Romans 4 - PUNJABI (Tamil)

1 ਅਬਰਾਹਾਮ ਦਾ ਉਦਾਹਰਣ ਤਾਂ ਅਸੀਂ ਅਬਰਾਹਾਮ ਬਾਰੇ ਕੀ ਆਖੀਏ ਜੋ ਸਾਡੇ ਲੋਕਾਂ ਦਾ ਪਿਤਾ ਹੈ?அப்படியானால், நம்முடைய தகப்பனாகிய ஆபிரகாம் மாம்சத்தின்படி என்னத்தைக் கண்டடைந்தான் என்று சொல்லுவோம்?

2 ਉਸ ਨੇ ਨਿਹਚਾ ਬਾਰੇ ਕੀ ਸਿੱਖਿਆ? ਜੇਕਰ ਅਬਰਾਹਾਮ ਅਪਣੇ ਕੰਮਾਂ ਕਾਰਣ ਧਰਮੀ ਬਣਾਇਆ ਗਿਆ ਸੀ, ਤਾਂ ਉਸ ਕੋਲ ਸ਼ੇਖੀ ਦਾ ਕਾਰਣ ਹੈ, ਪਰ ਉਹ ਪਰਮੇਸ਼ੁਰ ਅੱਗੇ ਸ਼ੇਖੀ ਨਾ ਮਾਰ ਸੱਕਿਆ।ஆபிரகாம் கிரியைகளினாலே நீதிமானாக்கப்பட்டானாகில் மேன்மைபாராட்ட அவனுக்கு ஏதுவுண்டு; ஆகிலும் தேவனுக்கு முன்பாக மேன்மைபாராட்ட ஏதுவில்லை.

3 ਪੋਥੀ ਆਖਦੀ ਹੈ: “ਅਬਰਾਹਾਮ ਨੇ ਪਰਮੇਸ਼ੁਰ ਵਿੱਚ ਵਿਸ਼ਵਾਸ ਕੀਤਾ ਅਤੇ ਪਰਮੇਸ਼ੁਰ ਨੇ ਉਸਦੀ ਨਿਹਚਾ ਕਬੂਲ ਕੀਤੀ ਅਤੇ ਉਸ ਨੂੰ ਧਰਮੀ ਕਰਾਰ ਦਿੱਤਾ।”வேதவாக்கியம் என்ன சொல்லுகிறது? ஆபிரகாம் தேவனை விசுவாசித்தான், அது அவனுக்கு நீதியாக எண்ணப்பட்டது என்று சொல்லுகிறது.

4 ਜਦੋਂ ਕੋਈ ਵਿਅਕਤੀ ਕੰਮ ਕਰਦਾ ਹੈ, ਤਾਂ ਉਸਦੀ ਤਨਖਾਹ ਉਸ ਨੂੰ ਤੋਹਫ਼ੇ ਵਾਂਗ ਨਹੀਂ ਸਗੋਂ ਜਿਵੇਂ ਕਿ ਉਸ ਨੇ ਮਜਦੂਰੀ ਕਮਾਈ, ਦਿੱਤੀ ਜਾਂਦੀ ਹੈ।கிரியை செய்கிறவனுக்கு வருகிற கூலி கிருபையென்றெண்ணப்படாமல், கடனென்றெண்ணப்படும்.

5 ਪਰ ਜੇਕਰ ਇੱਕ ਵਿਅਕਤੀ ਧਰਮੀ ਬਣਨ ਵਾਸਤੇ ਕੋਈ ਕੰਮ ਨਹੀਂ ਕਰਦਾ, ਸਗੋਂ ਪਰਮੇਸ਼ੁਰ ਵਿੱਚ ਯਕੀਨ ਰੱਖਦਾ ਹੈ,ਦੋ ਦੁਸ਼ਟ ਆਦਮੀ ਨੂੰ ਧਰਮੀ ਬਣਾਉਂਦਾ ਹੈ, ਫ਼ਿਰ ਪਰਮੇਸ਼ੁਰ ਉਸਦੀ ਨਿਹਚਾ ਨੂੰ ਕਬੂਲਦਾ ਹੈ ਅਤੇ ਉਸ ਨੂੰ ਧਰਮੀ ਬਣਾਉਂਦਾ ਹੈ।ஒருவன் கிரியை செய்யாமல் பாவியை நீதிமானாக்குகிறவரிடத்தில் விசுவாசம் வைக்கிறவனாயிருந்தால், அவனுடைய விசுவாசமே அவனுக்கு நீதியாக எண்ணப்படும்.

