Numbers 9 - PUNJABI (Tamil)
1 ਪਸਾਹ ਯਹੋਵਾਹ ਨੇ ਮੂਸਾ ਨਾਲ ਸੀਨਈ ਦੇ ਮਾਰੂਥਲ ਵਿੱਚ ਗੱਲ ਕੀਤੀ। ਇਹ ਇਸਰਾਏਲ ਦੇ ਲੋਕਾਂ ਦੇ ਮਿਸਰ ਵਿੱਚੋਂ ਬਾਹਰ ਆਉਣ ਦੇ ਦੂਸਰੇ ਵਰ੍ਹੇ ਦੇ ਪਹਿਲੇ ਮਹੀਨੇ ਦੇ ਦੌਰਾਨ ਦੀ ਗੱਲ ਹੈ। ਯਹੋਵਾਹ ਨੇ ਮੂਸਾ ਨੂੰ ਆਖਿਆ,அவர்கள் எகிப்துதேசத்திலிருந்து புறப்பட்ட இரண்டாம் வருஷம் முதலாம் மாதத்தில் கர்த்தர் சீனாய் வனாந்தரத்தில் மோசேயை நோக்கி:
2 “ਇਸਰਾਏਲ ਦੇ ਲੋਕਾਂ ਨੂੰ ਆਖੋ ਕਿ ਉਹ ਪਸਾਹ ਦਾ ਚੁਣੇ ਹੋਏ ਸਮੇਂ ਜਸ਼ਨ ਮਨਾਉਣ।குறித்த காலத்தில் இஸ்ரவேல் புத்திரர் பஸ்காவை ஆசரிக்கக்கடவர்கள்.
3 ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਇਸ ਮਹੀਨੇ ਦੀ 14 ਤਰੀਕ ਨੂੰ ਸ਼ਾਮ ਵੇਲੇ ਪਸਾਹ ਦੀ ਦਾਵਤ ਖਾਣ, ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਅਜਿਹਾ ਚੁਣੇ ਹੋਏ ਸਮੇਂ ਕਰਨ, ਅਤੇ ਉਹ ਪਸਾਹ ਦੇ ਸਾਰੇ ਨੇਮਾਂ ਦੀ ਪਾਲਣਾ ਅਵੱਸ਼ ਕਰਨ।”இந்த மாதம் பதினாலாந்தேதி அந்திநேரமான வேளையாகிய குறித்த காலத்தில் அதை ஆசரிக்கக்கடவீர்கள்; அதற்குரிய எல்லாக் கட்டளையின்படியேயும் முறைமைகளின்படியேயும் அதை ஆசரிக்கக்கடவீர்கள் என்றார்.
4 ਇਸ ਲਈ ਮੂਸਾ ਨੇ ਇਸਰਾਏਲ ਦੇ ਲੋਕਾਂ ਨੂੰ ਪਸਾਹ ਦਾ ਜਸ਼ਨ ਮਨਾਉਣ ਲਈ ਆਖਿਆ।அப்படியே பஸ்காவை ஆசரிக்கும்படி மோசே இஸ்ரவேல் புத்திரருக்குக் கட்டளையிட்டான்.
5 ਲੋਕਾਂ ਨੇ ਅਜਿਹਾ ਸੀਨਈ ਦੇ ਮਾਰੂਥਲ ਵਿਖੇ ਪਹਿਲੇ ਮਹੀਨੇ ਦੀ 14ਵੀਂ ਤਰੀਕ ਨੂੰ ਕੀਤਾ। ਇਸਰਾਏਲੀਆਂ ਨੇ ਸਾਰਾ ਕੁਝ ਉਵੇਂ ਹੀ ਕੀਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਆਦੇਸ਼ ਦਿੱਤਾ ਸੀ।அதினால் முதலாம் மாதம் பதினான்காம் தேதி அந்திநேரமான வேளையில், சீனாய் வனாந்தரத்தில் பஸ்காவை ஆசரித்தார்கள்; கர்த்தர் மோசேக்குக் கட்டளையிட்டபடியெல்லாம் இஸ்ரவேல் புத்திரர் செய்தார்கள்.
