Proverbs 17 - PUNJABI (Tamil)

1 ਸ਼ਾਂਤੀ ਨਾਲ ਸੁੱਕੀ ਰੋਟੀ ਦੇ ਟੁਕੜੇ ਨੂੰ ਖਾਣਾ ਦਲੀਲਬਾਜ਼ੀ ਨਾਲ ਭਰੇ ਹੋਏ ਘਰ ਵਿੱਚ ਸ਼ਾਹੀ ਭੋਜਨ ਖਾਣ ਨਾਲੋਂ ਬਿਹਤਰ ਹੈ।சண்டையோடு கூடிய வீடுநிறைந்த கொழுமையான பதார்த்தங்களைப் பார்க்கிலும், அமரிக்கையோடே சாப்பிடும் வெறும் துணிக்கையே நலம்.

2 ਸੂਝਵਾਨ ਨੋਕਰ ਆਪਣੇ ਮਾਲਕ ਦੇ ਮੂਰਖ ਪੁੱਤਰ ਉੱਤੇ ਰਾਜ ਕਰੇਗਾ, ਜੋ ਸ਼ਰਮਸਾਰੀ ਲਿਆਉਂਦਾ ਹੈ। ਅਜਿਹਾ ਨੋਕਰ ਆਪਣੇ ਮਾਲਕ ਦੀ ਦੌਲਤ ਉਸ ਦੇ ਪੁੱਤਰ ਵਾਂਗ ਵਿਰਾਸਤ ਵਿੱਚ ਲੈ ਲਵੇਗਾ।புத்தியுள்ள வேலைக்காரன் இலச்சையுண்டாக்குகிற புத்திரனை ஆண்டு, சகோதரருக்குள்ள சுதந்தரத்தில் பங்கடைவான்.

3 ਸੋਨੇ ਅਤੇ ਚਾਂਦੀ ਨੂੰ ਸ਼ੁੱਧ ਕਰਨ ਲਈ ਅੱਗ ਵਿੱਚ ਸੁੱਟਿਆ ਜਾਂਦਾ ਹੈ ਪਰ ਇਹ ਯਹੋਵਾਹ ਹੀ ਹੈ ਜਿਹੜਾ ਲੋਕਾਂ ਦੇ ਦਿਲਾਂ ਨੂੰ ਸ਼ੁੱਧ ਕਰਦਾ ਹੈ।வெள்ளியைக் குகையும், பொன்னைப் புடமும் சோதிக்கும்; இருதயங்களைச் சோதிக்கிறவரோ கர்த்தர்.

4 ਬੁਰਾ ਬੰਦਾ ਹੋਰਨਾਂ ਲੋਕਾਂ ਦੀਆਂ ਮੰਦੀਆਂ ਗੱਲਾਂ ਸੁਣਦਾ ਹੈ। ਜਿਹੜੇ ਬੰਦੇ ਝੂਠ ਬੋਲਦੇ ਹਨ ਉਹ ਝੂਠ ਸੁਣਦੇ ਵੀ ਹਨ।துஷ்டன் அக்கிரம உதடுகள் சொல்வதை உற்றுக்கேட்கிறான்; பொய்யன் கேடுள்ள நாவுக்குச் செவிகொடுக்கிறான்.

5 ਉਹ ਜਿਹੜਾ ਗਰੀਬ ਦਾ ਮਜ਼ਾਕ ਉਡਾਉਂਦਾ, ਆਪਣੇ ਬਨਾਉਣ ਵਾਲੇ ਲਈ ਅਨਾਦਰ ਦਰਸਾਉਂਦਾ, ਅਤੇ ਉਹ ਜਿਹੜੇ ਬਿਪਤਾ ਤੇ ਆਨੰਦ ਮਾਣਦੇ ਹਨ ਸਜ਼ਾ ਪਾਉਣਗੇ।ஏழையைப் பரியாசம் பண்ணுகிறவன் அவனை உண்டாக்கினவரை நிந்திக்கிறான்; ஆபத்தைக்குறித்துக் களிக்கிறவன் தண்டனைக்குத் தப்பான்.