6 ਦਾਊਦ ਵੀ ਆਖਦਾ ਹੈ ਕਿ ਉਹ ਮਨੁੱਖ ਧੰਨ ਹੈ ਜਿਸ ਨੂੰ ਪਰਮੇਸ਼ੁਰ ਉਸ ਦੇ ਕੰਮਾਂ ਨੂੰ ਗਿਣਿਆ ਬਿਨਾ ਧਰਮੀ ਕਰਾਰ ਦਿੰਦਾ ਹੈ।அந்தப்படி, கிரியைகளில்லாமல் தேவனாலே நீதிமானென்றெண்ணப்படுகிற மனுஷனுடைய பாக்கியத்தைக் காண்பிக்கும் பொருட்டு;

7 “ਧੰਨ ਹਨ ਉਹ ਲੋਕ ਜਿਨ੍ਹਾਂ ਦੀਆਂ ਦੁਸ਼ਟ ਕਰਨੀਆਂ ਮੁਆਫ਼ ਕੀਤੀਆਂ ਗਈਆਂ ਹਨ ਅਤੇ ਜਿਨ੍ਹਾਂ ਦੇ ਪਾਪ ਭੁਲਾਏ ਗਏ ਹਨ।எவர்களுடைய அக்கிரமங்கள் மன்னிக்கப்பட்டதோ, எவர்களுடைய பாவங்கள் மூடப்பட்டதோ, அவர்கள் பாக்கியவான்கள்.

8 ਧੰਨ ਹੈ ਉਹ ਮਨੁੱਖ ਜਿਸਦੇ ਪਾਪ ਪ੍ਰਭੂ ਵੱਲੋਂ ਨਹੀਂ ਗਿਣੇ ਜਾਣਗੇ।”எவனுடைய பாவத்தைக் கர்த்தர் எண்ணாதிருக்கிறாரோ, அவன் பாக்கியவான் என்று தாவீது சொல்லியிருக்கிறான்.

9 ਕੀ ਇਹ ਖੁਸ਼ ਨਸੀਬੀ ਸਿਰਫ਼ ਸੁੰਨਤੀਆਂ ਲਈ ਹੀ ਹੈ? ਜਾਂ ਕੀ ਇਹ ਉਨ੍ਹਾਂ ਲਈ ਵੀ ਹੈ ਜਿਨ੍ਹਾਂ ਦੀ ਸੁੰਨਤ ਨਹੀਂ ਹੋਈ? ਅਸੀਂ ਪਹਿਲਾਂ ਹੀ ਆਖਿਆ ਹੈ ਕਿ ਅਬਰਾਹਾਮ ਦੀ ਵਿਸ਼ਵਾਸ ਪਰਮੇਸ਼ੁਰ ਦੁਆਰਾ ਕਬੂਲੀ ਗਈ ਸੀ ਅਤੇ ਉਸਦੀ ਵਿਸ਼ਵਾਸ ਨੇ ਉਸ ਨੂੰ ਧਰਮੀ ਬਣਾਇਆ।இந்த பாக்கியம் விருத்தசேதனமுள்ளவனுக்குமாத்திரம் வருமோ, விருத்தசேதனமில்லாதவனுக்கும் வருமோ? ஆபிரகாமுக்கு விசுவாசம் நீதியாக எண்ணப்பட்டது என்று சொல்லுகிறோமே.

