Psalm 16 - PUNJABI (Tamil)
1 ਦਾਊਦ ਦਾ ਮਿਕਤਾਮ। ਮੇਰੀ ਰੱਖਿਆ ਕਰੋ, ਪਰਮੇਸ਼ੁਰ, ਕਿਉਂਕਿ ਮੈਂ ਤੁਸਾਂ ਉੱਤੇ ਨਿਰਭਰ ਹਾਂ।தேவனே, என்னைக் காப்பாற்றும், உம்மை நம்பியிருக்கிறேன்.
2 ਮੈਂ ਆਪਣੇ ਯਹੋਵਾਹ ਨੂੰ ਆਖਿਆ, “ਹੇ ਪਰਮੇਸ਼ੁਰ, ਤੂੰ ਮੇਰਾ ਯਹੋਵਾਹ ਹੈਂ। ਮੇਰੇ ਕੋਲ ਜੋ ਕੁਝ ਵੀ ਚੰਗਾ ਹੈ ਇਹ ਤੁਸਾਂ ਤੋਂ ਪ੍ਰਾਪਤ ਹੋਇਆ ਹੈ।”என் நெஞ்சமே, நீ கர்த்தரை நோக்கி: தேவரீர், என் ஆண்டவராயிருக்கிறீர், என் செல்வம் உமக்கு வேண்டியதாயிராமல்,
3 ਯਹੋਵਾਹ, ਆਪਣੇ ਚੇਲਿਆਂ ਲਈ ਧਰਤੀ ਉੱਤੇ ਅਦਭੁਤ ਗੱਲਾਂ ਕਰਦਾ ਹੈ। ਯਹੋਵਾਹ ਦਰਸਾਉਂਦਾ ਕਿ ਉਹ ਸੱਚਮੁੱਚ ਉਨ੍ਹਾਂ ਨੂੰ ਪਿਆਰ ਕਰਦਾ ਹੈ।பூமியிலுள்ள பரிசுத்தவான்களுக்கும், நான் என் முழுப் பிரியத்தையும், வைத்திருக்கிற மகாத்துமாக்களுக்கும், அது வேண்டியதாயிருக்கிறது என்று சொன்னாய்.
4 ਪਰ ਉਹ ਜਿਹੜੇ ਹੋਰਾਂ ਦੇਵਤਿਆਂ ਦੀ ਪੂਜਾ ਕਰਨ ਲਈ ਭੱਜ ਜਾਂਦੇ ਹਨ, ਦਰਦ ਸਹਿਣਗੇ। ਮੈਂ ਉਨ੍ਹਾਂ ਦੀਆਂ ਲਹੂ ਭੇਟਾਂ ਵਿੱਚ ਸਾਂਝ ਨਹੀਂ ਪਾਵਾਂਗਾ ਜਿਹੜੀਆਂ ਉਹ ਉਨ੍ਹਾਂ ਮੂਰਤੀਆਂ ਨੂੰ ਦਿੰਦੇ ਹਨ। ਮੈਂ ਉਨ੍ਹਾਂ ਮੂਰਤੀਆਂ ਦੇ ਨਾਮ ਵੀ ਨਹੀਂ ਉੱਚਾਰਾਂਗਾ।அந்நியதேவனை நாடிப் பின்பற்றுகிறவர்களுக்கு வேதனைகள் பெருகும்; அவர்கள் செலுத்துகிற இரத்த பானபலிகளை நான் செலுத்தமாட்டேன், அவர்கள் நாமங்களை என் உதடுகளினால் உச்சரிக்கவுமாட்டேன்.
5 ਮੇਰਾ ਭੋਜਨ ਤੇ ਪਿਆਲਾ ਸਿਰਫ਼ ਪਰਮੇਸ਼ੁਰ ਪਾਸੋਂ ਆਉਂਦਾ ਹੈ। ਜਿਸ ਤਰ੍ਹਾਂ ਕਿ ਯਹੋਵਾਹ ਨੇ ਮੈਨੂੰ ਮੇਰਾ ਵਿਰਸਾ ਦਿੱਤਾ ਹੈ।கர்த்தர் என் சுதந்தரமும் என் பாத்திரத்தின் பங்குமானவர்; என் சுதந்தரத்தை தேவரீர் காப்பாற்றுகிறீர்.
