Matthew 8 - PUNJABI (Tamil)

1 ਯਿਸੂ ਦਾ ਰੋਗੀ ਨੂੰ ਚੰਗਾ ਕਰਨਾ ਜਦੋਂ ਉਹ ਪਹਾੜੀ ਤੋਂ ਉੱਤਰਿਆ ਤਾਂ ਵੱਡੀ ਭੀੜ ਉਸ ਦੇ ਮਗਰ ਲੱਗ ਪਈ।அவர் மலையிலிருந்து இறங்கினபோது, திரளான ஜனங்கள் அவருக்குப் பின் சென்றார்கள்.

2 ਇੱਕ ਕੋੜ੍ਹੀ ਨੇ ਯਿਸੂ ਕੋਲ ਆਕੇ ਉਸ ਅੱਗੇ ਮੱਥਾ ਟੇਕਿਆ ਅਤੇ ਕਿਹਾ, “ਪ੍ਰਭੂ ਜੀ ਜੇ ਤੁਸੀਂ ਚਾਹੋ ਤਾਂ ਮੈਨੂੰ ਠੀਕ ਕਰ ਸੱਕਦੇ ਹੋਂ।”அப்பொழுது குஷ்டரோகி ஒருவன் வந்து அவரைப் பணிந்து: ஆண்டவரே! உமக்குச் சித்தமானால், என்னைச் சுத்தமாக்க உம்மால் ஆகும் என்றான்.

3 ਯਿਸੂ ਨੇ ਆਪਣਾ ਹੱਥ ਫ਼ੈਲਾਇਆ ਅਤੇ ਉਸ ਆਦਮੀ ਨੂੰ ਛੋਹਿਆ ਅਤੇ ਆਖਿਆ, “ਮੈਂ ਤੈਨੂੰ ਠੀਕ ਕਰਨਾ ਚਾਹੁੰਦਾ ਹਾਂ।” ਅਤੇ ਉਸੇ ਵੇਲੇ ਕੋੜ੍ਹੀ ਦਾ ਕੋੜ੍ਹ ਜਾਂਦਾ ਰਿਹਾ।இயேசு தமது கையை நீட்டி அவனைத்தொட்டு: எனக்குச் சித்தமுண்டு, சுத்தமாகு என்றார். உடனே குஷ்டரோகம் நீங்கி அவன் சுத்தமானான்.

4 ਤਾਂ ਯਿਸੂ ਨੇ ਉਸ ਨੂੰ ਆਖਿਆ, “ਹੁਣੇ ਜੋ ਕੁਝ ਵਾਪਰਿਆ ਹੈ ਜਾਕੇ ਕਿਸੇ ਨੂੰ ਨਾ ਦੱਸੀਂ, ਪਰ ਜਾਕੇ ਆਪਣੇ ਜਾਜਕ ਨੂੰ ਵਿਖਾਈਂ ਅਤੇ ਮੂਸਾ ਦੀ ਸ਼ਰ੍ਹਾ ਦੇ ਹੁਕਮ ਅਨੁਸਾਰ ਜਾਕੇ ਭੇਟਾ ਚੜ੍ਹਾ ਲੋਕਾਂ ਲਈ ਇਹ ਇੱਕ ਸਾਖੀ ਹੋਵੇਗੀ।”இயேசு அவனை நோக்கி: இதை நீ ஒருவருக்கும் சொல்லாதபடி எச்சரிக்கையாயிரு; ஆயினும், அவர்களுக்குச் சாட்சியாக நீ போய் ஆசாரியனுக்கு உன்னைக் காண்பித்து, மோசே கட்டளையிட்ட காணிக்கையைச் செலுத்து என்றார்.