10 ਪਰ ਇਹ ਕਦ ਵਾਪਰਿਆ? ਕੀ ਪਰਮੇਸ਼ੁਰ ਨੇ ਅਬਰਾਹਾਮ ਨੂੰ ਸੁੰਨਤ ਹੋਣ ਤੋਂ ਪਹਿਲਾਂ ਕਬੂਲਿਆ ਜਾਂ ਉਸਦੀ ਸੁੰਨਤ ਹੋਣ ਤੋਂ ਬਾਅਦ? ਪਰਮੇਸ਼ੁਰ ਨੇ ਉਸ ਨੂੰ ਉਸਦੀ ਸੁੰਨਤ ਹੋਣ ਤੋਂ ਪਹਿਲਾਂ ਹੀ ਸਵੀਕਾਰ ਕਰ ਲਿਆ ਸੀ।அது எப்பொழுது அவனுக்கு அப்படி எண்ணப்பட்டது? அவன் விருத்தசேதனமுள்ளவனாயிருந்தபோதோ, விருத்தசேதனமில்லாதவனாயிருந்தபோதோ? விருத்தசேதனமுள்ளவனாயிருந்தபோதல்ல, விருத்தசேதனமில்லாதவனாயிருந்தபோதே.

11 ਉਸ ਨੇ ਨਿਸ਼ਾਨੀ ਦੇ ਤੌਰ ਤੇ ਬਾਅਦ ਵਿੱਚ ਸੁੰਨਤ ਕਰਾਈ ਕਿ ਪਰੇਮਸ਼ੁਰ ਨੇ ਉਸ ਨੂੰ ਕਬੂਲਿਆ ਹੈ। ਉਸਦੀ ਸੁੰਨਤ ਇੱਕ ਸਬੂਤ ਸੀ ਕਿ ਉਹ ਸੁੰਨਤ ਹੋਣ ਤੋਂ ਪਹਿਲਾਂ ਹੀ ਧਰਮੀ ਸੀ। ਤਾਂ ਅਬਰਾਹਾਮ ਸਾਰਿਆਂ ਲੋਕਾਂ ਦਾ ਪਿਤਾ ਹੈ ਜਿਨ੍ਹਾਂ ਦੀ ਸੁੰਨਤ ਨਹੀਂ ਹੋਈ, ਪਰ ਵਿਸ਼ਵਾਸ ਰੱਖਦੇ ਹਨ। ਪਰਮੇਸ਼ੁਰ ਇਨ੍ਹਾਂ ਲੋਕਾਂ ਨੂੰ ਧਰਮੀ ਲੋਕਾਂ ਵਜੋਂ ਕਬੂਲਦਾ ਹੈ।மேலும், விருத்தசேதனமில்லாதகாலத்தில் அவன் விசுவாசத்தினாலே அடைந்த நீதிக்கு முத்திரையாக விருத்தசேதனமாகிய அடையாளத்தைப் பெற்றான். விருத்தசேதனமில்லாதவர்களாய் விசுவாசிக்கிற யாவருக்கும் நீதி எண்ணப்படும்பொருட்டாக அவர்களுக்கு அவன் தகப்பனாயிருக்கும்படிக்கும்,

12 ਅਤੇ ਅਬਰਾਹਾਮ ਉਨ੍ਹਾਂ ਲੋਕਾਂ ਦਾ ਵੀ ਪਿਤਾ ਹੈ ਜਿਹੜੇ ਸੁੰਨਤੀਏ ਹਨ, ਪਰ ਇਹ ਉਨ੍ਹਾਂ ਦੀ ਇੱਕਲੀ ਸੁੰਨਤ ਹੀ ਨਹੀਂ ਜੋ ਅਬਰਾਹਾਮ ਨੂੰ ਉਨ੍ਹਾਂ ਦਾ ਪਿਤਾ ਥਾਪਦੀ ਹੈ, ਸਗੋਂ ਇਹ ਉਹੀ ਨਿਹਚਾ ਹੈ ਜਿਸ ਨੂੰ ਉਹ ਮੰਨਦੇ ਹਨ ਜਿਹੜੀ ਅਬਰਾਹਾਮ ਨੂੰ ਸੁੰਨਤ ਤੋਂ ਪਹਿਲਾਂ ਸੀ।விருத்தசேதனத்தைப் பெற்றவர்களாய்மாத்திரமல்ல, நம்முடைய தகப்பனாகிய ஆபிரகாம் விருத்தசேதனமில்லாதகாலத்தில் அடைந்த விசுவாசமாகிய அடிச்சுவடுகளில் நடக்கிறவர்களாயுமிருக்கிறவர்களுக்குத் தகப்பனாயிருக்கும்படிக்கும், அந்த அடையாளத்தைப் பெற்றான்.

