Matthew 28 - PUNJABI (Tamil)

1 ਯਿਸੂ ਦਾ ਪੁਨਰ ਉਥਾਨ ਜਦੋਂ ਸਬਤ ਦਾ ਦਿਨ ਬੀਤ ਗਿਆ ਤਾਂ ਉਸਤੋਂ ਅਗਲਾ ਦਿਨ ਹਫ਼ਤੇ ਦਾ ਪਹਿਲਾ ਦਿਨ ਸੀ। ਬਹੁਤ ਹੀ ਸਵੇਰੇ, ਮਰਿਯਮ ਮਗਦਲੀਨੀ ਅਤੇ ਦੂਜੀ ਮਰਿਯਮ ਕਬਰ ਨੂੰ ਵੇਖਣ ਲਈ ਗਈਆਂ।ஓய்வு நாள் முடிந்து, வாரத்தின் முதலாம் நாள் விடிந்துவருகையில், மகதலேனா மரியாளும் மற்ற மரியாளும் கல்லறையைப் பார்க்க வந்தார்கள்.

2 ਉਸ ਵਕਤ ਉੱਥੇ ਬੜਾ ਜ਼ੋਰ ਦਾ ਭੁਚਾਲ ਆਇਆ। ਅਕਾਸ਼ ਤੋਂ ਇੱਕ ਪ੍ਰਭੂ ਦਾ ਦੂਤ ਆਇਆ। ਪ੍ਰਭੂ ਦੇ ਦੂਤ ਨੇ ਉਸ ਕਬਰ ਦੇ ਨੇੜੇ ਆਕੇ ਉਸ ਦੇ ਉੱਪਰੋਂ ਉਹ ਵੱਡਾ ਪੱਥਰ ਰੇੜ੍ਹਕੇ ਪਾਸੇ ਕੀਤਾ ਤੇ ਉਸ ਪੱਥਰ ਦੇ ਉੱਪਰ ਖੁਦ ਜਾਕੇ ਬੈਠ ਗਿਆ।அப்பொழுது, பூமி மிகவும் அதிரும்படி, கர்த்தருடைய தூதன் வானத்திலிருந்திறங்கி வந்து, வாசலிலிருந்த கல்லைப் புரட்டித் தள்ளி, அதின்மேல் உட்கார்ந்தான்.

3 ਉਸ ਦੂਤ ਦਾ ਰੂਪ ਬਿਜਲੀ ਵਾਂਗ ਚਮਕਦਾ ਸੀ ਅਤੇ ਉਸ ਦੇ ਕੱਪੜੇ ਬਰਫ਼ ਵਰਗੇ ਸਫ਼ੇਦ ਸਨ।அவனுடைய ரூபம் மின்னல் போலவும், அவனுடைய வஸ்திரம் உறைந்த மழையைப்போல வெண்மையாகவும் இருந்தது.

4 ਕਬਰ ਦੀ ਪਹਿਰੇਦਾਰੀ ਕਰਦੇ ਸਿਪਾਹੀ ਦੂਤ ਨੂੰ ਵੇਖਕੇ ਬਹੁਤ ਡਰ ਗਏ। ਉਹ ਇੰਨਾ ਡਰੇ ਕਿ ਡਰ ਦੇ ਮਾਰੇ ਕੰਬਣ ਲੱਗੇ ਅਤੇ ਬੇਹੋਸ਼ ਹੋ ਗਏ।காவலாளர் அவனுக்குப் பயந்ததினால் திடுக்கிட்டுச் செத்தவர்கள் போலானார்கள்.

5 ਦੂਤ ਨੇ ਉਨ੍ਹਾਂ ਔਰਤਾਂ ਨੂੰ ਕਿਹਾ, “ਤੁਸੀਂ ਨਾ ਡਰੋ, ਮੈਂ ਜਾਣਦਾ ਹਾਂ ਕਿ ਤੁਸੀਂ ਉਸ ਯਿਸੂ ਨੂੰ ਲੱਭ ਰਹੀਆਂ ਹੋ ਜਿਸ ਨੂੰ ਸਲੀਬ ਦਿੱਤੀ ਗਈ ਸੀ।தூதன் அந்த ஸ்திரீகளை நோக்கி: நீங்கள் பயப்படாதிருங்கள்; சிலுவையில் அறையப்பட்ட இயேசுவைத் தேடுகிறீர்கள் என்று அறிவேன்.

