ਤਾਂ ਨਬੀ ਯਿਰਮਿਯਾਹ ਦੁਆਰਾ ਬੋਲਿਆ ਪਰਮੇਸ਼ੁਰ ਦਾ ਸ਼ਬਦ ਪੂਰਾ ਹੋ ਗਿਆ ਸੀ:புலம்பலும் அழுகையும் மிகுந்த துக்கங்கொண்டாடலுமாகிய கூக்குரல் ராமாவிலே கேட்கப்பட்டது; ராகேல் தன் பிள்ளைகளுக்காக அழுது, அவைகள் இல்லாதபடியால் ஆறுதலடையாதிருக்கிறாள் என்று,
18 “ਰਾਮਾਹ ਵਿੱਚ ਇੱਕ ਅਵਾਜ਼ ਸੁਣਾਈ ਦਿੱਤੀ। ਰੋਣਾ ਅਤੇ ਵੱਡੇ ਵਿਰਲਾਪ ਨਾਲ ਰਾਖੇਲ ਆਪਣੇ ਬਾਲ ਬੱਚਿਆਂ ਨੂੰ ਰੋਂਦੀ ਹੈ ਅਤੇ ਤਸੱਲੀ ਨਹੀਂ ਚਾਹੁੰਦੀ, ਕਿਉਂਕਿ ਉਸ ਦੇ ਬੱਚੇ ਮਰ ਚੁੱਕੇ ਹਨ।”எரேமியா தீர்க்கதரிசியினால் உரைக்கப்பட்டது அப்பொழுது நிறைவேறிற்று.
19 ਯੂਸੁਫ਼ ਅਤੇ ਮਰਿਯਮ ਮਿਸਰ ਤੋਂ ਮੁੜੇ ਹੇਰੋਦੇਸ ਦੇ ਮਰਨ ਤੋਂ ਬਾਅਦ, ਪ੍ਰਭੂ ਦਾ ਇੱਕ ਦੂਤ ਮਿਸਰ ਵਿੱਚ ਯੂਸੁਫ਼ ਦੇ ਸੁਪਨੇ ਵਿੱਚ ਪ੍ਰਗਟਿਆ।ஏரோது இறந்தபின்பு, கர்த்தருடைய தூதன் எகிப்திலே யோசேப்புக்கு சொப்பனத்தில் காணப்பட்டு:
20 ਦੂਤ ਨੇ ਆਖਿਆ, “ਉੱਠ! ਬਾਲਕ ਅਤੇ ਉਸਦੀ ਮਾਤਾ ਨੂੰ ਲੈ ਕੇ ਇਸਰਾਏਲ ਦੇ ਦੇਸ਼ ਨੂੰ ਜਾ। ਕਿਉਂਕਿ ਜਿਹੜੇ ਲੋਕ ਬਾਲਕ ਨੂੰ ਮਾਰਨਾ ਚਾਹੁੰਦੇ ਸਨ ਉਹ ਹੁਣ ਮਰ ਚੁੱਕੇ ਹਨ।”நீ எழுந்து, பிள்ளையையும் அதின் தாயையும் கூட்டிக்கொண்டு இஸ்ரவேல் தேசத்துக்குப் போ; பிள்ளையின் பிராணனை வாங்கத்தேடினவர்கள் இறந்து போனார்கள் என்றான்.
21 ਤਦ ਉਹ ਤਿਆਰ ਹੋਇਆ ਅਤੇ ਬਾਲਕ ਅਤੇ ਉਸਦੀ ਮਾਤਾ ਨੂੰ ਨਾਲ ਲੈ ਕੇ ਇਸਰਾਏਲ ਦੇਸ਼ ਨੂੰ ਚੱਲਿਆ ਗਿਆ।அவன் எழுந்து, பிள்ளையையும் அதின் தாயையும் கூட்டிக்கொண்டு இஸ்ரவேல் தேசத்துக்கு வந்தான்.
22 ਜਦੋਂ ਯੂਸੁਫ਼ ਨੇ ਸੁਣਿਆ ਕਿ ਅਰਕਿਲਊਸ ਯਹੂਦਿਯਾ ਵਿੱਚ ਆਪਣੇ ਪਿਤਾ ਹੇਰੋਦੇਸ ਦੀ ਮੌਤ ਤੋਂ ਬਾਅਦ ਰਾਜਾ ਬਣ ਗਿਆ ਹੈ ਤਾਂ ਉਹ ਉੱਥੇ ਜਾਣ ਤੋਂ ਡਰਦਾ ਸੀ। ਪਰ ਸੁਪਨੇ ਵਿੱਚ ਪਰਮੇਸ਼ੁਰ ਦੁਆਰਾ ਖ਼ਬਰ ਪਾਕੇ ਉਹ ਗਲੀਲ ਦੇ ਇਲਾਕੇ ਨੂੰ ਚੱਲਿਆ ਗਿਆ।ஆகிலும், அர்கெலாயு தன் தகப்பனாகிய ஏரோதின் பட்டத்துக்கு வந்து, யூதேயாவில் அரசாளுகிறான் என்று கேள்விப்பட்டு, அங்கே போகப் பயந்தான். அப்பொழுது அவன் சொப்பனத்தில் தேவனால் எச்சரிக்கப்பட்டு, கலிலேயா நாட்டின் புறங்களிலே விலகிப்போய்,
23 ਯੂਸੁਫ਼ ਨਾਸਰਤ ਨਾਮ ਦੇ ਇੱਕ ਨਗਰ ਵਿੱਚ ਜਾ ਵਸਿਆ ਅਤੇ ਇਸਨੇ ਉਹ ਬਚਨ ਪੂਰਾ ਕਰ ਦਿੱਤਾ ਜਿਹੜਾ ਪਰਮੇਸ਼ੁਰ ਨੇ ਨਬੀਆਂ ਰਾਹੀਂ ਆਖਿਆ ਸੀ। ਕਿ ਉਹ ਇੱਕ ਨਾਸਰੀ ਅਖਵਾਏਗਾ।நாசரேத்து என்னும் ஊரிலே வந்து வாசம் பண்ணினான். நசரேயன் என்னப்படுவார் என்று, தீர்க்கதரிசிகளால் உரைக்கப்பட்டது நிறைவேறும்படி இப்படி நடந்தது.
Tamil Bible