6 ਪੁਤ-ਪੋਤਰੇ ਆਪਣੇ ਬੁਢਿਆਂ ਲਈ ਮੁਕੁਟ ਵਾਂਗ ਹੁੰਦੇ ਹਨ, ਅਤੇ ਬੱਚੇ ਆਪਣੇ ਮਾਪਿਆਂ ਦੇ ਤਾਜ ਹੁੰਦੇ ਹਨ।பிள்ளைகளின் பிள்ளைகள் முதியோருக்குக் கிரீடம்; பிள்ளைகளின் மேன்மை அவர்கள் பிதாக்களே.

7 ਮੂਰਖ ਆਦਮੀ ਲਈ ਬਹੁਤਾ ਬੋਲਣਾ ਚੰਗਾ ਨਹੀਂ, ਬਿਲਕੁਲ ਜਿਵੇਂ ਕਿ ਕਿਸੇ ਸ਼ਾਸਕ ਨੂੰ ਝੂਠ ਬੋਲਣਾ ਨਹੀਂ ਸੋਭਦਾ।மேன்மையானவைகளைப் பேசும் உதடு மூடனுக்குத் தகாது; பொய் பேசும் உதடு பிரபுவுக்கு எவ்வளவேனும் தகாது.

8 ਕਈ ਲੋਕ ਸੋਚਦੇ ਹਨ ਕਿ ਰਿਸ਼ਵਤ ਇੱਕ ਜਾਦੂ ਦੀ ਛੜੀ ਹੈ- ਜਿੱਥੇ ਵੀ ਉਹ ਜਾਂਦੇ ਹਨ ਇਹ ਕੰਮ ਕਰਦੀ ਦਿਖਾਈ ਦਿੰਦੀ ਹੈ।பரிதானம் வாங்குகிறவர்களின் பார்வைக்கு அது இரத்தினம்போலிருக்கும்; அது நோக்கும் திசையெல்லாம் காரியம் வாய்க்கும்.

9 ਜੇਕਰ ਕੋਈ ਵਿਅਕਤੀ ਦੂਸਰੇ ਵਿਅਕਤੀ ਦੀਆਂ ਗ਼ਲਤ ਕਰਨੀਆਂ ਨੂੰ ਮਆਫ ਕਰ ਦਿੰਦਾ, ਉਹ ਪਿਆਰ ਕਮਾਵੇਗਾ, ਪਰ ਜਿਹੜਾ ਵਿਅਕਤੀ ਇਸ ਨੂੰ ਬਾਰ-ਬਾਰ ਉੱਠਾਉਂਦਾ ਆਪਣਾ ਸਭ ਤੋਂ ਨਜ਼ਦੀਕੀ ਦੋਸਤ ਵੀ ਗੁਆ ਲੈਂਦਾ ਹੈ।குற்றத்தை மூடுகிறவன் சிநேகத்தை நாடுகிறான்; கேட்டதைச் சொல்லுகிறவன் பிராணசிநேகிதரையும் பிரித்துவிடுகிறான்.

10 ਇੱਕ ਝਿੜਕ ਇੱਕ ਸੂਝਵਾਨ ਆਦਮੀ ਤੇ, ਕਿਸੇ ਮੂਰਖ ਤੇ ਸੌ ਮਾਰ ਮਾਰਨ ਨਾਲੋਂ ਵੱਧੇਰੇ ਪ੍ਰਭਾਵ ਪਾਉਂਦੀ ਹੈ।மூடனை நூறடி அடிப்பதைப்பார்க்கிலும், புத்திமானை வாயினால் கண்டிப்பதே அதிகமாய் உறைக்கும்.

11 ਜੇ ਇੱਕ ਬਦ ਆਦਮੀ ਵਿਦ੍ਰੋਹ ਕਰਦਾ ਰਹੇ, ਤਾਂ ਇੱਕ ਬੇਰਹਿਮ ਅਧਿਕਾਰੀ ਉਸ ਨਾਲ ਸਲੂਕਣ ਲਈ ਭੇਜਿਆ ਜਾਵੇਗਾ।துஷ்டன் கலகத்தையே தேடுகிறான்; குரூரதூதன் அவனுக்கு விரோதமாக அனுப்பப்படுவான்.