6 ਪਰ ਯਿਸੂ ਇੱਥੇ ਨਹੀਂ ਹੈ, ਕਿਉਂਕਿ, ਜਿਵੇ ਉਸ ਨੇ ਕਿਹਾ ਸੀ, ਉਹ ਮੌਤ ਤੋਂ ਉਭਾਰਿਆ ਗਿਆ ਹੈ। ਆਓ ਅਤੇ ਵੇਖੋ ਜਿਸ ਥਾਂ ਤੇ ਉਸਦਾ ਸ਼ਰੀਰ ਰੱਖਿਆ ਗਿਆ ਸੀ।அவர் இங்கே இல்லை; தாம் சொன்னபடியே உயிர்த்தெழுந்தார்; கர்த்தரை வைத்த இடத்தை வந்து பாருங்கள்;

7 ਅਤੇ ਜਲਦੀ ਜਾਕੇ ਉਸ ਦੇ ਚੇਲਿਆਂ ਨੂੰ ਆਖੋ, ‘ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਉਹ ਗਲੀਲੀ ਵੱਲ ਜਾ ਰਿਹਾ ਹੈ। ਉਹ ਤੁਹਾਡੇ ਪਹੁੰਚਣ ਤੋਂ ਪਹਿਲਾਂ ਉੱਥੇ ਮੌਜੂਦ ਹੋਵੇਗਾ ਅਤੇ ਉੱਥੇ ਤੁਸੀਂ ਉਸ ਨੂੰ ਵੇਖੋਂਗੀਆਂ।’ ਮੈਂ ਤੁਹਾਨੂੰ ਇਹੀ ਦੱਸਣ ਲਈ ਆਇਆ ਸੀ।”சீக்கிரமாய்ப் போய், அவர் மரித்தோரிலிருந்து எழுந்தார் என்று அவருடைய சீஷர்களுக்குச் சொல்லுங்கள். அவர் உங்களுக்கு முன்னே கலிலேயாவுக்குப் போகிறார்; அங்கே அவரைக் காண்பீர்கள்; இதோ, உங்களுக்குச் சொன்னேன் என்றான்.

8 ਉਹ ਔਰਤਾਂ ਛੇਤੀ ਹੀ ਕਬਰ ਤੋਂ ਵਿਦਾ ਹੋ ਗਈਆਂ। ਭਾਵੇਂ ਉਹ ਡਰੀਆਂ ਹੋਈਆਂ ਸਨ ਪਰ ਉਹ ਖੁਸ਼ ਵੀ ਬੜੀਆਂ ਹੋਈਆਂ। ਉਹ ਉਸ ਦੇ ਚੇਲਿਆਂ ਨੂੰ ਇਹ ਖਬਰ ਦੱਸਣ ਲਈ ਗਈਆਂ।அவர்கள் பயத்தோடும் மகா சந்தோஷத்தோடும் கல்லறையை விட்டுச் சீக்கிரமாய்ப் புறப்பட்டு, அவருடைய சீஷர்களுக்கு அறிவிக்க ஓடினார்கள்.

9 ਜਦੋਂ ਉਹ ਚੇਲਿਆਂ ਨੂੰ ਖਬਰ ਦੇਣ ਵਾਸਤੇ ਨਸੀਆਂ ਜਾ ਰਹੀਆਂ ਸਨ, ਅਚਾਨਕ ਉੱਥੇ ਯਿਸੂ ਉਨ੍ਹਾਂ ਸਾਹਮਣੇ ਖਲੋ ਗਿਆ ਅਤੇ ਉਨ੍ਹਾਂ ਨੂੰ ਆਖਿਆ, “ਸ਼ੁਭਕਾਮਨਾਵਾਂ!” ਉਹ ਉਸ ਕੋਲ ਗਈਆਂ ਅਤੇ ਉਸ ਦੇ ਚਰਨ ਫ਼ੜ ਲਏ ਅਤੇ ਉਸਦੀ ਉਪਾਸਨਾ ਕੀਤੀ।அவர்கள் அவருடைய சீஷர்களுக்கு அறிவிக்கப் போகிறபோது, இயேசு தாமே அவர்களுக்கு எதிர்பட்டு: வாழ்க என்றார். அவர்கள் கிட்டவந்து, அவர் பாதங்களைத் தழுவி, அவரைப் பணிந்துகொண்டார்கள்.

