Psalm 139 - PUNJABI (Tamil)

1 ਨਿਰਦੇਸ਼ਕ ਲਈ: ਦਾਊਦ ਦਾ ਇੱਕ ਉਸਤਤਿ ਗੀਤ। ਯਹੋਵਾਹ, ਤੁਸੀਂ ਮੈਨੂੰ ਪਰੱਖਿਆ ਸੀ। ਤੁਸੀਂ ਮੇਰੇ ਬਾਰੇ ਸਭ ਕੁਝ ਜਾਣਦੇ ਹੋ।கர்த்தாவே, நீர் என்னை ஆராய்ந்து அறிந்திருக்கிறீர்.

2 ਤੁਸੀਂ ਜਾਣਦੇ ਹੋ ਮੈਂ ਕਦੋਂ ਬੈਠਦਾ ਹਾਂ ਅਤੇ ਕਦੋਂ ਉੱਠਦਾ ਹਾਂ। ਤੁਸੀਂ ਦੂਰੋ ਹੀ ਮੇਰੇ ਵਿੱਚਾਰ ਜਾਣਦੇ ਹੋ।என் உட்காருதலையும் என் எழுந்திருக்குதலையும் நீர் அறிந்திருக்கிறீர்; என் நினைவுகளைத் தூரத்திலிருந்து அறிகிறீர்.

3 ਯਹੋਵਾਹ, ਤੁਸੀਂ ਮੈਨੂੰ ਜਾਣਦੇ ਹੋ ਮੈਂ ਕਿੱਥੇ ਜਾ ਰਿਹਾ ਹਾਂ। ਅਤੇ ਮੈਂ ਕਦੋਂ ਲੇਟਿਆ ਹੁੰਦਾ ਹਾਂ। ਤੁਸੀਂ ਸਭ ਕੁਝ ਜਾਣਦੇ ਹੋ ਜੋ ਮੈਂ ਕਰਦਾ ਹਾਂ।நான் நடந்தாலும் படுத்திருந்தாலும் என்னைச் சூழ்ந்திருக்கிறீர்; என் வழிகளெல்லாம் உமக்குத் தெரியும்.

4 ਯਹੋਵਾਹ, ਤੁਸੀਂ ਮੇਰੇ ਮੂੰਹ ਵਿੱਚੋਂ ਸ਼ਬਦ ਨਿਕਲਣ ਤੋਂ ਵੀ ਪਹਿਲਾ ਚਾਰ-ਚੁਫ਼ੇਰੇ ਹੋ।என் நாவில் சொல் பிறவாததற்குமுன்னே, இதோ, கர்த்தாவே, அதையெல்லாம் நீர் அறிந்திருக்கிறீர்.

5 ਯਹੋਵਾਹ, ਤੁਸੀਂ ਮੇਰੇ ਚਾਰ-ਚੁਫ਼ੇਰੇ, ਸਾਹਮਣੇ ਅਤੇ ਮੇਰੇ ਪਿੱਛੇ ਹੋ। ਤੁਸੀਂ ਹੌਲੀ ਜਿਹਾ ਆਪਣਾ ਹੱਥ ਮੇਰੇ ਉੱਤੇ ਰੱਖਦੇ ਹੋ।முற்புறத்திலும் பிற்புறத்திலும் நீர் என்னை நெருக்கி, உமது கரத்தை என்மேல் வைக்கிறீர்.

6 ਮੈਂ ਹੈਰਾਨ ਹਾ ਕਿ ਤੁਸੀਂ ਕੀ ਕੁਝ ਜਾਣਦੇ ਹੋ। ਮੇਰੇ ਲਈ ਇਸ ਨੂੰ ਸਮਝਣਾ ਬਹੁਤ ਮੁਸ਼ਕਿਲ ਹੈ।இந்த அறிவு எனக்கு மிகுந்த ஆச்சரியமும், எனக்கு எட்டாத உயரமுமாயிருக்கிறது.

7 ਤੁਹਾਡੀ ਆਤਮਾ ਹਰ ਥਾਂ ਹੁੰਦੀ ਹੈ ਜਿੱਥੇ ਵੀ ਮੈਂ ਜਾਂਦਾ ਹਾਂ। ਯਹੋਵਾਹ, ਮੈਂ ਤੁਹਾਡੇ ਕੋਲੋਂ ਨਹੀਂ ਬਚ ਸੱਕਦਾ।உம்முடைய ஆவிக்கு மறைவாக எங்கே போவேன்? உம்முடைய சமுகத்தை விட்டு எங்கே ஓடுவேன்?