5 ਯਿਸੂ ਦਾ ਸੂਬੇਦਾਰ ਦੇ ਨੌਕਰ ਨੂੰ ਠੀਕ ਕਰਨਾ ਜਦੋਂ ਯਿਸੂ ਕਫ਼ਰਨਾਹੂਮ ਸ਼ਹਿਰ ਵਿੱਚ ਗਿਆ, ਤਾਂ ਸੂਬੇਦਾਰ ਉਸ ਕੋਲ ਇੱਕ ਬੇਨਤੀ ਲੈ ਕੇ ਆਇਆ,இயேசு கப்பர்நகூமில் பிரவேசித்தபோது, நூற்றுக்கு அதிபதி ஒருவன் அவரிடத்தில் வந்து:

6 “ਪ੍ਰਭੂ ਜੀ ਮੇਰਾ ਨੌਕਰ ਅਧਰੰਗ ਤੇ ਦਰਦ ਦਾ ਮਾਰਿਆ ਘਰ ਵਿੱਚ ਮੰਜੇ ਤੇ ਬਿਮਾਰ ਪਿਆ ਹੈ।”ஆண்டவரே! என் வேலைக்காரன் வீட்டிலே திமிர்வாதமாய்க் கிடந்து கொடிய வேதனைப்படுகிறான் என்று அவரை வேண்டிக்கொண்டான்.

7 ਫ਼ੇਰ ਉਸ ਨੇ ਸੂਬੇਦਾਰ ਨੂੰ ਆਖਿਆ, “ਮੈਂ ਆਣਕੇ ਉਸ ਨੂੰ ਚੰਗਾ ਕਰ ਦਿਆਂਗਾ।”அதற்கு இயேசு: நான் வந்து அவனைச் சொஸ்தமாக்குவேன் என்றார்.

8 ਪਰ ਸੂਬੇਦਾਰ ਨੇ ਉੱਤਰ ਦਿੱਤਾ, “ਪ੍ਰਭੂ ਜੀ ਮੈਂ ਇਸ ਯੋਗ ਨਹੀਂ ਕਿ ਤੁਸੀਂ ਮੇਰੀ ਛੱਤ ਹੇਠ ਆਵੋ, ਜੇਕਰ ਤੁਸੀਂ ਸਿਰਫ਼ ਬਚਨ ਵੀ ਕਰ ਦੇਵੋ ਤਾਂ ਮੇਰਾ ਨੌਕਰ ਚੰਗਾ ਹੋ ਜਾਵੇਗਾ।நூற்றுக்கு அதிபதி பிரதியுத்தரமாக: ஆண்டவரே! நீர் என் வீட்டுக்குள் பிரவேசிக்க நான் பாத்திரன் அல்ல; ஒரு வார்த்தை மாத்திரம் சொல்லும், அப்பொழுது என் வேலைக்காரன் சொஸ்தமாவான்.

9 ਕਿਉਂਕਿ ਮੈਂ ਵੀ ਦੂਜਿਆਂ ਦੇ ਅਧਿਕਾਰ ਹੇਠਾਂ ਇੱਕ ਮਨੁੱਖ ਹਾਂ ਅਤੇ ਸਿਪਾਹੀਆਂ ਨੂੰ ਆਪਣੇ ਅਧਿਕਾਰ ਵਿੱਚ ਰੱਖਦਾ ਹਾਂ ਅਤੇ ਜੇ ਕਿਸੇ ਨੂੰ ਆਖਦਾ ਹਾਂ, ‘ਜਾ!’ ਤਾਂ ਉਹ ਜਾਂਦਾ ਹੈ ਅਤੇ ਜਦ ਦੂਜੇ ਨੂੰ ਕਹਾਂ, ‘ਆ!’ ਤਾਂ ਉਹ ਆਉਂਦਾ ਹੈ, ਅਤੇ ਜਦ ਅਪਣੇ ਨੌਕਰ ਨੂੰ ਕਹਿੰਦਾ ਹਾਂ ਇੰਝ ਕਰ ਤਾਂ ਉਹ ਉਵੇਂ ਕਰਦਾ ਹੈ।”நான் அதிகாரத்துக்குக் கீழ்ப்பட்டிருந்தும், எனக்குக் கீழ்ப்படிகிற சேவகருமுண்டு; நான் ஒருவனைப் போவென்றால் போகிறான், மற்றொருவனை வாவென்றால் வருகிறான், என் வேலைக்காரனை இதைச் செய் என்றால் செய்கிறான் என்றான்.