13 ਪਰਮੇਸ਼ੁਰ ਦੇ ਇਕਰਾਰ ਦਾ ਨਿਹਚਾ ਰਾਹੀਂ ਪ੍ਰਾਪਤ ਹੋਣਾ ਅਬਰਾਹਾਮ ਅਤੇ ਉਸਦੀ ਉਲਾਦ ਨਾਲ ਇਹ ਵਚਨ ਹੋਇਆ ਕਿ ਉਹ ਪੂਰੀ ਦੁਨੀਆਂ ਪ੍ਰਾਪਤ ਕਰ ਸੱਕਣਗੇ। ਉਸ ਨੂੰ ਇਹ ਵਚਨ ਸਿਰਫ਼ ਸ਼ਰ੍ਹਾ ਦਾ ਅਨੁਸਰਣ ਕਰਨ ਕਾਰਣ ਪ੍ਰਾਪਤ ਨਹੀਂ ਹੋਇਆ, ਸਗੋਂ ਉਸ ਨੇ ਇਹ ਵਚਨ ਸਦਾਚਾਰੀ ਰਾਹੀਂ, ਜਿਹੜੀ ਨਿਹਚਾ ਦੁਆਰਾ ਆਉਂਦੀ ਹੈ, ਪ੍ਰਾਪਤ ਕੀਤਾ।அன்றியும், உலகத்தைச் சுதந்தரிப்பான் என்கிற வாக்குத்தத்தம் ஆபிரகாமுக்காவது அவன் சந்ததிக்காவது நியாயப்பிரமாணத்தினால் கிடையாமல் விசுவாசத்தினால் வருகிற நீதியினால் கிடைத்தது.

14 ਜੇਕਰ ਮਨੁੱਖ ਸ਼ਰ੍ਹਾ ਦੀ ਪਾਲਣਾ ਕਰਕੇ ਉਹ ਵਸਤਾਂ, ਜਿਨ੍ਹਾਂ ਦਾ ਵਚਨ ਪਰਮੇਸ਼ੁਰ ਨੇ ਕੀਤਾ ਹੈ, ਪ੍ਰਾਪਤ ਕਰ ਸੱਕਦਾ ਤਾਂ ਨਿਹਚਾ ਬੇਕਾਰ ਹੈ ਅਤੇ ਪਰਮੇਸ਼ੁਰ ਦਾ ਅਬਰਾਹਾਮ ਨਾਲ ਕੀਤਾ ਵਚਨ ਹੀ ਬੇਕਾਰ ਹੈ।நியாயப்பிரமாணத்தைச் சார்ந்தவர்கள் சுதந்தரவாளிகளானால் விசுவாசம் வீணாய்போம், வாக்குத்தத்தமும் அவமாகும்.

