Proverbs 21 - PUNJABI (Tamil)

1 ਕਿਸਾਨ ਆਪਣੇ ਖੇਤਾਂ ਨੂੰ ਸਿੰਜਣ ਲਈ ਛੋਟੇ ਖਾਲ ਬਣਾਉਂਦੇ ਹਨ। ਉਹ ਵੱਖ-ਵੱਖ ਖਾਲਾਂ ਨੂੰ ਬੰਦ ਕਰਕੇ ਪਾਣੀ ਦਾ ਰਾਹ ਬਦਲਦੇ ਹਨ। ਯਹੋਵਾਹ ਵੀ ਰਾਜੇ ਦੇ ਮਨ ਨੂੰ ਸੰਚਾਲਿਤ ਕਰਨ ਲਈ ਇਹੋ ਕਰਦਾ ਹੈ। ਯਹੋਵਾਹ ਜਿਵੇਂ ਚਾਹੁੰਦਾ ਹੈ ਰਾਜੇ ਦੀ ਅਗਵਾਈ ਕਰਦਾ ਹੈ ਜਿਧਰ ਉਹ ਉਸ ਨੂੰ ਲਿਜਾਣਾ ਚਾਹੇ, ਲੈ ਜਾਦਾ ਹੈ।ராஜாவின் இருதயம் கர்த்தரின் கையில் நீர்க்கால்களைப்போலிருக்கிறது; அதைத் தமது சித்தத்தின்படி அவர் திருப்புகிறார்.

2 ਬੰਦਾ ਸੋਚਦਾ ਹੈ ਕਿ ਜੋ ਕੁਝ ਵੀ ਉਹ ਕਰਦਾ ਹੈ ਸਹੀ ਹੈ। ਪਰ ਯਹੋਵਾਹ ਬੰਦਿਆਂ ਦੇ ਕੰਮਾਂ ਦੇ ਅਸਲੀ ਕਾਰਣਾਂ ਦਾ ਨਿਆਂ ਕਰਦਾ ਹੈ।மனுஷனுடைய வழியெல்லாம் அவன் பார்வைக்குச் செம்மையாகத் தோன்றும்; கர்த்தரோ இருதயங்களை நிறுத்துப்பார்க்கிறார்.

3 ਜੋ ਧਰਮੀ ਅਤੇ ਨਿਆਂਈ ਹੈ, ਕਰਨਾ, ਪਰਮੇਸ਼ੁਰ ਨੂੰ ਬਲੀਆਂ ਚੜ੍ਹਾਉਣ ਨਾਲੋਂ ਬਿਹਤਰ ਹੈ।பலியிடுவதைப்பார்க்கிலும், நீதியும் நியாயமும் செய்வதே கர்த்தருக்குப் பிரியம்.

4 ਘਮੰਡੀ ਅੱਖਾਂ ਅਤੇ ਗੁਮਾਨੀ ਦਿਲ ਅਤੇ ਦੁਸ਼ਟ ਲੋਕਾਂ ਦੇ ਦੀਵੇ ਪਾਪੀ ਹੁੰਦੇ ਹਨ।மேட்டிமையான பார்வையும், அகந்தையான மனமுமுள்ள துன்மார்க்கர் போடும் வெளிச்சம் பாவமே.

5 ਮਿਹਨਤੀ ਆਦਮੀ ਦੀਆਂ ਯੋਜਨਾਵਾਂ ਲਾਭ ਲਿਆਉਂਦੀਆਂ ਹਨ, ਪਰ ਜੋ ਕੋਈ ਵੀ ਕਾਹਲੀ ਵਿੱਚ ਹੋਵੇਗਾ ਗਰੀਬ ਬਣ ਜਾਵੇਗਾ।ஜாக்கிரதையுள்ளவனுடைய நினைவுகள் செல்வத்துக்கும், பதறுகிறவனுடைய நினைவுகள் தரித்திரத்துக்கும் ஏதுவாகும்.

6 ਜੇ ਤੁਸੀਂ ਅਮੀਰ ਹੋਣ ਲਈ ਧੋਖਾ ਕਰਦੇ ਹੋ, ਤਾਂ ਤੁਹਾਡੀ ਦੌਲਤ ਛੇਤੀ ਹੀ ਚਲੀ ਜਾਵੇਗੀ। ਅਤੇ ਤੁਹਾਡੀ ਅਮੀਰੀ ਤੁਹਾਨੂੰ ਮੌਤ ਵੱਲ ਲੈ ਜਾਵੇਗੀ।பொய்நாவினால் பொருளைச் சம்பாதிப்பது சாவைத் தேடுகிறவர்கள் விடுகிற சுவாசம்போலிருக்கும்.