6 ਪਰ ਕੁਝ ਲੋਕ ਪਸਾਹ ਦਾ ਜਸ਼ਨ ਉਸ ਦਿਨ ਨਹੀਂ ਮਨਾ ਸੱਕੇ। ਉਹ ਅਪਵਿੱਤਰ ਸਨ ਕਿਉਂਕਿ ਉਨ੍ਹਾਂ ਨੇ ਮੁਰਦਾ ਜਿਸਮ ਨੂੰ ਛੂਹ ਲਿਆ ਸੀ। ਇਸ ਲਈ ਉਹ ਉਸ ਦਿਨ ਮੂਸਾ ਅਤੇ ਹਾਰੂਨ ਕੋਲ ਗਏ।அந்நாளில் சிலர் மனித பிரேதத்தினால் தீட்டுப்பட்டபடியினால் பஸ்காவை ஆசரிக்கத்தகாதவர்களாயிருந்தார்கள்; அவர்கள் அந்நாளிலே மோசேக்கும் ஆரோனுக்கும் முன்பாக வந்து:
7 ਉਨ੍ਹਾਂ ਲੋਕਾਂ ਨੇ ਮੂਸਾ ਨੂੰ ਆਖਿਆ, “ਅਸੀਂ ਇੱਕ ਮੁਰਦਾ ਜਿਸਮ ਨੂੰ ਛੂਹ ਲਿਆ ਹੈ ਅਤੇ ਅਪਵਿੱਤਰ ਹੋ ਗਏ ਸਾਂ। ਜਾਜਕਾਂ ਨੇ ਸਾਨੂੰ ਚੁਣੇ ਹੋਏ ਸਮੇਂ ਯਹੋਵਾਹ ਨੂੰ ਸੁਗਾਤਾ ਦੇਣ ਤੋਂ ਰੋਕਿਆ। ਇਸ ਲਈ ਅਸੀਂ ਇਸਰਾਏਲ ਦੇ ਹੋਰਨਾਂ ਲੋਕਾਂ ਨਾਲ ਪਸਾਹ ਦਾ ਜਸ਼ਨ ਨਹੀਂ ਮਨਾ ਸੱਕਦੇ! ਸਾਨੂੰ ਕੀ ਕਰਨਾ ਚਾਹੀਦਾ ਹੈ?”நாங்கள் மனித பிரேதத்தினால் தீட்டுப்பட்டவர்கள்; குறித்த காலத்தில் இஸ்ரவேல் புத்திரரோடேகூடக் கர்த்தருக்குக் காணிக்கையைச் செலுத்தாதபடிக்கு, நாங்கள் விலக்கப்பட்டிருக்கவேண்டியது என்ன என்றார்கள்.
8 ਮੂਸਾ ਨੇ ਉਨ੍ਹਾਂ ਨੂੰ ਆਖਿਆ, “ਇੱਥੇ ਠਹਿਰੋ ਅਤੇ ਮੈਂ ਯਹੋਵਾਹ ਨੂੰ ਪੁੱਛ ਕੇ ਵੇਖਦਾ ਹਾਂ ਕਿ ਉਹ ਇਸ ਬਾਰੇ ਕੀ ਆਖਣਾ ਚਾਹੁੰਦਾ।”மோசே அவர்களை நோக்கி: பொறுங்கள்; கர்த்தர் உங்களைக்குறித்துக் கட்டளையிடுவது என்ன என்று கேட்பேன் என்றான்.
9 ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ,கர்த்தர் மோசேயை நோக்கி:
10 “ਇਸਰਾਏਲ ਦੇ ਲੋਕਾਂ ਨੂੰ ਇਹ ਗੱਲਾਂ ਆਖ: ਇਹ ਬਿਧੀ ਤੁਹਾਡੇ ਲਈ ਅਤੇ ਤੁਹਾਡੇ ਉੱਤਰਾਧਿਕਾਰੀਆਂ ਲਈ ਹੋਵੇਗੀ। ਸ਼ਾਇਦ ਕੋਈ ਬੰਦਾ ਸਹੀ ਸਮੇਂ ਪਸਾਹ ਦਾ ਜਸ਼ਨ ਮਨਾਉਣ ਦੇ ਯੋਗ ਨਾ ਹੋਵੇ। ਸ਼ਾਇਦ ਉਹ ਬੰਦਾ ਇਸ ਲਈ ਅਪਵਿੱਤਰ ਹੈ ਕਿਉਂਕਿ ਉਸ ਨੇ ਮੁਰਦਾ ਜਿਸਮ ਛੂਹ ਲਿਆ ਹੈ ਜਾਂ ਸ਼ਾਇਦ ਉਹ ਬੰਦਾ ਦੂਰ ਕਿਸੇ ਸਫ਼ਰ ਉੱਤੇ ਸੀ।நீ இஸ்ரவேல் புத்திரரோடே சொல்லவேண்டியது என்னவென்றால்: உங்களிலாகிலும் உங்கள் சந்ததியாரிலாகிலும் ஒருவன் பிரேதத்தினால் தீட்டுப்பட்டாலும், பிரயாணமாய்த் தூரம்போயிருந்தாலும், கர்த்தருக்குப் பஸ்காவை ஆசரிக்கவேண்டும்.