15 ਕਿਉਂ? ਕਿਉਂਕਿ ਸ਼ਰ੍ਹਾ ਸਿਰਫ਼ ਪਰਮੇਸ਼ੁਰ ਦਾ ਗੁੱਸਾ ਹੀ ਲਿਆ ਸੱਕਦੀ ਹੈ ਜਦੋਂ ਸ਼ਰ੍ਹਾ ਦਾ ਪਾਲਣ ਨਹੀਂ ਹੁੰਦਾ। ਪਰ ਜੇਕਰ ਇੱਥੇ ਸ਼ਰ੍ਹਾ ਨਾ ਹੋਵੇ, ਤਾਂ ਸ਼ਰ੍ਹਾ ਦੀ ਕੋਈ ਅਵਗਿਆ ਨਹੀਂ ਹੋ ਸੱਕਦੀ?மேலும் நியாயப்பிரமாணம் கோபாக்கினையை உண்டாக்குகிறது, நியாயப்பிரமாணமில்லாவிட்டால் மீறுதலுமில்லை.

16 ਇਸ ਕਾਰਣ ਪਰਮੇਸ਼ੁਰ ਦਾ ਵਚਨ ਨਿਹਚਾ ਤੋਂ ਹੋਇਆ। ਇਹ ਇਸ ਲਈ ਹੋਇਆ ਤਾਂ ਜੋ ਵਚਨ ਇੱਕ ਮੁਫ਼ਤੀ ਦਾਤ ਹੋਵੇ। ਤੇ ਜੇਕਰ ਵਚਨ ਮੁਫ਼ਤੀ ਦਾਤ ਹੈ ਤਾਂ ਅਬਰਾਹਾਮ ਦੇ ਸਾਰੇ ਲੋਕ ਇਸ ਵਚਨ ਨੂੰ ਪ੍ਰਾਪਤ ਕਰ ਸੱਕਦੇ ਹਨ। ਇਹ ਵਚਨ ਸਿਰਫ਼ ਉਨ੍ਹਾਂ ਲੋਕਾਂ ਲਈ ਹੀ ਨਹੀਂ ਹੈ ਜੋ ਮੂਸਾ ਦੀ ਸ਼ਰ੍ਹਾ ਹੇਠ ਜਿਉਂਦੇ ਹਨ, ਸਗੋਂ ਇਹ ਉਨ੍ਹਾਂ ਲੋਕਾਂ ਵਾਸਤੇ ਹੈ ਜੋ ਅਬਰਾਹਾਮ ਵਾਂਗ ਨਿਹਚਾ ਨਾਲ ਜਿਉਂਦੇ ਹਨ। ਇਸ ਲਈ ਅਬਰਾਹਾਮ ਸਾਡੇ ਸਾਰਿਆਂ ਵਾਸਤੇ ਪਿਤਾ ਹੈ।ஆதலால், சுதந்தரமானது கிருபையினால் உண்டாகிறதாயிருக்கும்படிக்கு அது விசுவாசத்தினாலே வருகிறது; நியாயப்பிரமாணத்தைச் சார்ந்தவர்களாகிய சந்ததியாருக்குமாத்திரமல்ல, நம்மெல்லாருக்கும் தகப்பனாகிய ஆபிரகாமுடைய விசுவாசத்தைச் சார்ந்தவர்களான எல்லாச் சந்ததியாருக்கும் அந்த வாக்குத்தத்தம் நிச்சயமாயிருக்கும்படிக்கு அப்படி வருகிறது.

17 ਜਿਵੇਂ ਕਿ ਪੋਥੀਆਂ ਵਿੱਚ ਲਿਖਿਆ ਗਿਆ ਹੈ: “ਮੈਂ ਤੈਨੂੰ ਬਹੁਤ ਸਾਰੀਆਂ ਕੌਮਾਂ ਦਾ ਪਿਤਾ ਬਣਾਇਆ ਹੈ।” ਇਹ ਪਰਮੇਸ਼ੁਰ ਦੇ ਅੱਗੇ ਸੱਚ ਹੈ ਕਿ ਅਬਰਾਹਾਮ ਨੇ ਉਸ ਪਰਮੇਸ਼ੁਰ ਵਿੱਚ ਵਿਸ਼ਵਾਸ ਕੀਤਾ ਜਿਹੜਾ ਮੁਰਦੇ ਲੋਕਾਂ ਨੂੰ ਜੀਵਨ ਵਿੱਚ ਲਿਆਉਂਦਾ ਹੈ ਅਤੇ ਅਣਹੋਣੀਆਂ ਨੂੰ ਵੀ ਹੋਣੀਆਂ ਕਰਦਾ ਹੈ।அநேக ஜாதிகளுக்கு உன்னைத் தகப்பனாக ஏற்படுத்தினேன் என்று எழுதியிருக்கிறபடி, அவன் தான் விசுவாசித்தவருமாய், மரித்தோரை உயிர்ப்பித்து, இல்லாதவைகளை இருக்கிறவைகளைப்போல் அழைக்கிறவருமாயிருக்கிற தேவனுக்கு முன்பாக நம்மெல்லாருக்கும் தகப்பனானான்.