7 ਦੁਸ਼ਟ ਬੰਦੇ ਦੀ ਹਿੰਸਾ ਉਸ ਨੂੰ ਤਬਾਹ ਕਰ ਦੇਵੇਗੀ। ਕਿਉਂ ਕਿ ਉਹ ਨਿਆਂ ਕਰਨ ਤੋਂ ਇਨਕਾਰ ਕਰਦੇ ਹਨ।துன்மார்க்கர் நியாயஞ்செய்ய மனதில்லாதிருக்கிறபடியால், அவர்கள் பாழ்க்கடிக்கப்பட்டுப்போவார்கள்.

8 ਇੱਕ ਅਪਰਾਧੀ ਦਾ ਰਾਹ ਪੇਚਦਾਰ ਹੁੰਦਾ ਹੈ, ਪਰ ਇੱਕ ਬੇਗੁਨਾਹ ਆਦਮੀ ਉਹੀ ਕਰਦਾ ਜੋ ਧਰਮੀ ਹੁੰਦਾ।குற்றமுள்ளவன் தன் வழிகளில் மாறுபாடுள்ளவன்; சுத்தமுள்ளவனோ தன் கிரியையில் செம்மையானவன்.

9 ਝਗੜਾਲੂ ਪਤਨੀ ਨਾਲ ਘਰ ਦੇ ਅੰਦਰ ਰਹਿਣ ਨਾਲੋਂ ਛੱਤ ਉੱਤੇ ਨੁਕਰ ਤੇ ਸੌਣਾ ਬਿਹਤਰ ਹੈ।சண்டைக்காரியோடே ஒரு பெரியவீட்டில் குடியிருப்பதைப்பார்க்கிலும், வீட்டின்மேல் ஒரு மூலையில் தங்கியிருப்பதே நலம்.

10 ਬੁਰੇ ਬੰਦੇ ਹਮੇਸ਼ਾ ਹੋਰ ਬਦੀ ਕਰਨਾ ਲੋਚਦੇ ਹਨ। ਅਤੇ ਉਹ ਲੋਕ ਆਪਣੇ ਆਸ-ਪਾਸ ਦੇ ਲੋਕਾਂ ਲਈ ਰਹਿਮ ਨਹੀਂ ਪ੍ਰਗਟਾਉਂਦੇ।துன்மார்க்கனுடைய மனம் பொல்லாப்பைச் செய்ய விரும்பும்; அவன் கண்களில் அவன் அயலானுக்கு இரக்கங்கிடையாது.

11 ਜਦੋਂ ਇੱਕ ਮਖੌਲੀਏ ਨੂੰ ਸਜ਼ਾ ਮਿਲਦੀ ਹੈ, ਇੱਕ ਸਾਧਾਰਨ ਵਿਅਕਤੀ ਸਿਆਣਾ ਬਣ ਜਾਂਦਾ, ਅਤੇ ਜਦੋਂ ਤੁਸੀਂ ਕਿਸੇ ਸਿਆਣੇ ਬੰਦੇ ਨੂੰ ਹਿਦਾਇਤ ਦਿੰਦੇ ਹੋ, ਉਹ ਆਪਣਾ ਸਬਕ ਸਿਖਦਾ।பரியாசக்காரனைத் தண்டிக்கும்போது பேதை ஞானமடைவான்; ஞானவான் போதிக்கப்படும்போது அறிவடைவான்.

12 ਪਰਮੇਸ਼ੁਰ ਜੋ ਕਿ ਨਿਆਂਈ ਹੈ ਦੁਸ਼ਟ ਆਦਮੀ ਦੇ ਟੱਬਰ ਤੇ ਅੱਖ ਰੱਖਦਾ ਅਤੇ ਦੁਸ਼ਟ ਆਦਮੀ ਨੂੰ ਬਰਬਾਦ ਕਰ ਦਿੰਦਾ ਹੈ।நீதிபரர் துன்மார்க்கருடைய வீட்டைக் கவனித்துப் பார்க்கிறார்; துன்மார்க்கரைத் தீங்கில் கவிழ்த்துப்போடுவார்.