10 ਯਿਸੂ ਨੇ ਇਹ ਸੁਣਕੇ ਅਚਰਜ ਮੰਨਿਆ ਅਤੇ ਉਨ੍ਹਾਂ ਨੂੰ ਜਿਹੜੇ ਮਗਰ-ਮਗਰ ਆਉਂਦੇ ਸਨ ਕਿਹਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਇਸ ਆਦਮੀ ਵਿੱਚ ਇਸਰਾਏਲ ਦੇ ਕਿਸੇ ਵੀ ਆਦਮੀ ਨਾਲੋਂ ਵੱਧ ਵਿਸ਼ਵਾਸ ਹੈ।இயேசு இதைக் கேட்டு ஆச்சரியப்பட்டு, தமக்குப் பின் செல்லுகிறவர்களை நோக்கி: இஸ்ரவேலருக்குள்ளும் நான் இப்படிப்பட்ட விசுவாசத்தை காணவில்லை என்று, மெய்யாகவே உங்களுக்குச் சொல்லுகிறேன்.

11 ਮੈਂ ਤੁਹਾਨੂੰ ਆਖਦਾ ਹਾਂ ਕਿ ਬਹੁਤ ਸਾਰੇ ਲੋਕ ਪੂਰਬ ਅਤੇ ਪੱਛਮ ਵਿੱਚੋਂ ਆਉਣਗੇ। ਉਹ ਸਵਰਗ ਦੇ ਰਾਜ ਵਿੱਚ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਬੈਠਕੇ ਖਾਣਗੇ।அநேகர் கிழக்கிலும் மேற்கிலுமிருந்து வந்து, பரலோகராஜ்யத்தில் ஆபிரகாம் ஈசாக்கு யாக்கோபு என்பவர்களோடே பந்தியிருப்பார்கள்.

12 ਪਰ ਉਹ ਲੋਕ ਜਿਨ੍ਹਾਂ ਕੋਲ ਰਾਜ ਹੋਣਾ ਚਾਹੀਦਾ ਹੈ ਬਾਹਰ ਸੁੱਟੇ ਜਾਣਗੇ। ਉਹ ਬਾਹਰ ਹਨੇਰੇ ਵਿੱਚ ਸੁੱਟੇ ਜਾਣਗੇ, ਲੋਕ ਉਸ ਜਗ੍ਹਾ ਚੀਕਣਗੇ ਅਤੇ ਦਰਦ ਨਾਲ ਆਪਣੇ ਦੰਦ ਪੀਸਣਗੇ।”ராஜ்யத்தின் புத்திரரோ புறம்பான இருளிலே தள்ளப்படுவார்கள்; அங்கே அழுகையும் பற்கடிப்பும் உண்டாயிருக்குமென்று உங்களுக்குச் சொல்லுகிறேன்.

13 ਤਦ ਯਿਸੂ ਨੇ ਸੂਬੇਦਾਰ ਨੂੰ ਆਖਿਆ, “ਤੂੰ ਘਰ ਜਾ, ਜਿਵੇਂ ਤੂੰ ਵਿਸ਼ਵਾਸ ਕੀਤੀ ਹੈ ਉਹ ਉਵੇਂ ਹੀ ਚੰਗਾ ਕੀਤਾ ਜਾਵੇਗਾ।” ਅਤੇ ਉਸਦਾ ਨੌਕਰ ਉਸੇ ਘੜੀ ਚੰਗਾ ਹੋ ਗਿਆ।பின்பு இயேசு நூற்றுக்கு அதிபதியை நோக்கி: நீ போகலாம், நீ விசுவாசித்தபடியே உனக்கு ஆகக்கடவது என்றார். அந்த நாழிகையிலே அவன் வேலைக்காரன் சொஸ்தமானான்.

14 ਯਿਸੂ ਦਾ ਬਹੁਤ ਸਾਰੇ ਲੋਕਾਂ ਨੂੰ ਚੰਗਾ ਕਰਨਾ ਯਿਸੂ ਨੇ ਪਤਰਸ ਦੇ ਘਰ ਆਕੇ ਉਸਦੀ ਸੱਸ ਨੂੰ ਤਾਪ ਨਾਲ ਪਈ ਵੇਖਿਆ।இயேசு பேதுருவின் வீட்டிலே வந்து, அவன் மாமி ஜுரமாய்க் கிடக்கிறதைக் கண்டார்.