12 ਇੱਕ ਰਿੱਛਣੀ ਨਾਲ, ਜਿਸਤੋਂ ਉਸ ਦੇ ਬੱਚੇ ਲੈ ਲਏ ਗਏ ਹੋਣ, ਮਿਲਣਾ ਇੱਕ ਮੂਰਖ ਨਾਲ ਉਸਦੀ ਬੇਵਕੂਫੀ ਸਮੇਤ ਮਿਲਣ, ਤੋਂ ਬਿਹਤਰ ਹੈ।தன் மதிகேட்டில் திரியும் மதியீனனுக்கு எதிர்ப்படுவதைப்பார்க்கிலும், குட்டிகளைப் பறிகொடுத்த கரடிக்கு எதிர்ப்படுவது வாசி.

13 ਜੇਕਰ ਕੋਈ ਵਿਅਕਤੀ ਬਦੀ ਨਾਲ ਚੰਗਿਆਈ ਦੀ ਅਦਾਇਗੀ ਕਰੇ, ਮੁਸੀਬਤ ਉਸ ਦੇ ਟੱਬਰ ਨੂੰ ਨਹੀਂ ਛੱਡੇਗੀ।நன்மைக்குத் தீமைசெய்கிறவன் எவனோ, அவன் வீட்டைவிட்டுத் தீமை நீங்காது.

14 ਦਲੀਲਬਾਜ਼ੀ ਦੀ ਸ਼ੁਰੂਆਤ ਬੰਨ੍ਹ ਵਿੱਚੋਂ ਫ਼ਟ ਨਿਕਲੇ ਪਾਣੀ ਵਾਂਗ ਹੈ, ਇਸ ਲਈ ਵਿਵਾਦ ਵਿੱਚ ਤੇਜ਼ੀ ਆਉਣ ਤੋਂ ਪਹਿਲਾਂ ਇਸ ਨੂੰ ਛੱਡ ਦਿਓ।சண்டையின் ஆரம்பம் மதகைத் திறந்துவிடுகிறதுபோலிருக்கும்; ஆதலால் விவாதம் எழும்புமுன் அதை விட்டுவிடு.

15 ਯਹੋਵਾਹ ਉਨ੍ਹਾਂ ਦੋਨਾਂ ਵਿਅਕਤੀਆਂ ਨੂੰ ਨਫ਼ਰਤ ਕਰਦਾ ਹੈ ਜੋ ਦੋਸ਼ੀ ਆਦਮੀ ਨੂੰ ਬੇਗੁਨਾਹ ਘੋਸ਼ਿਤ ਕਰਦਾ ਅਤੇ ਜਿਹੜਾ ਵਿਅਕਤੀ ਬੇਗੁਨਾਹ ਆਦਮੀ ਨੂੰ ਦੋਸ਼ੀ ਘੋਸ਼ਿਤ ਕਰਦਾ ਹੈ।துன்மார்க்கனை நீதிமானாக்குகிறவனும், நீதிமானைக் குற்றவாளியாக்குகிறவனுமாகிய இவ்விருவரும் கர்த்தருக்கு அருவருப்பானவர்கள்

16 ਧੰਨ, ਮੂਰਖ ਬੰਦੇ ਲਈ, ਕੀ ਭਲਾ ਕਰੇਗਾ? ਕੀ ਉਹ ਸਿਆਣਪ ਖ੍ਰੀਦੇਗਾ? ਪਰ ਉਸ ਨੂੰ ਕੋਈ ਸੂਝ ਨਹੀਂ।ஞானத்தைக் கொள்ளும்படி மூடன் கையிலே ரொக்கம் என்னத்திற்கு? அதின்மேல் அவனுக்கு மனமில்லையே.