13 ਜੇ ਕੋਈ ਬੰਦਾ ਗਰੀਬ ਲੋਕਾਂ ਦੀ ਸਹਾਇਤਾ ਕਰਨ ਤੋਂ ਇਨਕਾਰ ਕਰਦਾ ਹੈ ਤਾਂ ਲੋੜ ਪੈਣ ਤੇ ਉਸ ਦੀ ਵੀ ਕੋਈ ਸਹਾਇਤਾ ਨਹੀਂ ਕਰੇਗਾ।ஏழையின் கூக்குரலுக்குத் தன் செவியை அடைத்துக்கொள்ளுகிறவன், தானும் சத்தமிட்டுக் கூப்பிடும்போது கேட்கப்படமாட்டான்.

14 ਗੁਪਤ ਤੌਰ ਤੇ ਦਿੱਤੀ ਸੁਗਾਤ ਗੁੱਸੇ ਨੂੰ ਸ਼ਾਂਤ ਕਰ ਦਿੰਦੀ ਹੈ, ਅਤੇ ਲੋਕਾਂ ਦੀ ਦਿੱਤੀ ਹੋਈ ਰਿਸ਼ਵਤ ਖਤਰੇ ਨੂੰ ਰੋਕਣ ’ਚ ਸਹਾਈ ਹੋ ਸੱਕਦੀ ਹੈ।அந்தரங்கமாய்க் கொடுக்கப்பட்ட வெகுமதி கோபத்தைத் தணிக்கும்; மடியிலுள்ள பரிதானம் குரோதத்தை ஆற்றும்.

15 ਇੱਕ ਧਰਮੀ ਵਿਅਕਤੀ ਜੋ ਸਹੀ ਹੈ ਕਰਨ ਵਿੱਚ ਆਨੰਦ ਮਾਣਦਾ ਹੈ, ਪਰ ਇਹ ਉਨ੍ਹਾਂ ਨੂੰ ਡਰਾਉਂਦਾ ਹੈ, ਜੋ ਉਹੀ ਕਰਦੇ ਹਨ ਜੋ ਗ਼ਲਤ ਹੈ।நியாயந்தீர்ப்பது நீதிமானுக்குச் சந்தோஷமும், அக்கிரமக்காரருக்கோ அழிவுமாம்.

16 ਜੇ ਕੋਈ ਬੰਦਾ ਸਿਆਣਪ ਦਾ ਰਸਤਾ ਛੱਡ ਦਿੰਦਾ ਹੈ ਤਾਂ ਉਹ ਤਬਾਹੀ ਵੱਲ ਜਾ ਰਿਹਾ ਹੈ।விவேகத்தின் வழியை விட்டுத் தப்பிநடக்கிற மனுஷன் செத்தவர்களின் கூட்டத்தில் தாபரிப்பான்.

17 ਜੇ ਖੁਸ਼ੀ ਮਨਾਉਣਾ ਹੀ ਕਿਸੇ ਬੰਦੇ ਲਈ ਸਭ ਤੋਂ ਮਹੱਤਵਪੂਰਣ ਗੱਲ ਹੈ ਤਾਂ ਉਹ ਬੰਦਾ ਗਰੀਬ ਹੋ ਜਾਵੇਗਾ। ਜੇ ਉਹ ਬੰਦਾ ਮੈਅ ਅਤੇ ਭੋਜਨ ਨੂੰ ਹੀ ਪਿਆਰ ਕਰਦਾ ਹੈ ਤਾਂ ਉਹ ਕਦੇ ਅਮੀਰ ਨਹੀਂ ਹੋ ਸੱਕੇਗਾ।சிற்றின்பப்பிரியன் தРοத்திரனாவான்; மதுபானத்தையும் எண்ணெயையும் விரும்புகிறவன் ஐசுவரியவானாவதில்லை.

18 ਇੱਕ ਦੁਸ਼ਟ ਵਿਅਕਤੀ ਨੇਕ ਆਦਮੀ ਲਈ ਫਿਰੌਤੀ ਹੁੰਦਾ ਹੈ। ਅਤੇ ਇੰਝ ਹੀ ਕਪਟੀ ਨੂੰ ਇਮਾਨਦਾਰ ਆਦਮੀ ਲਈ ਹੁੰਦਾ ਹੈ।நீதிமானுக்குப் பதிலாகத் துன்மார்க்கனும், செம்மையானவனுக்குப் பதிலாக துரோகியும் மீட்கும்பொருளாவார்கள்.