15 ਤਾਂ ਯਿਸੂ ਨੇ ਉਸਦਾ ਹੱਥ ਛੋਹਿਆ ਅਤੇ ਉਸਦਾ ਤਾਪ ਲਹਿ ਗਿਆ, ਫ਼ੇਰ ਉਸ ਨੇ ਉੱਠ ਕੇ ਉਸਦੀ ਖਾਤਿਰ ਕੀਤੀ।அவர் அவள் கையைத் தொட்டவுடனே ஜுரம் அவளைவிட்டு நீங்கிற்று; அவள் எழுந்திருந்து அவர்களுக்குப் பணிவிடை செய்தாள்.

16 ਜਦੋਂ ਸ਼ਾਮ ਹੋਈ ਤਾਂ ਉਸ ਕੋਲ ਬਹੁਤ ਸਾਰੇ ਅਜਿਹੇ ਲੋਕਾਂ ਨੂੰ ਲਿਆਇਆ ਗਿਆ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ ਅਤੇ ਯਿਸੂ ਨੇ ਆਪਣੇ ਬਚਨਾਂ ਨਾਲ ਭੂਤਾਂ ਨੂੰ ਕੱਢ ਦਿੱਤਾ ਅਤੇ ਯਿਸੂ ਨੇ ਉਨ੍ਹਾਂ ਸਾਰੇ ਲੋਕਾਂ ਨੂੰ ਚੰਗਿਆਂ ਕਰ ਦਿੱਤਾ ਜੋ ਬਿਮਾਰ ਸਨ।அஸ்தமனமானபோது, பிசாசு பிடித்திருந்த அநேகரை அவரிடத்தில் கொண்டு வந்தார்கள்; அவர் அந்த ஆவிகளைத் தமது வார்த்தையினாலே துரத்தி, பிணியாளிகளெல்லாரையும் சொஸ்தமாக்கினார்:

17 ਉਸ ਨੇ ਇਹ ਨਬੀ ਯਸਾਯਾਹ ਦੇ ਬਚਨਾਂ ਨੂੰ ਪੂਰਾ ਕਰਨ ਲਈ ਕੀਤਾ: “ਉਸਨੇ ਖੁਦ ਸਾਡੀਆਂ ਬਿਮਾਰੀਆਂ ਲੈ ਲਈਆਂ ਅਤੇ ਰੋਗਾਂ ਨੂੰ ਚੁੱਕ ਲਿਆ।”அவர் தாமே நம்முடைய பெலவீனங்களை ஏற்றுக்கொண்டு, நம்முடைய நோய்களைச் சுமந்தார் என்று, ஏசாயா தீர்க்கதரிசியினால் உரைக்கப்பட்டது நிறைவேறும்படி இப்படி நடந்தது.

18 ਯਿਸੂ ਦਾ ਅਨੁਸਰਣ ਜਦੋਂ ਯਿਸੂ ਨੇ ਆਪਣੇ ਆਲੇ-ਦੁਆਲੇ ਭੀੜ ਵੇਖੀ, ਤਾਂ ਉਸ ਨੇ ਆਪਣੇ ਚੇਲਿਆਂ ਨੂੰ ਝੀਲ ਦੇ ਪਰਲੇ ਪਾਰ ਜਾਣ ਲਈ ਕਿਹਾ।பின்பு, திரளான ஜனங்கள் தம்மைச் சூழ்ந்திருக்கிறதைக் கண்டு, அக்கரைக்குப் போகக்கட்டளையிட்டார்.

19 ਫ਼ੇਰ ਇੱਕ ਨੇਮ ਦੇ ਉਪਦੇਸ਼ਕ ਨੇ ਯਿਸੂ ਨੂੰ ਕੋਲ ਆਕੇ ਕਿਹਾ, “ਗੁਰੂ ਜੀ ਜਿੱਥੇ ਕਿਤੇ ਵੀ ਤੂੰ ਜਾਵੇਂ ਮੈਂ ਤੇਰੇ ਪਿੱਛੇ ਚੱਲਾਂਗਾ।”அப்பொழுது, வேதபாரகன் ஒருவன் வந்து: போதகரே! நீர் எங்கே போனாலும் நான் உம்மைப் பின்பற்றி வருவேன் என்றான்.