8 ਯਹੋਵਾਹ, ਜੇ ਮੈਂ ਸਵਰਗ ਵਿੱਚ ਜਾਂਦਾ ਹਾਂ ਤੁਸੀਂ ਉੱਥੇ ਹੁੰਦੇ ਹੋ। ਜੇ ਮੈਂ ਹੇਠਾਂ ਮ੍ਰਿਤੂ ਲੋਕ ਵਿੱਚ ਜਾਂਦਾ ਹਾਂ, ਤੁਸੀਂ ਉੱਥੇ ਹੁੰਦੇ ਹੋ।நான் வானத்திற்கு ஏறினாலும் நீர் அங்கே இருக்கிறீர்; நான் பாதாளத்தில் படுக்கை போட்டாலும், நீர் அங்கேயும் இருக்கிறீர்.

9 ਯਹੋਵਾਹ, ਜੇ ਮੈਂ ਪੂਰਬ ਵਿੱਚ ਜਾਂਦਾ ਹਾਂ, ਜਿੱਥੇ ਸੂਰਜ ਉੱਗਦਾ ਹੈ। ਤੁਸੀਂ ਉੱਥੇ ਹੁੰਦੇ ਹੋ। ਜੇ ਮੈਂ ਸਮੁੰਦਰ ਵੱਲ ਪੱਛਮ ਵਿੱਚ ਜਾਂਦਾ ਹਾਂ ਤੁਸੀਂ ਉੱਥੇ ਹੁੰਦੇ ਹੋ।நான் விடியற்காலத்துச் செட்டைகளை எடுத்து, சமுத்திரத்தின் கடையாந்தரங்களிலே போய்த் தங்கினாலும்,

10 ਉੱਥੇ ਵੀ ਤੁਹਾਡਾ ਸੱਜਾ ਹੱਥ ਮੈਨੂੰ ਫ਼ੜ ਲੈਂਦਾ ਹੈ। ਅਤੇ ਤੁਸੀਂ ਹੱਥ ਰਾਹੀ ਮੇਰੀ ਅਗਵਾਈ ਕਰਦੇ ਹੋ।அங்கேயும் உமது கை என்னை நடத்தும், உமது வலதுகரம் என்னைப் பிடிக்கும்.

11 ਯਹੋਵਾਹ, ਭਾਵੇਂ ਮੈਂ ਤੁਹਾਡੇ ਕੋਲੋਂ ਛੁਪਣ ਦੀ ਕੋਸ਼ਿਸ਼ ਕਰਾਂ ਅਤੇ ਆਖਾਂ, “ਦਿਨ ਰਾਤ ਵਿੱਚ ਬਦਲ ਗਿਆ ਹੈ। ਅਵੱਸ਼ ਹੀ ਹਨੇਰਾ ਮੈਨੂੰ ਛੁਪਾ ਲਵੇਗਾ।”இருள் என்னை மூடிக்கொள்ளுமென்றாலும், இரவும் என்னைச் சுற்றி வெளிச்சமாயிருக்கும்.

12 ਪਰ ਹਨੇਰਾ ਵੀ ਤੁਹਾਡੇ ਲਈ ਹਨੇਰਾ ਨਹੀਂ ਹੈ, ਯਹੋਵਾਹ। ਰਾਤ ਤੁਹਾਡੇ ਲਈ ਦਿਨ ਵਾਂਗ ਹੀ ਚਮਕਦੀ ਹੈ।உமக்கு மறைவாக இருளும் அந்தகாரப்படுத்தாது; இரவும் பகலைப்போல வெளிச்சமாயிருக்கும்; உமக்கு இருளும் வெளிச்சமும் சரி.

13 ਤੁਸੀਂ ਮੇਰੇ ਅੰਗਾ ਨੂੰ ਇੱਕਸਾਥ ਬੁਣਿਆ ਅਤੇ ਮਾਸ ਨਾਲ ਢੱਕਿਆ ਜਦੋਂ ਕਿ ਮੈਂ ਅਜੇ ਆਪਣੀ ਮਾਤਾ ਦੇ ਗਰਭ ਵਿੱਚ ਸਾਂ।நீர் என் உள்ளிந்திரியங்களைக் கைக்கொண்டிருக்கிறீர்; என் தாயின் கர்ப்பத்தில் என்னைக் காப்பாற்றினீர்.