11 ਉਹ ਬੰਦਾ ਫ਼ੇਰ ਵੀ ਕਿਸੇ ਹੋਰ ਸਮੇਂ ਪਸਾਹ ਦਾ ਜਸ਼ਨ ਮਨਾਉਣ ਦੇ ਯੋਗ ਹੋਵੇਗਾ। ਉਸ ਬੰਦੇ ਨੂੰ ਦੂਸਰੇ ਮਹੀਨੇ ਦੀ 14ਵੀ ਤਰੀਕ ਨੂੰ ਸ਼ਾਮ ਵੇਲੇ ਪਸਾਹ ਦਾ ਜਸ਼ਨ ਮਨਾਉਣਾ ਚਾਹੀਦਾ ਹੈ। ਉਸ ਸਮੇਂ ਉਸ ਨੂੰ ਲੇਲਾ, ਪਤੀਰੀ ਰੋਟੀ ਅਤੇ ਕੌੜੀਆਂ ਬੂਟੀਆਂ ਖਾਣੀਆਂ ਚਾਹੀਦੀਆਂ ਹਨ।அவர்கள் அதை இரண்டாம் மாதம் பதினாலாந்தேதி அந்திநேரமான வேளையில் ஆசரித்து, அதைப் புளிப்பில்லாத அப்பங்களோடும் கசப்பான கீரைகளோடும் புசித்து,
12 ਉਸ ਬੰਦੇ ਨੂੰ ਚਾਹੀਦਾ ਹੈ ਕਿ ਉਹ ਉਸ ਭੋਜਨ ਵਿੱਚੋਂ ਕੁਝ ਵੀ ਅਗਲੀ ਸਵੇਰ ਲਈ ਨਾ ਛੱਡੇ ਅਤੇ ਉਸ ਬੰਦੇ ਨੂੰ ਲੇਲੇ ਦੀ ਕੋਈ ਵੀ ਹੱਡੀ ਤੋਂੜਨੀ ਨਹੀਂ ਚਾਹੀਦੀ ਪਸਾਹ ਬਾਰੇ ਸਾਰੀਆਂ ਬਿਧੀਆਂ ਦਾ ਪਾਲਣ ਕਰਨਾ ਚਾਹੀਦਾ ਹੈ।விடியற்காலம்மட்டும் அதில் ஒன்றும் மீதியாக வைக்காமலும், அதில் ஒரு எலும்பையும் முறிக்காமலும், பஸ்காவினுடைய சகல முறைமைகளின்படியும் அதை ஆசரிக்கக்கடவர்கள்.
13 ਪਰ ਕੋਈ ਵੀ ਬੰਦਾ ਜਿਹੜਾ ਸਹੀ ਸਮੇਂ ਪਸਾਹ ਦਾ ਜਸ਼ਨ ਮਨਾ ਸੱਕਦਾ ਹੈ ਉਸ ਨੂੰ ਅਜਿਹਾ ਅਵੱਸ਼ ਕਰਨਾ ਚਾਹੀਦਾ ਹੈ। ਜੇ ਉਹ ਪਵਿੱਤਰ ਹੈ ਅਤੇ ਸਫ਼ਰ ਉੱਤੇ ਨਹੀਂ ਹੈ। ਤਾਂ ਉਸ ਲਈ ਕੋਈ ਬਹਾਨਾ ਨਹੀਂ ਹੈ ਜੇ ਉਹ ਬੰਦਾ ਸਹੀ ਸਮੇਂ ਪਸਾਹ ਦਾ ਜਸ਼ਨ ਨਹੀਂ ਮਨਾਉਂਦਾ ਤਾਂ ਉਸ ਨੂੰ ਉਸ ਦੇ ਲੋਕਾਂ ਨਾਲੋਂ ਅਵੱਸ਼ ਹੀ ਵੱਖ ਕਰ ਦੇਣਾ ਚਾਹੀਦਾ ਹੈ। ਉਹ ਦੋਸ਼ੀ ਹੈ। ਅਤੇ ਉਸ ਨੂੰ ਅਵੱਸ਼ ਸਜ਼ਾ ਮਿਲਣੀ ਚਾਹੀਦੀ ਹੈ! ਕਿਉਂਕਿ ਉਸ ਨੇ ਯਹੋਵਾਹ ਨੂੰ ਆਪਣੀ ਸੁਗਾਤ ਸਹੀ ਸਮੇਂ ਨਹੀਂ ਦਿੱਤੀ।ஒருவன் சுத்தமுள்ளவனுமாய்ப் பிரயாணம் போகாதவனுமாயிருந்தும், பஸ்காவை ஆசரிக்காதேபோனால், அந்த ஆத்துமா குறித்த காலத்தில் கர்த்தரின் பலியைச் செலுத்தாதபடியினால் தன் ஜனத்தாரில் இராமல் அறுப்புண்டுபோவான்; அந்த மனிதன் தன் பாவத்தைச் சுமப்பான்.