20 ਤਾਂ ਯਿਸੂ ਨੇ ਉਸ ਨੂੰ ਆਖਿਆ, “ਲੂੰਬੜੀਆਂ ਦੇ ਘੁਰਨੇ ਹਨ ਅਤੇ ਪੰਛੀਆਂ ਲਈ ਆਲ੍ਹਣੇ ਹਨ ਪਰ ਮਨੁੱਖ ਦੇ ਪੁੱਤਰ ਨੂੰ ਸਿਰ ਰੱਖ ਕੇ ਆਰਾਮ ਕਰਨ ਲਈ ਕੋਈ ਥਾਂ ਨਹੀਂ ਹੈ।”அதற்கு இயேசு: நரிகளுக்குக் குழிகளும் ஆகாயத்துப்பறவைகளுக்குக் கூடுகளும் உண்டு; மனுஷகுமாரனுக்கோ தலைசாய்க்க இடமில்லை என்றார்.

21 ਉਸ ਦੇ ਇੱਕ ਦੂਜੇ ਚੇਲੇ ਨੇ ਉਸ ਨੂੰ ਆਖਿਆ, “ਪ੍ਰਭੂ, ਮੈਨੂੰ ਪਰਵਾਨਗੀ ਦਿਓ ਕਿ ਮੈਂ ਪਹਿਲਾਂ ਜਾਕੇ ਆਪਣੇ ਪਿਉ ਨੂੰ ਦਫ਼ਨਾਵਾਂ ਫੇਰ ਮੈਂ ਤੁਹਾਡਾ ਅਨੁਸਰਣ ਕਰਾਂਗਾ।”அவருடைய சீஷர்களில் வேறொருவன் அவரை நோக்கி: ஆண்டவரே! முன்பு நான் போய், என் தகப்பனை அடக்கம்பண்ண எனக்கு உத்தரவு கொடுக்கவேண்டும் என்றான்.

22 ਪਰ ਯਿਸੂ ਨੇ ਉਸ ਨੂੰ ਕਿਹਾ, “ਤੂੰ ਮੇਰੇ ਮਗਰ ਚੱਲਿਆ ਆ ਅਤੇ ਮੁਰਦਿਆਂ ਨੂੰ ਆਪਣੇ ਮੁਰਦੇ ਖੁਦ ਦੱਬਣ ਦੇ।”அதற்கு இயேசு: மரித்தோர் தங்கள் மரித்தோரை அடக்கம் பண்ணட்டும், நீ என்னைப் பின்பற்றி வா என்றார்.

23 ਯਿਸੂ ਦਾ ਤੂਫਾਨ ਨੂੰ ਰੋਕਣਾ ਜਦੋਂ ਯਿਸੂ ਬੇੜੀ ਉੱਤੇ ਚੜ੍ਹ੍ਹਿਆ ਤਾਂ ਉਸ ਦੇ ਚੇਲੇ ਉਸ ਦੇ ਮਗਰ ਆਏ।அவர் படவில் ஏறினபோது அவருடைய சீஷர்கள் அவருக்குப் பின்சென்று ஏறினார்கள்.

24 ਝੀਲ ਵਿੱਚ ਇੰਨਾ ਤੂਫਾਨ ਆਇਆ ਕਿ ਬੇੜੀ ਲਹਿਰਾਂ ਵਿੱਚ ਹੀ ਲੁੱਕਦੀ ਜਾ ਰਹੀ ਸੀ। ਪਰ ਯਿਸੂ ਸੌਂ ਰਿਹਾ ਸੀ।அப்பொழுது படவு அலைகளினால் மூடப்படத்தக்கதாய்க் கடலில் பெருங்காற்று உண்டாயிற்று, அவரோ நித்திரையாயிருந்தார்.