17 ਦੋਸਤ ਹਰ ਸਮੇਂ ਤੁਹਾਨੂੰ ਪਿਆਰ ਕਰਦਾ ਹੈ ਅਤੇ ਭਰਾ ਮੁਸੀਬਤ ਦੇ ਸਮਿਆਂ ਲਈ ਹੀ ਜਨਮਿਆਂ ਹੈ।சிநேகிதன் எல்லாக் காலத்திலும் சிநேகிப்பான்; இடுக்கணில் உதவவே சகோதரன் பிறந்திருக்கிறான்.

18 ਸਿਰਫ਼ ਉਹੀ ਆਦਮੀ ਜਿਸ ਨੂੰ ਕੋਈ ਸੂਝ ਨਹੀਂ ਆਪਣੇ ਗੁਆਂਢੀ ਦੇ ਕਰਜ਼ਿਆਂ ਦੀ ਜਿੰਮੇਵਾਰੀ ਲਵੇਗਾ।புத்தியீனன் தன் சிநேகிதனுக்கு முன்பாகக் கையடித்துக்கொடுத்துப் பிணைப்படுகிறான்.

19 ਜਿਸ ਬੰਦੇ ਨੂੰ ਦਲੀਲਬਾਜ਼ੀ ਨਾਲ ਪਿਆਰ ਹੈ, ਉਹ ਪਾਪ ਨੂੰ ਪਿਆਰ ਕਰਦਾ ਹੈ, ਅਤੇ ਉਹ ਵਿਅਕਤੀ ਜੋ ਆਪਣੀਆਂ ਦਹਿਲੀਜਾਂ ਉੱਚੀਆਂ ਬਣਾਉਂਦੇ ਹਨ, ਟੁੱਟੀਆਂ ਹੋਈਆਂ ਹੱਡੀਆਂ ਨੂੰ ਸੱਦਾ ਦਿੰਦੇ ਹਨ।வாதுப்பிரியன் பாதகப்பிரியன்; தன் வாசலை உயர்த்திக் கட்டுகிறவன் அழிவை நாடுகிறான்.

20 ਇੱਕ ਪੁੱਠੇ ਦਿਮਾਗ਼ ਵਾਲਾ ਵਿਅਕਤੀ ਕਦੇ ਵੀ ਤਰੱਕੀ ਨਹੀਂ ਕਰੇਗਾ, ਇਦੋ ਘ੍ਰਿਣਾਯੋਗ ਜੁਬਾਨ ਵਾਲਾ ਵਿਅਕਤੀ ਮੁਸੀਬਤ ਵਿੱਚ ਪੈ ਜਾਵੇਗਾ।மாறுபாடான இருதயமுள்ளவன் நன்மையைக் கண்டடைவதில்லை; புரட்டு நாவுள்ளவன் தீமையில் விழுவான்.

21 ਜਿਸ ਕੋਲ ਆਪਣੇ ਪੁੱਤਰ ਵਜੋਂ ਮੂਰਖ ਹੈ, ਉਦਾਸੀ ਹੈ, ਅਤੇ ਬੇਵਕੂਫ਼ ਆਦਮੀ ਦਾ ਪਿਤਾ ਕਦੇ ਖੁਸ਼ ਨਹੀਂ ਹੁੰਦਾ।மூடபுத்திரனைப் பெறுகிறவன் தனக்குச் சஞ்சலமுண்டாக அவனைப் பெறுகிறான்; மதியீனனுடைய தகப்பனுக்கு மகிழ்ச்சியில்லை.

22 ਆਨੰਦਮਈ ਦਿਮਾਗ਼ ਇੱਕ ਚੰਗੀ ਦਵਾ ਬਣਾਉਂਦਾ ਹੈ, ਪਰ ਉਦਾਸ ਮਹਿਸੂਸ ਕਰਨਾ ਹੱਡੀਆਂ ਨੂੰ ਵੀ ਸੁਕਾ ਦਿੰਦਾ ਹੈ।மனமகிழ்ச்சி நல்ல ஔஷதம்; முறிந்த ஆவியோ எலும்புகளை உலரப்பண்ணும்.