6 ਮੇਰੀ ਹਿੱਸੇ ਦੀ ਜ਼ਮੀਨ ਬਹੁਤ ਮਨਭਾਵਨੀ ਹੈ, ਮੇਰਾ ਵਿਰਸਾ ਬਹੁਤ ਖੂਬਸੂਰਤ ਹੈ।நேர்த்தியான இடங்களில் எனக்குப் பங்கு கிடைத்தது; ஆம், சிறப்பான சுதந்தரம் எனக்கு உண்டு.
7 ਮੈਂ ਪਰਮੇਸ਼ੁਰ ਦੀ ਉਸਤਤਿ ਕਰਦਾ ਹਾਂ ਕਿਉਂਕਿ ਉਸ ਨੇ ਮੈਨੂੰ ਵੱਧੀਆ ਸਮਝਾਇਆ ਹੈ। ਰਾਤ ਵੇਲੇ ਵੀ ਉਹ ਮੈਨੂੰ ਉਪਦੇਸ਼ ਦਿੰਦਾ ਹੈ ਅਤੇ ਮੇਰੇ ਮਨ ਦੇ ਧੁਰ ਅੰਦਰ ਚੰਗੀਆਂ ਸਾਲ੍ਹਾਵਾਂ ਰੱਖਦਾ ਹੈ।எனக்கு ஆலோசனை தந்த கர்த்தரைத் துதிப்பேன்; இராக்காலங்களிலும் என் உள்ளிந்திரியங்கள் என்னை உணர்த்தும்.
8 ਮੈਂ ਹਮੇਸ਼ਾ ਮੇਰੇ ਯਹੋਵਾਹ ਨੂੰ ਸਾਹਮਣੇ ਰੱਖਦਾ ਹਾਂ, ਅਤੇ ਕਦੀ ਵੀ ਮੈਂ ਉਸ ਦੇ ਸੱਜੇ ਤੋਂ ਮੇਰੀ ਥਾਂ ਨਹੀਂ ਛੱਡਾਂਗਾ।கர்த்தரை எப்பொழுதும் எனக்கு முன்பாக வைத்திருக்கிறேன்; அவர் என் வலதுபாரிசத்தில் இருக்கிறபடியால் நான் அசைக்கப்படுவதில்லை.
9 ਇਸੇ ਲਈ ਮੇਰੀ ਰੂਹ ਤੇ ਮੇਰਾ ਮਨ ਆਨੰਦ ਮਈ ਹੋਵਣਗੇ। ਅਤੇ ਮੇਰਾ ਸ਼ਰੀਰ ਵੀ ਸੁਰੱਖਿਅਤ ਰਹੇਗਾ।ஆகையால் என் இருதயம் பூரித்தது, என் மகிமை களிகூர்ந்தது; என் மாம்சமும் நம்பிக்கையோடே தங்கியிருக்கும்.
10 ਕਿਉਂਕਿ ਹੇ ਯਹੋਵਾਹ, ਤੂੰ ਮੇਰੀ ਰੂਹ ਨੂੰ ਮ੍ਰਿਤ ਲੋਕ ਵਿੱਚ ਦਾਖਲ ਨਹੀਂ ਹੋਣ ਦੇਵੇਂਗਾ। ਅਤੇ ਤੂੰ ਆਪਣੇ ਇੱਕ ਵਫ਼ਾਦਾਰ ਨੂੰ ਕਬਰ ਵਿੱਚ ਸੜਨ ਨਹੀਂ ਦੇਵੇਂਗਾ।என் ஆத்துமாவைப் பாதாளத்தில் விடீர்; உம்முடைய பரிசுத்தவானை அழிவைக் காணவொட்டீர்.
11 ਤੂੰ ਮੈਨੂੰ ਸਿਰਫ਼ ਤੇਰੇ ਨਜ਼ਦੀਕ ਆਕੇ ਜਿਉਣ ਦਾ ਸਹੀ ਤਰੀਕਾ ਸਿੱਖਾਵੇਂਗਾ। ਯਹੋਵਾਹ, ਮੈਂ ਪੂਰਨ ਖੁਸ਼ੀ ਦਾ ਆਨੰਦ ਮਾਣਾਂਗਾ। ਤੇਰੇ ਸੱਜੇ ਪਾਸੇ ਹੋਕੇ ਮੈਂ ਸਦੀਵੀ ਅਸੀਸ ਦਾ ਆਨੰਦ ਮਾਣਾਂਗਾ।ஜீவமார்க்கத்தை எனக்குத் தெரியப்படுத்துவீர்; உம்முடைய சமுகத்தில் பரிபூரண ஆனந்தமும், உம்முடைய வலது பாரிசத்தில் நித்திய பேரின்பமும் உண்டு.
Tamil Bible