19 ਉਸ ਪਤਨੀ ਨਾਲ ਰਹਿਣ ਨਾਲੋਂ, ਜਿਹੜੀ ਗੁਸੈਲੇ ਸੁਭਾ ਦੀ ਅਤੇ ਝਗੜਾਲੂ ਹੈ, ਮਾਰੂਥਲ ਵਿੱਚ ਰਹਿਣਾ ਬਿਹਤਰ ਹੈ।சண்டைக்காரியும் கோபக்காரியுமான ஸ்திரீயுடன் குடியிருப்பதைப் பார்க்கிலும் வனாந்தரத்தில் குடியிருப்பது நலம்.

20 ਸਿਆਣੇ ਬੰਦੇ ਦਾ ਘਰ ਅਨਾਜ ਅਤੇ ਤੇਲ ਨਾਲ ਭਰਪੂਰ ਹੁੰਦਾ, ਪਰ ਮੂਰਖ ਬੰਦੇ ਕੋਲ ਜੋ ਵੀ ਹੈ ਉਹ ਉਸ ਨੂੰ ਖਤਮ ਕਰ ਲੈਂਦਾ ਹੈ।வேண்டிய திரவியமும் எண்ணெயும் ஞானவானுடைய வாசஸ்தலத்தில் உண்டு; மூடனோ அதைச் செலவழித்துப்போடுகிறான்.

21 ਜਿਹੜਾ ਵਿਅਕਤੀ ਨੇਕੀ ਅਤੇ ਵਫ਼ਾਦਾਰੀ ਤੇ ਚੱਲਦਾ ਹੈ ਜੀਵਨ, ਨੇਕੀ ਅਤੇ ਇੱਜ਼ਤ ਪ੍ਰਾਪਤ ਕਰਦਾ ਹੈ।நீதியையும் தயையையும் பின்பற்றுகிறவன் ஜீவனையும் நீதியையும் மகிமையையும் கண்டடைவான்.

22 ਇੱਕ ਸਿਆਣਾ ਵਿਅਕਤੀ ਬਹਾਦੁਰ ਆਦਮੀਆਂ ਦੁਆਰਾ ਰੱਖਵਾਲੀ ਕੀਤੇ ਜਾ ਰਹੇ ਸ਼ਹਿਰ ਤੇ ਵੀ ਕਬਜ਼ਾ ਕਰ ਸੱਕਦਾ ਹੈ ਅਤੇ ਉਨ੍ਹਾਂ ਕੰਧਾਂ ਨੂੰ ਢਾਹ ਸੱਕਦਾ ਜਿਨ੍ਹਾਂ ਤੇ ਉਨ੍ਹਾਂ ਨੂੰ ਭਰੋਸਾ ਹੁੰਦਾ ਹੈ।பலவான்களுடைய பட்டணத்தின் மதிலை ஞானமுள்ளவன் ஏறிப்பிடித்து, அவர்கள் நம்பின அரணை இடித்துப்போடுவான்.

23 ਜਿਸ ਬੰਦੇ ਦਾ ਆਪਣੀ ਕਥਨੀ ਅਤੇ ਜੁਬਾਨ ਤੇ ਕਾਬੂ ਹੁੰਦਾ, ਉਹ ਆਪਣੇ ਆਪ ਨੂੰ ਕਿਸੇ ਵੀ ਖਤਰੇ ਤੋਂ ਬਚਾ ਲੈਂਦਾ ਹੈ।தன் வாயையும் தன் நாவையும் காக்கிறவன் தன் ஆத்துமாவை இடுக்கண்களுக்கு விலக்கிக் காக்கிறான்.

24 ਇੱਕ ਵਿਅਕਤੀ ਜਿਹੜਾ ਹੰਕਾਰੀ ਅਤੇ ਮਗਰੂਰ ਹੈ, ਅਜਿਹਾ ਆਦਮੀ ਜੋ ਮਖੌਲੀ ਕਹਿਲਾਉਂਦਾ ਹੈ, ਅਤਿਆਧਿੱਕ ਮਗਰੂਰਤਾ ਦਾ ਵਿਖਾਵਾ ਕਰਦਾ ਹੈ।அகங்காரமும் இடும்புமுள்ளவனுக்குப் பரியாசக்காரனென்று பெயர், அவன் அகந்தையான சினத்தோடே நடக்கிறான்.

25 ਆਲਸੀ ਬੰਦੇ ਦੇ ਸਪਨੇ ਉਸਦੀ ਮੌਤ ਹੋਣਗੇ, ਕਿਉਂ ਜੋ ਉਸ ਦੇ ਹੱਥ ਕੰਮ ਕਰਨੋ ਇਨਕਾਰੀ ਹੁੰਦੇ ਹਨ।சோம்பேறியின் கைகள் வேலைசெய்யச் சம்மதியாததினால், அவன் ஆசை அவனைக் கொல்லும்.