25 ਚੇਲੇ ਉਸ ਕੋਲ ਆਏ ਅਤੇ ਉਸ ਨੂੰ ਜਗਾਇਆ। ਉਨ੍ਹਾਂ ਨੇ ਯਿਸੂ ਨੂੰ ਆਖਿਆ, “ਪ੍ਰਭੂ ਸਾਨੂੰ ਬਚਾਓ, ਅਸੀਂ ਡੁੱਬ ਰਹੇ ਹਾਂ।”அப்பொழுது, அவருடைய சீஷர்கள் வந்து அவரை எழுப்பி: ஆண்டவரே! எங்களை இரட்சியும், மடிந்துபோகிறோம் என்றார்கள்.

26 ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਇੰਨਾ ਕਿਉਂ ਡਰਦੇ ਹੋ? ਤੁਹਾਨੂੰ ਪੂਰਾ ਵਿਸ਼ਵਾਸ ਨਹੀਂ ਹੈ।” ਤਦ ਉਸ ਨੇ ਉੱਠ ਕੇ ਹਵਾ ਅਤੇ ਲਹਿਰਾਂ ਨੂੰ ਦਬਕਾ ਮਾਰਿਆ। ਫਿਰ ਇੱਕਦਮ ਚੈਨ ਹੋ ਗਿਆ।அதற்கு அவர்: அற்பவிசுவாசிகளே! ஏன் பயப்படுகிறீர்கள் என்று சொல்லி; எழுந்து, காற்றையும் கடலையும் அதட்டினார். உடனே மிகுந்த அமைதலுண்டாயிற்று.

27 ਤਾਂ ਉਹ ਮਨੁੱਖ ਹੈਰਾਨ ਹੋਕੇ ਬੋਲੇ, “ਇਹ ਕਿਹੋ ਜਿਹਾ ਪੁਰੱਖ ਹੈ ਕਿ ਹਵਾ ਅਤੇ ਲਹਿਰਾਂ ਵੀ ਇਸਦੀ ਗੱਲ ਮੰਨ ਲੈਦੀਆਂ ਹਨ!”அந்த மனுஷர்கள் ஆச்சரியப்பட்டு: இவர் எப்படிப்பட்டவரோ, காற்றும் கடலும் இவருக்குக் கீழ்ப்படிகிறதே என்றார்கள்.

28 ਯਿਸੂ ਨੇ ਦੋ ਮਨੁੱਖਾਂ ਵਿੱਚੋਂ ਭੂਤ ਕੱਢੇ ਜਦੋਂ ਯਿਸੂ ਝੀਲ ਦੇ ਪਾਰ ਗਦਰੀਨੀਆਂ ਦੇ ਦੇਸ਼ ਵਿੱਚ ਪਹੁੰਚਿਆ, ਤਾਂ ਦੋ ਮਨੁੱਖ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ, ਕਬਰਾਂ ਵਿੱਚੋਂ ਨਿਕਲ ਕੇ ਯਿਸੂ ਕੋਲ ਆਏ ਅਤੇ ਉਹ ਇੰਨੇ ਖਤਰਨਾਕ ਸਨ ਕਿ ਉਸ ਰਸਤੇ ਤੋਂ ਕੋਈ ਲੰਘ ਨਹੀਂ ਸੀ ਸੱਕਦਾ।அவர் அக்கரையிலே கெர்கெசேனர் நாட்டில் வந்தபோது, பிசாசு பிடித்திருந்த இரண்டுபேர் பிரேதக்கல்லறைகளிலிருந்து புறப்பட்டு, அவருக்கு எதிராக வந்தார்கள்; அவர்கள் மிகவும் கொடியராயிருந்தபடியால், அந்த வழியில் யாரும் நடக்கக்கூடாதிருந்தது.

29 ਉਨ੍ਹਾਂ ਦੋ ਮਨੁੱਖਾਂ ਨੇ ਉਸ ਨੂੰ ਪੁਕਾਰ ਕੇ ਆਖਿਆ, “ਹੇ ਪਰਮੇਸ਼ੁਰ ਦੇ ਪੁੱਤਰ! ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਮਿਥੇ ਹੋਏ ਵੇਲੇ ਤੋਂ ਪਹਿਲਾਂ ਇੱਥੇ ਸਾਨੂੰ ਦੁੱਖ ਦੇਣ ਆਇਆ ਹੈ?”அவர்கள் அவரை நோக்கி: இயேசுவே, தேவனுடைய குமாரனே, எங்களுக்கும் உமக்கும் என்ன? காலம் வருமுன்னே எங்களை வேதனைப்படுத்த இங்கே வந்தீரோ என்று கூப்பிட்டார்கள்.