14 “ਹੋ ਸੱਕਦਾ ਹੈ ਕਿ ਤੁਹਾਡੇ ਦਰਮਿਆਨ ਰਹਿਣ ਵਾਲਾ ਕੋਈ ਵਿਦੇਸ਼ੀ ਤੁਹਾਡੇ ਨਾਲ ਯਹੋਵਾਹ ਦੇ ਪਸਾਹ ਦੇ ਜਸ਼ਨ ਵਿੱਚ ਸ਼ਾਮਿਲ ਹੋਣਾ ਚਾਹੁੰਦਾ ਹੋਵੇ। ਇਸਦੀ ਇਜਾਜ਼ਤ ਹੈ। ਪਰ ਉਸ ਬੰਦੇ ਨੂੰ ਪਸਾਹ ਦੀਆਂ ਸਾਰੀਆਂ ਬਿਧੀਆ ਦਾ ਪਾਲਣ ਕਰਨਾ ਚਾਹੀਦਾ ਹੈ। ਹਰ ਕਿਸੇ ਲਈ ਉਹੀ ਬਿਧੀਆਂ ਹਨ।”ஒரு பரதேசி உங்களிடத்திலே தங்கி, கர்த்தருக்குப் பஸ்காவை ஆசரிக்கவேண்டுமானால், அவன் அதைப் பஸ்காவின் கட்டளைப்படியும் அதின் முறைமையின்படியும் ஆசரிக்கக்கடவன்; பரதேசிக்கும் சுதேசிக்கும் ஒரே கட்டளை இருக்கவேண்டும் என்று சொல் என்றார்.
15 ਬੱਦਲ ਅਤੇ ਅੱਗ ਉਸ ਦਿਨ ਪਵਿੱਤਰ ਤੰਬੂ, ਇਕਰਾਰਨਾਮੇ ਵਾਲਾ ਤੰਬੂ ਸਥਾਪਿਤ ਕੀਤਾ ਗਿਆ। ਯਹੋਵਾਹ ਦੇ ਬੱਦਲ ਨੇ ਇਸ ਨੂੰ ਕੱਜ ਲਿਆ। ਰਾਤ ਵੇਲੇ ਪਵਿੱਤਰ ਤੰਬੂ ਉੱਪਰਲਾ ਬੱਦਲ ਅੱਗ ਵਾਂਗ ਦਿਸਦਾ ਸੀ।வாசஸ்தலம் ஸ்தாபனஞ்செய்யப்பட்ட நாளிலே, மேகமானது சாட்சியின் கூடாரமாகிய வாசஸ்தலத்தை மூடிற்று; சாயங்காலமானபோது, வாசஸ்தலத்தின்மேல் அக்கினிமயமான ஒரு தோற்றமுண்டாயிற்று; அது விடியற்காலமட்டும் இருந்தது.
16 ਸਾਰਾ ਸਮਾਂ ਬੱਦਲ ਪਵਿੱਤਰ ਤੰਬੂ ਉੱਤੇ ਟਿਕਿਆ ਰਿਹਾ। ਅਤੇ ਰਾਤ ਵੇਲੇ ਬੱਦਲ ਅੱਗ ਵਾਂਗ ਨਜ਼ਰ ਆਇਆ।இப்படி நித்தமும் இருந்தது; பகலில் மேகமும், இரவில் அக்கினித்தோற்றமும் அதை மூடிக்கொண்டிருந்தது.