18 ਕੋਈ ਉਮੀਦ ਨਹੀਂ ਸੀ ਕਿ ਅਬਰਾਹਾਮ ਦੇ ਘਰ ਔਲਾਦ ਹੋਵੇਗੀ। ਪਰ ਅਬਰਾਹਾਮ ਨੇ ਉਮੀਦ ਨਾਲ ਪਰਮੇਸ਼ੁਰ ਵਿੱਚ ਵਿਸ਼ਵਾਸ ਕੀਤਾ ਇਸੇ ਲਈ ਉਹ ਬਹੁਤੀਆਂ ਕੌਮਾਂ ਦਾ ਪਿਤਾ ਹੋ ਗਿਆ, ਜਿਵੇਂ ਕਿ ਪਰਮੇਸ਼ੁਰ ਨੇ ਉਸ ਨੂੰ ਕਿਹਾ, “ਤੇਰੀਆਂ ਬਹੁਤ ਔਲਾਦਾਂ ਹੋਣਗੀਆਂ।”உன் சந்ததி இவ்வளவாயிருக்கும் என்று சொல்லப்பட்டபடியே, தான் அநேக ஜாதிகளுக்குத் தகப்பனாவதை நம்புகிறதற்கு ஏதுவில்லாதிருந்தும், அதை நம்பிக்கையோடே விசுவாசித்தான்.

19 ਅਬਰਾਹਾਮ ਬਹੁਤ ਬਜ਼ੁਰਗ ਹੋ ਚੁੱਕਾ ਸੀ। ਤਕਰੀਬਨ ਸੌ ਵਰ੍ਹਿਆਂ ਦਾ। ਉਹ ਬਹੁਤ ਚੰਗੀ ਤਰ੍ਹਾਂ ਜਾਣਦਾ ਸੀ ਕਿ ਉਸ ਲਈ ਔਲਾਦ ਪੈਦਾ ਕਰਨਾ ਸੰਭਵ ਨਹੀਂ ਸੀ। ਸਾਰਾਹ ਵੀ ਬੱਚੇ ਨੂੰ ਜਨਮ ਦੇਣ ਤੋਂ ਅਸਮਰਥ ਸੀ। ਪਰ ਪਰਮੇਸ਼ੁਰ ਵਿੱਚ ਉਸਦੀ ਨਿਹਚਾ ਕਮਜ਼ੋਰ ਨਾ ਹੋਈ।அவன் விசுவாசத்திலே பலவீனமாயிருக்கவில்லை; அவன் ஏறக்குறைய நூறு வயதுள்ளவனாயிருக்கும்போது, தன் சரீரம் செத்துப்போனதையும், சாராளுடைய கர்ப்பம் செத்துப்போனதையும் எண்ணாதிருந்தான்.