23 ਇੱਕ ਦੁਸ਼ਟ ਆਦਮੀ ਨਿਆਂ ਰੋਕਣ ਲਈ ਗੁਪਤ ਤੌਰ ਤੇ ਰਿਸ਼ਵਤ ਲੈਂਦਾ ਹੈ।துன்மார்க்கன், நீதியின் வழியைப் புரட்ட, மடியிலுள்ள பரிதானத்தை வாங்குகிறான்.

24 ਸਿਆਣਾ ਬੰਦਾ ਸਿਆਣਪ ਵਾਲੇ ਕੰਮ ਬਾਰੇ ਸੋਚਦਾ ਰਹਿੰਦਾ ਹੈ। ਪਰ ਮੂਰਖ ਦੂਰ-ਦੁਰਾਡੀਆਂ ਥਾਵੇਂ ਦੇ ਸੁਪਨੇ ਲੈਂਦਾ ਰਹਿੰਦਾ ਹੈ।ஞானம் புத்திமானுக்கு முன்பாக இருக்கும்; மூடனுடைய கண்களோ பூமியின் கடையாந்தரங்களில் செல்லும்.

25 ਮੂਰਖ ਪੁੱਤਰ ਆਪਣੇ ਪਿਤਾ ਲਈ ਅਫ਼ਸੋਸ ਦਾ ਕਾਰਣ ਬਣਦਾ ਹੈ। ਅਤੇ ਮੂਰਖ ਪੁੱਤਰ ਆਪਣੀ ਜਨਮ ਦੇਣ ਵਾਲੀ ਮਾਂ ਨੂੰ ਉਦਾਸੀ ਦਿੰਦਾ ਹੈ।மூடபுத்திரன் தன் பிதாவுக்குச் சலிப்பும், தன்னைப் பெற்றவர்களுக்குக் கசப்புமானவன்.

26 ਜਿਸ ਬੰਦੇ ਨੇ ਕੋਈ ਗ਼ਲਤੀ ਨਹੀਂ ਕੀਤੀ ਉਸ ਨੂੰ ਸਜ਼ਾ ਦੇਣਾ ਗ਼ਲਤ ਹੈ। ਜਦੋਂ ਆਗੂ ਇਮਾਨਦਾਰ ਹੋਣ ਤਾਂ ਉਨ੍ਹਾਂ ਨੂੰ ਸਜ਼ਾ ਦੇਣੀ ਗ਼ਲਤ ਗੱਲ ਹੈ।நீதிமானை தண்டம்பிடிக்கிறதும், நியாயஞ்செய்கிறவனைப் பிரபுக்கள் அடிக்கிறதும் தகுதியல்ல.

27 ਇੱਕ ਸਮਝਦਾਰ ਆਦਮੀ ਆਪਣੀ ਕਥਨੀ ਤੇ ਕਾਬੂ ਰੱਖਦਾ, ਅਤੇ ਜਿਹੜਾ ਸੂਝਵਾਨ ਹੈ ਆਪਣੇ ਕ੍ਰੋਧ ਤੇ ਕਾਬੂ ਰੱਖਦਾ ਹੈ।அறிவாளி தன் வார்த்தைகளை அடக்குகிறான்; விவேகி குளிர்ந்த மனமுள்ளவன்.

28 ਮੂਰਖ ਵੀ ਜੋ ਕਿ ਚੁੱਪ ਰਹੇ ਸਿਆਣਾ ਮੰਨਿਆ ਜਾਂਦਾ ਹੈ ਜਿੰਨਾ ਚਿਰ ਤੀਕ ਉਹ ਆਪਣਾ ਮੂੰਹ ਬੰਦ ਰੱਖੇ ਸੂਝਵਾਨ ਨਜ਼ਰ ਆਉਂਦਾ ਹੈ।பேசாதிருந்தால் மூடனும் ஞானவான் என்று எண்ணப்படுவான்; தன் உதடுகளை மூடுகிறவன் புத்திமான் என்று எண்ணப்படுவான்.

Tamil Bible