14 ਯਹੋਵਾਹ, ਮੈਂ ਤੁਹਾਡੀ ਉਸਤਤਿ ਕਰਦਾ ਹਾਂ! ਤੁਸੀਂ ਮੈਨੂੰ ਅਜੀਬ ਢੰਗ ਨਾਲ ਬਣਾਇਆ। ਮੈਂ ਚੰਗੀ ਤਰ੍ਹਾਂ ਜਾਣਦਾ ਹਾਂ ਕਿ ਜੋ ਕੁਝ ਵੀ ਤੁਸੀਂ ਕੀਤਾ। ਇਹ ਬਹੁਤ ਅਦਭੁਤ ਹੈ।நான் பிரமிக்கத்தக்க அதிசயமாய் உண்டாக்கப்பட்டபடியால் உம்மைத் துதிப்பேன்; உமது கிரியைகள் அதிசயமானவைகள். அது என் ஆத்துமாவுக்கு நன்றாய்த் தெரியும்.

15 ਤੁਸੀਂ ਮੇਰੇ ਬਾਰੇ ਸਭ ਕੁਝ ਜਾਣਦੇ ਹੋ। ਤੁਸੀਂ ਮੇਰੀਆਂ ਹੱਡੀਆਂ ਨੂੰ ਵੱਧਦਿਆਂ ਵੇਖਿਆ ਹੈ, ਜਦੋਂ ਹਾਲੇ ਮੈਂ ਮਾਂ ਦੇ ਗਰਭ ਵਿੱਚ ਛੁਪਿਆ ਹੋਇਆ ਮੇਰਾ ਸ਼ਰੀਰ ਰੂਪ ਧਾਰ ਰਿਹਾ ਸੀ।நான் ஒளிப்பிடத்திலே உண்டாக்கப்பட்டு, பூமியின் தாழ்விடங்களிலே விசித்திர விநோதமாய் உருவாக்கப்பட்டபோது என் எலும்புகள் உமக்கு மறைவாயிருக்கவில்லை.

16 ਤੁਸੀਂ ਮੇਰੇ ਸ਼ਰੀਰ ਦੇ ਅੰਗਾ ਨੂੰ ਵੱਧਦਿਆਂ ਵੇਖਿਆ ਹੈ। ਤੁਸੀਂ ਉਨ੍ਹਾਂ ਸਾਰਿਆ ਨੂੰ ਆਪਣੀ ਕਿਤਾਬ ਅੰਦਰ ਦਰਜ ਕਰ ਲਿਆ। ਤੁਸੀਂ ਮੈਨੂੰ ਹਰ-ਰੋਜ਼ ਵੇਖਿਆ ਉਨ੍ਹਾਂ ਵਿੱਚੋਂ ਕੋਈ ਵੀ ਗੁੰਮ ਨਹੀਂ ਹੈ।என் கருவை உம்முடைய கண்கள் கண்டது; என் அவயவங்களில் ஒன்றாகிலும் இல்லாதபோதே அவைகள் அனைத்தும், அவைகள் உருவேற்படும் நாட்களும், உமது புஸ்தகத்தில் எழுதியிருந்தது.

17 ਮੇਰੇ ਲਈ ਤੁਹਾਡੇ ਵਿੱਚਾਰ ਮਹੱਤਵਪੂਰਣ ਹਨ। ਹੇ ਪਰਮੇਸ਼ੁਰ, ਤੁਸੀਂ ਇੰਨਾ ਜਾਣਦੇ ਹੋ!தேவனே, உமது ஆலோசனைகள் எனக்கு எத்தனை அருமையானவைகள்; அவைகளின் தொகை எவ்வளவு அதிகம்.