10 ਤਾਂ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਡਰੋ ਨਾ, ਜਾਓ ਅਤੇ ਮੇਰੇ ਭਰਾਵਾਂ ਨੂੰ ਆਖੋ ਕਿ ਗਲੀਲੀ ਵੱਲ ਜਾਣ। ਉਹ ਮੈਨੂੰ ਉੱਥੇ ਵੇਖਣਗੇ।”அப்பொழுது இயேசு அவர்களை நோக்கி: பயப்படாதிருங்கள்; நீங்கள் போய், என் சகோதரர் கலிலேயாவுக்குப் போகும்படி அவர்களுக்குச் சொல்லுங்கள்; அங்கே அவர்கள் என்னைக் காண்பார்கள் என்றார்.

11 ਯਹੂਦੀ ਆਗੂਆਂ ਨੂੰ ਖਬਰ ਉਹ ਔਰਤਾਂ ਉਸ ਦੇ ਚੇਲਿਆਂ ਨੂੰ ਇਹ ਖਬਰ ਦੇਣ ਚਲੀਆਂ ਗਈਆਂ। ਉਸੇ ਵਕਤ ਕੁਝ ਸਿਪਾਹੀ ਜੋ ਕਬਰ ਦੀ ਰਾਖੀ ਕਰ ਰਹੇ ਸਨ, ਸ਼ਹਿਰ ਵੱਲ ਗਏ। ਉਹ ਪਰਧਾਨ ਜਾਜਕਾਂ ਕੋਲ ਗਏ ਅਤੇ ਜੋ ਕੁਝ ਵਾਪਰਿਆ ਸੀ ਸਭ ਕੁਝ ਉਨ੍ਹਾਂ ਨੂੰ ਦਸਿਆ।அவர்கள் போகையில், காவல் சேவகரில் சிலர் நகரத்திற்குள்ளே வந்து, நடந்த யாவற்றையும் பிரதான ஆசாரியருக்கு அறிவித்தார்கள்.

12 ਫ਼ੇਰ ਪ੍ਰਧਾਨ ਜਾਜਕ ਅਤੇ ਬਜ਼ੁਰਗ ਯਹੂਦੀ ਆਗੂ ਇਕੱਠੇ ਹੋਏ ਅਤੇ ਇੱਕ ਵਿਉਂਤ ਬਣਾਈ। ਉਨ੍ਹਾਂ ਨੇ ਸਿਪਾਹੀਆਂ ਨੂੰ ਬਹੁਤ ਸਾਰਾ ਧਨ ਦਿੱਤਾ।இவர்கள் மூப்பரோடே கூடிவந்து, ஆலோசனைபண்ணி, சேவகருக்கு வேண்டிய பணத்தைக் கொடுத்து:

13 ਉਨ੍ਹਾਂ ਨੇ ਉਨ੍ਹਾਂ ਨੂੰ ਹਿਦਾਇਤ ਦਿੱਤੀ, “ਤੁਸੀਂ ਲੋਕਾਂ ਨੂੰ ਆਖਣਾ: ਰਾਤ ਦੇ ਵਕਤ ਜਦੋਂ ਅਸੀਂ ਸੌਂ ਰਹੇ ਸਾਂ, ਯਿਸੂ ਦੇ ਚੇਲੇ ਆਏ ਅਤੇ ਉਸਦਾ ਸ਼ਰੀਰ ਚੋਰੀ ਕਰਕੇ ਲੈ ਗਏ।நாங்கள் நித்திரைபண்ணுகையில், அவனுடைய சீஷர்கள் இராத்திரியிலே வந்து, அவனைக் களவாய்க் கொண்டு போய்விட்டார்கள் என்று சொல்லுங்கள்.

14 ਜੇਕਰ ਰਾਜਪਾਲ ਇਸ ਗੱਲ ਬਾਰੇ ਜਾਣ ਜਾਵੇਗਾ ਤਾਂ ਅਸੀਂ ਉਸ ਨੂੰ ਨਿਸ਼ਚਿੰਤ ਕਰ ਦੇਵਾਂਗੇ ਅਤੇ ਤੁਹਾਨੂੰ ਮੁਸੀਬਤ ਤੋਂ ਦੂਰ ਰੱਖਾਂਗੇ।”இது தேசாதிபதிக்குக் கேள்வியானால், நாங்கள் அவரைச் சம்மதப்படுத்தி, உங்களைத் தப்புவிப்போம் என்றார்கள்.

