Psalm 53 - PUNJABI (Tamil)
1 ਨਿਰਦੇਸ਼ਕ ਲਈ: ਮਹਾਲਥ ਦੀ ਧੁਨੀ। ਦਾਊਦ ਦਾ ਇੱਕ ਭੱਗਤੀ ਗੀਤ। ਇਹ ਸਿਰਫ਼ ਇੱਕ ਦੁਸ਼ਟ ਵਿਅਕਤੀ ਹੀ ਹੈ ਜਿਹੜਾ ਸੋਚਦਾ ਹੈ ਕਿ ਪਰਮੇਸ਼ੁਰ ਮੌਜੁਦ ਨਹੀਂ ਹੈ। ਇਸ ਤਰ੍ਹਾਂ ਦੇ ਲੋਕੀਂ ਭ੍ਰਸ਼ਟ, ਦੁਸ਼ਟ ਅਤੇ ਦੋਖੀ ਹੁੰਦੇ ਹਨ ਅਤੇ ਉਹ ਚੰਗੀਆਂ ਗੱਲਾਂ ਨਹੀਂ ਕਰਦੇ।தேவன் இல்லை என்று மதிகேடன் தன் இருதயத்தில் சொல்லிக்கொள்ளுகிறான்; அவர்கள் தங்களைக் கெடுத்து, அருவருப்பான அக்கிரமங்களைச் செய்துவருகிறார்கள்; நன்மைசெய்கிறவன் ஒருவனும் இல்லை.
2 ਸੱਚਮੁੱਚ ਪਰਮੇਸ਼ੁਰ ਸਵਰਗ ਵਿੱਚੋਂ ਸਾਡੇ ਉੱਤੇ ਨਜ਼ਰ ਰੱਖ ਰਿਹਾ ਹੈ। ਪਰਮੇਸ਼ੁਰ ਸਿਆਣੇ ਲੋਕਾਂ ਦੀ ਭਾਲ ਵਿੱਚ ਹੈ ਜਿਹੜੇ ਪਰਮੇਸ਼ੁਰ ਨੂੰ ਭਾਲ ਰਹੇ ਹਨ।தேவனைத் தேடுகிற உணர்வுள்ளவன் உண்டோ என்று பார்க்க, தேவன் பரலோகத்திலிருந்து மனுபுத்திரரைக் கண்ணோக்கினார்.
3 ਪਰ ਹਰ ਕੋਈ ਪਰਮੇਸ਼ੁਰ ਤੋਂ ਦੂਰ ਹੋਇਆ ਹੈ। ਹਰ ਬੰਦਾ ਬੁਰਾ ਹੈ ਕੋਈ ਵੀ ਬੰਦਾ ਨੇਕੀ ਨਹੀਂ ਕਰਦਾ। ਕੋਈ ਨਹੀਂ, ਇੱਕ ਬੰਦਾ ਵੀ ਨਹੀਂ।அவர்கள் எல்லாரும் வழிவிலகி, ஏகமாய்க் கெட்டுப்போனார்கள்; நன்மை செய்கிறவனில்லை, ஒருவனாகிலும் இல்லை.
4 ਪਰਮੇਸ਼ੁਰ ਆਖਦਾ ਹੈ, “ਅਵੱਸ਼ ਹੀ ਉਹ ਮੰਦੇ ਲੋਕ ਸੱਚ ਜਾਣਦੇ ਹਨ। ਪਰ ਉਹ ਮੇਰੇ ਅੱਗੇ ਪ੍ਰਾਰਥਨਾ ਨਹੀਂ ਕਰਦੇ। ਮੰਦੇ ਲੋਕ ਮੇਰੇ ਲੋਕਾਂ ਨੂੰ ਬਰਬਾਦ ਕਰਨ ਲਈ ਇਸ ਤਰ੍ਹਾਂ ਤਿਆਰ ਹਨ ਜਿਵੇਂ ਉਹ ਭੋਜਨ ਕਰਨ ਲੱਗੇ ਹੋਣ।”அக்கிரமக்காரருக்கு அறிவு இல்லையா? அப்பத்தைப் பட்சிக்கிறதுபோல் என் ஜனத்தைப் பட்சிக்கிறார்களே; அவர்கள் தேவனைத் தொழுதுகொள்ளுகிறதில்லை.
5 ਪਰ ਉਹ ਮੰਦੇ ਲੋਕੀਂ ਇੰਨੇ ਭੈਭੀਤ ਹੋਣਗੇ ਜਿੰਨਾ ਉਹ ਪਹਿਲਾਂ ਕਦੀ ਨਹੀਂ ਹੋਏ। ਉਹ ਮੰਦੇ ਲੋਕ ਇਸਰਾਏਲ ਦੇ ਦੁਸ਼ਮਣ ਹਨ। ਪਰਮੇਸ਼ੁਰ ਨੇ ਉਨ੍ਹਾਂ ਮੰਦੇ ਲੋਕਾਂ ਨੂੰ ਤਿਆਗ ਦਿੱਤਾ ਹੈ। ਇਸ ਲਈ ਪਰਮੇਸ਼ੁਰ ਦੇ ਲੋਕ ਉਨ੍ਹਾਂ ਨੂੰ ਹਰਾ ਦੇਣਗੇ, ਅਤੇ ਪਰਮੇਸ਼ੁਰ ਉਨ੍ਹਾਂ ਮੰਦੇ ਲੋਕਾਂ ਦੀਆਂ ਹੱਡੀਆਂ ਖਿਲਾਰ ਦੇਵੇਗਾ।உனக்கு விரோதமாய்ப் பாளயமிறங்கினவனுடைய எலும்புகளை தேவன் சிதறப்பண்ணினபடியால், பயமில்லாத இடத்தில் மிகவும் பயந்தார்கள்; தேவன் அவர்களை வெறுத்தபடியினால் நீ அவர்களை வெட்கப்படுத்தினாய்.
6 ਮੈਂ ਚਾਹੁੰਦਾ ਹਾਂ ਕਿ ਕੋਈ ਇਸਰਾਏਲ ਲਈ ਸੀਯੋਨ ਪਰਬਤ ਤੋਂ ਜਿੱਤ ਲੈ ਕੇ ਆਵੇ। ਉਸ ਸਮੇਂ ਪਰਮੇਸ਼ੁਰ ਆਪਣੇ ਲੋਕਾਂ ਨੂੰ ਦੇਸ਼ ਨਿਕਾਲੇ ਤੋਂ ਵਾਪਸ ਲਿਆਵੇਗਾ। ਯਾਕੂਬ ਖੁਸ਼ੀ ਮਨਾਵੇਗਾ। ਇਸਰਾਏਲ ਬਹੁਤ ਆਨੰਦਿਤ ਹੋਵੇਗਾ।சீயோனிலிருந்து இஸ்ரவேலுக்கு இரட்சிப்பு வருவதாக, தேவன் தம்முடைய ஜனத்தின் சிறையிருப்பைத் திருப்பும்போது, யாக்கோபுக்குக் களிப்பும் இஸ்ரவேலுக்கு மகிழ்ச்சியும் உண்டாகும்.
Tamil Bible