30 ਉਨ੍ਹਾਂ ਤੋਂ ਕੁਝ ਦੂਰ, ਉੱਥੇ ਸੂਰਾਂ ਦਾ ਬਹੁਤ ਵੱਡਾ ਇੱਜ਼ੜ ਚਰ ਰਿਹਾ ਸੀ।அவர்களுக்குக் கொஞ்சதூரத்திலே அநேகம் பன்றிகள் கூட்டமாக மேய்ந்துகொண்டிருந்தன.

31 ਭੂਤਾਂ ਨੇ ਉਸਦੀਆਂ ਮਿੰਨਤਾਂ ਕਰਕੇ ਆਖਿਆ, “ਜੇਕਰ ਤੂੰ ਸਾਨੂੰ ਕੱਢਣਾ ਹੈ ਤਾਂ ਸਾਨੂੰ ਸੂਰਾਂ ਦੇ ਇੱਜੜ ਵਿੱਚ ਘਲ ਦੇ।”அப்பொழுது, பிசாசுகள்: நீர் எங்களைத் துரத்துவீரானால், நாங்கள் அந்தப் பன்றிக்கூட்டத்தில் போகும்படி உத்தரவு கொடும் என்று அவரை வேண்டிக்கொண்டன.

32 ਉਸ ਨੇ ਉਨ੍ਹਾਂ ਨੂੰ ਕਿਹਾ, “ਜਾਓ” ਤਾਂ ਭੂਤ ਨਿਕਲ ਕੇ ਸੂਰਾਂ ਵਿੱਚ ਜਾ ਵੜੇ, ਉਹ ਸੂਰਾਂ ਦਾ ਇੱਜ਼ੜ ਪਹਾੜੀ ਦੀ ਢਲਾਣ ਤੋਂ ਭੱਜਿਆ ਅਤੇ ਝੀਲ ਵਿੱਚ ਡਿੱਗ ਪਿਆ ਅਤੇ ਡੁੱਬ ਗਿਆ।அதற்கு அவர்: போங்கள் என்றார். அவைகள் புறப்பட்டு, பன்றிக்கூட்டத்தில் போயின. அப்பொழுது பன்றிக் கூட்டமெல்லாம் உயர்ந்த மேட்டிலிருந்து கடலிலே பாய்ந்து, ஜலத்தில் மாண்டு போயின.

33 ਤਦ ਸੂਰਾਂ ਦੇ ਇਜ਼ੜ ਦੇ ਰੱਖਵਾਲੇ ਸ਼ਹਿਰ ਅੰਦਰ ਨੂੰ ਭੱਜੇ। ਉਨ੍ਹਾਂ ਨੇ ਸੂਰਾਂ ਅਤੇ ਭੂਤਾਂ ਦੇ ਕਾਬਿਜ਼ ਲੋਕਾਂ ਨਾਲ ਵਾਪਰਨ ਵਾਲੀ ਘਟਨਾ ਦਾ ਵਰਨਣ ਕਰ ਦਿੱਤਾ।அவைகளை மேய்த்தவர்கள் ஓடி, பட்டணத்தில் சென்று, இந்தச் சங்கதிகள் எல்லாவற்றையும், பிசாசு பிடித்திருந்தவர்களுக்குச் சம்பவித்தவைகளையும் அறிவித்தார்கள்.

34 ਤਦ ਸਾਰਾ ਨਗਰ ਯਿਸੂ ਨੂੰ ਮਿਲਣ ਲਈ ਆਇਆ ਅਤੇ ਉਸ ਨੂੰ ਉਨ੍ਹਾਂ ਦਾ ਇਲਾਕਾ ਛੱਡਣ ਲਈ ਬੇਨਤੀ ਕੀਤੀ।அப்பொழுது, அந்தப் பட்டணத்தார் யாவரும் இயேசுவுக்கு எதிர்கொண்டுவந்து, அவரைக் கண்டு, தங்கள் எல்லைகளைவிட்டுப் போகும்படி வேண்டிக்கொண்டார்கள்.

Tamil Bible