20 ਪਰਮੇਸ਼ੁਰ ਦੇ ਵਚਨ ਵੱਲੋਂ ਉਸ ਨੇ ਬੇਪਰਤੀਤੀ ਨਾਲ ਸ਼ੰਕਾ ਨਾ ਕੀਤੀ। ਸਗੋਂ ਨਿਹਚਾ ਵਿੱਚ ਬਲਵਾਨ ਹੋਕੇ ਪਰਮੇਸ਼ੁਰ ਦੀ ਉਸਤਤਿ ਕੀਤੀ।தேவனுடைய வாக்குத்தத்தத்தைக் குறித்து அவன் அவிசுவாசமாய் சந்தேகப்படாமல்,

21 ਦੂਜੇ ਪਾਸੇ, ਉਸ ਨੇ ਦ੍ਰਿੜਤਾ ਨਾਲ ਵਿਸ਼ਵਾਸ ਕੀਤਾ ਕਿ ਪਰਮੇਸ਼ੁਰ, ਜਿਸਨੇ ਉਸ ਨਾਲ ਵਚਨ ਕੀਤਾ ਸੀ, ਵਚਨ ਨੂੰ ਪੂਰਨ ਕਰਨ ਯੋਗ ਸੀ।தேவன் வாக்குத்தத்தம்பண்ணினதை நிறைவேற்ற வல்லவராயிருக்கிறாரென்று முழு நிச்சயமாய் நம்பி, தேவனை மகிமைப்படுத்தி, விசுவாசத்தில் வல்லவனானான்.

22 ਇਸ ਲਈ, “ਪਰਮੇਸ਼ੁਰ ਨੇ ਉਸਦੀ ਨਿਹਚਾ ਨੂੰ ਕਬੂਲ ਕੀਤਾ ਅਤੇ ਉਸ ਨੂੰ ਧਰਮੀ ਬਣਾਇਆ।”ஆகையால் அது அவனுக்கு நீதியாக எண்ணப்பட்டது.

23 ਇਹ ਸ਼ਬਦ (“ਪਰਮੇਸ਼ੁਰ ਨੇ ਉਸਦੀ ਨਿਹਚਾ ਨੂੰ ਕਬੂਲ ਕੀਤਾ”) ਸਿਰਫ਼ ਅਬਰਾਹਾਮ ਲਈ ਨਹੀਂ ਲਿਖੇ ਗਏ ਸਗੋਂ ਇਹ ਸ਼ਬਦ ਸਾਡੇ ਲਈ ਵੀ ਲਿਖੇ ਗਏ ਸਨ।அது அவனுக்கு நீதியாக எண்ணப்பட்டதென்பது, அவனுக்குமாத்திரமல்ல, நமக்காகவும் எழுதப்பட்டிருக்கிறது.

24 ਪਰਮੇਸ਼ੁਰ ਸਾਨੂੰ ਵੀ ਕਬੂਲ ਕਰੇਗਾ ਕਿਉਂਕਿ ਅਸੀਂ ਉਸ ਉੱਪਰ ਨਿਹਚਾ ਕਰਦੇ ਹਾਂ। ਅਸੀਂ ਪਰਮੇਸ਼ੁਰ ਵਿੱਚ ਵਿਸ਼ਵਾਸ ਕਰਦੇ ਹਾਂ ਜਿਸਨੇ ਯਿਸੂ ਸਾਡੇ ਪ੍ਰਭੂ ਨੂੰ ਮੌਤ ਤੋਂ ਜਿਵਾਲਿਆ।நம்முடைய கர்த்தராகிய இயேசுவை மரித்தோரிலிருந்து எழுப்பினவரை விசுவாசிக்கிற நமக்கும் அப்படியே எண்ணப்படும்.

25 ਯਿਸੂ ਸਾਡੇ ਪਾਪਾਂ ਖਾਤਿਰ ਮਾਰਨ ਲਈ ਸੌਂਪਿਆ ਗਿਆ ਸੀ ਅਤੇ ਸਾਨੂੰ ਧਰਮੀ ਬਨਾਉਣ ਲਈ ਉਹ ਮੌਤ ਤੋਂ ਜੀਵਿਤ ਕੀਤਾ ਗਿਆ ਸੀ।அவர் நம்முடைய பாவங்களுக்காக ஒப்புக்கொடுக்கப்பட்டும், நாம் நீதிமான்களாக்கப்படுவதற்காக எழுப்பப்பட்டும் இருக்கிறார்.

Tamil Bible