18 ਜੇ ਕਿਤੇ ਮੈਂ ਉਨ੍ਹਾਂ ਦੀ ਗਿਣਤੀ ਕਰ ਸੱਕਦਾ। ਉਹ ਸਾਰੇ ਰੇਤ ਦੇ ਕਣਾਂ ਨਾਲੋ ਵੀ ਵੱਧੇਰੇ ਹੁੰਦੇ।அவைகளை நான் எண்ணப்போனால், மணலைப்பார்க்கிலும் அதிகமாம்; நான் விழிக்கும்போது இன்னும் உம்மண்டையில் இருக்கிறேன்.

19 ਹੇ ਪਰਮੇਸ਼ੁਰ, ਬਦ ਲੋਕਾਂ ਨੂੰ ਮਾਰ ਮੁਕਾਉ। ਉਨ੍ਹਾਂ ਕਾਤਿਲਾਂ ਨੂੰ ਮੇਰੇ ਕੋਲੋਂ ਦੂਰ ਲੈ ਜਾਵੋ।தேவனே, நீர் துன்மார்க்கனை அழித்தீரானால் நலமாயிருக்கும்; இரத்தப்பிரியரே, நீங்கள் என்னைவிட்டு அகன்றுபோங்கள்.

20 ਉਹ ਬਦ ਲੋਕ ਤੁਹਾਡੇ ਬਾਰੇ ਮੰਦਾ ਬੋਲਦੇ ਹਨ। ਉਹ ਤੁਹਾਡੇ ਨਾਮ ਬਾਰੇ ਮੰਦਾ ਬੋਲਦੇ ਹਨ।அவர்கள் உம்மைக் குறித்துத் துன்மார்க்கமாய்ப் பேசுகிறார்கள்; உம்முடைய சத்துருக்கள் உமது நாமத்தை வீணாய் வழங்குகிறார்கள்.

21 ਯਹੋਵਾਹ, ਮੈਂ ਉਨ੍ਹਾਂ ਲੋਕਾਂ ਨੂੰ ਨਫ਼ਰਤ ਕਰਦਾ ਹਾਂ ਜੋ ਤੁਹਾਨੂੰ ਨਫ਼ਰਤ ਕਰਦੇ ਹਨ। ਮੈਂ ਉਨ੍ਹਾਂ ਲੋਕਾਂ ਨੂੰ ਨਫ਼ਰਤ ਕਰਦਾ ਹਾਂ ਜਿਹੜੇ ਤੁਹਾਡੇ ਖਿਲਾਫ਼ ਹੋ ਜਾਂਦੇ ਹਨ।கர்த்தாவே, உம்மைப் பகைக்கிறவர்களை நான் பகையாமலும், உமக்கு விரோதமாய் எழும்புகிறவர்களை அருவருக்காமலும் இருப்பேனோ?

22 ਮੈਂ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਫ਼ਰਤ ਕਰਦਾ ਹਾਂ। ਤੁਹਾਡੇ ਦੁਸ਼ਮਣ ਮੇਰੇ ਵੀ ਦੁਸ਼ਮਣ ਹਨ।முழுப்பகையாய் அவர்களைப் பகைக்கிறேன்; அவர்களை எனக்குப் பகைஞராக எண்ணுகிறேன்.

23 ਯਹੋਵਾਹ, ਮੇਰੇ ਵੱਲ ਵੇਖੋ ਅਤੇ ਮੇਰੇ ਦਿਲ ਦੀਆਂ ਬੁੱਝ ਲਵੋ। ਮੇਰੀ ਪਰੱਖ ਕਰੋ ਅਤੇ ਮੇਰੇ ਵਿੱਚਾਰ ਜਾਣ ਲਵੋ।தேவனே என்னை ஆராய்ந்து, என் இருதயத்தை அறிந்துகொள்ளும், என்னைச் சோதித்து, என் சிந்தனைகளை அறிந்துகொள்ளும்.

24 ਵੇਖੋ ਕਿਤੇ ਮੇਰੇ ਵਿੱਚਾਰ ਬੁਰੇ ਤਾਂ ਨਹੀਂ ਹਨ। ਅਤੇ ਮੇਰੀ ਰਾਹਨੁਮਾਈ ਉਸ ਰਾਹ ਉੱਤੇ ਕਰੋ ਜਿਹੜਾ ਸਦੀਵੀ ਹੈ।வேதனை உண்டாக்கும் வழி என்னிடத்தில் உண்டோ என்று பார்த்து நித்திய வழியிலே என்னை நடத்தும்.

Tamil Bible