15 ਤਾਂ ਸਿਪਾਹੀਆਂ ਨੇ ਪੈਸੇ ਲੈ ਲਏ ਅਤੇ ਦਿੱਤੀਆਂ ਹੋਈਆਂ ਹਿਦਾਇਤਾਂ ਅਨੁਸਾਰ ਹੀ ਕੀਤਾ। ਇਹ ਗੱਲ ਅੱਜ ਵੀ ਆਮਤੌਰ ਤੇ ਯਹੂਦੀਆਂ ਵਿੱਚ ਫ਼ੈਲੀ ਹੋਈ ਹੈ।அவர்கள் பணத்தை வாங்கிக்கொண்டு, தங்களுக்குப் போதிக்கப்பட்டபடியே செய்தார்கள். இந்தப் பேச்சு யூதருக்குள்ளே இந்நாள்வரைக்கும் பிரசித்தமாயிருக்கிறது.

16 ਯਿਸੂ ਦਾ ਆਪਣੇ ਚੇਲਿਆਂ ਨਾਲ ਗੱਲ ਕਰਨਾ ਫ਼ਿਰ ਗਿਆਰਾਂ ਚੇਲੇ ਗਲੀਲੀ ਨੂੰ ਵਿਦਾ ਹੋ ਗਏ ਅਤੇ ਉਸ ਪਹਾੜੀ ਤੇ ਆ ਗਏ ਜਿੱਥੇ ਯਿਸੂ ਨੇ ਉਨ੍ਹਾਂ ਨੂੰ ਜਾਣ ਵਾਸਤੇ ਹਿਦਾਇਤ ਦਿੱਤੀ ਸੀ।பதினொரு சீஷர்களும், கலிலேயாவிலே இயேசு தங்களுக்குக் குறித்திருந்த மலைக்குப் போனார்கள்.

17 ਜਦੋਂ ਉਨ੍ਹਾਂ ਨੇ ਉਸ ਨੂੰ ਵੇਖਿਆ, ਉਹ ਉਸ ਅੱਗੇ ਝੁਕ ਗਏ ਅਤੇ ਉਸਦੀ ਉਪਾਸਨਾ ਕੀਤੀ। ਪਰ ਕਈਆਂ ਨੂੰ ਸ਼ੱਕ ਸੀ।அங்கே அவர்கள் அவரைக் கண்டு பணிந்துகொண்டார்கள், சிலரோ சந்தேகப்பட்டார்கள்.

18 ਫ਼ਿਰ ਯਿਸੂ ਉਨ੍ਹਾਂ ਕੋਲ ਆਇਆ ਅਤੇ ਆਖਿਆ, “ਸਵਰਗ ਅਤੇ ਧਰਤੀ ਦੇ ਸਾਰੇ ਅਧਿਕਾਰ ਮੈਨੂੰ ਦਿੱਤੇ ਗਏ ਹਨ।அப்பொழுது இயேசு சமீபத்தில் வந்து, அவர்களை நோக்கி: வானத்திலும் பூமியிலும் சகல அதிகாரமும் எனக்குக் கொடுக்கப்பட்டிருக்கிறது.

19 ਇਸ ਲਈ ਜਾਓ ਅਤੇ ਸਾਰੀਆਂ ਕੌਮਾਂ ਵਿੱਚ ਚੇਲੇ ਬਣਾਓ ਅਤੇ ਉਨ੍ਹਾਂ ਨੂੰ ਪਿਤਾ, ਪੁੱਤਰ ਅਤੇ ਪਵਿੱਤਰ ਆਤਮਾ ਦੇ ਨਾਮ ਵਿੱਚ ਬਪਤਿਸਮਾ ਦਿਉ।ஆகையால், நீங்கள் புறப்பட்டுப்போய் சகல ஜாதிகளையும் சீஷராக்கி, பிதா குமாரன் பரிசுத்த ஆவியின் நாமத்திலே அவர்களுக்கு ஞானஸ்நானங்கொடுத்து,

20 ਉਨ੍ਹਾਂ ਨੂੰ ਇਹ ਵੀ ਸਿੱਖਾਵੋ ਕਿ ਉਹ ਉਨ੍ਹਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ। ਨਿਸ਼ਚਿਤ ਹੀ, ਦੁਨੀਆਂ ਦੇ ਅੰਤ ਤੀਕਰ ਮੈਂ ਹਮੇਸ਼ਾ ਤੁਹਾਡੇ ਨਾਲ ਹਾਂ।”நான் உங்களுக்குக் கட்டளையிட்ட யாவையும் அவர்கள் கைக்கொள்ளும்படி அவர்களுக்கு உபதேசம் பண்ணுங்கள்; இதோ, உலகத்தின் முடிவுபரியந்தம் சகல நாட்களிலும் நான் உங்களுடனேகூட இருக்கிறேன் என்றார். ஆமென்.

Tamil Bible