17 ਜਦੋਂ ਬੱਦਲ ਪਵਿੱਤਰ ਤੰਬੂ ਉੱਤੋਂ ਆਪਣੀ ਥਾਂ ਤੋਂ ਹਿਲਿਆ, ਇਸਰਾਏਲੀਆਂ ਨੇ ਇਸਦਾ ਪਿੱਛਾ ਕੀਤਾ। ਜਦੋਂ ਬੱਦਲ ਠਹਿਰ ਗਿਆ, ਉਹੀ ਥਾਂ ਸੀ ਜਿੱਥੇ ਇਸਰਾਏਲੀਆਂ ਨੇ ਡੇਰਾ ਲਾਇਆ।மேகம் கூடாரத்திலிருந்து மேலே எழும்பும்போது இஸ்ரவேல் புத்திரர் பிரயாணம்பண்ணுவார்கள்; மேகம் தங்குமிடத்தில் இஸ்ரவேல் புத்திரர் பாளயமிறங்குவார்கள்.
18 ਇਹੀ ਉਹ ਤਰੀਕਾ ਸੀ ਜਿਸ ਰਾਹੀਂ ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨੂੰ ਇਹ ਦਰਸਾਇਆ ਕਿ ਕਦੋਂ ਹਿੱਲਣਾ ਹੈ ਅਤੇ ਕਦੋਂ ਰੁਕਣਾ ਹੈ ਅਤੇ ਕਦੋਂ ਡੇਰਾ ਲਾਉਣਾ ਹੈ। ਜਦੋਂ ਬੱਦਲ ਪਵਿੱਤਰ ਤੰਬੂ ਉੱਤੇ ਰੁਕਿਆ ਹੋਇਆ ਸੀ ਲੋਕਾਂ ਨੇ ਉਸੇ ਥਾਂ ਉੱਤੇ ਡੇਰਾ ਲਾਈ ਰੱਖਿਆ।கர்த்தருடைய கட்டளையின்படியே இஸ்ரவேல் புத்திரர் பிரயாணப்படுவர்கள்; கர்த்தருடைய கட்டளையின்படியே பாளயமிறங்குவார்கள்; மேகம் வாசஸ்தலத்தின்மேல் தங்கியிருக்கும் நாளெல்லாம் அவர்கள் பாளயத்தில் தங்கியிருப்பார்கள்.
19 ਕਦੇ ਬੱਦਲ ਪਵਿੱਤਰ ਤੰਬੂ ਉੱਤੇ ਦੇਰ ਤੱਕ ਰੁਕਿਆ ਰਹਿੰਦਾ ਸੀ। ਇਸਰਾਏਲੀਆਂ ਨੇ ਯਹੋਵਾਹ ਦਾ ਹੁਕਮ ਮੰਨਿਆ ਅਤੇ ਹਿੱਲੇ ਨਹੀਂ।மேகம் நெடுநாள் வாசஸ்தலத்தின்மேல் தங்கியிருக்கும்போது, இஸ்ரவேல் புத்திரர் பிரயாணப்படாமல் கர்த்தரின் காவலைக் காத்துக்கொண்டிருப்பார்கள்.
20 ਕਦੇ-ਕਦੇ ਬੱਦਲ ਪਵਿੱਤਰ ਤੰਬੂ ਉੱਤੇ ਸਿਰਫ਼ ਕੁਝ ਦਿਨਾ ਲਈ ਹੀ ਰੁਕਿਆ। ਇਸ ਲਈ ਲੋਕਾਂ ਨੇ ਯਹੋਵਾਹ ਦਾ ਆਦੇਸ਼ ਮੰਨਿਆ, ਉਨ੍ਹਾਂ ਨੇ ਉਦੋਂ ਬੱਦਲ ਦਾ ਪਿੱਛਾ ਕੀਤਾ ਜਦੋਂ ਇਹ ਹਿੱਲਿਆ।மேகம் சிலநாள் மாத்திரம் வாசஸ்தலத்தின்மேல் தங்கியிருக்கும்போது, கர்த்தருடைய கட்டளையின்படியே பாளயமிறங்கியிருந்து, கர்த்தருடைய கட்டளையின்படியே பிரயாணப்படுவார்கள்.