26 ਅਜਿਹੇ ਲੋਕ ਹੁੰਦੇ ਹਨ ਜੋ ਹਰ ਵਕਤ, ਹੋਰ ਪਾਉਣ ਦੀ ਇੱਛਾ ਰੱਖਦੇ ਹਨ, ਪਰ ਇੱਕ ਧਰਮੀ ਵਿਅਕਤੀ ਖੁਲੇ ਦਿਲ ਨਾਲ ਦਿੰਦਾ ਹੈ।அவன் நாள்தோறும் ஆவலுடன் இச்சிக்கிறான்; நீதிமானோ பிசினித்தனமில்லாமல் கொடுப்பான்.

27 ਇੱਕ ਦੁਸ਼ਟ ਵਿਅਕਤੀ ਦੀਆਂ ਬਲੀਆਂ ਆਪਣੇ-ਆਪ ’ਚ ਹੀ ਬੁਰੀਆਂ ਹਨ, ਇਹ ਹੋਰ ਵੀ ਭਿਆਨਕ ਹੋਵੇਗਾ ਜਦੋਂ ਉਹ ਇਨ੍ਹਾਂ ਨੂੰ ਬੁਰੇ ਖਿਆਲ ਨਾਲ ਚੜ੍ਹਾਉਂਦਾ ਹੈ।துன்மார்க்கருடைய பலி அருவருப்பானது; அதைத் துர்ச்சிந்தையோடே செலுத்தினாலோ எத்தனை அதிகமாய் அருவருக்கப்படும்.

28 ਜਿਹੜਾ ਬੰਦਾ ਝੂਠ ਬੋਲਦਾ ਹੈ ਉਹ ਤਬਾਹ ਹੋ ਜਾਵੇਗਾ। ਜਿਹੜਾ ਵੀ ਉਸ ਝੂਠ ਨੂੰ ਧਿਆਨ ਨਾਲ ਸੁਣਦਾ ਹੈ ਉਹ ਵੀ ਉਸ ਦੇ ਨਾਲ ਹੀ ਤਬਾਹ ਹੋ ਜਾਵੇਗਾ।பொய்ச்சாட்சிக்காரன் கெட்டுப்போவான்; செவிகொடுக்கிறவனோ எப்பொழுதும் பேசத்தக்கவனாவான்.

29 ਇੱਕ ਦੁਸ਼ਟ ਵਿਅਕਤੀ ਆਪਣਾ ਮੂੰਹ ਫੁਲਾ ਲੈਂਦਾ ਹੈ, ਪਰ ਇੱਕ ਇਮਾਨਦਾਰ ਆਦਮੀ ਯਕੀਨੀ ਬਣਾਉਂਦਾ ਕਿ ਉਹ ਉਹੀ ਕਰਦਾ ਜੋ ਸਹੀ ਹੈ।துன்மார்க்கன் தன் முகத்தைக் கடினப்படுத்துகிறான்; செம்மையானவனோ தன் வழியை நேர்ப்படுத்துகிறான்.

30 ਕੋਈ ਅਜਿਹੀ ਸਿਆਣਪ, ਅੰਤਰ-ਦ੍ਰਿਸ਼ਟੀ, ਜਾਂ ਸਲਾਹ ਨਹੀਂ ਹੈ ਜੋ ਯਹੋਵਾਹ ਦੇ ਵਿਰੁੱਧ ਕਾਮਯਾਬ ਹੋ ਸੱਕੇ।கர்த்தருக்கு விரோதமான ஞானமுமில்லை, புத்தியுமில்லை, ஆலோசனையுமில்லை.

31 ਲੋਕ ਲੜਾਈ ਲਈ ਘੋੜਿਆਂ ਸਮੇਤ ਹਰ ਚੀਜ਼ ਤਿਆਰ ਕਰ ਸੱਕਦੇ ਹਨ। ਪਰ ਜਿੰਨਾ ਚਿਰ ਤੱਕ ਯਹੋਵਾਹ ਉਨ੍ਹਾਂ ਨੂੰ ਜਿੱਤ ਨਹੀਂ ਦਿੰਦਾ ਉਹ ਜਿੱਤ ਨਹੀਂ ਸੱਕਦੇ।குதிரை யுத்தநாளுக்கு ஆயத்தமாக்கப்படும்; ஜெயமோ கர்த்தரால் வரும்.

Tamil Bible