21 ਕਦੇ-ਕਦੇ ਬੱਦਲ ਸਿਰਫ਼ ਰਾਤ ਦੌਰਾਨ ਰੁਕਿਆ ਅਗਲੀ ਸਵੇਰ ਬੱਦਲ ਹਿੱਲ ਗਿਆ। ਇਸ ਲਈ ਲੋਕਾਂ ਨੇ ਆਪਣੀਆਂ ਚੀਜ਼ਾਂ ਇਕੱਠੀਆਂ ਕੀਤੀਆਂ ਅਤੇ ਇਸਦਾ ਪਿੱਛਾ ਕੀਤਾ। ਜੇ ਬੱਦਲ ਦਿਨ ਵੇਲੇ ਜਾਂ ਰਾਤ ਵੇਲੇ ਹਿਲਿਆ, ਤਾਂ ਲੋਕਾਂ ਨੇ ਇਸਦਾ ਪਿੱਛਾ ਕੀਤਾ।மேகம் சாயங்காலந்தொடங்கி விடியற்காலமட்டும் இருந்து, விடியற்காலத்தில் உயர எழும்பும்போது, உடனே பிரயாணப்படுவார்கள்; பகலிலாகிலும் இரவிலாகிலும் மேகம் எழும்பும்போது பிரயாணப்படுவார்கள்.
22 ਜੇ ਬੱਦਲ ਪਵਿੱਤਰ ਤੰਬੂ ਉੱਤੇ ਦੋ ਦਿਨ ਜਾਂ ਇੱਕ ਮਹੀਨਾ ਜਾਂ ਇੱਕ ਸਾਲ ਰੁਕਿਆ, ਲੋਕਾਂ ਨੇ ਯਹੋਵਾਹ ਦਾ ਹੁਕਮ ਮੰਨਣਾ ਜਾਰੀ ਰੱਖਿਆ। ਉਹ ਉਸ ਥਾਂ ਰੁਕੇ ਰਹੇ ਅਤੇ ਉਦੋਂ ਤੀਕ ਨਹੀਂ ਹਿੱਲੇ ਜਦੋਂ ਤੀਕ ਕਿ ਬੱਦਲ ਨਹੀਂ ਹਿਲਿਆ। ਫ਼ੇਰ ਜਦੋਂ ਬੱਦਲ ਆਪਣੀ ਥਾਂ ਤੋਂ ਉੱਠਿਆ ਅਤੇ ਹਿਲਿਆ, ਲੋਕ ਵੀ ਹਿੱਲੇ।மேகமானது இரண்டுநாளாவது ஒரு மாதமாவது ஒரு வருஷமாவது வாசஸ்தலத்தின்மேல் தங்கியிருக்கும்போது, இஸ்ரவேல் புத்திரர் பிரயாணம்பண்ணாமல் பாளயமிறங்கியிருப்பார்கள்; அது உயர எழும்பும்போதோ பிரயாணப்படுவார்கள்.
23 ਇਸ ਲਈ ਲੋਕਾਂ ਨੇ ਯਹੋਵਾਹ ਦੇ ਆਦੇਸ਼ਾਂ ਨੂੰ ਮੰਨਿਆ। ਉਹ ਰੁਕੇ ਰਹੇ ਜਦੋਂ ਯਹੋਵਾਹ ਨੇ ਉਨ੍ਹਾਂ ਨੂੰ ਅਜਿਹਾ ਕਰਨ ਲਈ ਆਖਿਆ। ਅਤੇ ਉਹ ਹਿੱਲ ਪਏ ਜਦੋਂ ਯਹੋਵਾਹ ਨੇ ਉਨ੍ਹਾਂ ਨੂੰ ਅਜਿਹਾ ਕਰਨ ਲਈ ਆਖਿਆ। ਲੋਕਾਂ ਨੇ ਬਹੁਤ ਗੌਰ ਨਾਲ ਦੇਖਿਆ ਅਤੇ ਯਹੋਵਾਹ ਵੱਲੋਂ ਮੂਸਾ ਨੂੰ ਦਿੱਤੇ ਆਦੇਸ਼ਾਂ ਨੂੰ ਮੰਨਿਆ।கர்த்தருடைய கட்டளையின்படியே பாளயமிறங்குவார்கள்; கர்த்தருடைய கட்டளையின்படியே பிரயாணம்பண்ணுவார்கள்; கர்த்தர் மோசேயைக்கொண்டு கட்டளையிடுகிறபடியே கர்த்தருடைய காவலைக் காத்துக்கொள்வார்கள்.
Tamil Bible